Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਸਮਾਣਾ ਹਲਕੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ’ਚ ਹੋਏ ਵਿਸ਼ੇਸ਼ ਇਜਲਾਸ ’ਚ ਹੋਏ ਸ਼ਾਮਲ

ਪਿੰਡਾਂ ਦੀ ਸਫ਼ਾਈ ਤੈਅ ਸਮੇਂ ’ਚ ਕੀਤੀ ਜਾਵੇਗੀ ਮੁਕੰਮਲ : ਚੇਤਨ ਸਿੰਘ ਜੌੜਾਮਾਜਰਾ

Chetan Singh Jauramajra, Chetan Singh Jormajra, Chetan Singh Jouramajra, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸਮਾਣਾ/ਪਟਿਆਲਾ , 15 Sep 2025

Last updated on: Sep 17, 2025, 12:00 IST

ਸਮਾਣਾ ਹਲਕੇ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਘੱਗਰ ਨਾਲ ਪ੍ਰਭਾਵਿਤ ਪਿੰਡਾਂ ਧਰਮਹੇੜੀ, ਸੱਸਾ ਗੁੱਜਰਾਂ, ਸੱਸੀ ਬ੍ਰਾਹਮਣਾਂ ਅਤੇ ਹਰੀਪੁਰ ਦਾ ਦੌਰਾ ਕਰਕੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਗਈ ਅਤੇ ਪਿੰਡਾਂ ਵਿੱਚ ਹੋਏ ਵਿਸ਼ੇਸ਼ ਇਜਲਾਸ ’ਚ ਹਿੱਸਾ ਲੈਂਦਿਆਂ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਮੁੱਚੀ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੇ ਨਾਲ ਖੜੀ ਹੈ ਤੇ ਲੋਕਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਕੰਮ ਕੀਤਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਸਫ਼ਾਈ ਮੁਹਿੰਮ ਵੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਬੀ.ਡੀ.ਪੀ.ਓ. ਸਮਾਣਾ ਸੁਖਵਿੰਦਰ ਸਿੰਘ ਟਿਵਾਣਾ ਵੀ ਮੌਜੂਦ ਸਨ। ਇਨ੍ਹਾਂ ਇਜਲਾਸਾਂ ਦੌਰਾਨ ਪਿੰਡਾਂ ਵਿੱਚ ਨਿਗਰਾਨ ਕਮੇਟੀਆਂ ਦਾ ਗਠਨ ਕੀਤਾ ਗਿਆ ਜਿਸ ਵਿੱਚ ਸਰਪੰਚ, ਪੰਚਾਇਤ ਮੈਂਬਰ, ਸਕੱਤਰ, ਸਮਾਜ ਸੇਵੀ ਜਾਂ ਸਾਬਕਾ ਫ਼ੌਜੀਆਂ ਨੂੰ ਸ਼ਾਮਲ ਕੀਤਾ ਗਿਆ ਹੈ। 

ਇਨ੍ਹਾਂ ਨਿਗਰਾਨ ਕਮੇਟੀਆਂ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਇਕੱਠੀ ਹੋਈ ਗਾਰ ਦੀ ਸਫ਼ਾਈ, ਨੁਕਸਾਨੇ ਗਏ ਘਰਾਂ ਦੀ ਮੁਰੰਮਤ, ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀਆਂ ਹਦਾਇਤਾਂ ਅਨੁਸਾਰ ਨਵਾਂ ਸਰਵੇ, ਪਿੰਡ ਵਿੱਚ ਸਰਕਾਰੀ ਇਮਾਰਤਾਂ, ਸਰਕਾਰੀ ਸਕੂਲ, ਸ਼ਮਸ਼ਾਨਘਾਟ, ਬੂਟੇ, ਖੇਡ ਮੈਦਾਨ, ਪਾਰਕ, ਮਨਰੇਗਾ ਦੇ ਐਸਿਸਟ ਜਿਵੇਂ ਆਂਗਨਵਾੜੀ ਸੈਂਟਰ, ਪੰਚਾਇਤ ਘਰ ਆਦਿ ਦੇ ਨੁਕਸਾਨ ਅਤੇ ਰਿਪੇਅਰ ਸਬੰਧੀ ਇਸ ਤੋਂ ਇਲਾਵਾ ਗ੍ਰਾਮ ਸਭਾ ਨੂੰ ਕੋਈ ਹੋਰ ਹੜ੍ਹ ਪ੍ਰਭਾਵਿਤ ਕੰਮਾਂ ਨੂੰ ਕਰਵਾਇਆ ਜਾਵੇਗਾ।

ਪਿੰਡਾਂ ਦੇ ਵਿਸ਼ੇਸ਼ ਇਜਲਾਸ ਵਿੱਚ ਸ਼ਾਮਲ ਹੁੰਦਿਆਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਇਨ੍ਹਾਂ ਪਿੰਡਾਂ ਵਿੱਚ ਚੁਣੀਆਂ ਗਈਆਂ ਨਿਗਰਾਨ ਕਮੇਟੀ ਦੇ ਮੈਂਬਰ ਪੂਰੀ ਤਨਦੇਹੀ ਨਾਲ ਦਿੱਤੀ ਗਈ ਜ਼ਿੰਮੇਵਾਰੀ ਨੂੰ ਨਿਭਾਉਣ ਤਾਂ ਜੋ ਹੜ੍ਹ ਪੀੜਤਾਂ ਨੂੰ ਰਾਹਤ ਮਿਲ ਸਕੇ। ਉਨ੍ਹਾਂ ਕਿਹਾ ਕਿ  ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਹੁਕਮਾਂ ਤਹਿਤ ਫ਼ਸਲਾਂ ਦੇ ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ 13 ਸਤੰਬਰ ਤੋਂ ਸ਼ੁਰੂ ਹੋ ਗਈ ਹੈ ਅਤੇ ਇਹ ਸਮੁੱਚੀ ਪ੍ਰਕਿਰਿਆ ਸਮਾਂਬੱਧ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਤੁਰੰਤ ਬਾਅਦ ਕਿਸਾਨਾਂ ਨੂੰ ਆਪਣੇ ਮੁਆਵਜ਼ੇ ਦੇ ਚੈੱਕ ਮਿਲਣੇ ਸ਼ੁਰੂ ਹੋ ਜਾਣਗੇ।

 

Tags: Chetan Singh Jauramajra , Chetan Singh Jormajra , Chetan Singh Jouramajra , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD