Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਵਿਧਾਨ ਸਭਾਵਾਂ ਵਿਚ ਚਰਚਾਵਾਂ ਤੇ ਵਿਚਾਰ-ਵਟਾਂਦਰੇ ਹੀ ਲੋਕਤੰਤਰ ਦੀ ਰੂਹ ਹਨ - ਜੈ ਕ੍ਰਿਸ਼ਨ ਸਿੰਘ ਰੌੜੀ

ਕਰਨਾਟਕ ਵਿਧਾਨ ਸਭਾ ਵਿਚ 11ਵੀਂ ਸੀ.ਪੀ.ਏ ਇੰਡੀਆ ਰੀਜਨ ਕਾਨਫਰੰਸ 'ਚ ਕੀਤੀ ਸ਼ਮੂਲੀਅਤ

Jai Krishan Rouri, Jai Krishan, Jai Krishan Singh Rouri, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਹੁਸ਼ਿਆਰਪੁਰ , 14 Sep 2025

Last updated on: Sep 15, 2025, 16:08 IST

ਕਰਨਾਟਕ ਵਿਧਾਨ ਸਭਾ ਵਿਚ 11 ਤੋਂ 13 ਸਤੰਬਰ ਤੱਕ ਆਯੋਜਿਤ 11ਵੀਂ ਸੀ,ਪੀ.ਏ ਇੰਡੀਆ ਰੀਜਨ ਕਾਨਫਰੰਸ ਵਿਚ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ। ਇਸ ਮਹੱਤਵਪੂਰਨ ਕਾਨਫਰੰਸ ਵਿਚ ਭਾਰਤ ਦੇ ਵੱਖ-ਵੱਖ ਰਾਜਾਂ ਤੋਂ ਸਪੀਕਰਾਂ, ਡਿਪਟੀ ਸਪੀਕਰਾਂ ਅਤੇ ਵਿਧਾਇਕਾਂ ਨੇ ਭਾਗ ਲਿਆ।

ਇਸ ਦੌਰਾਨ ਸਦਨ ਨੂੰ ਸੰਬੋਧਨ ਕਰਦੇ ਹੋਏ ਰੌੜੀ ਨੇ ਕਿਹਾ ਕਿ ਚਰਚਾਵਾਂ ਤੇ ਵਿਚਾਰ-ਵਟਾਂਦਰੇ ਲੋਕਤੰਤਰ ਦੀ ਰੂਹ ਹਨ, ਕਿਉਂਕਿ ਇਹ ਨਾ ਸਿਰਫ ਲੋਕਾਂ ਦੇ ਵਿਸ਼ਵਾਸ ਨੂੰ ਮਜ਼ਬੂਤ ਕਰਦੇ ਹਨ, ਸਗੋਂ ਉਨ੍ਹਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਦਾ ਸਭ ਤੋਂ ਵੱਡਾ ਸਾਧਨ ਵੀ ਹਨ। ਉਨ੍ਹਾਂ ਕਿਹਾ ਕਿ ਭਾਰਤ ਲਈ ਇਹ ਵੱਡੀ ਮਾਣ ਦੀ ਗੱਲ ਹੈ ਕਿ ਅੱਜ ਸਾਡਾ ਦੇਸ਼ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਹੈ। 

ਲੋਕਤੰਤਰ ਸਿਰਫ਼ ਵੋਟ ਦੇ ਅਧਿਕਾਰ ਤੱਕ ਸੀਮਿਤ ਨਹੀਂ, ਸਗੋਂ ਚੁਣੇ ਪ੍ਰਤੀਨਿਧੀਆਂ ਵੱਲੋਂ ਦੇਸ਼ ਅਤੇ ਰਾਜਾਂ ਦੇ ਮਹੱਤਵਪੂਰਨ ਮੁੱਦਿਆਂ ’ਤੇ ਖੁੱਲ੍ਹ ਕੇ ਤੇ ਨਿਰਪੱਖ ਚਰਚਾ ਕਰਨੀ ਹੀ ਉਸਦੀ ਅਸਲੀ ਸਫਲਤਾ ਹੈ। ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ ਵਿਧਾਨ ਸਭਾਵਾਂ ਸਿਰਫ਼ ਕਾਨੂੰਨ ਬਣਾਉਣ ਦਾ ਮੰਚ ਨਹੀਂ, ਸਗੋਂ ਲੋਕਾਂ ਦੀਆਂ ਭਾਵਨਾਵਾਂ ਅਤੇ ਆਵਾਜ਼ ਨੂੰ ਉੱਚਾ ਪਹੁੰਚਾਉਣ ਦਾ ਸਭ ਤੋਂ ਵੱਡਾ ਪਲੇਟਫਾਰਮ ਹਨ। 

ਸਦਨ ਦੀ ਹਰ ਚਰਚਾ ਪ੍ਰਸ਼ਾਸਨ ਵਿਚ ਪਾਰਦਰਸ਼ਤਾ ਲਿਆਉਂਦੀ ਹੈ, ਲੋਕਾਂ ਨੂੰ ਜੋੜਦੀ ਹੈ ਅਤੇ ਸਰਕਾਰਾਂ ਨੂੰ ਲੋਕ-ਹਿਤ ਵਿਚ ਕੰਮ ਕਰਨ ਲਈ ਪ੍ਰੇਰਿਤ ਕਰਦੀ ਹੈ। ਰੌੜੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਆਪਸੀ ਚਰਚਾਵਾਂ ਅਤੇ ਵਿਚਾਰ-ਵਟਾਂਦਰੇ ਵਿਵਾਦਾਂ ਨੂੰ ਸਾਂਝੀ ਸਹਿਮਤੀ ਨਾਲ ਸੁਲਝਾਉਣ ਦਾ ਸਭ ਤੋਂ ਵੱਡਾ ਸਾਧਨ ਹਨ। 

ਇਹੀ ਲੋਕਤੰਤਰ ਦੀ ਸਭ ਤੋਂ ਵੱਡੀ ਤਾਕਤ ਹੈ, ਜੋ ਚੰਗੇ ਕਾਨੂੰਨ, ਚੰਗੀਆਂ ਨੀਤੀਆਂ ਅਤੇ ਚੰਗੇ ਪ੍ਰਸ਼ਾਸਨ ਦਾ ਰਾਹ ਸਾਫ਼ ਕਰਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਲੋਕਤੰਤਰ ਵਿਚ ਵਿਧਾਨ ਸਭਾਵਾਂ ਦਾ ਰੋਲ ਸਿਰਫ਼ ਨੀਤੀਆਂ ਬਣਾਉਣ ਤੱਕ ਸੀਮਿਤ ਨਹੀਂ, ਸਗੋਂ ਨੌਜਵਾਨ ਪੀੜ੍ਹੀ ਨੂੰ ਲੋਕਤੰਤਰਕ ਮੁੱਲਾਂ ਨਾਲ ਜੋੜਨਾ ਅਤੇ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨਾ ਵੀ ਹੈ।

ਕਾਨਫਰੰਸ ਦੌਰਾਨ ਹੋਰ ਰਾਜਾਂ ਤੋਂ ਆਏ ਪ੍ਰਤੀਨਿਧੀਆਂ ਨੇ ਵੀ ਲੋਕਤੰਤਰ ਦੇ ਮਜ਼ਬੂਤੀਕਰਨ ਲਈ ਵਿਚਾਰ ਸਾਂਝੇ ਕੀਤੇ ਅਤੇ ਇਕ-ਦੂਜੇ ਦੇ ਤਜ਼ਰਬਿਆਂ ਤੋਂ ਸਿੱਖਣ ਦੀ ਅਪੀਲ ਕੀਤੀ।

 

Tags: Jai Krishan Rouri , Jai Krishan , Jai Krishan Singh Rouri , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD