Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਾਂਝਾ ਉਪਰਾਲਾ ਅਧੀਨ ਐਨ ਜੀ ਓਜ਼ ਨਾਲ ਸਾਕਸ਼ੀ ਸਾਹਨੀ ਵਲੋਂ ਹੜ੍ਹ ਪ੍ਰਭਾਵਿਤਾਂ ਦੇ ਮੁੜ ਵਸੇਬਾ ਲਈ ਮੀਟਿੰਗ

ਸੰਸਦ ਮੈਂਬਰ ਸਾਹਨੀ ਨੇ ਪ੍ਰਭਾਵਿਤ ਇਲਾਕੇ ਲਈ ਪੰਜ ਜੇਸੀਬੀ ਮਸ਼ੀਨਾਂ ਦੇਣ ਦਾ ਕੀਤਾ ਐਲਾਨ

Sakshi Sawhney, DC Amritsar, Amritsar, Deputy Commissioner Amritsar, Kuldeep Singh Dhaliwal, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Vikramjit Singh Sahney

Web Admin

Web Admin

5 Dariya News

ਅੰਮ੍ਰਿਤਸਰ , 14 Sep 2025

Last updated on: Sep 15, 2025, 16:22 IST

ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਾਕਸ਼ੀ ਸਾਹਨੀ ਵਲੋਂ ਅੱਜ ਸੰਸਦ ਮੈਂਬਰ ਸ੍ਰੀ ਵਿਕਰਮਜੀਤ ਸਿੰਘ ਸਾਹਨੀ ਅਤੇ ਵਿਧਾਇਕ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਦੀ ਹਾਜ਼ਰੀ ਵਿੱਚ ਐਨਜੀਓਜ਼ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਇਸ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਮੁੜ ਵਸੇਬਾ, ਜੀਵਿਕਾ ਦੀ ਬਹਾਲੀ ਅਤੇ ਸਰਦੀ ਦੇ ਮੌਸਮ ਲਈ ਤਿਆਰੀਆਂ ਬਾਰੇ ਵਿਚਾਰ–ਚਰਚਾ ਹੋਈ।

ਆਉਣ ਵਾਲੇ ਸਰਦੀ ਦੇ ਮੌਸਮ ਵਿੱਚ ਗਰਮ ਕੱਪੜਿਆਂ ਦੀ ਲੋੜ, ਕਿਸਾਨਾਂ ਦੇ ਖੇਤਾਂ ਵਿੱਚ ਜਮਾ ਹੋਈ ਰੇਤ ਹਟਾਉਣ ਲਈ ਭਾਰੀ ਮਸ਼ੀਨਰੀ (ਖ਼ਾਸ ਕਰਕੇ JCB ਮਸ਼ੀਨਾਂ), ਲਗਭਗ 8,000 ਸਕੂਲ ਕਿਟਾਂ ਦੀ ਉਪਲਬਧਤਾ, ਸਵੈ ਸਹਾਇਤਾ ਗਰੁੱਪਾਂ ਦੇ ਕਾਰੋਬਾਰਾਂ (ਅਚਾਰ, ਹੈਂਡੀਕ੍ਰਾਫਟ ਆਦਿ) ਦੀ ਮੁੜ ਬਹਾਲੀ, ਪਸ਼ੂ-ਪਾਲਣ, ਪੋਲਟਰੀ ਫਾਰਮਾਂ ਅਤੇ ਖੇਤੀ ਲਈ ਲੋੜੀਂਦੇ ਡੀਜ਼ਲ ਅਤੇ ਕੈਮੀਕਲ ਦੀ ਜ਼ਰੂਰਤ ਉਤੇ ਵਿਚਾਰ ਕੀਤਾ ਗਿਆ। ਸੰਸਦ ਮੈਂਬਰ ਸ੍ਰੀ ਵਿਕਰਮਜੀਤ ਸਿੰਘ ਸਾਹਨੀ ਨੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਸਮੁੱਚੀ ਟੀਮ ਵੱਲੋਂ ਕੀਤੀ ਜਾ ਰਹੀ ਮਿਹਨਤ ਦੀ ਪ੍ਰਸ਼ੰਸਾ ਕਰਦਿਆਂ 5 ਜੇ ਸੀ ਬੀ ਮਸ਼ੀਨਾਂ ਰੇਤ ਹਟਾਉਣ ਲਈ ਦੇਣ ਦਾ ਐਲਾਨ ਕੀਤਾ। 

ਇਸ ਤੋਂ ਇਲਾਵਾ, ਉਹਨਾਂ ਵਲੋਂ ਇਹ ਵੀ ਐਲਾਨ ਕੀਤਾ ਗਿਆ ਕਿ ਸਨ ਫਾਊਂਡੇਸ਼ਨ ਸਕਿਲ ਸੈਂਟਰ ਵਲੋਂ ਮੁਫ਼ਤ ਪਲੰਬਰ ਅਤੇ ਇਲੈਕਟ੍ਰੀਸ਼ਨ ਸੇਵਾਵਾਂ ਪ੍ਰਭਾਵਿਤ ਪਰਿਵਾਰਾਂ ਨੂੰ ਉਪਲਬਧ ਕਰਵਾਈਆਂ ਜਾਣਗੀਆਂ। ਐਨਜੀਓਜ਼ ਸਰਬਤ ਦਾ ਭਲਾ, ਪਿੰਗਲਵਾੜਾ, ਖਾਲਸਾ ਏਡ, ਰਿਲਾਇੰਸ ਫਾਊਂਡੇਸ਼ਨ, ਕਲਗੀਧਰ ਟਰੱਸਟ, ਰੈੱਡ ਕ੍ਰਾਸ ਸੋਸਾਇਟੀ ਅਤੇ ਹੋਰ ਸਥਾਨਕ ਸੰਸਥਾਵਾਂ ਵੱਲੋਂ  ਹਰ ਤਰ੍ਹਾਂ ਦਾ ਸਹਿਯੋਗ ਲੋੜਵੰਦਾਂ ਦੀ ਸਹਾਇਤਾ ਲਈ ਦੇਣ ਦਾ ਭਰੋਸਾ ਦਿੱਤਾ ਗਿਆ।

ਵਿਧਾਇਕ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੀ ਇਸ ਸਾਂਝੇ ਉਪਰਾਲੇ ਦੀ ਪ੍ਰਸ਼ੰਸਾ ਕੀਤੀ ਅਤੇ ਆਪਣੇ ਹਲਕੇ ਦੇ ਲੋਕਾਂ ਲਈ ਸਾਰਿਆਂ ਨੂੰ ਮਿਲ ਕੇ ਕੰਮ ਕਰਨ ਲਈ ਅਪੀਲ ਕੀਤੀ। ਮੀਟਿੰਗ ਦਾ ਮੁੱਖ ਉਦੇਸ਼ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਜੀਵਿਕਾ ਦੀ ਬਹਾਲੀ ਅਤੇ ਸਰਕਾਰ, ਸੰਸਦ, ਵਿਧਾਇਕਾਂ ਅਤੇ ਐਨਜੀਓਜ਼ ਵਿੱਚ ਪੂਰੀ ਤਰ੍ਹਾਂ ਸਹਿਯੋਗ ਯਕੀਨੀ ਬਣਾਉਣਾ ਰਿਹਾ। ਇਸ ਮੌਕੇ ਸਰਬੱਤ ਦਾ ਭਲਾ ਟਰਸਟ ਨੇ ਪਸ਼ੂ ਪਾਲਕਾਂ ਦੇ ਲਈ ਪਸ਼ੂ ਚਾਰੇ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਦੀ ਭਰੋਸਾ ਦਿੱਤਾ। ਕਲਗੀਧਰ ਟਰਸਟ ਨੇ ਲੋੜਵੰਦਾਂ ਦੇਵ ਸੇਬੇ ਵਿੱਚ ਮਦਦ ਕਰਨ ਦਾ ਐਲਾਨ ਕੀਤਾ

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਧੀਕ ਸ੍ਰੀ ਰੋਹਿਤ ਗੁਪਤਾ ਸ੍ਰੀਮਤੀ ਅਮਨਦੀਪ ਕੌਰ, ਸਹਾਇਕ ਕਮਿਸ਼ਨਰ ਖੁਸ਼ਦੀਪ ਸਿੰਘ, ਸਰਬੱਤ ਦਾ ਭਲਾ ਟਰਸਟ ਵੱਲੋਂ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਸ੍ਰੀ ਸੁਖਦੀਪ ਸਿੰਘ ਸਿੱਧੂ, ਸ੍ਰੀ ਮਨਪ੍ਰੀਤ ਸਿੰਘ,  ਰੈਡ ਕਰਾਸ ਦੇ ਸਕੱਤਰ ਸ੍ਰੀ ਸੈਮਸਨ ਮਸੀਹ, ਵੱਖ ਵੱਖ ਜਥੇਬੰਦੀਆਂ ਦੇ ਵਲੰਟੀਅਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Sakshi Sawhney , DC Amritsar , Amritsar , Deputy Commissioner Amritsar , Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Vikramjit Singh Sahney

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD