Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਵਿਜੈ ਸਿੰਗਲਾ ਵੱਲੋਂ ਪਿੰਡ ਸਮਾਓਂ ਤੋਂ ਸਫਾਈ ਅਤੇ ਪੁਨਰਵਾਸ ਮੁਹਿੰਮ ਦੀ ਸ਼ੁਰੂਆਤ

ਕਿਹਾ, ਹੜ੍ਹ ਭਾਵਿਤ ਪਿੰਡਾਂ ਨੂੰ ਮੁੜ ਤੋਂ ਖੁਸ਼ਹਾਲ ਕਰਨ ਲਈ ਪੰਜਾਬ ਸਰਕਾਰ ਯਤਨਸ਼ੀਲ

Dr Vijay Singla, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਮਾਨਸਾ , 15 Sep 2025

Last updated on: Sep 16, 2025, 15:24 IST

ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ 100 ਕਰੋੜ ਰੁਪਏ ਦੀ ਲਾਗਤ ਨਾਲ ਵਿਸ਼ਾਲ ਪੁਨਰਵਾਸ ਤੇ ਸਫਾਈ ਮੁਹਿੰਮ ਚਲਾਉਣ ਦਾ ਐਲਾਨ ਕੀਤਾ ਗਿਆ ਹੈ ਜਿਸ ਤਹਿਤ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਹਲਕੇ ਦੇ ਪਿੰਡ ਸਮਾਓਂ ਵਿਖੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਮਾਰਕਿਟ ਕਮੇਟੀ ਮਾਨਸਾ ਗੁਰਪ੍ਰੀਤ ਸਿੰਘ ਭੁੱਚਰ, ਚੇਅਰਮੈਨ ਮਾਰਕੀਟ ਕਮੇਟੀ ਭੀਖੀ ਵਰਿੰਦਰ ਸੋਨੀ, ਪ੍ਰਧਾਨ ਨਗਰ ਪੰਚਾਇਤ ਭੀਖੀ ਸੁੱਖਾ, ਚੈਅਰਮੈਨ ਲਖਵੀਰ ਸਿੰਘ ਸੰਗਤ ਵੀ ਮੌਜੂਦ ਸਨ।

ਵਿਧਾਇਕ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਜਿੱਥੇ ਵੀ ਚਿੱਕੜ ਅਤੇ ਗੰਦਗੀ ਫੈਲੀ ਹੋਈ ਹੈ ਉੱਥੇ ਸਾਫ ਸਫਾਈ ਕਰਵਾਉਣ ਲਈ ਇਹ ਮੁਹਿੰਮ ਆਰੰਭੀ ਗਈ ਹੈ ਜਿਸ ਵਿਚ ਜੇ.ਸੀ.ਬੀ. ਮਸ਼ੀਨਾਂ, ਟਰੈਕਟਰ ਟਰਾਲੀਆਂ ਅਤੇ ਵਰਕਰਾਂ ਦਾ ਸਹਿਯੋਗ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਹਰੇਕ ਪ੍ਰਭਾਵਿਤ ਪਿੰਡ ਨੁੰ ਸ਼ੁਰੂਆਤੀ ਫੰਡ ਵਜ਼ੋਂ 01 ਲੱਖ ਰੁਪਏ ਜਾਰੀ ਕੀਤੇ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਅੱਜ ਇਸ ਸਫਾਈ ਮੁਹਿੰਮ ਦੇ ਨਾਲ ਨਾਲ ਭੀਖੀ ਵਿਖੇ ਮੈਡੀਕਲ ਕੈਂਪ ਵੀ ਆਯੋਜਿਤ ਕੀਤਾ ਗਿਆ ਹੈ ਤਾਂ ਜੋ ਪੀੜਤ ਲੋਕਾਂ ਦਾ ਇਲਾਜ਼ ਕਰਵਾਇਆ ਜਾ ਸਕੇ। ਇਸ ਦੇ ਨਾਲ ਹੀ ਮੱਛਰਾਂ ਅਤੇ ਬਿਮਾਰੀਆਂ ਦੇ ਫੈਲਾਅ ਤੋਂ ਬਚਾਅ ਲਈ ਫੌਗਿੰਗ ਵੀ ਕਰਵਾਈ ਜਾ ਰਹੀ ਹੈ।

ਵਿਧਾਇਕ ਨੇ ਹਾਜ਼ਰੀਨ ਅਤੇ ਸਮੂਹ ਹਲਕਾ ਨਿਵਾਸੀਆਂ ਨੂੰ ਇਸ ਮੁਹਿੰਮ ਵਿਚ ਯੋਗਦਾਨ ਪਾਉਣ ਦੀ ਅਪੀਲ ਕੀਤੀ ਤਾਂ ਜੋ ਪ੍ਰਭਾਵਿਤ ਪਿੰਡਾਂ ਨੂੰ ਮੁੱਖ ਧਾਰਾ ਵਿਚ ਲਿਆਂਦਾ ਜਾ ਸਕੇ।

 

Tags: Dr Vijay Singla , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD