Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕੱਲ੍ਹ ਤੋਂ ਸ਼ੁਰੂ ਹੋ ਰਹੀ ਝੋਨੇ ਦੀ ਖਰੀਦ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ

ਅੰਮ੍ਰਿਤਸਰ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਲਈ 48 ਮੰਡੀਆਂ ਚੱਲਣਗੀਆਂ

Sakshi Sawhney, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 15 Sep 2025

Last updated on: Sep 17, 2025, 11:53 IST

ਕੱਲ ਤੋਂ ਪੰਜਾਬ ਭਰ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋਣ ਜਾ ਰਹੀ ਹੈ, ਜਿਸ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਜ਼ਿਲਾ ਫੂਡ ਸਪਲਾਈ ਕੰਟਰੋਲਰ, ਜਿਲਾ ਮੰਡੀ ਅਫਸਰ ਅਤੇ ਝੋਨੇ ਦੀ ਖਰੀਦ ਕਰਨ ਵਾਲੀਆਂ ਵੱਖ-ਵੱਖ ਏਜੰਸੀਆਂ ਦੇ ਅਧਿਕਾਰੀਆਂ ਨਾਲ ਵਿਸਥਾਰਤ ਮੀਟਿੰਗ ਕੀਤੀ। ਇਸ ਮੌਕੇ ਉਨਾਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਲਈ 48 ਮੰਡੀਆਂ ਨੋਟੀਫਾਈ ਕੀਤੀਆਂ ਗਈਆਂ ਹਨ। 

ਉਹਨਾਂ ਦੱਸਿਆ ਕਿ ਸਰਕਾਰ ਵੱਲੋਂ ਝੋਨੇ ਦਾ ਸਰਕਾਰੀ ਰੇਟ 2389 ਰੁਪਏ ਪ੍ਰਤੀ ਕੁਇੰਟਲ ਮਿਥਿਆ ਗਿਆ ਹੈ ਅਤੇ ਇਸ ਲਈ ਝੋਨੇ ਵਿਚ ਨਮੀ ਦੀ ਮਾਤਰਾ 17 ਫ਼ੀਸਦੀ ਤੋਂ ਵੱਧ ਨਹੀਂ ਹੋਣੀ ਚਾਹੀਦੀ। ‌ ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀ ਵਿੱਚ ਕੇਵਲ ਸੁੱਕਾ ਝੋਨਾ ਹੀ ਲੈ ਕੇ ਆਉਣ , ਤਾਂ ਜੋ ਮੰਡੀ ਵਿੱਚ ਖਰੀਦ ਲਈ ਇੰਤਜ਼ਾਰ ਨਾ ਕਰਨਾ ਪਵੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨ ਵੱਲੋਂ ਪੈਦਾ ਕੀਤਾ ਗਿਆ ਇੱਕ ਇੱਕ ਦਾਣਾ ਖਰੀਦੇਗੀ ਇਸ ਲਈ ਕੋਈ ਕਾਹਲੀ ਦੀ ਲੋੜ ਨਹੀਂ, ਬਲਕਿ ਫਸਲ ਨੂੰ ਸੁਕਾ ਕੇ ਕੱਟੋ ਤਾਂ ਜੋ ਸਰਕਾਰੀ ਖਰੀਦ ਏਜੰਸੀਆਂ ਬਿਨਾਂ ਕਿਸੇ ਰੁਕਾਵਟ ਦੇ ਖਰੀਦ ਜਾਰੀ ਰੱਖ ਸਕਣ।

 ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰੋਹਿਤ ਗੁਪਤਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਖਰੀਦ ਲਈ ਬਾਰਦਾਨਾ ਲੋੜ ਅਨੁਸਾਰ ਪਹੁੰਚ ਚੁੱਕਾ ਹੈ, ਲੇਬਰ  ਅਤੇ ਟਰਾਂਸਪੋਰਟੇਸ਼ਨ ਦੇ ਟੈਂਡਰ ਵੀ ਹੋ ਗਏ ਹਨ। ਇਸ ਤਰ੍ਹਾਂ ਸਮੁੱਚੇ ਪ੍ਰਬੰਧ ਮੁਕੰਮਲ ਹਨ ਅਤੇ ਅਸੀਂ ਕੱਲ ਤੋਂ ਹੀ ਝੋਨੇ ਦੀ ਖਰੀਦ ਲਈ ਤਿਆਰ ਹਾਂ। ਉਹਨਾਂ ਨੇ ਜ਼ਿਲਾ ਮੰਡੀ ਅਧਿਕਾਰੀ ਸ ਅਮਨਦੀਪ ਸਿੰਘ ਨੂੰ ਹਦਾਇਤ ਕੀਤੀ ਕਿ ਉਹ ਝੋਨੇ ਵਿੱਚ ਨਮੀ ਦਾ ਕੰਟਰੋਲ ਕਰਨ ਲਈ ਮੰਡੀ ਦੇ ਗੇਟ ਉੱਤੇ ਹੀ ਨਮੀ ਦੀ ਜਾਂਚ ਕਰਨ, ਤਾਂ ਜੋ ਕੇਵਲ ਸੁੱਕਾ ਝੋਨਾ ਹੀ ਮੰਡੀ ਅੰਦਰ ਜਾਵੇ। ਉਹਨਾਂ ਕਿਹਾ ਕਿ ਨਮੀ ਨੂੰ ਕੰਟਰੋਲ ਕਰਨ ਲਈ ਅਸੀਂ ਰਾਤ ਵੇਲੇ ਕੰਬਾਈਨਾਂ ਚਲਾਉਣ ਉੱਤੇ ਮੁਕੰਮਲ ਪਾਬੰਦੀ ਲਗਾਈ ਹੈ, ਸੋ ਇਸ ਨੂੰ ਵੀ ਸਖਤੀ ਨਾਲ ਲਾਗੂ ਕੀਤਾ ਜਾਵੇ।

ਇਸ ਮੌਕੇ ਜ਼ਿਲ੍ਹਾ ਖ਼ੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ੍ਰ. ਅਮਨਜੀਤ ਸਿੰਘ ਨੇ ਦੱਸਿਆ ਕਿ ਮੰਡੀਆਂ ਦੀ ਅਲਾਟਮੈਂਟ ਖਰੀਦ ਏਜੰਸੀਆਂ ਨੂੰ ਕੀਤੀ ਜਾ ਚੁੱਕੀ ਹੈ। ਉਹਨਾਂ ਡਿਪਟੀ ਕਮਿਸ਼ਨਰ ਨੂੰ ਭਰੋਸਾ ਦਿੱਤਾ ਕਿ ਝੋਨੇ ਦੀ ਖਰੀਦ ਵਿੱਚ ਕੋਈ ਸਮੱਸਿਆ ਕਿਸਾਨਾਂ, ਆੜਤੀਆਂ ਜਾਂ ਕਿਸੇ ਵੀ ਹੋਰ ਵਰਗ ਨੂੰ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਦੱਸਿਆ ਕਿ ਕਿਸਾਨਾਂ, ਆੜਤੀਆਂ, ਕੰਬਾਈਨ ਉਪਰੇਟਰਾਂ, ਖਰੀਦੀ ਏਜੰਸੀਆਂ ਨਾਲ ਮੀਟਿੰਗਾਂ ਕਰਕੇ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ। ‌

 

Tags: Sakshi Sawhney , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD