Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਹਰਿਆਣਾ ਮੁੱਖ ਚੋਣ ਅਧਿਕਾਰੀ ਨੇ ਵਿਸ਼ੇਸ਼ ਵਿਸਤਾਰ ਮੁੜਨਿਰੀਖਣ ਦੇ ਸਬੰਧ ਵਿੱਚ ਸਾਰੇ ਜਿਲ੍ਹਾ ਚੋਣ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਐਸਆਈਆਰ ਨਾਲ ਸਬੰਧਿਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਦਿੱਤੀ ਜਾਵੇ ਸਿਖਲਾਈ

A Sreenivas, Election Commision Haryana, ECI, Chief Electoral Officer Haryana, CEO Haryana

Web Admin

Web Admin

5 Dariya News

ਚੰਡੀਗੜ੍ਹ , 15 Sep 2025

Last updated on: Sep 17, 2025, 12:41 IST

ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਏ ਸ਼੍ਰੀਨਿਵਾਸ ਨੇ ਦਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ 10 ਸਤੰਬਰ ਨੂੰ ਸਾਰੇ ਸੂਬਿਆਂ ਦੇ ਮੁੱਖ ਚੋਣ ਅਧਿਕਾਰੀਆਂ ਦੀ ਮੀਟਿੰਗ ਆਯੋਜਿਤ ਕੀਤੀ ਗਈ ਸੀ ਜਿਸ ਵਿੱਚ ਪੂਰੇ ਦੇਸ਼ ਵਿੱਚ ਵਿਸ਼ੇਸ਼ ਵਿਸਤਾਰ ਪੁਨਰ ਨਿਰੀਖਣ (ਐਸਆਈਆਰ) ਨੂੰ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਸਨ। ਇਸੀ ਦਿਸ਼ਾ ਵਿੱਚ ਹਰਿਆਣਾ ਸੀਈਓ ਨੇ ਸਾਰੇ ਡੀਈਓ ਦੇ ਮੀਟਿੰਗ ਆਯੋਜਿਤ ਕੀਤੀ।

ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਏ ਸ਼੍ਰੀਨਿਵਾਸ ਨੇ ਵਿਸ਼ੇਸ਼ ਵਿਸਤਾਰ ਪੁਨਰ ਨਿਰੀਖਣ ਦੇ ਸਬੰਧ ਵਿੱਚ ਸਾਰੇ ਜਿਲ੍ਹਾ ਚੋਣ ਅਧਿਕਾਰੀਆਂ ਨੁੰ ਕਿਹਾ ਕਿ ਸੂਬੇ ਵਿੱਚ ਜਿੱਥੇ ਬੀਐਲਓ ਦੇ ਅਹੁਦੇ ਖਾਲੀ ਪਏ ਹਨ ਉੱਥੇ ਜਲਦੀ ਨਿਯੁਕਤੀ ਕਰ ਉਨ੍ਹਾਂ ਦੇ ਆਈਕਾਰਡ ਜਾਰੀ ਕੀਤੇ ਜਾਣ, ਤਾਂ ਜੋ ਨਵੇਂ ਸਿਰੇ ਤੋਂ ਬਨਣ ਵਾਲੀ ਵੋਟਰ ਲਿਸਟ ਦੇ ਕੰਮ ਵਿੱਚ ਕੋਈ ਰੁਕਾਵਟ ਉਤਪਨ ਨਾ ਹੋਵੇ। ਇਸ ਤੋਂ ਇਲਾਵਾ, ਐਸਆਈਆਰ ਨਾਲ ਸਬੰਧਿਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਿਖਲਾਈ ਦਿੱਤੀ ਜਾਵੇ।

 ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਏ ਸ਼੍ਰੀਨਿਵਾਸ ਨੇ ਇਹ ਨਿਰਦੇਸ਼ ਅੱਜ ਇੱਥੇ ਵਿਸ਼ੇਸ਼ ਵਿਸਤਾਰ ਪੁਨਰਨਿਰੀਖਣ ਦੇ ਸਬੰਧ ਵਿੱਚ ਜਿਲ੍ਹਾ ਚੋਣ ਅਧਿਕਾਰੀਆਂ ਤੇ ਚੋਣ ਰਜਿਸਟ੍ਰੇਸ਼ਣ ਅਧਿਕਾਰੀਆਂ ਨੂੰ ਵੀਡੀਓ ਕਾਨਫ੍ਰੈਂਸਿੰਗ ਰਾਹੀਂ ਦਿੱਤੇ। ਉਨ੍ਹਾਂ ਨੇ ਵਿਸ਼ੇਸ਼ ਵਿਸਤਾਰ ਪੁਨਰ ਨਿਰੀਖਣ (ਐਸਆਈਆਰ) ਦੇ ਸਬੰਧ ਵਿੱਚ ਜਿਲ੍ਹਾ ਚੋਣ ਅਧਿਕਾਰੀ ਤੇ ਚੋਣ ਰਜਿਸਟ੍ਰੇਸ਼ਣ ਅਧਿਕਾਰੀ ਨੂੰ ਕਿਹਾ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਵਿਸ਼ੇਸ਼ ਵਿਸਤਾਰ ਪੁਨਰ ਨਿਰੀਖਣ ਦੇ ਸਬੰਧ ਵਿੱਚ ਸਮੇਂ-ਸਮੇਂ 'ਤੇ ਜਾਰੀ ਨਿਰਦੇਸ਼ਾਂ ਦਾ ਪਾਲਣ ਕਰਨਾ ਯਕੀਨੀ ਕਰਨ।

ਨਵੀਂ ਵੋਟਰ ਲਿਸਟ ਲਈ ਮੌਜੂਦਾ ਵੋਟਰ ਲਿਸਟ ਦਾ ਸਾਲ 2002 ਦੀ ਵੋਟਰ ਲਿਸਟ ਨਾਲ ਹੋਵੇਗਾ ਮਿਲਾਨ

ਉਨ੍ਹਾਂ ਨੇ ਕਿਹਾ ਕਿ ਵਿਸ਼ੇਸ਼ ਵਿਸਤਾਰ ਪੁਨਰ ਨਿਰੀਖਣ ਦੇ ਸਬੰਧ ਵਿੱਚ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਨਵੀਂ ਵੋਟਰ ਲਿਸਟ ਤਿਆਰ ਕੀਤੀ ਜਾਵੇਗੀ। ਕਮਿਸ਼ਨ ਨੇ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਸਾਰੇ ਬੀਐਲਓ 20 ਅਕਤੂਬਰ ਤੱਕ ਹਰਿਆਣਾ ਦੀ ਮੌਜੂਦਾ ਵੋਟਰ ਲਿਸਟ ਨੂੰ ਸਾਲ 2002 ਵਾਲੀ ਵੋਟਰ ਲਿਸਟ ਨਾਲ ਮਿਲਾਨ ਕਰਣਗੇ, ਜੇਕਰ ਵੋਟਰ ਦਾ ਨਾਮ ਦੋਨਾਂ ਵੋਟਰ ਲਿਸਟਾਂ ਵਿੱਚ ਰਜਿਸਟਰਡ ਹੋਵੇਗਾ ਤਾਂ ਉਨ੍ਹਾਂ ਨੂੰ ਕਿਸੇ ਵੀ ਦਸਤਾਵੇਜ ਦੀ ਜਰੂਰੀ ਨਹੀਂ ਹੋਵੇਗੀ।

ਬੀਐਲਓ ਨਵੀਂ ਵੋਟਰ ਲਿਸਟ ਲਈ ਗਿਣਤੀ (ਏਨੂਮੇਰੈਸ਼ਨ) ਫਾਰਮ ਵੋਟਰ ਦੇ ਘਰ ਜਾ ਕੇ ਭਰਵਾਏਗਾ

ਸ੍ਰੀ ਏ ਸ਼੍ਰੀਨਿਵਾਸ ਨੈ ਸਾਰੇ ਡੀਈਓ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਬੀਐਲਓ ਨਵੀਂ ਵੋਟਰ ਲਿਸਟ ਲਈ ਗਿਣਤੀ (ਏਨੂਮੈਰੇਸ਼ਨ) ਫਾਰਮ ਹਰ ਵੋਟਰ ਦੇ ਘਰ ਜਾ ਕੇ ਫਾਰਮ ਭਰਵਾਏਗਾ। ਜਿਸ ਕੇ ਲਈ ਵੋਟਰ ਨੂੰ ਦੋ ਕਾਪੀ ਫਾਰਮ ਦੀ ਭਰਨ ਲਈ ਦਿੱਤੀ ਜਾਵੇਗੀ। ਜਿਸ ਵਿੱਚੋਂ ਇੱਕ ਕਾਪੀ ਵੋਟਰ ਅਤੇ ਦੂਜੀ ਕਾਪੀ ਬੀਐਲਓ ਨਵੀਂ ਵੋਟਰ ਲਿਸਟ ਬਨਾਉਣ ਲਈ ਨਾਲ ਲੈ ਜਾਵੇਗਾ।

ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਚੋਣ ਕੇਂਦਰ ਦਾ ਵੋਟਰਾਂ ਦੀ ਵੱਧ ਤੋਂ ਵੱਧ ਗਿਣਤੀ 1200 ਦੇ ਆਧਾਰ 'ਤੇ ਰੇਸ਼ਨਲਾਈਜੇਸ਼ਨ ਕੀਤੀ ਜਾਵੇਗੀ, ਜੇਕਰ 1200 ਤੋਂ ਵੱਧ ਵੋਟਰ ਹਨ ਤਾਂ ਨਵਾਂ ਚੋਣ ਕੇਂਦਰ ਬਣਾਇਆ ਜਾਵੇ।  ਉਨ੍ਹਾਂ ਨੇ ਇਹ ਵੀ ਨਿਰਦੇਸ਼ ਦਿੱਤੇ ਕਿ ਜਿਲ੍ਹਾ ਵਿੱਚ ਸਥਿਤ ਸਾਰੇ ਮਾਨਤਾ ਪ੍ਰਾਪਤ ਗੌਮੀ ਅਤੇ ਰਾਜ ਪੱਧਰੀ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਦੇ ਨਾਲ ਸਕੇਂ-ਸਮੇਂ 'ਤੇ ਮੀਟਿੰਗਾਂ ਆਯੋਜਿਤ ਕੀਤੀਆਂ ਜਾਣ ਅਤੇ ਸਾਰਿਆਂ ਨਾਲ ਬੂਥ ਲੇਵਲ ਏਜੰਟ ਦੀ ਲਿਸਟ ਪ੍ਰਾਪਤ ਕੀਤੀ ਜਾਵੇ। 

ਇਸ ਤੋਂ ਇਲਾਵਾ, ਗਿਣਤੀ ਫਾਰਮ ਦੀ ਪ੍ਰਿੰਟਿੰਗ ਅਤੇ ਬੀਐਲਓ ਨੂੰ ਸਮੇਂ 'ਤੇ ਉਪਲਬਧ ਕਰਵਾਉਣਾ ਹੈ। ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਸਾਲ 2002 ਅਤੇ ਸਾਲ 2024 ਦੀ ਆਖੀਰੀ ਰੂਪ ਵਿੱਚ ਪ੍ਰਕਾਸ਼ਿਤ ਵੋਟਰ ਲਿਸਟਾਂ ਵਿਭਾਗ ਦੀ ਵੈਬਸਾਇਟ 'ਤੇ ਆਮ ਜਨਤਾ ਦੀ ਸਹੂਲਤ ਲਈ ਉਪਲਬਧ ਹੈ। ਮੁੱਖ ਚੋਣ ਅਧਿਕਾਰੀ ਨੇ ਰਾਜ ਦੇ ਸਾਰੇ ਰਜਿਸਟਰਡ ਵੋਟਰਾਂ, ਨੌਜੁਆਨਾਂ ਜੋਕਿ ਵੋਟਰ ਬਨਣ ਦੇ ਯੋਗ ਹਨ ਅਤੇ ਸਾਰੀ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਅਪੀਲ ਹੈ ਕਿ ਰਾਜ ਦੀ ਗਲਤੀ ਰਹਿਤ ਵੋਟਰ ਲਿਸਟ ਤਿਆਰ ਕਰਨ ਲਈ ਕੀਤੇ ਜਾ ਰਹੇ ਵਿਸ਼ੇਸ਼ ਵਿਸਤਾਰ ਪੁਨਰ ਨਿਰੀਖਣ ਵਿੱਚ ਆਪਣਾ ਸਹਿਯੋਗ ਦੇਣ।

 

Tags: A Sreenivas , Election Commision Haryana , ECI , Chief Electoral Officer Haryana , CEO Haryana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD