Thursday, 04 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ

 

ਸ਼ੈਰੀ ਕਲਸੀ ਨੇ ਨਗਰ ਨਿਗਮ ਦਫਤਰ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਕੀਤੀਆਂ ਹੱਲ

ਕਿਹਾ-ਸ਼ਹਿਰ ਵਾਸੀਆਂ ਦੀ ਸਮੱਸਿਆਵਾਂ ਦੇ ਹੱਲ ਕਰਨ ਲਈ ਉਹ ਖੁਦ ਲੋਕਾਂ ਤੱਕ ਕਰ ਰਹੇ ਨੇ ਪਹੁੰਚ

Shery Kalsi, Amansher Singh Shery Kalsi, Batala, AAP, Aam Aadmi Party, Aam Aadmi Party Punjab, AAP Punjab

5 Dariya News

5 Dariya News

5 Dariya News

ਬਟਾਲਾ , 16 Sep 2025

Last updated on: Sep 17, 2025, 17:24 IST

ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਦਫਤਰ ਨਗਰ ਨਿਗਮ ਬਟਾਲਾ ਵਿਖੇ ਪਹੁੰਚ ਕੇ ਲੋਕਾਂ ਨੂੰ ਮਿਲੇ ਤੇ ਉਨਾਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ। ਇਸ ਮੌਕੇ ਐਕਸੀਅਨ ਰੋਹਿਤ ਉੱਪਲ, ਐਮ.ਸੀ ਬਲਵਿੰਦਰ ਸਿੰਘ ਮਿੰਟਾ, ਸਤਨਾਮ ਸਿੰਘ, ਸਮਾਜ ਸੇਵੀ ਅੰਮ੍ਰਿਤ ਕਲਸੀ, ਸੀਨੀਅਰ ਆਗੂ ਮਾਸਟਰ ਤਿਲਕ ਰਾਜ ਅਤੇ ਭੁਪਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਮੋਜੂਦ ਸਨ।

ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਨਾਂ ਦਾ ਇਥੇ ਆ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਦਾ ਮੁੱਖ ਉਦੇਸ਼ ਇਹੀ ਹੈ ਕਿ ਕਾਰਪੋਰੇਸ਼ਨ ਸਮੇਤ ਵੱਖ-ਵੱਖ ਦਫਤਰਾਂ ਨਾਲ ਸਬੰਧਤ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਜਾਣ ਤੇ ਉਨਾਂ ਦਾ ਸਬੰਧਤ ਵਿਭਾਗ ਰਾਹੀ ਮੌਕੇ ’ਤੇ ਹੱਲ ਕਰਵਾਇਆ ਜਾਵੇ। ਉਨਾਂ ਕਿਹਾ ਕਿ ਉਨਾਂ ਦੀ ਹਮੇਸ਼ਾ ਇਹੀ ਕੋਸ਼ਿਸ ਰਹੀ ਹੈ ਕਿ ਲੋਕਾਂ ਨੂੰ ਆਪਣਾ ਕੰਮ ਕਰਵਾਉਣ ਲਈ ਕੋਈ ਮੁਸ਼ਕਿਲ ਪੇਸ਼ ਨਾ ਆਵੇ ਅਤੇ ਉਹ ਖੁਦ ਲੋਕਾਂ ਤੱਕ ਪਹੁੰਚ ਕਰਕੇ ਉਨਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰ ਰਹੇ ਹਨ।

ਉਨਾਂ ਅੱਗੇ ਕਿਹਾ ਕਿ ਬਟਾਲਾ ਸ਼ਹਿਰ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਸਮੱਸਿਆਵਾਂ ਦਾ ਨਿਪਟਾਰਾ ਕਰਨ ਲਈ ਉਹ ਦਿਨ ਰਾਤ ਲੋਕ ਦੀ ਸੇਵਾ ਵਿੱਚ ਹਾਜਰ ਹਨ। ਉਨਾਂ ਦੱਸਿਆ ਕਿ ਬਟਾਲਾ ਸ਼ਹਿਰ ਅੰਦਰ ਟਰੈਫਿਕ ਦੀ ਸਮੱਸਿਆ ਦੇ ਹੱਲ ਲਈ ਸੜਕਾਂ ਅਤੇ ਚੋਂਕਾਂ ਨੂੰ ਖੁੱਲ੍ਹਾ ਕੀਤਾ ਗਿਆ ਹੈ। ਲੋਕਾਂ ਨੂੰ ਇੱਕ ਛੱਤ ਹੇਠਾਂ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਾਭ ਦੇਣ ਲਈ ਨਵਾਂ ਤਹਿਸੀਲ ਕੰਪਲੈਕਸ ਉਸਾਰਿਆ ਗਿਆ ਹੈ, ਜਿਸ ਦਾ ਜਲਦ ਉਦਘਾਟਨ ਕੀਤਾ ਜਾਵੇਗਾ। 

ਸ਼ਹਿਰ ਵਾਸੀਆਂ ਨੂੰ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਕਰੀਬ 24 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਪ੍ਰੋਜੈਕਟ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਨਾਲ ਲੋਕਾਂ ਨੂੰ ਪੀਣ ਲਈ ਸਾਫ ਸੁਥਰਾ ਪਾਣੀ ਮਿਲੇਗਾ। ਉਨਾਂ ਦੁਹਰਾਇਆ ਕਿ ਉਹ ਬਟਾਲਾ ਦੇ ਵਿਕਾਸ ਲਈ ਵਚਨਬੱਧ ਅਤੇ ਦ੍ਰਿੜ ਸੰਕਲਪ ਹਨ।

 

Tags: Shery Kalsi , Amansher Singh Shery Kalsi , Batala , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD