Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੋਸ਼ਲ ਆਡਿਟ, ਹੜ੍ਹਾਂ ਦੇ ਪ੍ਰਭਾਵ, ਪੋਸ਼ਣ ਯੋਜਨਾਵਾਂ ਅਤੇ ਖੇਤੀਬਾੜੀ ਸਮੱਗਰੀ ਦੀ ਸਪਲਾਈ ਬਾਰੇ ਵਿਸਥਾਰਿਤ ਚਰਚਾ

Bal Mukand Sharma, Chairman Punjab State Food Commission, Punjab Food Commission, AAP, Aam Aadmi Party, Aam Aadmi Party Punjab, AAP Punjab

5 Dariya News

5 Dariya News

5 Dariya News

ਚੰਡੀਗੜ੍ਹ , 16 Sep 2025

Last updated on: Sep 17, 2025, 16:54 IST

ਸੂਬੇ ਵਿੱਚ ਪੋਸ਼ਣ ਯੋਜਨਾਵਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਨਿਗਰਾਨੀ ਅਤੇ ਲਾਗੂਕਰਨ ਦੇ ਉਦੇਸ਼ ਨਾਲ ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਸੈਕਟਰ-26, ਚੰਡੀਗੜ੍ਹ ਸਥਿਤ ਆਪਣੇ ਮੁੱਖ ਦਫ਼ਤਰ ਵਿਖੇ ਸ਼੍ਰੀ ਬਾਲ ਮੁਕੰਦ ਸ਼ਰਮਾ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ।ਮੀਟਿੰਗ ਦੇ ਏਜੰਡੇ ਵਿੱਚ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੁਆਰਾ ਮਿਡ-ਡੇ ਮੀਲ (ਪ੍ਰਧਾਨ ਮੰਤਰੀ ਪੋਸ਼ਣ ਯੋਜਨਾ) ਦੇ ਸੋਸ਼ਲ ਆਡਿਟ 'ਤੇ ਵਿਸਤ੍ਰਿਤ ਚਰਚਾ ਸ਼ਾਮਿਲ ਸੀ। 

ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਵਿੱਚ ਅਮਲ ‘ਚ ਲਿਆਂਦੇ ਜਾਣ ਵਾਲੇ ਨਵੇਂ ਸਟੱਡੀ ਪ੍ਰੋਜੈਕਟਾਂ ਸਬੰਧੀ ਪ੍ਰਸਤਾਵਾਂ ਦੀ ਸਮੀਖਿਆ ਵੀ ਕੀਤੀ ਗਈ। ਇਸ ਦੌਰਾਨ ਸਮਾਜਿਕ ਸੁਰੱਖਿਆ ਵਿਭਾਗ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਆਂਗਣਵਾੜੀ ਕੇਂਦਰਾਂ ਨੂੰ ਹੋਏ ਨੁਕਸਾਨ ਬਾਰੇ ਰਿਪੋਰਟਾਂ ਜਮ੍ਹਾਂ ਕਰਾਉਣ ਲਈ ਕਿਹਾ ਗਿਆ। 

ਇਸੇ ਦੇ ਨਾਲ ਹੀ ਸਰਕਾਰੀ ਸਕੂਲ ਦੇ ਮਿਡ-ਡੇ ਮੀਲ ਪ੍ਰਬੰਧਕਾਂ ਨੂੰ ਹੜ੍ਹਾਂ ਤੋਂ ਪ੍ਰਭਾਵਿਤ ਸਕੂਲਾਂ ਦੀ ਸਥਿਤੀ ਬਾਰੇ ਜਾਣਕਾਰੀ ਸਾਂਝੀ ਕਰਨ ਲਈ ਵੀ ਕਿਹਾ ਗਿਆ। ਇਸ ਤੋਂ ਇਲਾਵਾ ਸਿੱਖਿਆ ਵਿਭਾਗ ਨੂੰ ਸਕੂਲ ਸਿਹਤ ਪ੍ਰੋਗਰਾਮ ਦਾ ਢੁਕਵਾਂ ਅਧਿਐਨ ਕਰਨ ਦੀ ਬੇਨਤੀ ਕੀਤੀ ਗਈ। 

ਇਸਦੇ ਨਾਲ ਹੀ ਕਮਿਸ਼ਨ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਨੂੰ ਤਰਜੀਹ ਦੇਣ ਅਤੇ ਕਣਕ ਦੇ ਬੀਜ, ਡੀਏਪੀ, ਯੂਰੀਆ ਅਤੇ ਹੋਰ ਮਹੱਤਵਪੂਰਨ ਸਮੱਗਰੀ ਦੀ ਸਮੇਂ ਸਿਰ ਸਪਲਾਈ ਯਕੀਨੀ ਬਣਾਉਣ ਸਬੰਧੀ ਖੇਤੀਬਾੜੀ ਵਿਭਾਗ ਨੂੰ ਪੱਤਰ ਲਿਖਣ ਦਾ ਫੈਸਲਾ ਕੀਤਾ। ਮੀਟਿੰਗ ਵਿੱਚ 19 ਤੋਂ 21 ਅਗਸਤ, 2025 ਤੱਕ ਕੀਤੇ ਗਏ ਤੇਲੰਗਾਨਾ ਰਾਜ ਖੁਰਾਕ ਕਮਿਸ਼ਨ ਦੇ ਅਧਿਐਨ ਦੌਰੇ ਦੀ ਰਿਪੋਰਟ ਵੀ ਪੇਸ਼ ਕੀਤੀ ਗਈ। 

ਇਸ ਦੌਰਾਨ ਪੰਜਾਬ ਦੇ ਪੋਸ਼ਣ ਅਤੇ ਨਿਗਰਾਨ ਢਾਂਚੇ ਨੂੰ ਮਜ਼ਬੂਤ ਕਰਨ ਲਈ ਤੇਲੰਗਾਨਾ ਵਿੱਚ ਅਪਣਾਏ ਜਾ ਰਹੇ ਕੁਝ ਬਿਹਤਰੀ ਅਭਿਆਸਾਂ ਨੂੰ ਅਪਣਾਉਣ ਬਾਰੇ ਸੁਝਾਅ ਦਿੱਤੇ ਗਏ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ, ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ, ਸ਼੍ਰੀ ਜਸਵੀਰ ਸਿੰਘ ਸੇਖੋਂ ਅਤੇ ਮੈਂਬਰ ਸਕੱਤਰ ਸ਼੍ਰੀਮਤੀ ਕਨੂੰ ਥਿੰਦ ਸ਼ਾਮਿਲ ਸਨ।

 

Tags: Bal Mukand Sharma , Chairman Punjab State Food Commission , Punjab Food Commission , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD