Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਸਰਕਾਰ ਨੇ ਜ਼ਮੀਨੀ ਪੱਧਰ ਉਤੇ ਕੋਸ਼ਿਸ਼ਾਂ ਤੇਜ਼ ਕੀਤੀਆਂ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਅੰਮ੍ਰਿਤਸਰ ਚ ਆਧੁਨਿਕ ਹੜ੍ਹ ਰਾਹਤ ਅਤੇ ਮੁੜ ਵਸੇਬਾ ਮੈਗਾ ਵੇਅਰਹਾਊਸ ਦਾ ਉਦਘਾਟਨ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government, Kuldeep Singh Dhaliwal, Harbhajan Singh ETO, Dr Vikramjit Singh Sahney, Harjot Singh Bains, Bram Shanker Jimpa

Web Admin

Web Admin

5 Dariya News

ਚੰਡੀਗੜ੍ਹ , 15 Sep 2025

Last updated on: Sep 16, 2025, 13:43 IST

ਸ.ਹਰਜੋਤ ਸਿੰਘ ਬੈਂਸ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਮੰਤਰੀ ਪੰਜਾਬ ਸ੍ਰੀ ਆਨੰਦਪੁਰ ਸਾਹਿਬ ਹਲਕੇ ਵਿੱਚ ਚੱਲ ਰਹੀ ਸਫਾਈ ਮੁਹਿੰਮ ਦੀ ਸਫਲਤਾ ਲਈ ਪੰਚ-ਸਰਪੰਚਾਂ, ਯੂਥ ਕਲੱਬਾਂ, ਨੌਜਵਾਨਾਂ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਯੋਗਦਾਨ ਪਾਉਣ ਲਈ ਅਪੀਲ ਕੀਤੀ। ਸ. ਬੈਂਸ ਨੇ ਅੱਜ ਨੰਗਲ ਤੋਂ ਸੈਨੀਟਾਈਜ਼ਰ ਅਤੇ ਸਫਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ, ਜੋ ਹੜ੍ਹ ਪ੍ਰਭਾਵਿਤ ਸਾਰੇ ਪਿੰਡਾਂ ਵਿੱਚ ਜਾਰੀ ਰਹੇਗੀ। 

ਦਵਾਈਆਂ ਦੇ ਛਿੜਕਾਅ ਲਈ ਸਪਰੇਅ ਅਤੇ ਟੈਂਟ ਇਲਾਕੇ ਵਿੱਚ ਪਹੁੰਚ ਚੁੱਕੇ ਹਨ। ਪ੍ਰਭਾਵਿਤ ਪਿੰਡਾਂ ਵਿੱਚ ਪਸ਼ੂਆਂ ਲਈ ਮੈਡੀਕਲ ਸਹੂਲਤਾਂ ਅਤੇ ਟੀਕਾਕਰਨ ਵੀ ਮੁਹੱਈਆ ਕਰਵਾਇਆ ਜਾ ਰਿਹਾ ਹੈ। ਸ. ਬੈਂਸ ਨੇ ਹਰੇਕ ਪਿੰਡ ਦੇ ਪੰਚ-ਸਰਪੰਚ ਨੂੰ ਆਪਣੀ ਗ੍ਰਾਮ ਪੰਚਾਇਤ ਵਿੱਚ ਤੁਰੰਤ ਸਫਾਈ ਮੁਹਿੰਮ ਸ਼ੁਰੂ ਕਰਨ ਦੀ ਅਪੀਲ ਕੀਤੀ। 

ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕ ਨਿਯਮਿਤ ਤੌਰ ’ਤੇ ਚੱਲ ਰਹੇ ਹਨ ਅਤੇ ਸਰਕਾਰੀ ਸਕੂਲਾਂ ਨੂੰ ਸਾਫ ਕਰਕੇ ਮੁੜ ਚਾਲੂ ਕਰ ਦਿੱਤਾ ਗਿਆ ਹੈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਖੁਦ ਸੈਨੀਟਾਈਜ਼ਿੰਗ ਵਾਹਨ ਵਿੱਚ ਬੈਠੇ ਅਤੇ ਨੰਗਲ ਸ਼ਹਿਰ ਅਤੇ ਨੇੜਲੇ ਇਲਾਕਿਆਂ ਵਿੱਚ ਮੁਹਿੰਮ ਅਰੰਭ ਕੀਤੀ ਤੇ  ਸ਼ਹਿਰ ਦੇ ਵੱਖ–ਵੱਖ ਹਿੱਸਿਆਂ ਦਾ ਦੌਰਾ ਕੀਤਾ। 

ਇਹ ਖ਼ਾਸ ਵਾਹਨ ਆਧੁਨਿਕ ਪ੍ਰਣਾਲੀ ਅਤੇ ਵੱਡੇ ਟੈਂਕ ਨਾਲ ਲੈਸ ਹੈ, ਜੋ ਇਲਾਕੇ ਵਿੱਚ ਦਵਾਈ ਦਾ ਛਿੜਕਾਅ ਕਰਦਾ ਹੈ ਤਾਂ ਜੋ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪੂਰੀ ਤਰ੍ਹਾਂ ਸਫਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਫਾਗਿੰਗ ਮੁਹਿੰਮ ਅਗਲੇ 15 ਦਿਨ ਤੱਕ ਜਾਰੀ ਰਹੇਗੀ ਅਤੇ ਖ਼ਾਸ ਟੀਮਾਂ ਵੱਲੋਂ ਨਿਗਰਾਨੀ ਕੀਤੀ ਜਾਵੇਗੀ ਕਿਉਂਕਿ ਲੋਕਾਂ ਦੀ ਜ਼ਿੰਦਗੀ ਦੀ ਰੱਖਿਆ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ।

ਉਨ੍ਹਾਂ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਹਲਕੇ ਦੇ ਲਗਭਗ 100 ਪਿੰਡ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ। ਜਾਇਦਾਦ, ਫ਼ਸਲਾਂ, ਜ਼ਮੀਨਾਂ ਅਤੇ ਪਸ਼ੂਆਂ ਨੂੰ ਹੋਇਆ ਨੁਕਸਾਨ ਅਸਲ ਅੰਦਾਜ਼ੇ ਤੋਂ ਕਾਫ਼ੀ ਵੱਧ ਹੈ। ਇਸ ਸਥਿਤੀ ਨੂੰ ਦੇਖਦਿਆਂ, ਪੰਜਾਬ ਸਰਕਾਰ ਨੇ ਹਰ ਹੜ੍ਹ ਪ੍ਰਭਾਵਿਤ ਪਰਿਵਾਰ ਤੱਕ ਰਾਹਤ ਪਹੁੰਚਾਉਣ ਲਈ "ਆਪਰੇਸ਼ਨ ਰਾਹਤ" ਜਾਰੀ ਰੱਖਣ ਦਾ ਫ਼ੈਸਲਾ ਕੀਤਾ ਹੈ।     

ਸ.ਬੈਂਸ ਨੇ ਕਿਹਾ ਕਿ ਮੈਡੀਕਲ ਟੀਮਾਂ ਹਰ ਪਿੰਡ ਵਿੱਚ ਪਹੁੰਚ ਗਈਆਂ ਹਨ ਅਤੇ ਪਸ਼ੂਆਂ ਲਈ ਖ਼ਾਸ ਟੀਕਾਕਰਨ ਮੁਹਿੰਮ ਜਾਰੀ ਹੈ ਤੇ ਨਾਲ ਹੀ ਸਫਾਈ ਤੇ ਸੈਨੀਟਾਈਜ਼ੇਸ਼ਨ ਮੁਹਿੰਮ ਵੀ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਗਿਰਦਾਵਰੀ ਜਾਰੀ ਹੈ ਅਤੇ ਹਰ ਪ੍ਰਭਾਵਿਤ ਪਰਿਵਾਰ ਨੂੰ ਲੋੜੀਂਦੀ ਸਹਾਇਤਾ ਤੇ ਰਾਹਤ ਮੁਹੱਇਆ ਕਰਵਾਈ ਜਾਵੇਗੀ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਅੰਮ੍ਰਿਤਸਰ ਦੇ ਅਜਨਾਲਾ ਰੋਡ ‘ਤੇ ਸਥਿਤ ਇਕ ਰਿਸੋਰਟ ਨੂੰ ਅੱਜ ਆਧੁਨਿਕ ਹੜ੍ਹ ਰਾਹਤ ਅਤੇ ਮੁੜ ਵਸੇਬਾ ਮੈਗਾ ਵੇਅਰਹਾਊਸ ਵਜੋਂ ਸਥਾਪਤ ਕੀਤਾ ਗਿਆ ਹੈ। ਇਸ ਸਮੇਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਤੇ ਪੁਨਰਵਾਸ ਦੇ ਕਾਰਜ ਜਾਰੀ ਹਨ। ਉਨ੍ਹਾਂ ਕਿਹਾ ਕਿ ਹੜ੍ਹ ਪੀੜਤਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕੰਮਾਂ ਨੂੰ ਤੇਜ਼ੀ ਦੇਣ ਲਈ ਪਦਮਸ਼੍ਰੀ ਡਾ. ਵਿਕਰਮਜੀਤ ਸਿੰਘ ਸਾਹਨੀ, ਸੰਸਦ ਮੈਂਬਰ (ਰਾਜ ਸਭਾ) ਅਤੇ ਸਨ ਫਾਊਂਡੇਸ਼ਨ ਤੇ ਵਰਲਡ ਪੰਜਾਬੀ ਆਰਗੇਨਾਈਜੇਸ਼ਨ ਦੇ ਸਹਿਯੋਗ ਸਦਕਾ ਇਹ ਵੇਅਰਹਾਊਸ ਸਥਾਪਿਤ ਕੀਤਾ ਗਿਆ ਹੈ। ਇਸ ਵੇਅਰਹਾਊਸ ਵਿੱਚ 50 ਟਰੈਕਟਰ ਅਤੇ 10 ਜੇਸੀਬੀ ਮਸ਼ੀਨਾਂ ਕਚਰਾ ਹਟਾਉਣ ਲਈ, 200 ਫੋਗਿੰਗ ਮਸ਼ੀਨਾਂ ਬਿਮਾਰੀਆਂ ਤੋਂ ਬਚਾਅ ਲਈ, 1,000 ਬਰਤਨ ਕਿਟਾਂ, 500 ਮੈਟ੍ਰਿਕ ਟਨ ਚਾਰਾ, 500 ਕਵਿੰਟਲ ਚਾਵਲ ਬੀ.ਪੀ.ਐਲ ਪਰਿਵਾਰਾਂ ਲਈ, ਅਤੇ 1,000 ਤੋਂ ਵੱਧ ਪਰਿਵਾਰਾਂ ਲਈ ਫੋਲਡਿੰਗ ਬੈਡ, ਗੱਦੇ, ਚਾਦਰਾਂ, ਕੰਬਲ, ਕੁਰਸੀਆਂ, ਗੈਸ ਸਟੋਵ ਅਤੇ ਮੈਡੀਕਲ ਕਿਟਾਂ ਰੱਖੀਆਂ ਗਈਆਂ ਹਨ। 

ਇਹ ਸਮੱਗਰੀ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਪਿੰਡ ਅਤੇ ਘਰ-ਘਰ ਦੀ ਮੈਪਿੰਗ ਕਰਕੇ ਸਭ ਤੋਂ ਜ਼ਰੂਰਤਮੰਦ ਪਰਿਵਾਰਾਂ ਤੱਕ ਪਹੁੰਚਾਈ ਜਾਵੇਗੀ। ਟਰੈਕਟਰ ਅਤੇ ਜੇਸੀਬੀ ਮਸ਼ੀਨਾਂ ਅੰਮ੍ਰਿਤਸਰ ਦੇ ਪ੍ਰਭਾਵਿਤ ਪਿੰਡਾਂ ਵਿੱਚ ਐਸ.ਡੀ.ਐਮ ਅਤੇ ਤਹਿਸੀਲਦਾਰਾਂ ਦੇ ਸਹਿਯੋਗ ਨਾਲ ਭੇਜੀਆਂ ਜਾਣਗੀਆਂ। ਇਸ ਤੋਂ ਇਲਾਵਾ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਕਿਲਿਆਂਵਾਲੀ ਅਤੇ ਉਸਮਾਨ ਖੇੜਾ ਵਿੱਚ ਸਫਾਈ ਅਭਿਆਨ ਚਲਾਇਆ ਗਿਆ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Kuldeep Singh Dhaliwal , Harbhajan Singh ETO , Dr Vikramjit Singh Sahney , Harjot Singh Bains , Bram Shanker Jimpa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD