Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਸਾਨ ਭਲਾਈ ਨੂੰ ਲੈ ਕੇ ਕੇਂਦਰੀ ਖੁਰਾਕ ਅਤੇ ਸਪਲਾਈ ਮੰਤਰੀ ਨਾਲ ਮੀਟਿੰਗ ਕਰ ਵੱਖ-ਵੱਖ ਵਿਸ਼ਿਆਂ 'ਤੇ ਕੀਤੀ ਚਰਚਾ

ਮੁੱਖ ਮੰਤਰੀ ਦੇ 1 ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਖਰੀਦ ਨੂੰ ਹਰਿਆਣਾ ਵਿੱਚ ਨਿਰਧਾਰਿਤ ਸਮੇਂ ਤੋਂ ਪਹਿਲਾਂ ਸ਼ੁਰੂ ਕਰਨ ਦੀ ਬੇਨਤੀ ਨੂੰ ਕੇਂਦਰ ਸਰਕਾਰ ਨੇ ਸਵੀਕਾਰ ਕੀਤਾ

Nayab Singh Saini, Haryana, Bharatiya Janata Party, BJP, Haryana Chief Minister, Chief Minister of Haryana, BJP Haryana, Pralhad Joshi, Rajesh Nagar

Web Admin

Web Admin

5 Dariya News

ਚੰਡੀਗੜ੍ਹ/ਨਵੀਂ ਦਿੱਲੀ , 15 Sep 2025

Last updated on: Sep 17, 2025, 13:05 IST

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਨਵੀਂ ਦਿੱਲੀ ਵਿੱਚ ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਅਤੇ ਪਬਲਿਕ ਵੰਡ ਮੰਤਰੀ ਸ੍ਰੀ ਪ੍ਰਹਿਲਾਦ ਜੋਸ਼ੀ ਦੇ ਨਾਲ ਮੀਟਿੰਗ ਕਰ ਕਿਸਾਨਾਂ ਦੇ ਹਿੱਤਾਂ ਅਤੇ ਫਸਲ ਖਰੀਦ ਨਾਲ ਜੁੜੇ ਵੱਖ-ਵੱਖ ਵਿਸ਼ਿਆਂ 'ਤੇ ਵਿਸਤਾਰ ਨਾਲ ਚਰਚਾ ਕੀਤੀ। ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਬੇਨਤੀ ਕੀਤੀ ਕਿ ਹਰਿਆਣਾਂ ਵਿੱਚ 1 ਅਕਤੂਬਰ ਤੋਂ ਪ੍ਰਸਤਾਵਿਤ ਫਸਲ ਖਰੀਦ ਨੂੰ ਨਿਰਧਾਰਿਤ ਸਮੇਂ ਤੋਂ ਪਹਿਲਾਂ ਸ਼ੁਰੂ ਕਰਨ ਦੀ ਮੰਜੂਰੀ ਦਿੱਤੀ ਜਾਵੇ, ਤਾਂ ਜੋ ਕਿਸਾਨਾਂ ਨੂੰ ਬਿਨ੍ਹਾਂ ਕਿਸੇ ਪਰੇਸ਼ਾਨੀ ਦੇ ਆਪਣੀ ਉਪਜ ਵੇਚਣ ਦਾ ਮੌਕਾ ਮਿਲ ਸਕੇ। ਮੁੱਖ ਮੰਤਰੀ ਦੀ ਇਸ ਬੇਨਤੀ ਨੂੰ ਕੇਂਦਰ ਸਰਕਾਰ ਨੇ ਸਵੀਕਾਰ ਕਰ ਲਿਆ।

ਮੀਟਿੰਗ ਦੌਰਾਨ, ਪ੍ਰਾਈਵੇਟ ਏਟਰਪ੍ਰੇਨਿਯੋਰਸ ਗਾਰੰਟੀ (ਪੀਈਜੀ) ਸਕੀਮ ਤਹਿਤ ਹਰਿਆਣਾਂ ਦੇ ਗੋਦਾਮਾਂ ਦੀ ਸਮਰੱਥਾ ਨੂੰ ਵਧਾ ਕੇ 30 ਲੱਖ ਮੀਟਿੰਕ ਟਨ ਕਰਨ ਦੀ ਕੇਂਦਰ ਸਰਕਾਰ ਵੱਲੋਂ ਮੰਜੂਰੀ ਪ੍ਰਦਾਨ ਕੀਤੀ ਗਈ। ਇਸ ਤੋਂ ਇਲਾਵਾ, ਕੇਂਦਰੀ ਪੂਲ ਵਿੱਚ ਹਰਿਆਣਾ ਵੱਲੋਂ ਦਿੱਤੇ ਗਏ ਕਣਕ ਅਤੇ ਚਾਵਲ ਦੀ ਫਸਲ ਦੀ ਬਕਾਇਆ ਰਕਮ 6200 ਕਰੋੜ ਰੁਪਏ ਦਾ ਜਲਦੀ ਭੁਗਤਾਨ ਦਾ ਵੀ ਭਰੋਸਾ ਮਿਲਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਦੇ ਕੋਲ ਮੌਜੂਦਾ ਸਮੇਂ ਵਿੱਚ ਕੇਂਦਰੀ ਪੂਲ ਦਾ 100 ਲੱਖ ਮੀਟ੍ਰਿਕ ਟਨ ਕਣਕ ਅਤੇ ਝੋਨਾ ਦਾ ਸਟਾਕ ਹੈ।

ਦਸੰਬਰ ਵਿੱਚ ਅਗਲੀ ਫਸਲ ਦੀ ਸਪਲਾਈ ਸ਼ੁਰੂ ਹੋਣ 'ਤੈ ਹਰਿਆਣਾ ਨੂੰ 14.5 ਲੱਖ ਮੀਟ੍ਰਿਕ ਟਨ ਸਟਾਕ ਰੱਖਣ ਦਾ ਸਥਾਨ ਕੇਂਦਰ ਸਰਕਾਰ ਤੋਂ ਵੱਧ ਪ੍ਰਾਪਤ ਹੋਵੇਗਾ। ਵੱਧ ਝੋਨਾ ਤੇ ਕਣਕ ਨੂੰ ਹੋਰ ਸੂਬਿਆਂ ਵਿੱਚ ਭੇਜਿਆ ਜਾਵੇਗਾ। ਮੀਟਿੰਗ ਦੌਰਾਨ, ਫਸਲ ਵਿਵਿਧੀਕਰਣ ਅਤੇ ਗੰਨੇ ਦੀ ਫਸਲ ਨੂੰ ਪ੍ਰੋਤਸਾਹਨ ਦੇਣ ਲਈ ਸ੍ਰੀ ਨਾਇਬ ਸਿੰਘ ਸੈਣੀ ਨੈ ਸ਼ੂਗਰ ਮਿੱਲ ਦੀ ਦੂਰੀ ਨੂੰ 25 ਕਿਲੋਮੀਟਰ ਤੋਂ ਘਟਾ ਕੇ 15 ਕਿਲੋਮੀਟਰ ਰੱਖਣ ਦਾ ਪ੍ਰਸਤਾਵ ਦਿੱਤਾ, ਜਿਸ 'ਤੇ ਭਾਰਤ ਸਰਕਾਰ ਨੇ ਅਨੁਮੋਦਨ ਦਿੱਤਾ।

ਮੁੱਖ ਮੰਤਰੀ ਨੇ ਪੀਡੀਐਸ ਦੇ ਤਹਿਤ ਵੰਡੇ ਜਾਣ ਚਾਵਲ ਨੂੰ 25 ਫੀਸਦੀ ਤੋਂ ਘਟਾ ਕੇ 10 ਫੀਸਦੀ ਟੁੱਟਾ ਹੋਇਆ ਕਰਨ ਦੀ ਪਾਇਲਟ ਯੋਜਨਾ ਦਾ ਪੁਰਜੋਰ ਸਮਰਥਨ ਕੀਤਾ ਅਤੇ ਹਰਿਆਣਾ ਦਾ ਟੀਚਾ 3.5 ਲੱਖ ਟਨ ਤੋਂ ਵਧਾ ਕੇ 8 ਲੱਖ ਟਨ ਕਰਨ 'ਤੇ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਇਸ ਸਾਲ 10 ਫੀਸਦੀ ਟੁੱਟੇ ਚਾਵਲ ਦੇ 8 ਲੱਖ ਮੀਟ੍ਰਿਕ ਟਨ ਦੀ ਖਰੀਦ ਦੇ ਟੀਚੇ ਨੂੰ ਪੂਰਾ ਕਰੇਗਾ। 15 ਫੀਸਦੀ ਬਚੇ ਟੁੱਟੇ ਚਾਵਲ ਨੁੰ ਕੇਂਦਰ ਸਰਕਾਰ ਵੱਲੋਂ 15 ਦਿਨਾਂ ਵਿੱਚ ਵੇਚਿਆ ਜਾਵੇਗਾ।

ਮੀਟਿੰਗ ਵਿੱਚ ਹਰਿਆਣਾ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਰਾਜ ਮੰਤਰੀ ਸ੍ਰੀ ਰਾਜੇਸ਼ ਨਾਗਰ, ਹਰਿਆਣਾ ਦੇ ਪ੍ਰਧਾਨ ਸਕੱਤਰ ਸ੍ਰੀ ਅਰੁਣ ਗੁਪਤਾ, ਰੇਂਜੀਡੇਂਅ ਕਮਿਸ਼ਨਰ ਡੀ. ਸੁਰੇਸ਼ ਸਮੇਤ ਕਈ ਉੱਚ ਅਧਿਕਾਰੀ ਵੀ ਮੌਜੂਦ ਰਹੇ।ਮੀਟਿੰਗ ਦੇ ਬਾਅਦ ਪੱਤਰਕਾਰਾਂ ਨਾਲ ਗਲਬਾਤ ਕਰਦੇ ਹੋਏ ਇੱਕ ਸੁਆਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਤਿੰਨ ਅਪਰਾਧਿਕ ਕਾਨੂੰਨਾਂ ਨੂੰ ਲੈ ਕੇ ਸੂਬੇ ਵਿੱਚ ਸਾਰੀ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਇੰਨ੍ਹਾਂ ਨੂੰ ਲੈ ਕੇ ਕੁਰੂਕਸ਼ੇਤਰ ਵਿੱਚ ਵਿਸ਼ਾਲ ਪ੍ਰਦਰਸ਼ਨੀ ਲਗਾਈ ਜਾਵੇਗੀ। ਇਸ ਪ੍ਰਦਰਸ਼ਨੀ ਦਾ ਉਦਘਾਟਨ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ੍ਰੀ ਅਮਿਤ ਸ਼ਾਹ ਕਰਣਗੇ।

ਇੱਕ ਹੋਰ ਸੁਆਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਜਨਮ ਦਿਨ 'ਤੇ 17 ਸਤੰਬਰ ਤੋਂ 2 ਅਕਤੂਬਰ ਤੱਕ ਵਿਸ਼ੇਸ਼ ਸੇਵਾ ਪਖਵਾੜਾ ਮਨਾਇਆ ਜਾਵੇਗਾ। ਇਸ ਸੇਵਾ ਪਖਵਾੜੇ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਵਿਸ਼ੇਸ਼ ਪ੍ਰੋਗਰਾਮ ਅਤੇ ਕਾਰਜ ਯੋਜਨਾ ਬਣਾ ਕੇ ਮਹਿਲਾ ਸ਼ਸ਼ਕਤੀਕਰਣ, ਸਵੱਛਤਾ, ਖੂਨਦਾਨ ਕੈਂਪ ਅਤੇ ਸਿਹਤ ਵਰਗੇ ਵੱਡੇ ਪੱਧਰ 'ਤੇ ਸੇਵਾ ਕੰਮ ਕੀਤੇ ਜਾਣਗੇ। ਉਨ੍ਹਾਂ ਨੇ ਕਿਹਾ ਕਿ ਸੇਵਾਵਾਂ ਨੂੰ ਲੈ ਕੇ ਕਈ ਪ੍ਰੋਗਰਾਮ ਚਲਾਏ ਜਾਣਗੇ ਅਤੇ ਮਹਿਲਾਵਾਂ ਤੇ ਨਾਗਰਿਕਾਂ ਦੇ ਸਿਹਤ 'ਤੇ ਫੋਕਸ ਕੀਤਾ ਜਾਵੇਗਾ।

 

Tags: Nayab Singh Saini , Haryana , Bharatiya Janata Party , BJP , Haryana Chief Minister , Chief Minister of Haryana , BJP Haryana , Pralhad Joshi , Rajesh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD