Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਕੇ.ਏ.ਪੀ. ਸਿਨਹਾ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੂੰ ਅਗਾਮੀ ਜਨਗਣਨਾ ਲਈ ਸੁਚਾਰੂ ਤਿਆਰੀਆਂ ਯਕੀਨੀ ਬਣਾਉਣ ਦੇ ਨਿਰਦੇਸ਼

ਮੁੱਖ ਸਕੱਤਰ ਕੇ.ਏ.ਪੀ ਸਿਨਹਾ ਨੇ ਸੂਬਾ ਪੱਧਰੀ ਜਨਗਣਨਾ ਤਾਲਮੇਲ ਕਮੇਟੀ ਦੀ ਪਲੇਠੀ ਮੀਟਿੰਗ ਦੀ ਕੀਤੀ ਪ੍ਰਧਾਨਗੀ

KAP Sinha, Chief Secretary, Chief Secretary of Punjab, Chief Secretary Punjab, IAS officer, IAS, Punjab, Punjab Government, Government of Punjab

Web Admin

Web Admin

5 Dariya News

ਚੰਡੀਗੜ੍ਹ , 16 Sep 2025

Last updated on: Sep 17, 2025, 16:04 IST

ਸੂਬੇ ਵਿੱਚ ਅਗਾਮੀ ਜਨਗਣਨਾ ਸਬੰਧੀ ਕਾਰਜਾਂ ਦੀ ਸਮੀਖਿਆ ਅਤੇ ਤਿਆਰੀਆਂ ਨੂੰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੀ ਸੂਬਾ ਪੱਧਰੀ ਜਨਗਣਨਾ ਤਾਲਮੇਲ ਕਮੇਟੀ (ਐਸ.ਐਲ.ਸੀ.ਸੀ.ਸੀ.) ਵੱਲੋਂ ਅੱਜ ਮੁੱਖ ਸਕੱਤਰ ਪੰਜਾਬ ਸ੍ਰੀ ਕੇ.ਏ.ਪੀ. ਸਿਨਹਾ ਦੀ ਪ੍ਰਧਾਨਗੀ ਹੇਠ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਆਪਣੀ ਪਲੇਠੀ ਮੀਟਿੰਗ ਬੁਲਾਈ ਗਈ। ਮੀਟਿੰਗ ਦੌਰਾਨ ਸਥਾਨਕ ਸਰਕਾਰਾਂ, ਮਾਲ, ਪੇਂਡੂ ਵਿਕਾਸ ਅਤੇ ਪੰਚਾਇਤਾਂ, ਯੋਜਨਾਬੰਦੀ, ਵਿੱਤ ਅਤੇ ਸਕੂਲ ਸਿੱਖਿਆ ਵਿਭਾਗਾਂ ਦੇ ਵਧੀਕ ਮੁੱਖ ਸਕੱਤਰਾਂ ਅਤੇ ਪ੍ਰਮੁੱਖ ਸਕੱਤਰਾਂ ਸਮੇਤ ਸੀਨੀਅਰ ਅਧਿਕਾਰੀ ਮੌਜੂਦ ਸਨ। 

ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਇਸ ਵਿਚਾਰ-ਵਟਾਂਦਰੇ ਵਿੱਚ ਹਿੱਸਾ ਲਿਆ। ਮੀਟਿੰਗ ਦੌਰਾਨ, ਸਥਾਨਕ ਸਰਕਾਰਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ (ਏ.ਸੀ.ਐਸ.) ਨੂੰ ਪੰਜਾਬ ਵਿੱਚ ਜਨਗਣਨਾ ਨਾਲ ਸਬੰਧਤ ਗਤੀਵਿਧੀਆਂ ਲਈ ਨੋਡਲ ਅਫਸਰ ਨਾਮਜ਼ਦ ਕੀਤਾ ਗਿਆ ਹੈ ਅਤੇ ਪਹਿਲੀ ਮੀਟਿੰਗ ਜਨਗਣਨਾ ਸੰਚਾਲਨ, ਪੰਜਾਬ ਦੇ ਡਾਇਰੈਕਟਰ ਡਾ. ਨਵਜੋਤ ਖੋਸਾ ਵੱਲੋਂ ਬੁਲਾਈ ਗਈ, ਜਿਨ੍ਹਾਂ ਨੇ ਜਨਗਣਨਾ ਪ੍ਰਕਿਰਿਆ, ਇਸਦੇ ਕਾਨੂੰਨੀ ਢਾਂਚੇ, ਜਨਗਣਨਾ ਕੈਲੰਡਰ ਅਤੇ ਮੌਜੂਦਾ ਤਿਆਰੀਆਂ ਬਾਰੇ ਵਿਸਤ੍ਰਿਤ ਪੇਸ਼ਕਾਰੀ ਦਿੱਤੀ।

ਇਸ ਮੀਟਿੰਗ ਦੇ ਮੁੱਖ ਏਜੰਡੇ ਦੇ ਨੁਕਤਿਆਂ ਵਿੱਚ ਸਰਕੂਲਰ ਨੰਬਰ 1, 2 ਅਤੇ 3, ਪੇਂਡੂ-ਸ਼ਹਿਰੀ ਵਰਗੀਕਰਨ ਸਬੰਧੀ ਮਾਪਦੰਡ, ਵਿਕਾਸ ਅਤੇ ਸ਼ਹਿਰੀ ਸਮੂਹੀਕਰਨ ਦੇ ਸੰਕਲਪ, ਨਕਸ਼ੇ ਨਾਲ ਸਬੰਧਤ ਮੁੱਦੇ ਅਤੇ ਚੁਣੇ ਹੋਏ ਜ਼ਿਲ੍ਹਿਆਂ ਜਲੰਧਰ, ਅੰਮ੍ਰਿਤਸਰ ਅਤੇ ਮਲੇਰਕੋਟਲਾ ਵਿੱਚ ਡਿਜੀਟਲ ਜਨਗਣਨਾ 2027 ਦੇ ਅਗਾਮੀ ਪ੍ਰੀ-ਟੈਸਟ ਬਾਰੇ ਵਿਚਾਰ-ਚਰਚਾ ਸ਼ਾਮਲ ਸੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੇ ਜਨਗਣਨਾ ਸਬੰਧੀ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਨਗਰ ਨਿਗਮ ਕਮਿਸ਼ਨਰਾਂ ਦੇ ਪੂਰੇ ਸਹਿਯੋਗ ਦੀ ਲੋੜ 'ਤੇ ਜ਼ੋਰ ਦਿੱਤਾ। 

ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਅਧਿਕਾਰ ਖੇਤਰ ਸਬੰਧੀ ਰੂਪ-ਰੇਖਾ ਨੂੰ ਅੰਤਿਮ ਰੂਪ ਦੇਣ ਅਤੇ ਪ੍ਰਭਾਵਸ਼ਾਲੀ ਨਿਗਰਾਨੀ ਲਈ ਜ਼ਿਲ੍ਹਾ ਅਤੇ ਨਿਗਮ ਪੱਧਰ 'ਤੇ ਸਮਰਪਿਤ ਜਨਗਣਨਾ ਸੈੱਲ ਸਥਾਪਤ ਕਰਨ ਦੇ ਨਿਰਦੇਸ਼ ਦਿੱਤੇ। ਮੁੱਖ ਸਕੱਤਰ ਨੇ ਡਾਇਰੈਕਟੋਰੇਟ ਜਨਗਣਨਾ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ 31 ਦਸੰਬਰ, 2025 ਤੱਕ ਪ੍ਰਬੰਧਕੀ ਸੀਮਾਵਾਂ ਨੂੰ ਅੰਤਿਮ ਰੂਪ ਦਿੱਤਾ ਜਾਣਾ ਚਾਹੀਦਾ ਹੈ। 

ਅੰਮ੍ਰਿਤਸਰ ਅਤੇ ਮਾਲੇਰਕੋਟਲਾ ਦੇ ਡਿਪਟੀ ਕਮਿਸ਼ਨਰਾਂ ਦੇ ਨਾਲ-ਨਾਲ ਨਗਰ ਨਿਗਮ ਕਮਿਸ਼ਨਰ, ਜਲੰਧਰ ਨੂੰ ਡਿਜੀਟਲ ਜਨਗਣਨਾ ਸਬੰਧੀ ਅਗਾਮੀ ਪ੍ਰੀ-ਟੈਸਟ ਗਤੀਵਿਧੀਆਂ ਲਈ ਲੋੜੀਂਦੇ ਪ੍ਰਬੰਧ ਕਰਨ ਲਈ ਵਿਸ਼ੇਸ਼ ਨਿਰਦੇਸ਼ ਜਾਰੀ ਕੀਤੇ ਗਏ। ਇਸ ਵਿਚਾਰ-ਵਟਾਂਦਰੇ ਦੌਰਾਨ ਪੰਜਾਬ ਵਿੱਚ ਜਨਗਣਨਾ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਮੁੱਚੇ ਤਾਲਮੇਲ ਅਤੇ ਸੁਚੱਜੀ ਯੋਜਨਾਬੰਦੀ ਦੀ ਮੁੱਖ ਭੂਮਿਕਾ 'ਤੇ ਜ਼ੋਰ ਦਿੱਤਾ ਗਿਆ। 

ਸਾਰੇ ਭਾਈਵਾਲਾਂ ਨੂੰ ਅਪੀਲ ਕੀਤੀ ਗਈ ਕਿ ਉਹ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਪਹਿਲ ਦੇਣ ਅਤੇ ਜਨਗਣਨਾ ਕੈਲੰਡਰ ਮੁਤਾਬਕ ਤਿਆਰੀ ਸਬੰਧੀ ਸਾਰੀਆਂ ਗਤੀਵਿਧੀਆਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਉਣ।

 

Tags: KAP Sinha , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD