ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਅੱਜ ਇਸ ਵਾਅਦੇ ਨੂੰ ਨਿਭਾਉਂਦੇ ਹੋਏ ਵਾਰਡ ਨੰਬਰ 48 ਦੇ ਲਸ਼ਮਨਸਰ ਚੌਂਕ, ਗਲੀ ਕੰਬੋਜ ਵਿਖੇ ਨਵੇਂ ਟਿਊਬਵੈੱਲ ਦਾ ਉਦਘਾਟਨ ਕੀਤਾ, ਜਿਸ ਨਾਲ ਇਲਾਕੇ ਵਿੱਚ ਪੀਣ ਵਾਲੇ ਪਾਣੀ ਦੀ ਪਿਛਲੇ ਕਈ ਦਹਾਕਿਆਂ ਤੋਂ ਚੱਲ ਰਹੀ ਕਮੀ ਨੂੰ ਦੂਰ ਕੀਤਾ ਜਾਵੇਗਾ।ਇਸ ਮੌਕੇ ਡਾ. ਨਿੱਜਰ ਨੇ ਇਲਾਕਾ ਵਾਸੀਆਂ ਵੱਲੋਂ ਦਿੱਤੇ ਪਿਆਰ ਅਤੇ ਸਤਿਕਾਰ ਲਈ ਧੰਨਵਾਦ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਹਰ ਜਰੂਰਤ ਪੂਰੀ ਕਰਨ ਦੀ ਵਚਨਬੱਧ ਹੈ ਅਤੇ ਅਸੀਂ ਜੋ ਕਿਹਾ ਹੈ ਕਰ ਕੇ ਵਿਖਾ ਰਹੇ ਹਾਂ।
ਉਹਨਾਂ ਕਿਹਾ ਕਿ ਸਾਡੀ ਸਰਕਾਰ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਹ ਪੂਰੇ ਕੀਤੇ ਹਨ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਸ਼ੁਰੂਆਤ ਹੈ ਕਿ ਹਲਕੇ ਦੀ ਹਰ ਜ਼ਰੂਰਤ ਪੂਰੀ ਕੀਤੀ ਜਾਵੇਗੀ ਅਤੇ ਵਿਕਾਸ ਦਾ ਸਿਲਸਿਲਾ ਲਗਾਤਾਰ ਜਾਰੀ ਰਹੇਗਾ। ਇਸ ਮੌਕੇ ਸ. ਰਵਿੰਦਰ ਸਿੰਘ ਭੱਲਾ, ਸ. ਭੁਪਿੰਦਰ ਸਿੰਘ, ਸ. ਦਰਸ਼ਨ ਸਿੰਘ, ਸ. ਮਨਜੀਤ ਸਿੰਘ, ਸ. ਨਰਿੰਦਰ ਸਿੰਘ ਸ਼ਾਮ, ਸ. ਸਰਬਜੀਤ ਸਿੰਘ ਟੋਨੀ, ਰਵੀ ਅਰੋੜਾ ਅਤੇ ਸੋਨੂ ਵੀ ਹਾਜ਼ਰ ਸਨ।