Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਦੁਬਈ ਤੋਂ ਡੀਪੋਰਟ ਕੀਤੇ 8 ਨੌਜਵਾਨਾਂ ਨੂੰ ਡਾ.ਐੱਸ.ਪੀ.ਸਿੰਘ ਓਬਰਾਏ ਨੇ ਘਰੀਂ ਪਹੁੰਚਾਇਆ

ਬੇਰੰਗ ਪਰਤੇ ਨੌਜਵਾਨਾਂ ਨੇ ਕੰਪਨੀ ਤੇ ਧੋਖਾਧੜੀ ਦਾ ਲਾਇਆ ਦੋਸ਼

Sarbat Da Bhala Trust Amritsar, Sarbat Da Bhala, Sarbat Da Bhala Trust, Sarbat Da BhalaTrust Patiala, SP Singh Oberoi, DR SP Singh Oberoi

Web Admin

Web Admin

5 Dariya News

ਅੰਮ੍ਰਿਤਸਰ , 14 Sep 2025

Last updated on: Sep 15, 2025, 16:09 IST

ਅਰਬ ਦੇਸ਼ਾਂ 'ਚੋਂ ਸੈਂਕੜੇ ਮਾਵਾਂ ਦੇ ਪੁੱਤਾਂ ਨੂੰ ਮੌਤ ਦੇ ਮੂੰਹ ਵਿਚੋਂ ਬਚਾ ਕੇ ਹਜ਼ਾਰਾਂ ਘਰ ਉਜੜਨ ਤੋਂ ਬਚਾਉਣ ਵਾਲੇ ਦੁਬਈ ਦੇ ਵੱਡੇ ਦਿਲ ਵਾਲੇ ਕਾਰੋਬਾਰੀ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ.ਸਿੰਘ ਓਬਰਾਏ ਨੇ ਦੁਬਈ ਤੋਂ ਡੀਪੋਰਟ ਕੀਤੇ ਗਏ 8 ਬੇਵੱਸ ਨੌਜਵਾਨਾਂ ਨੂੰ ਆਪਣੇ ਖਰਚੇ ਤੇ ਘਰ ਪੁੱਜਦਾ ਕੀਤਾ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ.ਐਸ.ਪੀ. ਸਿੰਘ ਉਬਰਾਏ ਨੇ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ਦੇ ਆਤਮਾ ਸਿੰਘ ਜਦ ਕਿ ਜਲੰਧਰ ਜ਼ਿਲ੍ਹੇ ਨਾਲ ਸਬੰਧਿਤ ਵਿਜੇ ਕੁਮਾਰ,ਹਰਬੰਸ ਲਾਲ, ਗਗਨ ਕੁਮਾਰ ਪੁੱਤਰ ਪਰਮਜੀਤ,ਵਿਜੇ ਕੁਮਾਰ ਪੁੱਤਰ ਬਿੰਦਰ, ਗਗਨ ਕੁਮਾਰ ਪੁੱਤਰ ਬਿੰਦਰ,ਬੱਗਾ ਪ੍ਰਕਾਸ਼ ਤੇ ਅਜੇ ਕੁਮਾਰ ਪੁੱਤਰ ਬਲਵਿੰਦਰ ਕੁਮਾਰ ਨੇ ਉਨ੍ਹਾਂ ਨਾਲ ਟੈਲੀਫੋਨ ਤੇ ਸੰਪਰਕ ਕਰਕੇ ਦੱਸਿਆ ਕਿ ਉਨ੍ਹਾਂ ਦੀ ਕੰਮ ਵਾਲੀ ਕੰਪਨੀ ਵੱਲੋਂ ਉਨ੍ਹਾਂ ਨਾਲ ਧੋਖਾਧੜੀ ਕਰ ਕੇ ਆਰਥਿਕ ਤੇ ਮਾਨਸਿਕ ਸ਼ੋਸ਼ਣ ਕੀਤਾ ਜਾ ਰਿਹਾ ਹੈ। 

ਜਿਸ ਤੇ ਫੌਰੀ ਕਾਰਵਾਈ ਕਰਦਿਆਂ ਜਿੱਥੇ ਉਨ੍ਹਾਂ ਨੂੰ ਇਸ ਸਬੰਧੀ ਬਣਦੀ ਸਲਾਹ ਦਿੱਤੀ ਉੱਥੇ ਹੀ ਡੀਪੋਰਟ ਹੋਣ ਉਪਰੰਤ ਉਕਤ ਸਾਰਿਆਂ ਦੀਆਂ ਚੇਨਈ ਤੋਂ ਅੰਮ੍ਰਿਤਸਰ ਤੱਕ ਹਵਾਈ ਟਿਕਟਾਂ ਲੈ ਕੇ ਦੇਣ ਤੋਂ ਇਲਾਵਾ ਅੱਜ ਅੰਮ੍ਰਿਤਸਰ ਹਵਾਈ ਤੇ ਟਰੱਸਟ ਦੇ ਪੰਜਾਬ ਪ੍ਰਧਾਨ ਸੁਖਜਿੰਦਰ ਸਿੰਘ ਹੇਰ ਤੇ ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ ਦੀ ਮੌਜੂਦਗੀ 'ਚ ਹਵਾਈ ਅੱਡੇ ਤੋਂ ਗੱਡੀ ਰਾਹੀਂ ਉਨ੍ਹਾਂ ਦੇ ਘਰਾਂ ਤੱਕ ਪੁੱਜਦਾ ਕੀਤਾ ਗਿਆ ਹੈ। 

ਡਾ.ਉਬਰਾਏ ਨੇ ਇੱਕ ਵਾਰ ਮੁੜ ਨੌਜਵਾਨਾਂ ਨੂੰ ਸੁਚੇਤ ਕੀਤਾ ਕਿ ਜੇਕਰ ਉਹ ਵਿਦੇਸ਼ ਜਾਣਾ ਚਾਹੁੰਦੇ ਹਨ ਤਾਂ ਉਹ ਏਜੰਟਾਂ ਵੱਲੋਂ ਦੱਸੀ ਜਾਣ ਵਾਲੀ ਕੰਮ ਵਾਲੀ ਕੰਪਨੀ ਤੇ ਵੀਜੇ਼ ਸਬੰਧੀ ਪੂਰੀ ਜਾਣਕਾਰੀ ਲੈ ਕੇ ਹੀ ਜਾਣ ਤਾਂ ਜੋ ਵਿਦੇਸ਼ ਅੰਦਰ ਬੇਲੋੜੀ ਖੱਜਲ ਖੁਰਾਬੀ ਤੋਂ ਬਚਿਆ ਜਾ ਸਕੇ। ਹਵਾਈ ਅੱਡੇ ਤੇ ਪਹੁੰਚਣ ਤੇ ਉਕਤ ਪੀੜ੍ਹਤ ਨੌਜਵਾਨਾਂ ਨੇ ਆਪਣੇ ਨਾਲ ਹੋਏ ਵੱਡੇ ਧੋਖੇ ਸਬੰਧੀ ਜਾਣਕਾਰੀ ਦਿੰਦਿਆਂ  ਦੱਸਿਆ ਕਿ ਉਨ੍ਹਾਂ ਦੀ ਕੰਮ ਵਾਲੀ ਕੰਪਨੀ ਦੇ ਮਾਲਕ ਨੇ ਉਨ੍ਹਾਂ ਕੋਲੋਂ ਸਖ਼ਤ ਮਿਹਨਤ ਕਰਵਾਉਣ ਦੇ ਬਾਵਜੂਦ ਵੀ ਤਿੰਨ ਮਹੀਨਿਆਂ ਦੀ ਤਨਖ਼ਾਹ ਨਹੀਂ ਦਿੱਤੀ ਸਗੋਂ ਵੱਖਰੇ ਤੌਰ ਸਾਨੂੰ ਡੀਪੋਰਟ ਕਰਨ ਦੀਆਂ ਧਮਕੀਆਂ ਦੇਣ ਤੋਂ ਇਲਾਵਾ ਸਾਡੇ ਕਮਰੇ ਦੀ ਲਾਈਟ ਤੱਕ ਬੰਦ ਕਰਵਾ ਕੇ ਸਾਨੂੰ ਮਾਨਸਿਕ ਤੌਰ ਤੇ  ਬਹੁਤ ਪ੍ਰੇਸ਼ਾਨ ਕੀਤਾ। 

ਉਨ੍ਹਾਂ ਦੱਸਿਆ ਕਿ ਜਦ ਅਸੀਂ ਆਪਣਾ ਹੱਕ ਲੈਣ ਲਈ ਉੱਥੋਂ ਦੀ ਲੇਬਰ ਕੋਰਟ ਗਏ ਤਾਂ ਉਨ੍ਹਾਂ ਨੇ ਸਾਨੂੰ ਪੁਲਿਸ ਕੋਲ ਭੇਜ ਦਿੱਤਾ ਜਿੱਥੇ ਇਨਸਾਫ਼ ਦੇਣ ਦੀ ਬਜਾਏ ਸਾਨੂੰ 11 ਦਿਨਾਂ ਲਈ ਜੇਲ੍ਹ ਭੇਜ ਕੇ ਓਥੋਂ ਹੀ ਸਿੱਧਾ ਡੀਪੋਰਟ ਕਰ ਕੇ ਚੇਨਈ ਭੇਜ ਦਿੱਤਾ। ਉਨ੍ਹਾਂ ਮੁੜ ਮਨ ਭਰਦਿਆਂ ਦੱਸਿਆ ਕਿ ਇਸ ਵੇਲੇ ਸਾਡੇ ਕੋਲ ਇੱਕ ਵੀ ਪੈਸਾ ਤੇ ਸਮਾਨ ਨਹੀਂ ਸੀ। 

ਉਨ੍ਹਾਂ ਦੱਸਿਆ ਕਿ ਇਸ ਬਾਰੇ ਜਦ ਅਸੀਂ ਮੁੜ ਡਾ.ਉਬਰਾਏ ਨਾਲ ਫੌਨ ਤੇ ਗੱਲ ਕੀਤੀ ਤਾਂ ਉਨ੍ਹਾਂ ਤੁਰੰਤ ਸਾਨੂੰ ਅੰਮ੍ਰਿਤਸਰ ਤੱਕ ਹਵਾਈ ਟਿਕਟਾਂ ਲੈ ਕੇ ਦੇਣ ਤੋਂ ਇਲਾਵਾ ਹਵਾਈ ਅੱਡੇ ਤੋਂ ਘਰਾਂ ਤੱਕ ਪਹੁੰਚਣ ਲਈ ਗੱਡੀ ਦਾ ਵੀ ਪ੍ਰਬੰਧ ਕਰ ਕੇ ਦਿੱਤਾ।ਜਿਸ ਲਈ ਅਸੀਂ ਡਾ.ਉਬਰਾਏ ਦਾ ਇਸ ਔਖੀ ਘੜੀ 'ਚ ਵੱਡੀ ਮਦਦ ਕਰਨ ਦਿਲੋਂ ਧੰਨਵਾਦ ਕਰਦੇ ਹਾਂ। 

ਇਸ ਦੌਰਾਨ ਪੀੜਤ ਨੌਜਵਾਨਾਂ ਨੇ ਵੀ ਵਿਦੇਸ਼ ਜਾਣ ਦੇ ਚਾਹਵਾਨ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਕੰਪਨੀ ਦੀ ਪੂਰੀ ਤਰ੍ਹਾਂ ਘੋਖ ਕਰ ਕੇ ਹੀ ਜਾਣ ਕਿਉਂਕਿ ਅਸੀਂ ਨਹੀਂ ਚਾਹੁੰਦੇ ਕਿ ਕਿਸੇ ਹੋਰ ਨੂੰ ਸਾਡੇ ਵਾਂਗ ਮਾਨਸਿਕ ਪ੍ਰਸ਼ਾਨੀ ਝੱਲਣੀ ਪਵੇ।

 

Tags: Sarbat Da Bhala Trust Amritsar , Sarbat Da Bhala , Sarbat Da Bhala Trust , Sarbat Da BhalaTrust Patiala , SP Singh Oberoi , DR SP Singh Oberoi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD