Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗੰਨੇ ਦੀ ਬਕਾਇਆ ਰਾਸ਼ੀ ਜਲਦੀ ਜਾਰੀ ਕੀਤੀ ਜਾਵੇਗੀ: ਹਰਪਾਲ ਸਿੰਘ ਚੀਮਾ

ਗੰਨਾ ਕਿਸਾਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਦਿੱਤਾ ਭਰੋਸਾ

Harpal Singh Cheema, Advocate Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Senu Duggal, Dr Senu Duggal, Managing Director SUGARFED, MD SUGARFED, SUGARFED

Web Admin

Web Admin

5 Dariya News

ਚੰਡੀਗੜ੍ਹ , 15 Sep 2025

Last updated on: Sep 15, 2025, 18:06 IST

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਗੰਨਾ ਕਿਸਾਨ ਸੰਗਠਨਾਂ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਨਿੱਜੀ ਮਿੱਲਾਂ ਦੁਆਰਾ ਖਰੀਦੇ ਗਏ ਉਨ੍ਹਾਂ ਦੇ ਗੰਨੇ ਦੀ ਕੀਮਤ ਵਿੱਚ ਪੰਜਾਬ ਸਰਕਾਰ ਦੇ ਹਿੱਸੇ ਦੀ ਬਕਾਇਆ ਰਾਸ਼ੀ ਜਲਦੀ ਤੋਂ ਜਲਦੀ ਜਾਰੀ ਕਰ ਦਿੱਤੀ ਜਾਵੇਗੀ। ਇਸ ਦੌਰਾਨ ਕਿਸਾਨ ਸੰਗਠਨਾਂ ਨੇ ਇਸ ਮੀਟਿੰਗ ਅਤੇ ਭਰੋਸੇ ਲਈ ਵਿੱਤ ਮੰਤਰੀ ਦਾ ਧੰਨਵਾਦ ਕੀਤਾ। ਇੱਥੇ ਆਪਣੇ ਦਫ਼ਤਰ ਵਿਖੇ ਗੰਨਾ ਕਿਸਾਨ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਖੇਤੀਬਾੜੀ ਭਾਈਚਾਰੇ ਦੀ ਭਲਾਈ ਪ੍ਰਤੀ ਰਾਜ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। 

ਉਨ੍ਹਾਂ ਨੇ ਅਦਾਇਗੀਆਂ ਵਿੱਚ ਕਿਸੇ ਵੀ ਦੇਰੀ ਕਾਰਨ ਗੰਨਾ ਉਤਪਾਦਕਾਂ ਨੂੰ ਹੋਣ ਵਾਲੀਆਂ ਵਿੱਤੀ ਮੁਸ਼ਕਲਾਂ ਨੂੰ ਸਮਝਦਿਆਂ ਭਰੋਸਾ ਦਿੱਤਾ ਕਿ ਸਰਕਾਰ ਬਕਾਇਆ ਅਦਾਇਗੀਆਂ ਦੀ ਅਦਾਇਗੀ ਲਈ ਜਲਦੀ ਕਾਰਵਾਈ ਕਰੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵਾਨ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਸੂਬੇ ਦੇ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਸਮੇਂ ਸਿਰ ਭੁਗਤਾਨ ਮਿਲੇ। 

ਗੰਨਾ ਕਿਸਾਨਾਂ ਨਾਲ ਮੀਟਿੰਗ ਤੋਂ ਪਹਿਲਾਂ, ਵਿੱਤ ਮੰਤਰੀ ਨੇ ਗ੍ਰਾਮ ਪੰਚਾਇਤ ਜਲ ਸਪਲਾਈ ਪੰਪ ਆਪਰੇਟਰ ਐਸੋਸੀਏਸ਼ਨ, ਪੰਜਾਬ ਪੁਲਿਸ ਕੋਰੋਨਾ ਵਾਰੀਅਰਜ਼, ਫਰੀਡਮ ਫਾਈਟਰਜ਼ ਉਤਰਾਧਿਕਾਰੀ ਸੰਸਥਾ ਅਤੇ ਦੰਗਾ ਪੀੜ੍ਹਤ ਵੈਲਫੇਅਰ ਸੁਸਾਇਟੀ ਸਮੇਤ ਵੱਖ-ਵੱਖ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਇਹ ਮੀਟਿੰਗਾਂ ਇਨ੍ਹਾਂ ਜਥੇਬੰਦੀਆਂ ਦੀਆਂ ਮੰਗਾਂ ਅਤੇ ਮੁੱਦਿਆਂ ਨੂੰ ਹੱਲ ਕਰਨ 'ਤੇ ਕੇਂਦ੍ਰਿਤ ਸਨ। ਵਿੱਤ ਮੰਤਰੀ ਨੇ ਸਬੰਧਤ ਵਿਭਾਗਾਂ ਨੂੰ ਇੰਨ੍ਹਾਂ ਆਗੂਆਂ ਵੱਲੋਂ ਪੇਸ਼ ਕੀਤੀਆਂ ਸਾਰੀਆਂ ਜਾਇਜ਼ ਮੰਗਾਂ ਅਤੇ ਮੁੱਦਿਆਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ।

ਇਨ੍ਹਾਂ ਮੀਟਿੰਗਾਂ ਦੌਰਾਨ, ਮਾਝਾ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਰਾਜੂ, ਦੋਆਬਾ ਕਿਸਾਨ ਕਮੇਟੀ ਦੇ ਪ੍ਰਧਾਨ ਜੰਗਵੀਰ ਸਿੰਘ ਚੌਹਾਨ, ਪੰਜਾਬ ਪੁਲਿਸ ਕੋਰੋਨਾ ਵਾਰੀਅਰਜ਼ ਦੇ ਪ੍ਰਧਾਨ ਗੁਰਬਾਜ਼ ਸਿੰਘ, ਗ੍ਰਾਮ ਪੰਚਾਇਤ ਜਲ ਸਪਲਾਈ ਪੰਪ ਆਪਰੇਟਰਜ਼ ਦੇ ਪ੍ਰਧਾਨ ਬੇਅੰਤ ਸਿੰਘ, ਫਰੀਡਮ ਫਾਈਟਰਜ਼ ਉਤਰਾਧਿਕਾਰੀ ਸੰਸਥਾ ਦੇ ਦੋ ਵੱਖ-ਵੱਖ ਵਿੰਗਾਂ ਦੇ ਪ੍ਰਧਾਨ ਚਿਤੰਨ ਸਿੰਘ ਮਾਨਸਾ ਅਤੇ ਮੇਜਰ ਸਿੰਘ ਅਤੇ ਦੰਗਾ ਪੀੜ੍ਹਤ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਸੁਰਜੀਤ ਸਿੰਘ, ਅਤੇ ਇੰਨ੍ਹਾਂ ਐਸੋਸੀਏਸ਼ਨਾਂ ਦੇ ਮੈਂਬਰਾਂ ਨੇ ਆਪੋ-ਆਪਣੇ ਮੁੱਦੇ ਪੇਸ਼ ਕੀਤੇ।

 

Tags: Harpal Singh Cheema , Advocate Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Senu Duggal , Dr Senu Duggal , Managing Director SUGARFED , MD SUGARFED , SUGARFED

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD