Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜ਼ਿਲ੍ਹੇ ਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਰੁੱਧ ਜੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਜਾਵੇਗੀ - ਸਾਗਰ ਸੇਤੀਆ

ਸਾਨ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਵਾਹ ਕੇ ਜਾਂ ਗੱਠਾਂ ਬਣਾ ਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ

Sagar Setia, DC Moga, Deputy Commissioner Moga, Moga

Web Admin

Web Admin

5 Dariya News

ਮੋਗਾ , 17 Sep 2025

Last updated on: Sep 18, 2025, 13:50 IST

ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਅੰਦਰ ਪਰਾਲੀ ਸਾੜਨ ਦੀਆਂ ਘਟਵਾਨਾਂ ਵਿਰੁੱਧ ਜੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਜਾਵੇਗੀ ਤਾਂ ਜੋ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਸਾੜਨ ਅਤੇ ਫ਼ਸਲੀ ਰਹਿੰਦ-ਖੂੰਹਦ ਦੀਆਂ ਘਟਨਾਵਾਂ ਨੂੰ ਮੁਕੰਮਲ ਠੱਲ੍ਹ ਪਾਈ ਜਾ ਸਕੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਅੱਜ ਸਥਾਨਕ ਮੀਟਿੰਗ ਹਾਲ ਵਿਖੇ ਸਮੂਹ ਐਸ.ਡੀ.ਐਮਜ, ਖੇਤੀਬਾੜੀ ਵਿਭਾਗ, ਪੁਲਿਸ ਵਿਭਾਗ ਤੇ ਹੋਰ ਸਬੰਧਤ ਵਿਭਾਗਾਂ ਨਾਲ ਵਿਸ਼ੇਸ਼ ਮੀਟਿੰਗ ਦੀ ਪ੍ਰਧਾਨਗੀ ਕਰਨ ਮੌਕੇ ਕੀਤਾ। 

ਇਸ ਮੀਟਿੰਗ ਵਿੱਚ ਉਹਨਾਂ ਨਾਲ ਐਸ.ਐਸ.ਪੀ. ਮੋਗਾ ਸ਼੍ਰੀ ਅਜੈ ਗਾਂਧੀ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂਮਿਤਾ, ਐਸ.ਡੀ.ਐਮ. ਮੋਗਾ ਸਾਰੰਗਪ੍ਰੀਤ ਸਿੰਘ, ਐਸ.ਡੀ.ਐਮ. ਨਿਹਾਲ ਸਿੰਘ ਵਾਲਾ ਸਵਾਤੀ, ਐਸ.ਡੀ.ਐਮ. ਬਾਘਾਪੁਰਾਣਾ ਬੇਅੰਤ ਸਿੰਘ. ਮੁੱਖ ਖੇਤੀਬਾੜੀ ਅਫ਼ਸਰ ਮੋਗਾ ਗੁਰਪ੍ਰੀਤ ਸਿੰਘ ਸਮੇਤ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੇ ਹੋਰ ਅਧਿਕਾਰੀ ਵੀ ਹਾਜਰ ਸਨ। ਉਹਨਾਂ ਦੱਸਿਆ ਕਿ ਪਰਾਲੀ ਪ੍ਰਬੰਧਨ ਲਈ ਮੌਜੂਦਾ ਸਾਲ ਦੌਰਾਨ ਕਿਸਾਨਾਂ ਨੂੰ 300 ਆਧੁਨਿਕ ਮਸ਼ੀਨਾਂ ਸਬਸਿਡੀ ਤੇ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ 4800 ਦੇ ਕਰੀਬ ਮਸ਼ੀਨਰੀ ਪਹਿਲਾਂ ਤੋਂ ਜ਼ਿਲ੍ਹੇ ਦੇ ਕਿਸਾਨਾਂ ਕੋਲ ਉਪਲੱਬਧ ਹਨ। 

ਉਹਨਾਂ ਸਮੂਹ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਿੰਡ ਪੱਧਰ ਤੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਆਪਣੇ ਖੇਤਾਂ ਵਿੱਚ ਵਾਹ ਕੇ ਜਾਂ ਇਸਦੀਆਂ ਗੱਠਾਂ ਬਣਵਾ ਕੇ ਇਸਦੀ ਸੁਚੱਜੀ ਸਾਭ ਸੰਭਾਲ ਲਈ ਜਾਗਰੂਕ ਕਰਨ ਤਾਂ ਜੋ ਵਾਤਾਵਰਨ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਉਹਨਾਂ ਕਿਹਾ ਕਿ ਜੇਕਰ ਕਿਸੇ ਵੀ ਕਿਸਾਨ ਵੱਲੋਂ ਨਾੜ/ਪਰਾਲੀ ਨੂੰ ਅੱਗ ਲਗਾਈ ਜਾਂਦੀ ਹੈ ਤਾਂ ਸਬੰਧਤ ਕਿਸਾਨ ਦੇ ਜਮੀਨ ਦੀ ਗਿਰਦਾਵਰੀ ਵਿੱਚ ਲਾਲ ਅੱਖਰਾਂ ਵਿੱਚ ਇੰਦਰਾਜ ਕਰ ਦਿੱਤਾ ਜਾਵੇਗਾ। 

ਪਰਾਲੀ ਸਾੜਨ ਦੀਆਂ ਘਟਨਾਵਾਂ ਉਪਰ ਨਜਰਸਾਨੀ ਤੇ ਕਾਰਵਾਈ ਲਈ ਜ਼ਿਲ੍ਹੇ ਵਿੱਚ 27 ਕਲੱਸਟਰ ਅਫ਼ਸਰ ਤੇ 152 ਨੋਡਲ ਅਫ਼ਸਰ ਨਿਯੁਕਤ ਕੀਤੇ ਗਏ ਹਨ। ਉਹਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ਿਲ੍ਹੇ ਦੇ ਸਮੂਹ ਕੰਬਾਈਨ ਮਾਲਕਾਂ ਤੇ ਆਪਰੇਟਰਾਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਜਾਣੂੰ ਕਰਵਾਇਆ ਗਿਆ ਹੈ ਕਿ ਕੋਈ ਵੀ ਮਸ਼ੀਨ ਬਿਨ੍ਹਾਂ ਸੁਪਰ ਐਸ.ਐਮ.ਐਸ. ਸਿਸਟਮ ਤੋਂ ਨਾ ਚਲਾਈ ਜਾਵੇ ਅਤੇ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ਦੇ ਮਨਾਹੀ ਹੁਕਮ ਵੀ ਜਾਰੀ ਕੀਤੇ ਗਏ ਹਨ। 

ਜੇਕਰ ਅਜਿਹਾ ਮਾਮਲਾ ਪ੍ਰਸ਼ਾਸ਼ਨ ਦੇ ਧਿਆਨ ਵਿੱਚ ਆਉਂਦਾ ਹੈ ਤਾਂ ਤੁਰੰਤ ਪ੍ਰਭਾਵ ਨਾਲ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਜ਼ਿਲ੍ਹੇ ਦੇ 40 ਪਿੰਡਾਂ ਵਿੱਚ 62 ਏਕੜ ਜਮੀਨ ਅੰਦਰ ਝੋਨੇ ਦੀ ਪਰਾਲੀ ਦੀਆਂ ਗੱਠਾਂ ਸਾਂਭਣ ਲਈ ਸਟੋਰੇਜ ਥਾਵਾਂ ਬਣਾਈਆਂ ਗਈਆਂ ਹਨ। ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਬੀਤੇ ਸਾਲ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਨੂੰ ਵਿਸ਼ੇਸ਼ ਤੌਰ ਤੇ ਪ੍ਰੇਰਿਤ ਕੀਤਾ ਗਿਆ ਹੈ।

ਉਹਨਾਂ ਕੋਆਪਰੇਟਿਵ ਸੋਸਾਇਟੀ ਤੋਂ ਆਏ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਰਾਲੀ ਪ੍ਰਬੰਧਨ ਲਈ ਉਪਲੱਭਧ ਮਸ਼ੀਨਰੀ ਬਿਲਕੁਲ ਚਾਲੂ ਹਾਲਤ ਵਿੱਚ ਹੋਣੀ ਚਾਹੀਦੀ ਹੈ, ਕਟਾਈ ਤੋਂ ਪਹਿਲਾਂ ਪਹਿਲਾਂ ਇਸਨੂੰ ਸੁਨਿਸ਼ਚਿਤ ਕਰ ਲਿਆ ਜਾਵੇ, ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਜਾਂ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਸਮੂਹ ਥਾਣਾ ਮੁਖੀਆਂ ਨੂੰ ਆਪਣੇ ਪੱਧਰ ਤੇ ਹਾਟਸਪਾਟ ਪਿੰਡਾਂ ਦਾ ਨਿੱਜੀ ਤੌਰ ਤੇ ਦੌਰਾ ਕਰਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਅੱਗ ਲਗਾਉਣ ਤੋਂ ਬਾਅਦ ਹੋਣ ਵਾਲੀ ਕਾਨੂੰਨੀ ਕਾਰਵਾਈ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਪਰਾਲੀ ਸਾੜਨ ਦੀ ਪ੍ਰਥਾ ਨੂੰ ਜ਼ਿਲ੍ਹੇ ਅੰਦਰ ਮੁਕੰਮਲ ਤੌਰ ਤੇ ਨੱਥ ਪਾਈ ਜਾ ਸਕੇ। 

ਉਹਨਾਂ ਸਮੂਹ ਐਸ.ਡੀ.ਐਮਜ ਨੂੰ ਵੀ ਕਲੱਸਟਰ ਪੱਧਰ ਤੇ ਮੀਟਿੰਗਾਂ ਕਰਕੇ  ਝੋਨੇ ਦੀ ਪਰਾਲੀ ਸਾੜਨ ਦੀ ਪ੍ਰਥਾ ਦੇ ਮੁਕੰਮਲ ਖਾਤਮੇ ਲਈ ਵੱਧ ਤੋਂ ਵੱਧ ਜਾਗਰੂਕ ਕਰਨ ਦੇ ਨਿਰਦੇਸ਼ ਦਿੱਤੇ।   

 

Tags: Sagar Setia , DC Moga , Deputy Commissioner Moga , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD