Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰਾਜ ਸਰਕਾਰ ਨੂੰ ਅਕਤੂਬਰ ਲਈ 27000 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਿਟ ਮਿਲੀ

ਸਤੰਬਰ ਲਈ 15000 ਕਰੋੜ ਰੁਪਏ ਦੀ ਸੀ.ਸੀ.ਐਲ. ਪਹਿਲਾਂ ਹੀ ਕੀਤੀ ਹਾਸਲ

Lal Chand Kataruchak, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Pawan Kumar Tinu

Web Admin

Web Admin

5 Dariya News

ਭੋਗਪੁਰ (ਜਲੰਧਰ) , 17 Sep 2025

Last updated on: Sep 18, 2025, 11:30 IST

ਪੰਜਾਬ ਦੇ ਖੁਰਾਕ, ਸਿਵਲ ਸਪਲਾਈਜ਼ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਜਲੰਧਰ ਜ਼ਿਲ੍ਹੇ ਦੀ ਭੋਗਪੁਰ ਦਾਣਾ ਮੰਡੀ ਵਿਖੇ ਝੋਨੇ ਦੇ ਖ਼ਰੀਦ ਸੀਜ਼ਨ ਦੀ ਰਸਮੀ ਸ਼ੁਰੂਆਤ ਕਰਦਿਆਂ ਪੰਜਾਬ ਸਰਕਾਰ ਦੀ ਕਿਸਾਨਾਂ ਦੀ ਉਪਜ ਦਾ ਦਾਣਾ-ਦਾਣਾ ਖ਼ਰੀਦਣ ਦੀ ਵਚਨਬੱਧਤਾ ਦੁਹਰਾਈ। ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਾਰੀਆਂ ਧਿਰਾਂ ਲਈ ਨਿਰਵਿਘਨ ਅਤੇ ਸੁਚਾਰੂ ਖ਼ਰੀਦ ਸੀਜ਼ਨ ਯਕੀਨੀ ਬਣਾਉਣ ਲਈ ਦ੍ਰਿੜ ਹੈ।

ਸ਼੍ਰੀ ਕਟਾਰੂਚੱਕ ਨੇ ਕਿਹਾ ਕਿ ਹਾਲ ਹੀ ਵਿੱਚ ਆਏ ਹੜ੍ਹਾਂ ਕਾਰਨ ਪੈਦਾ ਹੋਈਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਭਰ ਵਿੱਚ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸਾਨਾਂ ਨੂੰ ਆਪਣੀ ਫਸਲ ਦੀ ਵਿਕਰੀ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ। ਮੀਡੀਆ ਨੂੰ ਸੰਬੋਧਨ ਕਰਦਿਆਂ ਸ਼੍ਰੀ ਕਟਾਰੂਚੱਕ ਨੇ ਕਿਹਾ ਕਿ ਖ਼ਰੀਦ ਸੀਜ਼ਨਾਂ ਦੌਰਾਨ ਕਿਸਾਨਾਂ ਦੀ ਭਲਾਈ ਹਮੇਸ਼ਾ ਰਾਜ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਰਹੀ ਹੈ।

ਉਨ੍ਹਾਂ ਦੱਸਿਆ ਕਿ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) 2,389 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਗਿਆ ਹੈ ਅਤੇ ਸਰਕਾਰ ਨੇ ਸਤੰਬਰ ਲਈ 15,000 ਕਰੋੜ ਰੁਪਏ ਅਤੇ ਅਕਤੂਬਰ ਲਈ 27,000 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਟ ਪਹਿਲਾਂ ਹੀ ਹਾਸਲ ਕਰ ਲਈ ਹੈ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ ਨੂੰ ਅਸੁਵਿਧਾ ਤੋਂ ਬਚਾਉਣ ਲਈ ਬਾਰਦਾਨੇ ਦੇ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ।

ਇਸ ਸਾਲ ਪੰਜਾਬ ਨੂੰ 172 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਦਾ ਟੀਚਾ ਦਿੱਤਾ ਗਿਆ ਹੈ ਪਰ ਲਗਭਗ 190 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਦੇ ਪ੍ਰਬੰਧ ਕੀਤੇ ਗਏ ਹਨ। ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ ਕਿ ਲਿਫ਼ਟਿੰਗ ਅਤੇ ਅਦਾਇਗੀ ਨਾਲੋ-ਨਾਲ ਕੀਤੀ ਜਾਵੇਗੀ ਅਤੇ ਖ਼ਰੀਦ ਕੀਤੀ ਫ਼ਸਲ ਦਾ ਭੁਗਤਾਨ ਸਿੱਧਾ ਕਿਸਾਨਾਂ ਦੇ ਖਾਤਿਆਂ ਵਿੱਚ ਭੇਜਿਆ ਜਾਵੇਗਾ। 

ਉਨ੍ਹਾਂ ਖੁਰਾਕ ਅਤੇ ਸਿਵਲ ਸਪਲਾਈਜ਼ ਵਿਭਾਗ, ਪੰਜਾਬ ਮੰਡੀ ਬੋਰਡ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਪਾਰਦਰਸ਼ਤਾ ਅਤੇ ਕੁਸ਼ਲਤਾ ਯਕੀਨੀ ਬਣਾਉਣ ਲਈ ਕੰਮਕਾਜ ਦੀ ਵਿਅਕਤੀਗਤ ਤੌਰ 'ਤੇ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ। ਪੰਜਾਬ ਮੰਡੀ ਬੋਰਡ ਵੱਲੋਂ ਸੁਚਾਰੂ ਖ਼ਰੀਦ ਨੂੰ ਯਕੀਨੀ ਬਣਾਉਣ 1822 ਮੰਡੀਆਂ/ਖ਼ਰੀਦ ਕੇਂਦਰ ਸਥਾਪਤ ਕੀਤੇ ਗਏ ਹਨ। 

ਇਸ ਤੋਂ ਇਲਾਵਾ ਮੰਡੀਆਂ ਵਿੱਚ ਬਿਜਲੀ, ਪੀਣ ਵਾਲੇ ਸਾਫ਼ ਪਾਣੀ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਸਬੰਧੀ ਢੁੱਕਵੇਂ ਪ੍ਰਬੰਧ ਯਕੀਨੀ ਬਣਾਏ ਗਏ ਹਨ। ਆਪਣੇ ਦੌਰੇ ਦੌਰਾਨ ਕੈਬਨਿਟ ਮੰਤਰੀ ਨੇ ਕਿਸਾਨਾਂ ਗੁਰਕੀਰਤ ਸਿੰਘ, ਜਸਪਾਲ ਸਿੰਘ ਅਤੇ ਸੁਖਰਾਜ ਸਿੰਘ ਨਾਲ ਗੱਲਬਾਤ ਵੀ ਕੀਤੀ, ਜਿਨ੍ਹਾਂ ਨੇ ਭੋਗਪੁਰ ਦਾਣਾ ਮੰਡੀ ਵਿੱਚ ਤੇਜ਼ੀ ਨਾਲ ਕੀਤੀ ਜਾ ਰਹੀ ਖ਼ਰੀਦ ਦੀ ਸ਼ਲਾਘਾ ਕੀਤੀ। 

ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਅਦਾਇਗੀ ਜਲਦ ਤੋਂ ਜਲਦ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿੱਚ ਸਿਰਫ਼ ਪੂਰੀ ਤਰ੍ਹਾਂ ਸੁੱਕਿਆ ਹੋਇਆ ਝੋਨਾ ਹੀ ਲਿਆਂਦਾ ਜਾਵੇ ਕਿਉਂਕਿ ਨਮੀ ਦੀ ਜ਼ਿਆਦਾ ਮਾਤਰਾ ਖ਼ਰੀਦ ਵਿੱਚ ਰੁਕਾਵਟ ਬਣ ਸਕਦੀ ਹੈ।

ਇਸ ਮੌਕੇ ਸੀਨੀਅਰ ‘ਆਪ’ ਆਗੂ ਪਵਨ ਕੁਮਾਰ ਟੀਨੂੰ, ਐਸ.ਡੀ.ਐਮ. ਰਣਦੀਪ ਸਿੰਘ ਹੀਰ, ਡੀ.ਐਫ.ਐਸ.ਸੀ. ਹਰਵੀਨ ਕੌਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

 

Tags: Lal Chand Kataruchak , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Pawan Kumar Tinu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD