Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਮਨੁੱਖੀ ਸਿਹਤ ਤੇ ਜਾਨਵਰਾਂ ਦੀ ਤੰਦਰੁਸਤੀ ਲਈ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ

ਭਗਵੰਤ ਮਾਨ ਵੱਲੋਂ ਲੋਕਾਂ ਨੂੰ ਵੱਧ ਤੋਂ ਵੱਧ ਰਾਹਤ ਦੇਣ ਲਈ ਬਿਹਤਰ ਅੰਤਰ-ਵਿਭਾਗੀ ਤਾਲਮੇਲ ਦਾ ਹੁਕਮ

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Dr Balbir Singh, Tarunpreet Singh Sond, Dr Ravjot Singh, KAP Sinha, Chief Secretary of Punjab, Anurag Verma

5 Dariya News

5 Dariya News

5 Dariya News

ਚੰਡੀਗੜ੍ਹ , 16 Sep 2025

Last updated on: Sep 17, 2025, 13:59 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਲੋਕਾਂ ਨੂੰ ਸਿਹਤ ਜਾਂਚ ਅਤੇ ਇਲਾਜ ਦੇ ਮਾਮਲੇ ਵਿੱਚ ਰਾਹਤ ਦੇਣ ਲਈ ਆਪਣੇ ਯਤਨ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਇੱਥੇ ਅੱਜ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਹੜ੍ਹਾਂ ਕਾਰਨ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਵਿਆਪਕ ਨੁਕਸਾਨ ਹੋਇਆ ਹੈ ਅਤੇ ਹੁਣ ਜਦੋਂ ਪਾਣੀ ਉਤਰਨਾ ਸ਼ੁਰੂ ਹੋ ਗਿਆ ਹੈ ਤਾਂ ਮਨੁੱਖਾਂ ਤੇ ਪਸ਼ੂਆਂ ਵਿਚਾਲੇ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਹੈ। 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਮਨੁੱਖਾਂ ਤੇ ਪਸ਼ੂਆਂ ਵਿਚਕਾਰ ਬਿਮਾਰੀਆਂ ਫੈਲਣ ਤੋਂ ਰੋਕਣ ਲਈ ਵੱਡੇ ਪੱਧਰ ਉੱਤੇ ਹੰਭਲਾ ਮਾਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਲਗਾਏ ਗਏ ਸਿਹਤ ਜਾਂਚ ਕੈਂਪਾਂ ਤੋਂ ਹੁਣ ਤੱਕ ਤਕਰੀਬਨ 1.50 ਲੱਖ ਲੋਕਾਂ ਨੂੰ ਲਾਭ ਪਹੁੰਚਿਆ ਹੈ। ਕੈਂਪਾਂ ਵਿੱਚ ਬੁਖ਼ਾਰ, ਪੇਚਸ਼, ਚਮੜੀ ਦੀ ਲਾਗ ਅਤੇ ਹੋਰ ਬਿਮਾਰੀਆਂ ਦਾ ਵੱਡੇ ਪੱਧਰ ਉੱਤੇ ਪਤਾ ਲੱਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹਾਂ ਮਗਰੋਂ ਆਉਣ ਵਾਲੀਆਂ ਸਿਹਤ ਸਮੱਸਿਆਵਾਂ ਸਬੰਧੀ 14 ਸਤੰਬਰ ਨੂੰ ਇਕ ਵਿਸ਼ੇਸ਼ ਸਿਹਤ ਸੰਭਾਲ ਮੁਹਿੰਮ ਸ਼ੁਰੂ ਕੀਤੀ ਗਈ, ਜਿਸ ਵਿੱਚ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਸਿਹਤ ਸੰਭਾਲ ਸੇਵਾਵਾਂ ਤੱਕ ਪਹੁੰਚ, ਬਰਸਾਤ ਦੇ ਮੌਸਮ ਵਿੱਚ ਹੋਣ ਵਾਲੀਆਂ ਬਿਮਾਰੀਆਂ, ਛੂਤਛਾਤ ਦੀਆਂ ਬਿਮਾਰੀਆਂ, ਬਜ਼ੁਰਗਾਂ, ਗਰਭਵਤੀ ਔਰਤਾਂ ਤੇ ਬੱਚਿਆਂ ਨੂੰ ਬਿਮਾਰੀਆਂ ਤੋਂ ਬਚਾਉਣਾ ਸ਼ਾਮਲ ਹੈ। ਇਸ ਤੋਂ ਇਲਾਵਾ ਬਿਮਾਰੀਆਂ ਨੂੰ ਫੈਲਣ ਤੋਂ ਰੋਕਣ ਲਈ ਵਿਆਪਕ ਪੱਧਰ ਉੱਤੇ ਸਿਹਤ ਜਾਂਚ ਯਕੀਨੀ ਬਣਾਉਣਾ ਹੈ। 

ਇਸ ਤਹਿਤ ਸਾਰੇ ਪ੍ਰਭਾਵਿਤ 2303 ਪਿੰਡਾਂ ਵਿੱਚ ਤਿੰਨ ਦਿਨਾਂ ਦੌਰਾਨ ਮੈਡੀਕਲ ਜਾਂਚ ਕੈਂਪ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਡਾਕਟਰ, ਪੈਰਾ-ਮੈਡੀਕਲ ਟੀਮਾਂ, ਸਹਿਯੋਗੀ ਸਟਾਫ਼ ਦੇ ਨਾਲ-ਨਾਲ ਲਾਜ਼ਮੀ ਦਵਾਈਆਂ ਤੇ ਹੋਰ ਸਾਮਾਨ ਵੀ ਮੁਹੱਈਆ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਹਰੇਕ ਆਸ਼ਾ ਵਰਕਰ ਆਪਣੇ ਪਿੰਡ ਦੇ ਹਰੇਕ ਘਰ ਵਿੱਚ ਜਾ ਰਹੀ ਹੈ ਅਤੇ ਹੁਣ ਤੱਕ ਤਕਰੀਬਨ 2.47 ਲੱਖ ਘਰਾਂ ਤੱਕ ਪਹੁੰਚ ਕਰ ਲਈ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਹੈਲਥ ਕਿੱਟਾਂ ਵੰਡੀਆਂ ਗਈਆਂ ਹਨ, ਜਿਨ੍ਹਾਂ ਵਿੱਚ ਓ.ਆਰ.ਐਸ., ਮੱਛਰ ਮਾਰ ਦਵਾਈ, ਪੈਰਾਸਿਟਾਮੋਲ, ਸਿਟਰਾਜ਼ਿਨ, ਕਲੋਰੀਨ ਦੀਆਂ ਗੋਲੀਆਂ, ਸਾਬਣ ਅਤੇ ਹੋਰ ਮੁੱਢਲੀ ਡਾਕਟਰੀ ਸਹਾਇਤਾ ਦੀ ਸਪਲਾਈ ਸ਼ਾਮਲ ਹੈ। ਇਸ ਦਾ ਟੀਚਾ 20 ਸਤੰਬਰ 2025 ਤੱਕ ਹਰੇਕ ਘਰ ਤੱਕ ਪਹੁੰਚ ਕਰਨਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸਾਰੇ ਪਿੰਡਾਂ ਨੂੰ ਕਵਰ ਕਰਨ ਦੇ ਮੰਤਵ ਨਾਲ 21 ਦਿਨਾਂ ਫੌਗਿੰਗ ਕਰਨ ਅਤੇ ਮੱਛਰਾਂ ਨੂੰ ਕੰਟਰੋਲ ਕਰਨ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤਹਿਤ ਘਰ-ਘਰ ਜਾ ਕੇ ਮੱਛਰਾਂ ਦੇ ਪ੍ਰਜਣਨ ਵਾਲੀਆਂ ਥਾਵਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਜਿੱਥੇ ਲਾਰਵਾ ਮਿਲੇਗਾ, ਉੱਥੇ ਤੁਰੰਤ ਛਿੜਕਾਅ ਕਰਵਾਇਆ ਜਾਵੇਗਾ। ਜਿੱਥੇ ਮੱਛਰ ਦਾ ਲਾਰਵਾ ਮਿਲਿਆ ਹੈ, ਉੱਥੇ ਰੋਜ਼ਾਨਾ ਆਧਾਰ ਉਤੇ ਛਿੜਕਾਅ ਕਰਵਾਇਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਸ਼ੂ-ਪਾਲਣ ਵਿਭਾਗ ਨੇ ਵੀ ਪਸ਼ੂਆਂ ਵਿਚਾਲੇ ਬਿਮਾਰੀਆਂ ਫੈਲਣ ਤੋਂ ਰੋਕਣ ਲਈ ਜ਼ੋਰਦਾਰ ਢੰਗ ਨਾਲ ਮੁਹਿੰਮ ਸ਼ੁਰੂ ਕੀਤੀ ਹੈ। 

ਉਨ੍ਹਾਂ ਕਿਹਾ ਕਿ ਹੁਣ ਤੱਕ 14780 ਪਸ਼ੂਆਂ ਦਾ ਇਲਾਜ ਅਤੇ 48535 ਪਸ਼ੂਆਂ ਦਾ ਮੁਫ਼ਤ ਟੀਕਾਕਰਨ ਕੀਤਾ ਜਾ ਚੁੱਕਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੜ੍ਹਾਂ ਵਿੱਚ ਮਾਰੇ ਗਏ ਜਾਨਵਰਾਂ ਦੀਆਂ ਲਾਸ਼ਾਂ ਦਾ ਸੁਰੱਖਿਅਤ ਅਤੇ ਵਿਗਿਆਨਕ ਢੰਗ ਨਾਲ ਨਿਪਟਾਰਾ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਬਿਮਾਰੀਆਂ ਫੈਲਣ ਤੋਂ ਰੋਕਣ ਲਈ ਮਿੱਟੀ ਤੇ ਪਾਣੀ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।

ਮੁੱਖ ਮੰਤਰੀ ਨੇ ਪਿੰਡਾਂ, ਗਲੀਆਂ, ਛੱਪੜਾਂ (ਫਿਰਨੀ, ਨਾਲੀ, ਗਲੀ ਅਤੇ ਹੋਰ) ਵਿੱਚ ਬਿਨਾਂ ਕਿਸੇ ਦੇਰੀ ਦੇ ਸਫ਼ਾਈ ਦੀ ਲੋੜ `ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪ੍ਰਭਾਵਿਤ ਖੇਤਰਾਂ ਵਿੱਚ ਬਾਹਰੀ ਫੌਗਿੰਗ ਦੇ ਨਾਲ-ਨਾਲ ਰਹਿੰਦ-ਖੂੰਹਦ ਦੇ ਪ੍ਰਬੰਧਨ ਅਤੇ ਕੂੜੇ ਦਾ ਸਮੇਂ ਸਿਰ ਨਿਪਟਾਰਾ ਵੀ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਤਾਂ ਜੋ ਮੱਛਰਾਂ ਦੇ ਪ੍ਰਜਣਨ ਨੂੰ ਰੋਕਿਆ ਜਾ ਸਕੇ। 

ਭਗਵੰਤ ਸਿੰਘ ਮਾਨ ਨੇ ਪ੍ਰਭਾਵਿਤ ਖੇਤਰਾਂ ਵਿੱਚ ਵੱਡੇ ਪੱਧਰ `ਤੇ ਸਫ਼ਾਈ ਮੁਹਿੰਮਾਂ ਚਲਾਉਣ ਅਤੇ ਖੜ੍ਹੇ ਪਾਣੀ ਦੀ ਨਿਕਾਸੀ ਦੇ ਨਾਲ-ਨਾਲ ਫੌਗਿੰਗ ਦੀ ਵਕਾਲਤ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਖੇਤਾਂ ਤੇ ਪਿੰਡਾਂ ਦੇ ਆਲੇ-ਦੁਆਲੇ ਤੋਂ ਗੰਦੇ ਪਾਣੀ ਦੀ ਨਿਕਾਸੀ ਯਕੀਨੀ ਬਣਾਈ ਜਾਵੇ ਅਤੇ ਮੱਛਰਾਂ ਦੇ ਪ੍ਰਜਣਨ ਦੀ ਰੋਕਥਾਮ, ਫੌਗਿੰਗ ਤੇ ਸਫ਼ਾਈ ਮੁਹਿੰਮ ਵਿੱਚ ਗ੍ਰਾਮ ਰੋਜ਼ਗਾਰ ਸੇਵਕਾਂ ਨੂੰ ਲਗਾਇਆ ਜਾਵੇ। 

ਉਨ੍ਹਾਂ ਕਿਹਾ ਕਿ ਸਫ਼ਾਈ ਦੇ ਕੰਮ 21 ਸਤੰਬਰ ਤੱਕ ਮੁਕੰਮਲ ਹੋਣੇ ਚਾਹੀਦੇ ਹਨ ਅਤੇ ਪਿੰਡਾਂ ਵਿੱਚ ਪਸ਼ੂਆਂ ਦੇ ਵਾੜਿਆਂ ਤੇ ਫੀਡ ਰੱਖਣ ਵਾਲੀਆਂ ਥਾਵਾਂ ਦੀ ਸਫ਼ਾਈ ਹੋਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਸ਼ੂਆਂ ਦੀਆਂ ਖ਼ੁਰਲੀਆਂ ਤੇ ਪਾਣੀ ਪੀਣ ਵਾਲੀਆਂ ਥਾਵਾਂ ਦੀ ਵੀ ਢੁਕਵੀਂ ਸਫ਼ਾਈ ਕੀਤੀ ਜਾ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਸ਼ੂ ਪਾਲਕਾਂ ਨੂੰ ਪੋਟਾਸ਼ੀਅਮ ਪਰਮੈਗਨਾਈਟ ਦੀ ਵੰਡ ਵੀ ਮੁਫ਼ਤ ਵਿੱਚ ਕੀਤੀ ਜਾ ਰਹੀ ਹੈ ਤਾਂ ਕਿ ਪਸ਼ੂਆਂ ਦੇ ਵਾੜਿਆਂ ਤੇ ਪਾਣੀ ਪਿਲਾਉਣ ਵਾਲੀਆਂ ਥਾਵਾਂ ਬਿਮਾਰੀਆਂ ਤੋਂ ਮੁਕਤ ਹੋਣ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਪਸ਼ੂਆਂ ਦੇ ਖੁਰਾਂ ਨੂੰ ਵੀ ਪੋਟਾਸ਼ੀਅਮ ਪਰਮੈਗਨਾਈਟ ਨਾਲ ਨਿਯਮਤ ਆਧਾਰ ਉੱਤੇ ਸਾਫ਼ ਕੀਤਾ ਜਾਵੇ ਤਾਂ ਕਿ ਉਨ੍ਹਾਂ ਦੇ ਖੁਰਾਂ ਨੂੰ ਕੋਈ ਬਿਮਾਰੀ ਨਾ ਲੱਗੇ। 

ਉਨ੍ਹਾਂ ਕਿਹਾ ਕਿ ਪਸ਼ੂਆਂ ਦੇ ਥਣਾਂ ਦੀ ਬਿਮਾਰੀ ਦੇ ਜ਼ੋਖ਼ਿਮ ਨੂੰ ਘੱਟ ਕਰਨ ਲਈ ਦੁੱਧ ਚੋਣ ਤੋਂ ਪਹਿਲਾਂ ਥਣਾਂ ਨੂੰ ਚੰਗੀ ਤਰ੍ਹਾਂ ਦਵਾਈ ਨਾਲ ਸਾਫ਼ ਕਰਵਾਇਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਸ਼ੂ ਪਾਲਕਾਂ ਨੂੰ ਅਜਿਹੇ ਹਾਲਾਤ ਵਿੱਚ ਪਸ਼ੂਆਂ ਦੀ ਚੰਗੀ ਦੇਖਭਾਲ ਲਈ ਜਾਗਰੂਕ ਕਰਨ ਵਾਸਤੇ ਪਿੰਡਾਂ ਵਿੱਚ ਕੈਂਪ ਲਗਾਏ ਜਾ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਲੋੜੀਂਦੀਆਂ ਦਵਾਈਆਂ ਮੁਫ਼ਤ ਵੰਡੀਆਂ ਜਾ ਰਹੀਆਂ ਹਨ ਅਤੇ ਹੋਰ ਸਹਾਇਤਾ ਵੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਕੈਂਪਾਂ ਵਿੱਚ 14780 ਪਸ਼ੂਆਂ ਦਾ ਲੋੜੀਂਦਾ ਇਲਾਜ ਕੀਤਾ ਜਾ ਚੁੱਕਾ ਹੈ ਅਤੇ ਸਾਰੇ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ 24 ਘੰਟੇ ਚੱਲਣ ਵਾਲੇ ਕੰਟਰੋਲ ਰੂਮ ਕੰਮ ਕਰ ਰਹੇ ਹਨ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕੰਟਰੋਲ ਰੂਮਾਂ ਦੀ ਨਿਗਰਾਨੀ ਸਬੰਧਤ ਵੈਟਰਨਰੀ ਅਫ਼ਸਰ ਵੱਲੋਂ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਮੋਬਾਈਲ `ਤੇ ਸਲਾਹ-ਮਸ਼ਵਰਾ ਵੀ ਦਿੱਤਾ ਜਾ ਰਿਹਾ ਹੈ। ਬਿਹਤਰ ਅੰਤਰ-ਵਿਭਾਗੀ ਤਾਲਮੇਲ ਦੀ ਵਕਾਲਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਮੁਸੀਬਤ ਦੀ ਘੜੀ ਵਿੱਚ ਲੋਕਾਂ ਨੂੰ ਰਾਹਤ ਪਹੁੰਚਾਉਣਾ ਸਮੇਂ ਦੀ ਲੋੜ ਹੈ। 

ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਾਫ਼ ਪੀਣ ਯੋਗ ਪਾਣੀ ਮੁਹੱਈਆ ਕਰਨ ਲਈ ਪਾਣੀ ਦੀ ਬਾਕਾਇਦਾ ਆਧਾਰ ਉੱਤੇ ਟੈਸਟਿੰਗ ਤੇ ਕਲੋਰੀਨੇਸ਼ਨ ਯਕੀਨੀ ਬਣਾਉਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਜਲ ਸਪਲਾਈ ਪਾਈਪਲਾਈਲਾਂ ਦੀ ਕਿਸੇ ਵੀ ਤਰ੍ਹਾਂ ਦੀ ਲੀਕੇਜ਼ ਦੀ ਤੁਰੰਤ ਮੁਰੰਮਤ ਯਕੀਨੀ ਬਣਾਈ ਜਾਣੀ ਚਾਹੀਦੀ ਹੈ।

ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ, ਡਾ. ਰਵਜੋਤ, ਤਰੁਨਪ੍ਰੀਤ ਸਿੰਘ ਸੌਂਦ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਹੋਰ ਹਾਜ਼ਰ ਸਨ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Dr Balbir Singh , Tarunpreet Singh Sond , Dr Ravjot Singh , KAP Sinha , Chief Secretary of Punjab , Anurag Verma

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD