Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਐਨ.ਕੇ. ਸ਼ਰਮਾ ਤੇ ਸਰਬਜੀਤ ਸਿੰਘ ਝਿੰਜਰ ਵੱਲੋਂ ਚਾਰ ਮੈਂਬਰੀ ਕਮੇਟੀ ਸਮੇਤ ਹੜ੍ਹ ਪੀੜਤ ਖੇਤਰਾਂ ਦਾ ਦੌਰਾ

‘ਆਪ’ ਵਿਧਾਇਕ ਵੱਲੋਂ ਘੱਗਰ ਦਰਿਆ 'ਚ ਕੰਧ ਬਣਾਉਣ ਕਾਰਨ ਪਿੰਡ ਡੁੱਬੇ: ਸਰਬਜੀਤ ਝਿੰਜਰ

NK Sharma, Narinder Kumar Sharma, Shiromani Akali Dal, SAD, Akali Dal, Sarabjit Singh Jhinjher

5 Dariya News

5 Dariya News

5 Dariya News

ਪਟਿਆਲਾ , 16 Sep 2025

Last updated on: Sep 17, 2025, 15:36 IST

ਯੂਥ ਅਕਾਲੀ ਦਲ ਦੇ ਰਾਸ਼ਟਰੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਐਨ.ਕੇ. ਸ਼ਰਮਾ ਦੀ ਅਗਵਾਈ ਹੇਠ ਬਣਾਈ ਸ਼੍ਰੋਮਣੀ ਅਕਾਲੀ ਦਲ ਦੀ ਚਾਰ ਮੈਂਬਰੀ ਕਮੇਟੀ ਜਿਸ ਵਿੱਚ ਦਰਬਾਰਾ ਸਿੰਘ ਗੁਰੂ ਅਤੇ ਪਰਿਮੰਦਰ ਸਿੰਘ ਸੋਹਾਣਾ ਵੀ ਸ਼ਾਮਲ ਸਨ ਨਾਲ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪੀੜਤ ਪਿੰਡਾਂ ਦਾ ਦੌਰਾ ਕੀਤਾ। ਇਹ ਕਮੇਟੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ. ਸੁਖਬੀਰ ਸਿੰਘ ਬਾਦਲ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦੀ ਹਕੀਕਤ ਜਾਂਚਣ ਲਈ ਗਠਿਤ ਕੀਤੀ ਗਈ ਸੀ। 

ਦੌਰੇ ਦੌਰਾਨ ਉਨ੍ਹਾਂ ਨੇ ਸਰਾਲਾ ਕਲਾਂ, ਸਰਾਲਾ ਖੁਰਦ, ਉਂਟਸਰ, ਚਮਾਰੂ, ਜੰਡ ਮੰਗੋਲੀ, ਕਾਮੀ ਖੁਰਦ ਸਮੇਤ ਦਰਜਨਾਂ ਪਿੰਡਾਂ 'ਚ ਹੜ੍ਹ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸਰਬਜੀਤ ਸਿੰਘ ਝਿੰਜਰ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਉੱਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ 2023 ਵਿੱਚ ਘਨੌਰ ਹਲਕੇ ਦੇ ਕਾਮੀ ਖੁਰਦ ਨੇੜੇ ਘੱਗਰ ਦਰਿਆ ਵਿੱਚ ਪਾੜ ਪਿਆ ਸੀ, ਪਰ ਦੋ ਸਾਲ ਬੀਤ ਜਾਣ ਦੇ ਬਾਵਜੂਦ ਵੀ ਉਸ ਪਾੜ ਦੀ ਮੁਰੰਮਤ ਨਹੀਂ ਕੀਤੀ ਗਈ। 

ਹੁਣ ਮੁੜ ਹੜ੍ਹ ਆਉਣ ਨਾਲ ਫਸਲਾਂ, ਘਰਾਂ ਅਤੇ ਪਸ਼ੂਆਂ ਦਾ ਭਾਰੀ ਨੁਕਸਾਨ ਹੋਇਆ ਹੈ। ਐਨ.ਕੇ. ਸ਼ਰਮਾ ਨੇ ਪੰਜਾਬ ਸਰਕਾਰ ਦੀ ਨੀਤੀ ਅਤੇ ਕੰਮਕਾਜ 'ਤੇ ਸਖ਼ਤ ਤੰਜ਼ ਕੱਸਦਿਆਂ ਕਿਹਾ ਕਿ ਜੇ ਸਰਕਾਰ ਨੇ ਸਮੇਂ ਸਿਰ ਘੱਗਰ ਦਰਿਆ ਦੀ ਸੰਭਾਲ ਲਈ ਢੁੱਕਵੀਂ ਕਾਰਵਾਈ ਕੀਤੀ ਹੁੰਦੀ, ਤਾਂ ਅੱਜ ਇਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਆਪਣੀਆਂ ਜਾਨਾਂ ਅਤੇ ਜਾਇਦਾਦਾਂ ਦੇ ਨੁਕਸਾਨ ਦਾ ਸਾਹਮਣਾ ਨਾ ਕਰਨਾ ਪੈਂਦਾ। 

ਉਨ੍ਹਾਂ ਕਿਹਾ ਕਿ ਅੱਜ ਲੋਕ ਹੜ੍ਹ ਵਿੱਚ ਡੁੱਬ ਰਹੇ ਹਨ, ਪਰ ਸਰਕਾਰ ਅਤੇ ਵਿਧਾਇਕ ਚੁੱਪ ਚਾਪ ਆਪਣੀ ਜ਼ਮੀਨ ਬਚਾ ਕੇ ਬੈਠੇ ਹਨ। ਇਹ ਸਰਕਾਰ ਦੀ ਨਾਕਾਮੀ ਅਤੇ ਲੋਕਾਂ ਪ੍ਰਤੀ ਅਣਦਿੱਤੀ ਸੂਝ ਦਾ ਸਾਫ਼ ਸਬੂਤ ਹੈ। ਐਨ.ਕੇ. ਸ਼ਰਮਾ ਨੇ ਆਖਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਿਰਫ਼ ਵਾਅਦੇ ਕੀਤੇ, ਪਰ ਜਦੋਂ ਅਸਲ ਕਾਰਵਾਈ ਦੀ ਵਾਰੀ ਆਈ ਤਾਂ ਇਹ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਗਈ। 

ਉਨ੍ਹਾਂ ਕਿਹਾ ਕਿ ਲੋਕ ਹਮਦਰਦੀ ਦੀ ਉਮੀਦ ਕਰ ਰਹੇ ਸਨ, ਪਰ ਸਰਕਾਰ ਦੇ ਮੰਤਰੀਆਂ ਅਤੇ ਵਿਧਾਇਕਾਂ ਨੇ ਹੜ੍ਹ ਪੀੜਤਾਂ ਵੱਲੋਂ ਮੂੰਹ ਮੋੜ ਲਿਆ। ਇਹ ਅਫ਼ਸੋਸਜਨਕ ਹੈ ਕਿ ਇੱਕ ਪਾਸੇ ਲੋਕ ਘਰ ਗਵਾ ਰਹੇ ਹਨ, ਤੇ ਦੂਜੇ ਪਾਸੇ ਸਰਕਾਰ ਫੋਟੋ ਖਿਚਵਾ ਕੇ ਮੀਡੀਆ ਵਿੱਚ ਸ਼ਬਦਾਂ ਦੀ ਰਾਜਨੀਤੀ ਕਰ ਰਹੀ ਹੈ। ਸ਼ਰਮਾ ਨੇ ਇਸ ਨੂੰ ਸਰਕਾਰ ਦੀ ਸੰਵੇਦਨਹੀਨਤਾ ਅਤੇ ਵਿਫ਼ਲ ਪ੍ਰਸ਼ਾਸਨਕ ਯੋਜਨਾਬੰਦੀ ਦਾ ਨਤੀਜਾ ਦੱਸਿਆ।

ਦੌਰੇ ਦੌਰਾਨ ਸਰਬਜੀਤ ਸਿੰਘ ਝਿੰਜਰ ਨੇ ਚਾਰ ਮੈਂਬਰੀ ਕਮੇਟੀ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਲਾਲ ਘਨੌਰ ਵੱਲੋਂ ਘੱਗਰ ਦਰਿਆ ਵਿੱਚ ਆਪਣੀ ਫ਼ਸਲ ਬਚਾਉਣ ਲਈ ਬਣਾਈ ਗਈ ਕੰਧ ਵੀ ਵਿਖਾਈ। ਝਿੰਜਰ ਨੇ ਕਿਹਾ ਕਿ ਜਿਸ ਢੰਗ ਨਾਲ ਵਿਧਾਇਕ ਨੇ ਸਿਰਫ਼ ਆਪਣੀ ਜ਼ਮੀਨ ਨੂੰ ਬਚਾਉਣ ਲਈ ਦਰਿਆ ਦੇ ਪਾਣੀ ਦਾ ਰੁਖ ਮੋੜ ਦਿੱਤਾ, ਜਿਸ ਕਾਰਨ ਹਲਕੇ ਦੇ ਦਰਜਨਾਂ ਪਿੰਡ ਹੜ੍ਹ ਨਾਲ ਤਬਾਹ ਹੋ ਗਏ। 

ਉਨ੍ਹਾਂ ਕਿਹਾ ਕਿ ਇਹ ਕੰਧ ਸਰਕਾਰੀ ਮਨਜ਼ੂਰੀ ਤੋਂ ਬਿਨਾਂ ਤੇ ਬਿਨਾਂ ਕਿਸੇ ਵਿਗਿਆਨਕ ਜਾਂ ਤਕਨੀਕੀ ਸਰਵੇਖਣ ਦੇ ਬਣਾਈ ਗਈ, ਜੋ ਸਿੱਧਾ-ਸਿੱਧਾ ਲੋਕਾਂ ਦੀ ਜ਼ਿੰਦਗੀਆਂ ਨਾਲ ਖਿਲਵਾੜ ਹੈ। ਝਿੰਜਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੀੜਤਾਂ ਨੂੰ ਪਸ਼ੂਆਂ ਦਾ ਚਾਰਾ ਅਤੇ ਹੋਰ ਜ਼ਰੂਰੀ ਸਮਾਨ ਮੁਹੱਈਆ ਕਰਵਾਇਆ ਜਾਵੇਗਾ। ਤਾਂ ਜੋ ਉਹਨਾਂ ਦੀ ਹਾਲਤ ਵਿੱਚ ਬੇਹਤਰੀ ਆ ਸਕੇ। ਜੇਕਰ ਕਿਸੇ ਥਾਂ ਬੰਨ੍ਹ ਲਗਾਉਣਾ ਪਿਆ ਤਾਂ ਡੀਜ਼ਲ ਦੀ ਸੇਵਾ ਦਾ ਵੱਧ ਤੋਂ ਵੱਧ ਸਹਿਯੋਗ ਕੀਤਾ ਜਾਵੇਗਾ।

ਇਸ ਦੌਰੇ ਦੌਰਾਨ ਉਨ੍ਹਾਂ ਦੇ ਨਾਲ ਐਸ.ਜੀ.ਪੀ.ਸੀ. ਮੈਂਬਰ ਸੁਰਜੀਤ ਸਿੰਘ ਗੜੀ, ਜਸਮੇਰ ਸਿੰਘ ਲਾਛੜੂ, ਸਾਬਕਾ ਵਿਧਾਇਕਾ ਬੀਬੀ ਹਰਪ੍ਰੀਤ ਕੌਰ ਮਖਮੈਲਪੁਰ, ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਜਗਮੀਤ ਸਿੰਘ ਹਰਿਆਓ, ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਅੰਮ੍ਰਿਤਪਾਲ ਸਿੰਘ ਲੰਗ, ਸਰਕਲ ਪ੍ਰਧਾਨ ਗੁਰਜਿੰਦਰ ਸਿੰਘ ਕਬੂਲਪੁਰ, ਦੇਵਿੰਦਰ ਸਿੰਘ ਟਹਿਲਪੁਰਾ, ਅਵਤਾਰ ਸਿੰਘ ਸ਼ੰਭੂ ਅਤੇ ਲਖਵਿੰਦਰ ਸਿੰਘ ਘੁਮਾਣ ਅਤੇ ਗੁਰਜੰਟ ਸਿੰਘ ਮਹਿਦੂਦਾਂ ਵੀ ਮੌਜੂਦ ਸਨ। 

ਉਨ੍ਹਾਂ ਨੇ ਸਰਕਾਰ ਨੂੰ ਫੌਰੀ ਕਾਰਵਾਈ ਕਰਦਿਆਂ ਹੜ੍ਹ ਪ੍ਰਭਾਵਿਤ ਖੇਤਰਾਂ ਦੀ ਮੁੜ ਸਥਾਪਨਾ, ਪਾੜ ਦੀ ਮਰੰਮਤ ਅਤੇ ਕਿਸਾਨਾਂ ਨੂੰ ਮਲਬਾ ਹਟਾਉਣ ਲਈ ਮਦਦ ਮੁਹੱਈਆ ਕਰਵਾਉਣ ਦੀ ਮੰਗ ਕੀਤੀ।

 

Tags: NK Sharma , Narinder Kumar Sharma , Shiromani Akali Dal , SAD , Akali Dal , Sarabjit Singh Jhinjher

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD