Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਪਰਾਲੀ ਨੂੰ ਬਿਨਾਂ ਸਾੜੇ ਅਗਲੀ ਫਸਲ ਦੀ ਬਿਜਾਈ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਦੇਵੇਗਾ ਕਿਸਾਨਾਂ ਦਾ ਹਰ ਤਰ੍ਹਾਂ ਨਾਲ ਸਾਥ

ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਦਾ ਇੰਤਜਾਮ ਕਰਨ ਵਾਸਤੇ ਬਲਾਕ ਪੱਧਰ ਉੱਤੇ ਲਗਾਏ ਅਧਿਕਾਰੀ

Sakshi Sawhney, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 16 Sep 2025

Last updated on: Sep 17, 2025, 17:46 IST

ਆ ਰਹੇ ਝੋਨੇ ਦੇ ਸੀਜ਼ਨ ਵਿੱਚ ਪਰਾਲੀ ਨੂੰ ਬਿਨਾਂ ਸਾੜੇ ਅਗਲੀ ਫਸਲ ਦੀ ਬਜਾਈ ਕਰਨ ਲਈ ਕਿਸਾਨਾਂ ਦੀ ਹਰੇਕ ਤਰ੍ਹਾਂ ਨਾਲ ਸਹਾਇਤਾ ਕਰਨ ਵਾਸਤੇ ਜਿਲਾ ਪ੍ਰਸ਼ਾਸਨ ਨੇ ਪੂਰੀ ਤਰ੍ਹਾਂ ਤਿਆਰੀ ਕਰ ਲਈ ਹੈ। ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਇਸ ਕੰਮ ਲਈ ਖੇਤੀਬਾੜੀ, ਪ੍ਰਦੂਸ਼ਣ ਕੰਟਰੋਲ, ਮੰਡੀ ਬੋਰਡ ਅਤੇ ਸਹਿਕਾਰਤਾ ਵਿਭਾਗ ਨੂੰ ਜਿੰਮੇਵਾਰੀ ਦਿੱਤੀ ਹੈ। 

ਉਕਤ ਸਾਰੇ ਵਿਭਾਗ ਇੱਕ ਟੀਮ ਵਜੋਂ ਕੰਮ ਕਰਦੇ ਹੋਏ ਸੰਬੰਧਿਤ ਕਿਸਾਨ, ਜਿਸ ਨੇ ਝੋਨਾ ਕੱਟ ਲਿਆ ਹੈ, ਨੂੰ ਅਗਲੀ ਫਸਲ ਲਈ ਖੇਤ ਦੀ ਤਿਆਰੀ ਕਰਵਾਉਣ ਵਾਸਤੇ ਮਸ਼ੀਨਰੀ ਅਤੇ ਗਾਈਡੈਂਸ ਦੇਣਗੇ। ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅੱਜ ਇਹਨਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਦੱਸਿਆ ਕਿ ਜੋ ਵੀ ਕਿਸਾਨ ਜਿਲ੍ਹੇ ਦੀ ਕਿਸੇ ਵੀ ਮੰਡੀ ਵਿੱਚ ਝੋਨਾ ਲੈ ਕੇ ਆਵੇਗਾ, ਸਾਡੀ ਟੀਮ ਉਸ ਨਾਲ ਫੋਨ ਉੱਤੇ ਰਾਬਤਾ ਕਰੇਗੀ ਅਤੇ ਪੁੱਛਿਆ ਜਾਵੇਗਾ ਕਿ ਕੀ ਤੁਹਾਨੂੰ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਦੀ ਲੋੜ ਹੈ ਜਾਂ ਤੁਹਾਡੇ ਕੋਲ ਮੌਜੂਦ ਹੈ। 

ਜੇਕਰ ਉਸਨੇ ਆਪਣੀ ਲੋੜ ਦੱਸੀ ਤਾਂ ਸਾਡੀ ਟੀਮ ਉਸੇ ਵੇਲੇ ਇਹ ਡਾਟਾ ਬਲਾਕ ਪੱਧਰ ਉੱਤੇ ਖੇਤੀਬਾੜੀ ਵਿਭਾਗ ਵੱਲੋਂ ਨਿਯੁਕਤ ਕੀਤੇ ਗਏ ਨੋਡਲ ਅਧਿਕਾਰੀ ਨੂੰ ਦੇਵੇਗੀ ਜੋ ਕਿ ਸਬੰਧਤ ਕਿਸਾਨ ਦੀ ਲੋੜ ਅਨੁਸਾਰ ਮਸ਼ੀਨਰੀ ਦਾ ਇੰਤਜ਼ਾਮ ਕਰਕੇ ਦੇਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰੋਹਿਤ ਗੁਪਤਾ ਨੇ ਦੱਸਿਆ ਕਿ ਕਿਸਾਨਾਂ ਨਾਲ ਰਾਬਤਾ ਕਰਨ ਲਈ ਅਸੀਂ ਕਾਲ ਸੈਂਟਰ ਤਿਆਰ ਕੀਤਾ ਹੈ। 

ਉਨਾਂ ਕਾਲ ਸੈਂਟਰ ਵਿੱਚ ਮੌਜੂਦ  ਕਰਮਚਾਰੀਆਂ ਦੇ ਨਾਲ ਨਾਲ ਖਾਲਸਾ ਕਾਲਜ ਦੇ ਵਲੰਟੀਅਰ  ਨੂੰ ਇਸ ਨੇਕ ਕਾਰਜ ਲਈ ਤਿਆਰ ਕਰਦੇ ਕਿਹਾ ਕਿ ਤੁਹਾਡੇ ਸਾਥ ਨਾਲ ਅਸੀਂ ਜਿਲ੍ਹੇ ਵਿਚੋਂ ਪ੍ਰਦੂਸ਼ਣ ਦਾ ਖਾਤਮਾ ਕਰਨ ਵਿੱਚ ਕਾਮਯਾਬ ਹੋਵਾਂਗੇ। ਇਸ ਮੌਕੇ ਖੇਤੀਬਾੜੀ ਅਧਿਕਾਰੀ ਡਾਕਟਰ ਰਮਨ ਕੁਮਾਰ ਨੇ ਦੱਸਿਆ ਕਿ ਅਸੀਂ ਜ਼ਿਲ੍ਹੇ ਦੇ 9 ਬਲਾਕਾਂ ਅਜਨਾਲਾ ਲਈ ਸੁਖਮੀਤ ਸਿੰਘ ਫੋਨ ਨੰਬਰ 99145-59300, ਅਟਾਰੀ ਲਈ ਅਮਿਤ ਸ਼ਰਮਾ 97810-34333, ਚੁਗਾਵਾਂ ਲਈ ਜਗਬੀਰ ਸਿੰਘ 95926-89897, ਹਰਸ਼ਾ ਛੀਨਾ ਲਈ ਹਰਮਨਦੀਪ ਸਿੰਘ 96461-92011,ਮਜੀਠਾ ਲਈ ਰਵਨੀਤ ਸਿੰਘ 76963-59259, ਤਰਸਿੱਕਾ ਲਈ ਬਲਜਿੰਦਰ ਸਿੰਘ 81466-58555, ਰਈਆ ਲਈ ਸੁਦੀਪ ਸਿੰਘ 98888-48525, ਜੰਡਿਆਲਾ ਗੁਰੂ ਲਈ ਅਰਵਿੰਦਰ ਪਾਲ ਸਿੰਘ 87250-00160, ਅਤੇ ਵੇਰਕਾ ਲਈ ਸ੍ਰੀ ਮੋਹਿਤ 98887-11976 ਨੂੰ ਨੋਡਲ ਅਧਿਕਾਰੀ ਮਸ਼ੀਨਰੀ ਲਗਾਇਆ ਹੈ, ਜੋ ਕਿ ਆਪਣੇ ਆਪਣੇ ਬਲਾਕ ਵਿੱਚ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਦਾ ਪ੍ਰਬੰਧ ਯਕੀਨੀ ਬਣਾਉਣਗੇ। 

ਇਸ ਮੌਕੇ ਐਕਸੀਅਨ ਪ੍ਰਦੂਸ਼ਣ ਕੰਟਰੋਲ ਬੋਰਡ ਸ੍ਰੀ ਸੁਖਦੇਵ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Sakshi Sawhney , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD