Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਸਰਹੱਦੀ ਜਿਲ੍ਹਿਆਂ ਦੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰ ਨੂੰ ਆਰ.ਕੇ.ਵੀ.ਵਾਈ ਯੋਜਨਾ ਤਹਿਤ 151 ਕਰੋੜ ਜਾਰੀ ਕਰਨ ਦੀ ਅਪੀਲ

ਹਾੜ੍ਹੀ ਸੀਜ਼ਨ ਲਈ ਕਿਸਾਨਾਂ ਨੂੰ 2 ਲੱਖ ਕੁਇੰਟਲ ਕਣਕ ਦਾ ਬੀਜ ਮੁਹੱਈਆ ਕਰਵਾਉਣ ਲਈ 80 ਕਰੋੜ ਜਾਰੀ ਕਰਨ ਦੀ ਮੰਗ

Gurmeet Khudian, Gurmeet Singh Khudian, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ/ਨਵੀਂ ਦਿੱਲੀ , 16 Sep 2025

Last updated on: Sep 17, 2025, 13:21 IST

ਹਾਲ ਵਿਚ ਆਏ ਹੜਾਂ ਕਾਰਨ ਪੰਜਾਬ ਦੇ 2185 ਪਿੰਡਾਂ ਵਿਚ 5 ਲੱਖ ਏਕੜ ਖੇਤਰ ਵਿਚ ਫਸਲਾਂ ਦੀ ਹੋਈ ਤਬਾਹੀ ਦਾ ਹਵਾਲਾ ਦਿੰਦਿਆਂ  ਪੰਜਾਬ ਦੇ ਖੇਤੀਬਾੜ੍ਹੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਦੇ ਸਰਹੱਦੀ ਜਿਲਿਆਂ ਵਿਚ ਖੇਤੀਬਾੜ੍ਹੀ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਕੇਂਦਰ ਸਰਕਾਰ ਨੂੰ ਕੌਮੀ ਖੇਤੀ ਵਿਕਾਸ ਯੋਜਨਾ (ਆਰ.ਕੇ.ਵੀ.ਵਾਈ) ਤਹਿਤ ਵਾਧੂ ਵਿੱਤੀ ਸਹਾਇਤਾ ਲਈ 151 ਕਰੋੜ ਤੁਰੰਤ ਜਾਰੀ ਕਰਨ ਦੀ ਅਪੀਲ ਕੀਤੀ ਹੈ। ਅੱਜ ਇਥੋਂ ਦੇ ਪੂਸਾ ਭਵਨ ਵਿਖੇ ਕੇਂਦਰੀ ਖੇਤੀਬਾੜ੍ਹੀ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਦੀ ਪ੍ਰਧਾਨਗੀ ਹੇਠ ਹੋਈ ਹਾੜ੍ਹੀ ਦੀਆਂ ਫਸਲਾਂ ਸਬੰਧੀ ਕੌਮੀ ਖੇਤੀਬਾੜ੍ਹੀ ਕਾਨਫਰੰਸ -2025 ਨੂੰ ਸੰਬੋਧਨ ਕਰਦਿਆਂ ਸ. ਖੁੱਡੀਆਂ ਨੇ ਕਿਹਾ ਕਿ ਹਾਲੀਆ ਹੜਾਂ ਸਦਕਾ ਖੇਤੀਬਾੜ੍ਹੀ ਅਧੀਨ ਰਕਬੇ ਅਤੇ ਖੜੀਆਂ ਫਸਲਾਂ ਦੀ ਵੱਡੇ ਪੈਮਾਨੇ ਤੇ ਤਬਾਹੀ ਹੋਈ ਹੈ। 

ਸਰਹੱਦੀ ਜਿਲ੍ਹਿਆਂ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਪਠਾਨਕੋਟ, ਕਪੂਰਥਲਾ, ਫਾਜ਼ਿਲਕਾ ਅਤੇ ਫਿਰੋਜ਼ਪੁਰ ਸਭ ਤੋਂ ਵਧੇਰੇ ਪ੍ਰਭਾਵਿਤ ਹੋਏ ਹਨ ਅਤੇ ਇਥੇ ਜ਼ਮੀਨਾਂ ਵਿਚ 5-5 ਫੁੱਟ ਤੱਕ ਸਿਲਟ/ਰੇਤ ਜ਼ਮਾਂ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਮੁਲਕ ਦੇ ਕਿਸੇ ਵੀ ਖਿੱਤੇ ਵਿਚ ਲੋਕਾਂ ਤੇ ਮੁਸ਼ਕਿਲ ਬਣਨ ਤੇ ਹਮੇਸ਼ਾ ਵੱਡੇ ਦਿਲ ਨਾਲ ਮੱਦਦ ਕੀਤੀ ਹੈ ਅਤੇ ਹੁਣ ਇਨ੍ਹਾਂ ਸੰਕਟਮਈ ਹਾਲਾਤਾਂ ਵਿਚੋਂ ਪੰਜਾਬ ਨੂੰ ਬਾਹਰ ਕੱਢਣ ਲਈ ਕੇਂਦਰ ਨੂੰ ਮੱਦਦ ਦਾ ਹੱਥ ਵਧਾਉਣਾ ਚਾਹੀਦਾ ਹੈ।

ਸ. ਖੁੱਡੀਆਂ ਨੇ ਜੋਰ ਦਿੱਤਾ ਕਿ ਹਾਲਾਤਾਂ ਦੀ ਤੀਬਰਤਾ ਨੂੰ ਵੇਖਦੇ ਹੋਏ ਆਰ.ਕੇ.ਵੀ.ਵਾਈ ਦੇ ਡੀ.ਪੀ.ਆਰ ਭਾਗ ਤਹਿਤ ਇਹ ਫੰਡ ਜਲਦੀ ਜਾਰੀ ਕੀਤੇ ਜਾਣ ਨਾਲ ਨਾ ਕੇਵਲ ਕਿਸਾਨਾਂ ਦੀ ਮੱਦਦ ਹੋ ਸਕੇਗੀ ਸਗੋਂ ਸੂਬੇ ਵਿਚ ਖੇਤੀਬਾੜੀ ਆਰਥਿਕਤਾ ਦੀ ਮੁੜ ਬਹਾਲੀ ਵੀ ਸੰਭਵ ਹੋ ਸਕੇਗੀ। ਪੰਜਾਬ ਦੇ ਕੈਬਨਿਟ ਮੰਤਰੀ ਨੇ ਮੰਗ ਕੀਤੀ ਕਿ ਕੇਂਦਰ ਪ੍ਰਭਾਵਿਤ ਕਿਸਾਨਾਂ ਨੂੰ 2 ਲੱਖ ਕੁਇੰਟਲ ਕਣਕ ਦਾ ਸਰਟੀਫਾਈਡ ਬੀਜ ਮੁਹੱਈਆ ਕਰਵਾਉਣ ਲਈ ਸੀਡ ਵਿਲੇਜ ਪ੍ਰੋਗਰਾਮ ਤਹਿਤ 80 ਕਰੋੜ ਰੁਪਏ ਜਾਰੀ ਕਰੇ। 

ਇਸ ਤੋਂ ਇਲਾਵਾ ਕੌਮੀ ਖਾਧ ਮਿਸ਼ਨ ਤਹਿਤ ਕਣਕ ਦੇ ਬੀਜ ਲਈ ਵੱਖਰੇ 25 ਲੱਖ ਰੁਪਏ ਜਾਰੀ ਕੀਤੇ ਜਾਣ ਤਾਂ ਜੋ ਕਿਸਾਨਾਂ ਦੀ ਮੱਦਦ ਸੰਭਵ ਹੋ ਸਕੇ। ਉਨਾਂ ਸ੍ਰੀ ਚੌਹਾਨ ਨੂੰ 637 ਕੁਇੰਟਲ ਸਰੋਂ ਦਾ ਸਰਟੀਫਾਈਡ ਬੀਜ ਅਤੇ 375 ਕੁਇੰਟਲ ਕਾਲੇ ਛੋਲਿਆਂ ਦਾ ਬੀਜ ਦੀ ਪਹਿਲ ਦੇ ਆਧਾਰ ਤੇ ਮੁਹੱਈਆ ਕਰਵਾਉਣ ਦੀ ਵੀ ਅਪੀਲ ਕੀਤੀ।

ਸ. ਖੁੱਡੀਆਂ ਨੇ ਇਹ ਵੀ ਮੰਗ ਕੀਤੀ ਕਿ ਕੇਂਦਰ ਡੀ.ਏ.ਪੀ ਅਤੇ ਯੂਰੀਆ ਖਾਦਾਂ ਦੀ ਸੂਬੇ ਦੀ ਜ਼ਰੂਰਤ ਅਨੁਸਾਰ ਸਮੇਂ ਸਿਰ ਸਪਲਾਈ ਨੂੰ ਯਕੀਨੀ ਬਣਾਵੇ। ਉਨਾਂ ਕੇਂਦਰੀ ਖੇਤੀਬਾੜ੍ਹੀ ਮੰਤਰੀ ਨੂੰ ਕੇਂਦਰ ਵੱਲੋਂ ਪੰਜਾਬ ਦੇ ਰੋਕੇ ਹੋਏ ਪੇਂਡੂ ਵਿਕਾਸ ਫੰਡ ਦੇ 8 ਹਜਾਰ ਕਰੋੜ ਅਤੇ ਹੋਰ ਫੰਡ ਤੁਰੰਤ ਜਾਰੀ ਕਰਨ ਲਈ ਨਿੱਝੀ ਦਖਲ ਦੇਣ ਲਈ ਵੀ ਆਖਿਆ।

ਕੇਂਦਰੀ ਖੇਤਬਾੜ੍ਹੀ ਮੰਤਰੀ ਸ੍ਰੀ ਚੌਹਾਨ ਨੇ ਸ. ਖੁੱਡੀਆਂ ਨੂੰ ਭਰੋਸਾ ਦਿਵਾਇਆ ਕਿ ਹੜ੍ਹਾਂ ਕਾਰਨ ਸੰਕਟ ਦਾ ਸਾਹਮਣਾ ਕਰ ਰਹੇ ਪੰਜਾਬ ਦੀ ਸਹਾਇਤਾ ਲਈ ਸਭ ਲੋੜੀਂਦੇ ਕਦਮ ਉਠਾਏ ਜਾਣਗੇ।

 

Tags: Gurmeet Khudian , Gurmeet Singh Khudian , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD