Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

'ਵਨ ਹੈਲਥ' ਪਹੁੰਚ: ਐਂਟੀਬਾਇਓਟਿਕਸ ਦੀ ਲੋੜੋਂ ਵੱਧ ਵਰਤੋਂ ਨੂੰ ਰੋਕਣ ਲਈ, ਪੰਜਾਬ ਵਿੱਚ ਐਂਟੀਮਾਈਕ੍ਰੋਬਾਇਲ ਰਸਿਸਟੈਂਸ ਕਾਰਜ ਯੋਜਨਾ ਲਾਂਚ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਡਰੱਗ ਰਸਿਸਟੈਂਸ ਦੇ ਵਿਸ਼ਵਵਿਆਪੀ ਖ਼ਤਰੇ ਦੇ ਮੁਕਾਬਲੇ ਲਈ ਵਿਆਪਕ ਯੋਜਨਾ ਦਾ ਉਦਘਾਟਨ

Dr Balbir Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Ghanshyam Thori

Web Admin

Web Admin

5 Dariya News

ਚੰਡੀਗੜ੍ਹ , 15 Sep 2025

Last updated on: Sep 15, 2025, 17:54 IST

ਐਂਟੀਮਾਕ੍ਰੋਬੀਅਲ ਰਸਿਸਟੈਂਸ (ਏਐਮਆਰ) ਦੇ ਵਧ ਰਹੇ ਖ਼ਤਰੇ ਦੇ ਮੁਕਾਬਲੇ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇਥੇ ਐਂਟੀਮਾਕ੍ਰੋਬੀਅਲ ਰਸਿਸਟੈਂਸ (ਪੰਜਾਬ-ਸੈਪਕਾਰ) ਦੀ ਰੋਕਥਾਮ ਲਈ ਸਮਰਪਿਤ ਪੰਜਾਬ ਰਾਜ ਕਾਰਜ ਯੋਜਨਾ ਦੀ ਸ਼ੁਰੂਆਤ ਕੀਤੀ। ਇਸ ਨਾਲ ਪੰਜਾਬ ਭਾਰਤ ਦਾ ਸੱਤਵਾਂ ਅਤੇ ਖਿੱਤੇ ਦਾ ਮੋਹਰੀ ਸੂਬਾ ਬਣ ਗਿਆ ਹੈ ਜਿਸਨੇ ਐਂਟੀਬਾਇਓਟਿਕਸ, ਜੋ ਕਿ ਇੱਕ ਗੰਭਰ ਆਲਮੀ ਸਿਹਤ ਚੁਣੌਤੀ ਹੈ, ਦੀ ਲੋੜੋਂ ਵੱਧ ਵਰਤੋਂ ਨੂੰ ਰੋਕਣ ਲਈ ਇੱਕ ਸਮਰਪਿਤ ਨੀਤੀ ਅਪਣਾਈ ਹੈ।

ਇਹ ਵਿਆਪਕ ਯੋਜਨਾ ਸੂਬੇ ਨੂੰ ਕੌਮੀ ਅਤੇ ਆਲਮੀ ਸਿਹਤ ਤਰਜੀਹਾਂ ਨਾਲ ਜੋੜਦਿਆਂ 'ਵਨ ਹੈਲਥ' ਪਹੁੰਚ ਨੂੰ ਅਪਨਾਉਣ 'ਤੇ ਕੇਂਦਰਿਤ ਹੈ, ਜੋ ਮਨੁੱਖੀ ਤੇ ਜਾਨਵਰਾਂ ਦੀ ਸਿਹਤ, ਖੇਤੀਬਾੜੀ ਅਤੇ ਵਾਤਾਵਰਣ ਖੇਤਰਾਂ ਵਿੱਚ ਯਤਨਾਂ ਨੂੰ ਇੱਕਜੁੱਟ ਕਰਦੀ ਹੈ ਤਾਂ ਜੋ ਏਐਮਆਰ ਚੁਣੌਤੀ ਦਾ ਸਮੂਹਿਕ ਯਤਨਾਂ ਨਾਲ ਮੁਕਾਬਲਾ ਕੀਤਾ ਜਾ ਸਕੇ। ਪੰਜਾਬ ਦੀ ਏਐਮਆਰ ਕਾਰਜ-ਯੋਜਨਾ ਦੀਆਂ ਮੁੱਖ ਵਿਸ਼ੇਸ਼ਤਾਵਾਂ ਵਿੱਚ ਰਸਿਸਟੈਂਸ ਪੈਟਰਨਾਂ ਨੂੰ ਟਰੈਕ ਕਰਨ ਵਾਸਤੇ ਲੈਬਾਟਰੀ ਨੈਟਵਰਕਾਂ ਰਾਹੀਂ ਸਰਕਾਰੀ ਸਿਹਤ ਸਹੂਲਤਾਂ ਤੋਂ ਨਮੂਨਿਆਂ ਦੀ ਮੌਨਿਟਰਿੰਗ ਅਤੇ ਜਾਂਚ ਜ਼ਰੀਏ ਨਿਗਰਾਨੀ ਨੂੰ ਮਜ਼ਬੂਤ ਕਰਨਾ ਸ਼ਾਮਲ ਹੈ।

ਇਹ ਜਨਤਕ ਥਾਵਾਂ 'ਤੇ ਲਾਗ ਦੇ ਜੋਖਮਾਂ ਨੂੰ ਘਟਾਉਣ ਲਈ ਹਸਪਤਾਲਾਂ, ਕਲੀਨਿਕਾਂ ਅਤੇ ਫੂਡ ਵੈਂਡਰਾਂ ਵਿੱਚ ਸਫ਼ਾਈ ਅਤੇ ਸਿਹਤ ਦੇ ਉੱਚ ਮਿਆਰਾਂ ਨੂੰ ਲਾਜ਼ਮੀ ਬਣਾਉਂਦਾ ਹੈ। ਇਸ ਯੋਜਨਾ ਦਾ ਵਿਸ਼ੇਸ਼ ਧਿਆਨ ਇਕਜੁੱਟ ਕਾਰਵਾਈ ਲਈ ਸਿਹਤ, ਵੈਟਰਨਰੀ, ਖੇਤੀਬਾੜੀ ਅਤੇ ਖੁਰਾਕ ਸੁਰੱਖਿਆ ਵਿਭਾਗਾਂ ਦਰਮਿਆਨ ਮਜ਼ਬੂਤ ਅੰਤਰ-ਵਿਭਾਗੀ ਤਾਲਮੇਲ ਯਕੀਨੀ ਬਣਾਉਣਾ ਹੈ। ਇਹ ਯੋਜਨਾ ਕਲੀਨਿਕਲ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਂਟੀਬਾਇਓਟਿਕਸ ਦੀ ਪਰਸਕ੍ਰਿਪਸ਼ਨ-ਅਧਾਰਤ ਅਤੇ ਤਰਕਸੰਗਤ ਵਰਤੋਂ ਨੂੰ ਉਤਸ਼ਾਹਿਤ ਕਰਨ ਦੀ ਵਕਾਲਤ ਕਰਦੀ ਹੈ ਤਾਂ ਜੋ ਇਸਦੀ ਦੁਰਵਰਤੋਂ ਨੂੰ ਰੋਕਿਆ ਜਾ ਸਕੇ। 

ਇਹ ਜ਼ਿਲ੍ਹਾ ਹਸਪਤਾਲਾਂ, ਸਬ-ਡਿਵੀਜ਼ਨਲ ਹਸਪਤਾਲਾਂ ਅਤੇ ਪ੍ਰਾਇਮਰੀ ਹੈਲਥ ਕੇਅਰ ਸੈਂਟਰ, ਜਿਨ੍ਹਾਂ ਵਿੱਚ ਆਮ ਆਦਮੀ ਕਲੀਨਿ ਸ਼ਾਮਲ ਹਨ, ਸਮੇਤ ਹੋਰ ਸਰਕਾਰੀ ਸਿਹਤ ਸਹੂਲਤਾਂ ਵਿੱਚ ਜ਼ਮੀਨੀ ਪੱਧਰ 'ਤੇ ਜਾਗਰੂਕਤਾ ਮੁਹਿੰਮਾਂ ਦੇ ਵੱਧ ਤੋਂ ਵੱਧ ਪ੍ਰਸਾਰ 'ਤੇ ਵੀ ਧਿਆਨ ਕੇਂਦਰਿਤ ਕਰਦੀ ਹੈ ਤਾਂ ਜੋ ਨਾਗਰਿਕਾਂ ਨੂੰ ਸਵੈ-ਮੈਡੀਕੇਸ਼ਨ ਦੇ ਖ਼ਤਰਿਆਂ ਅਤੇ ਇਲਾਜ ਕੋਰਸਾਂ ਨੂੰ ਪੂਰਾ ਕਰਨ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾ ਸਕੇ। ਇਸਦਾ ਉਦੇਸ਼ ਸੁਰੱਖਿਅਤ ਵਿਕਲਪਾਂ ਨੂੰ ਉਤਸ਼ਾਹਿਤ ਕਰਕੇ ਪਸ਼ੂਆਂ ਅਤੇ ਖੇਤੀਬਾੜੀ ਲਈ ਨਾਨ-ਥੈਰਪਿਓਟਿਕ ਐਂਟੀਬਾਇਓਟਿਕ ਵਰਤੋਂ ਨੂੰ ਘਟਾਉਣਾ ਹੈ ਅਤੇ ਯੂਨੀਵਰਸਲ ਹੈਲਥ ਕਵਰੇਜ ਤਹਿਤ ਪ੍ਰਾਇਮਰੀ ਸਿਹਤ ਸੰਭਾਲ ਨੂੰ ਮਜ਼ਬੂਤ ਕਰਨਾ ਹੈ ਤਾਂ ਜੋ ਬਿਮਾਰੀ ਦਾ ਪਤਾ ਲਗਾ ਕੇ ਸਹੀ ਇਲਾਜ ਦੇਣਾ ਯਕੀਨੀ ਬਣਾਉਣ ਦੇ ਨਾਲ-ਨਾਲ ਬੇਲੋੜੀ ਐਂਟੀਬਾਇਓਟਿਕ ਦੀ ਵਰਤੋਂ ਘਟਾਈ ਜਾ ਸਕੇ।

ਇਸ ਮੌਕੇ ਬੋਲਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਦਾ ਏਐਮਆਰ ਐਕਸ਼ਨ ਪਲਾਨ ਸਿਹਤ ਸੰਭਾਲ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵਾਸਤੇ ਇੱਕ ਫੈਸਲਾਕੁੰਨ ਕਦਮ ਹੈ। ਉਨ੍ਹਾਂ ਕਿਹਾ ਕਿ ਵਨ ਹੈਲਥ ਪਹੁੰਚ ਅਪਣਾ ਕੇ ਅਤੇ ਵਿਸ਼ਵਵਿਆਪੀ ਤਾਲਮੇਲ ਰਾਹੀਂ ਅਸੀਂ ਆਉਣ ਵਾਲੀਆਂ ਪੀੜ੍ਹੀਆਂ ਲਈ ਜੀਵਨ-ਰੱਖਿਅਕ ਇਲਾਜ ਪ੍ਰਣਾਲੀਆਂ ਦੀ ਪ੍ਰਭਾਵਸ਼ੀਲਤਾ ਨੂੰ ਕਾਇਮ ਰੱਖਣ ਲਈ ਦ੍ਰਿੜ ਹਾਂ। 

ਉਨ੍ਹਾਂ ਅੱਗੇ ਕਿਹਾ ਕਿ ਇਸ ਮਕਸਦ ਲਈ ਜ਼ਮੀਨੀ ਪੱਧਰ 'ਤੇ ਜਾਗਰੂਕਤਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅਸੀਂ ਸਰਕਾਰੀ ਸਿਹਤ ਸਹੂਲਤਾਂ ਵਿਖੇ ਲੋਕਾਂ ਨੂੰ ਆਪਣੇ-ਆਪ ਜਾਂ ਅਧੂਰਾ ਇਲਾਜ ਤੋਂ ਪਰਹੇਜ਼ ਕਰਨ ਸਬੰਧੀ ਜਾਗਰੂਕਤਾ ਯਤਨਾਂ ਨੂੰ ਤੇਜ਼ ਕਰਾਂਗੇ, ਕਿਉਂਕਿ ਇਸ ਨਾਲ ਐਂਟੀਬਾਇਓਟਿਕ ਰਸਿਸਟੈਂਸ ਦਾ ਖਤਰਾ ਵਧਦਾ ਹੈ। ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ ਨੇ ਕਿਹਾ ਕਿ ਸੂਬੇ ਦਾ ਮੁੱਖ ਧਿਆਨ ਆਮ ਆਦਮੀ ਕਲੀਨਿਕਾਂ ਤੋਂ ਲੈ ਕੇ ਲੈਬਾਰਟਰੀਆਂ ਤੱਕ ਨਿਗਰਾਨੀ ਤੇ ਸਰਵੇਖਣ, ਸਫਾਈ ਅਤੇ ਮਿਆਰੀ ਇਲਾਜ ਪ੍ਰੋਟੋਕੋਲ ‘ਤੇ ਕੇਂਦਰਤ ਹੋਵੇਗਾ।

ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਲਾਗ ਦੇ ਜੋਖਮ ਨੂੰ ਘਟਾਉਣ ਲਈ ਹਸਪਤਾਲਾਂ ਅਤੇ ਫੂਡ ਵੈਂਡਰਾਂ 'ਤੇ ਸਫ਼ਾਈ ਬੇਹੱਦ ਜ਼ਰੂਰੀ ਹੈ। ਮਿਸ਼ਨ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ (ਐਨਐਚਐਮ) ਘਨਸ਼ਿਆਮ ਥੋਰੀ ਨੇ ਅੱਗੇ ਦੱਸਿਆ ਕਿ ਸਮੁੱਚੀ ਕਾਰਜ ਯੋਜਨਾ ਅੰਤਰ-ਵਿਭਾਗੀ ਤਾਲਮੇਲ 'ਤੇ ਨਿਰਭਰ ਕਰਦੀ ਹੈ, ਜਿਸ ਲਈ ਸਿਹਤ, ਵੈਟਰਨਰੀ, ਖੇਤੀਬਾੜੀ ਅਤੇ ਖੁਰਾਕ ਸੁਰੱਖਿਆ ਵਿਭਾਗਾਂ ਨੂੰ ਆਪਸੀ ਤਾਲਮੇਲ ਰਾਹੀਂ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਪੁਸ਼ਟੀ ਕੀਤੀ ਕਿ ਕਲੀਨਿਕਲ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਐਂਟੀਬਾਇਓਟਿਕਸ ਦੀ ਤਰਕਸੰਗਤ ਵਰਤੋਂ ਇਸਦੀ ਦੁਰਵਰਤੋਂ ਨੂੰ ਰੋਕਣ ਵਿੱਚ ਸਹਾਈ ਹੋਵੇਗੀ।

ਇਸ ਸਮਾਗਮ ਵਿੱਚ ਪ੍ਰਮੁੱਖ ਸੰਸਥਾਵਾਂ ਦੇ ਮਾਹਿਰਾਂ ਅਤੇ ਅਧਿਕਾਰੀਆਂ ਨੇ ਸ਼ਿਰਕਤ ਕੀਤੀ, ਜਿਨ੍ਹਾਂ ਵਿੱਚ ਡਾ. ਜਸਬੀਰ ਸਿੰਘ ਬੇਦੀ - ਪ੍ਰੋਫੈਸਰ ਅਤੇ ਡਾਇਰੈਕਟਰ, ਸੈਂਟਰ ਫਾਰ ਵਨ ਹੈਲਥ, ਗਡਵਾਸੂ; ਡਾ. ਅਨੀਤਾ ਸ਼ਰਮਾ - ਡਾਇਰੈਕਟਰ, ਲੈਬ ਮੈਡੀਸਨ, ਫੋਰਟਿਸ ਹਸਪਤਾਲ, ਮੋਹਾਲੀ; ਡਾ. ਵਰਸ਼ਾ ਗੁਪਤਾ - ਪ੍ਰੋਫੈਸਰ ਅਤੇ ਮੁਖੀ, ਮਾਈਕ੍ਰੋਬਾਇਓਲੋਜੀ ਵਿਭਾਗ, ਜੀਐਮਸੀਐਚ 32, ਚੰਡੀਗੜ੍ਹ; ਡਾ. ਲਵੀਨਾ ਓਬਰਾਏ - ਪ੍ਰੋਫੈਸਰ ਅਤੇ ਮੁਖੀ, ਮਾਈਕ੍ਰੋਬਾਇਓਲੋਜੀ, ਜੀਐਮਸੀਐਚ ਅੰਮ੍ਰਿਤਸਰ; ਡਾ. ਨੁਸਰਤ ਸ਼ਫੀਕ - ਪ੍ਰੋਫੈਸਰ, ਫਾਰਮਾਕੋਲੋਜੀ, ਪੀਜੀਆਈਐਮਈਆਰ ਚੰਡੀਗੜ੍ਹ (ਆਨਲਾਈਨ); ਡਾ. ਪਰਵਿੰਦਰ ਚਾਵਲਾ - ਸੀਨੀਅਰ ਸਲਾਹਕਾਰ, ਇੰਟਰਨਲ ਮੈਡੀਸਨ, ਫੋਰਟਿਸ ਮੋਹਾਲੀ; ਪ੍ਰੋਫੈਸਰ ਰੁਪਿੰਦਰ ਬਖਸ਼ੀ - ਪ੍ਰੋਫੈਸਰ ਅਤੇ ਮੁਖੀ, ਮਾਈਕ੍ਰੋਬਾਇਓਲੋਜੀ ਵਿਭਾਗ, ਜੀਐਮਸੀਐਚ ਪਟਿਆਲਾ; ਡਾ. ਰਿਤੂ ਗਰਗ - ਪ੍ਰੋਫੈਸਰ ਅਤੇ ਮੁਖੀ, ਏਆਈਐਮਐਸ ਮੋਹਾਲੀ; ਅਤੇ ਡਾ. ਅਮਿਤ ਮੰਡਲ - ਫੋਰਟਿਸ ਹਸਪਤਾਲ ਸ਼ਾਮਲ ਸਨ। ਇਸ ਮੌਕੇ ਡਾਇਰੈਕਟਰ ਸਿਹਤ ਡਾ: ਹਿਤਿੰਦਰ ਕੌਰ, ਡਾ: ਰੋਹਿਣੀ ਗੋਇਲ, ਡਾ: ਮੰਜੂ ਬਾਂਸਲ, ਡਾ: ਹਰਪਾਲ ਸਿੰਘ, ਯੁਗੇਸ਼ ਕੁਮਾਰ ਰਾਏ, ਸ੍ਰਜੀਤਾ ਚੱਕਰਵਰਤੀ ਅਤੇ ਡਾ: ਨੇਹਾ ਚੌਧਰੀ ਸਮੇਤ ਸਿਹਤ ਸੇਵਾਵਾਂ ਵਿਭਾਗ ਅਤੇ ਐਨ.ਐਚ.ਐਮ. ਪੰਜਾਬ ਦੇ ਹੋਰ ਕਰਮਚਾਰੀ ਵੀ ਮੌਜੂਦ ਸਨ।

 

Tags: Dr Balbir Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Ghanshyam Thori

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD