Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਹੜ੍ਹ ਪੁਨਰਵਾਸ ਮੇਗਾ ਵੇਅਰਹਾਊਸ ਦਾ ਉਦਘਾਟਨ

ਪੰਜਾਬ ਸਰਕਰ ਵੱਲੋਂ ਹਰ ਹੜ ਪੀੜਤ ਨੂੰ ਦਿੱਤਾ ਜਾਵੇਗਾ ਯੋਗ ਮੁਆਵਜਾ-ਈ:ਟੀ:ਓ

Kuldeep Singh Dhaliwal, AAP, Aam Aadmi Party, Aam Aadmi Party Punjab, AAP Punjab, Kultar Singh Sandhwan, Harbhajan Singh ETO

Web Admin

Web Admin

5 Dariya News

ਅੰਮ੍ਰਿਤਸਰ , 15 Sep 2025

Last updated on: Sep 17, 2025, 11:56 IST

ਅੰਮ੍ਰਿਤਸਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕੰਮਾਂ ਨੂੰ ਤੇਜ਼ੀ ਦੇਣ ਲਈ ਪਦਮਸ਼੍ਰੀ ਡਾ. ਵਿਕਰਮਜੀਤ ਸਿੰਘ ਸਾਹਨੀ, ਸੰਸਦ ਮੈਂਬਰ (ਰਾਜ ਸਭਾ) ਅਤੇ ਸਨ ਫਾਊਂਡੇਸ਼ਨ ਤੇ ਵਰਲਡ ਪੰਜਾਬੀ ਆਰਗੇਨਾਈਜੇਸ਼ਨ ਦੇ ਅੰਤਰਰਾਸ਼ਟਰੀ ਪ੍ਰਧਾਨ ਨੇ ਅੰਮ੍ਰਿਤਸਰ ਦੇ ਅਜਨਾਲਾ ਰੋਡ ‘ਤੇ ਇਕ ਰਿਸੋਰਟ ਨੂੰ ਬਦਲ ਕੇ ਅਧੁਨਿਕ ਹੜ੍ਹ ਰਾਹਤ ਅਤੇ ਮੁੜ ਵਸੇਬਾ ਮੇਗਾ ਵੇਅਰਹਾਊਸ ਸਹੂਲਤ ਸਥਾਪਤ ਕਰ ਦਿੱਤਾ ਹੈ। ਹੁਣ ਇਹ ਕੇਂਦਰ ਰਾਹਤ ਸਮੱਗਰੀ ਦੇ ਸਟੋਰੇਜ ਅਤੇ ਵੰਡ ਲਈ ਮੁੱਖ ਹੱਬ ਵਜੋਂ ਕੰਮ ਕਰੇਗਾ। ਅੱਜ ਇਸ ਕੰਮ ਦੀ ਸ਼ੁਰੂਆਤ ਸ੍ਰੀ ਦਰਬਾਰ ਸਾਹਿਬ ਗ੍ਰੰਥੀ ਸਿੰਘ ਵੱਲੋਂ ਅਰਦਾਸ ਕਰਕੇ ਕੀਤੀ ਗਈ।

ਇਸ ਮੇਗਾ ਵੇਅਰਹਾਊਸ ਦਾ ਉਦਘਾਟਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੀਤਾ। ਉਨ੍ਹਾਂ ਨੇ ਕਿਹਾ ਕਿ ਸਰਕਾਰੀ ਯਤਨ ਜਿੰਨੇ ਜ਼ਰੂਰੀ ਹਨ, ਉਨ੍ਹਾਂ ਦੇ ਨਾਲ ਸਮਾਜਕ ਸੰਸਥਾਵਾਂ ਅਤੇ ਐਨਜੀਓ ਵੀ ਵੱਡਾ ਯੋਗਦਾਨ ਪਾ ਸਕਦੀਆਂ ਹਨ, ਤਾਂ ਜੋ ਪੁਨਰਵਾਸ ਪ੍ਰਕਿਰਿਆ ਤੇਜ਼ੀ ਨਾਲ ਅੱਗੇ ਵਧੇ।ਵੇਅਰਹਾਊਸ ਵਿੱਚ ਇਸ ਵੇਲੇ 50 ਟਰੈਕਟਰ ਅਤੇ 10 ਜੇਸੀਬੀ ਮਸ਼ੀਨਾਂ ਕਚਰਾ ਹਟਾਉਣ ਲਈ, 200 ਫੋਗਿੰਗ ਮਸ਼ੀਨਾਂ ਬਿਮਾਰੀਆਂ ਤੋਂ ਬਚਾਅ ਲਈ, 1,000 ਬਰਤਨ ਕਿਟਾਂ, 500 ਮੈਟ੍ਰਿਕ ਟਨ ਚਾਰਾ, 500 ਕਵਿੰਟਲ ਚਾਵਲ ਬੀ.ਪੀ.ਐਲ ਪਰਿਵਾਰਾਂ ਲਈ, ਅਤੇ 1,000 ਤੋਂ ਵੱਧ ਪਰਿਵਾਰਾਂ ਲਈ ਫੋਲਡਿੰਗ ਬੈਡ, ਗੱਦੇ, ਚਾਦਰਾਂ, ਕੰਬਲ, ਕੁਰਸੀਆਂ, ਗੈਸ ਸਟੋਵ ਅਤੇ ਮੈਡੀਕਲ ਕਿਟਾਂ ਰੱਖੀਆਂ ਗਈਆਂ ਹਨ। ਇਹ ਸਮੱਗਰੀ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਪਿੰਡ ਅਤੇ ਘਰ-ਘਰ ਦੀ ਮੈਪਿੰਗ ਕਰਕੇ ਸਭ ਤੋਂ ਜ਼ਰੂਰਤਮੰਦ ਪਰਿਵਾਰਾਂ ਤੱਕ ਪਹੁੰਚਾਈ ਜਾਵੇਗੀ। ਟਰੈਕਟਰ ਅਤੇ ਜੇਸੀਬੀ ਮਸ਼ੀਨਾਂ ਅੰਮ੍ਰਿਤਸਰ ਦੇ ਪ੍ਰਭਾਵਿਤ ਪਿੰਡਾਂ ਵਿੱਚ ਐਸ.ਡੀ.ਐਮ ਅਤੇ ਤਹਿਸੀਲਦਾਰਾਂ ਦੇ ਸਹਿਯੋਗ ਨਾਲ ਭੇਜੀਆਂ ਜਾਣਗੀਆਂ।

ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਈ:ਟੀ:ਓ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਤੇ ਪੁਨਰਵਾਸ ਦੇ ਕਾਰਜ ਜਾਰੀ ਹਨ। ਉਨ੍ਹਾਂ ਕਿਹਾ ਕਿ ਹੜ੍ਹ ਪੀੜਤ ਨੂੰ ਯੋਗ ਮੁਆਵਾਜਾ ਦਿੱਤਾ ਜਾਵੇਗਾ। ਸ੍ਰ ਈ:ਟੀ:ਓ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹੜ੍ਹ ਪ੍ਰਭਾਵਿਤ  ਖੇਤਰਾਂ ਵਿੱਚ ਸਾਫ ਸਫਾਈ ਅਭਿਆਨ ਵੀ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਹੜ੍ਹਾ ਆਈ ਗਾਰ ਨੂੰ ਸਾਫ ਕੀਤਾ ਜਾ ਰਿਹਾ ਹੈ। ਸ੍ਰ ਈ:ਟੀ:ਓ ਨੇ ਸ੍ਰ ਸਾਹਨੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਇਸ ਔਖੀ ਘੜੀ ਵਿੱਚ ਪੰਜਾਬੀਆਂ ਦੀ ਬਾਂਹ ਫੜੀ ਹੈ।

ਸਮਾਗਮ ਨੂੰ  ਸੰਬੋਧਨ ਕਰਦਿਆਂ ਡਾ. ਸਾਹਨੀ ਨੇ ਅਪੀਲ ਕੀਤੀ ਕਿ ਸਾਰੇ ਲੋਕ ਇਸ ਮਨੁੱਖੀ ਸੰਕਟ ਵਿੱਚ ਇਕੱਠੇ ਹੋਣ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜੇ ਸਮੇਂ ‘ਤੇ ਢੰਗ ਨਾਲ ਕਦਮ ਨਾ ਚੁੱਕੇ ਗਏ ਤਾਂ ਪੰਜਾਬ, ਜੋ ਦੇਸ਼ ਦਾ ਅਨਾਜ ਘਰ ਹੈ, ਨੈਸ਼ਨਲ ਫੂਡ ਚੇਨ ਲਈ ਗੰਭੀਰ ਖਤਰਾ ਬਣ ਸਕਦਾ ਹੈ। ਡਾ: ਸਾਹਨੀ ਨੇ ਦੱਸਿਆ ਕਿ ਸਾਰੀਆਂ ਐਨ:ਜੀ:ਓਜ਼ ਨੂੰ ਇਕੱਠਾ ਕਰਕੇ ਜਿਲ੍ਹਾ ਪ੍ਰਸਾਸ਼ਨ ਵੱਲੋਂ ਚਲਾਈ ਗਈ ਸਾਂਝਾ ਉਪਰਾਲਾ ਮੁਹਿੰਮ ਹੜ੍ਹ ਪੀੜਤ ਪਰਿਵਾਰਾਂ ਲਈ ਵਰਦਾਨ ਸਾਬਤ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਸਮੂਹ ਐਨ:ਜੀ:ਓਜ਼ ਨੂੰ ਇਕ ਪਲੇਟਫਾਰਮ ਤੇ ਇਕੱਠਾ ਕਰਕੇ ਕੰਮਾਂ ਦੀ ਵੰਡ ਕਰਕੇ ਹਰੇਕ ਪੀੜਤ ਪਰਿਵਾਰ ਤੱਕ ਰਾਹਤ ਸਮੱਗਰੀ ਪਹੁੰਚਾਉਣਾ ਹੈ।

ਸਨ ਫਾਊਂਡੇਸ਼ਨ ਪਹਿਲਾਂ ਤੋਂ ਹੀ ਬਚਾਵ ਕਾਰਜਾਂ ਵਿੱਚ ਸਰਗਰਮ ਹੈ ਅਤੇ ਹੁਣ ਤੱਕ ਪ੍ਰਭਾਵਿਤ ਇਲਾਕਿਆਂ- ਅਜਨਾਲਾ (ਅੰਮ੍ਰਿਤਸਰ), ਡੇਰਾ ਬਾਬਾ ਨਾਨਕ, ਦੀਨਾਨਗਰ (ਗੁਰਦਾਸਪੁਰ) ਅਤੇ ਫਾਜ਼ਿਲਕਾ—ਵਿੱਚ ਮੋਟਰ ਬੋਟ, ਐਂਬੂਲੈਂਸ, ਰਾਸ਼ਨ, ਦਵਾਈਆਂ, ਸਫਾਈ ਸਮੱਗਰੀ, ਤਿਰਪਾਲ ਅਤੇ ਚਾਰਾ ਪਹੁੰਚਾ ਚੁੱਕੀ ਹੈ। ਇਹ ਨਵਾਂ ਮੇਗਾ ਵੇਅਰਹਾਊਸ ਪੰਜਾਬ ਵਿੱਚ  ਹੜ੍ਹ ਰਾਹਤ ਅਤੇ ਪੁਨਰਵਾਸ ਯਤਨਾਂ ਲਈ ਇਕ ਮਹੱਤਵਪੂਰਨ ਜੀਵਨਰੇਖਾ ਸਾਬਤ ਹੋਵੇਗਾ।ਇਸ ਮੌਕੇ ਹਲਕਾ ਵਿਧਾਇਕ ਸ੍ਰ ਕੁਲਦੀਪ ਸਿੰਘ ਧਾਲੀਵਾਲ ਨੇ ਡਾ ਸਾਹਨੀ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਅਜਨਾਲਾ ਵਾਸੀ ਉਨ੍ਹਾਂ ਨੂੰ ਹਮੇਸ਼ਾਂ ਯਾਦ ਰੱਖਣਗੇ। ਉਨ੍ਹਾਂ ਨੇ ਭਾਵੁਕ ਹੋ ਕੇ ਕਿਹਾ ਕਿ ਡਾ: ਸਾਹਨੀ ਵਰਗੇ ਇਨਸਾਨ ਰੱਬੀ ਰੂਪ ਹੁੰਦੇ ਹਨ। 

ਉਨ੍ਹਾਂ ਦੱਸਿਆ ਕਿ ਡਾ: ਸਾਹਨੀ ਨੇ ਹਮੇਸ਼ਾਂ ਹੀ ਔਖੀ ਘੜੀ ਵਿੱਚ ਪੰਜਾਬ ਦਾ ਸਾਥ ਦਿੱਤਾ ਹੈ। ਵਿਧਾਇਕ ਧਾਲੀਵਾਲ ਨੇ ਕਿਹਾ ਕਿ ਫਸਲਾਂ ਦੇ ਨੁਕਸਾਨ ਦਾ ਪਤਾ ਲਗਾਉਣ ਲਈ ਵਿਸ਼ਸ਼ ਗਿਰਦਾਵਰੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ ਜੋ 45 ਦਿਨ ਦੇ ਅੰਦਰ ਅੰਦਰ ਮੁਕੰਮਲ ਕਰ ਲਈ ਜਾਵੇਗੀ ਅਤੇ ਇਸ ਤੋਂ ਤੁਰੰਤ ਬਾਅਦ ਕਿਸਾਨਾਂ ਨੂੰ ਮੁਆਵਜਾ ਚੈਕ ਮਿਲਣ ਸ਼ੁਰੂ ਹੋ ਜਾਣਗੇ। ਇਸ ਮੌਕੇ ਨਗਰ ਨਿਗਮ ਅੰਮ੍ਰਿਤਸਰ ਦੇ ਮੇਅਰ ਸ੍ਰ ਜਤਿੰਦਰ ਸਿੰਘ ਮੋਤੀ ਭਾਟੀਆ, ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਸ੍ਰ ਅਰਵਿੰਦਰ ਸਿੰਘ ਭੱਟੀ,ਵਧੀਕ ਡਿਪਟੀ ਕਮਿਸ਼ਨਰ ਅਮਨਦੀਪ ਕੌਰ, ਐਸ:ਡੀ:ਐਮ ਅਜਨਾਲਾ ਸ੍ਰ ਅਰਵਿੰਦਰ ਸਿੰਘ, ਐਸ:ਡੀ:ਐਮ ਲੋਪੋਕੇ ਸ੍ਰੀ ਸੰਜੀਵ ਕੁਮਾਰ ਤੋਂ ਇਲਾਵਾ ਵੱਖ ਵੱਖ ਅਧਿਕਾਰੀ ਵੀ ਹਾਜਰ ਸਨ।

 

Tags: Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , Kultar Singh Sandhwan , Harbhajan Singh ETO

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD