Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸ਼ਿਵਰਾਜ ਸਿੰਘ ਚੌਹਾਨ ਨੇ ਪ੍ਰਧਾਨ ਮੰਤਰੀ ਮੋਦੀ ਦੇ 75ਵੇਂ ਜਨਮਦਿਨ 'ਤੇ ਆਈਸੀਏਆਰ ਵਿਖੇ 75 ਪੌਦੇ ਲਗਾਏ

ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਦੁਨੀਆ ਵਿੱਚ ਭਾਰਤ ਦੀ ਸਾਖ ਵਧੀ, ਭਾਰਤ ਦੇ ਪ੍ਰਤੀ ਦੁਨੀਆ ਦਾ ਨਜ਼ਰੀਆ ਬਦਲਿਆ : ਸ਼ਿਵਰਾਜ ਸਿੰਘ ਚੌਹਾਨ

Shivraj Singh Chouhan, Shivraj Chauhan, BJP, Bharatiya Janata Party

Web Admin

Web Admin

5 Dariya News

ਨਵੀਂ ਦਿੱਲੀ , 17 Sep 2025

Last updated on: Sep 18, 2025, 15:03 IST

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਅੱਜ 75ਵੇਂ ਜਨਮਦਿਨ ਦੇ ਮੌਕੇ 'ਤੇ, ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਅਤੇ ਪੇਂਡੂ ਵਿਕਾਸ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਇੰਡੀਅਨ ਕੌਂਸਲ ਆਫ਼ ਐਗਰੀਕਲਚਰਲ ਰਿਸਰਚ (ICAR), ਪੂਸਾ ਕੈਂਪਸ, ਨਵੀਂ ਦਿੱਲੀ ਵਿਖੇ 75 ਪੌਦੇ ਲਗਾਏ। ਇਸ ਮੌਕੇ 'ਤੇ ਪ੍ਰਧਾਨ ਮੰਤਰੀ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਆਪਣਾ ਪੂਰਾ ਜੀਵਨ ਭਾਰਤ ਮਾਤਾ ਦੇ ਚਰਣਾਂ ਦੀ ਸੇਵਾ ਕਰਨ ਵਿੱਚ ਸਮਰਪਿਤ ਕਰ ਦਿੱਤਾ ਹੈ।  

ਖੇਤੀਬਾੜੀ ਮੰਤਰੀ, ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਤੌਰ 'ਤੇ, ਸ਼੍ਰੀ ਨਰੇਂਦਰ ਮੋਦੀ ਇੱਕ ਗੌਰਵਸ਼ਾਲੀ, ਸ਼ਕਤੀਸ਼ਾਲੀ ​​ਅਤੇ ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਦਿਨ-ਰਾਤ ਦੇਸ਼ਵਾਸੀਆਂ ਨਾਲ ਜੁਟੇ ਹਨ। ਉਨ੍ਹਾਂ ਦੀ ਅਗਵਾਈ ਹੇਠ ਅੱਜ ਭਾਰਤ ਦਾ ਮਾਣ-ਸਨਮਾਨ ਪੂਰੇ ਵਿਸ਼ਵ ਵਿੱਚ ਵਧਿਆ ਹੈ।  ਦੁਨੀਆ ਦੀ ਭਾਰਤ ਨੂੰ ਦੇਖਣ ਦੀ ਦ੍ਰਿਸ਼ਟੀ ਬਦਲ ਗਈ ਹੈ। 

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਆਧੁਨਿਕ ਭਾਰਤ ਦੇ ਨਿਰਮਾਤਾ ਹਨ। ਨਿਰੰਤਰ ਕਰਮ ਹੀ ਉਨ੍ਹਾਂ ਦਾ ਧਰਮ ਹੈ। ਕੇਂਦਰੀ ਮੰਤਰੀ ਸ਼੍ਰੀ ਚੌਹਾਨ ਨੇ ਕਿਹਾ ਕਿ ਉਨ੍ਹਾਂ ਦੇ ਜਨਮਦਿਨ ਦੇ ਮੌਕੇ 'ਤੇ ਦੇਸ਼ ਭਰ ਵਿੱਚ ਕਈ ਪ੍ਰੋਗਰਾਮ ਹੋ ਰਹੇ ਹਨ। ਕਿਤੇ ਖੂਨਦਾਨ ਕੈਂਪ ਲਗੇ ਹਨ, ਤਾਂ ਕਿਤੇ ਸਵੱਛਤਾ ਦੇ ਪ੍ਰੋਗਰਾਮ ਹੋ ਰਹੇ ਹਨ, ਕਿਤੇ ਹਸਪਤਾਲਾਂ ਨੂੰ ਮੁੜ ਸੁਰਜੀਤ ਕੀਤਾ ਜਾ ਰਿਹਾ ਹੈ,  ਤਾਂ ਕਿਤੇ ਰੁੱਖ ਲਗਾਉਣ ਦਾ ਮਹਾਅਭਿਆਨ ਚੱਲ ਰਿਹਾ ਹੈ।

ਕੇਂਦਰੀ ਖੇਤੀਬਾੜੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਨੇ ਕਿਹਾ ਕਿ ਵਾਤਾਵਰਣ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਦਾ ਪ੍ਰਿਅ ਵਿਸ਼ਾ ਰਿਹਾ ਹੈ ਅਤੇ ਏਕ ਪੇੜ ਮਾਂ ਕੇ ਨਾਮ ਅਭਿਆਨ ਉਨ੍ਹਾਂ ਨੇ ਚਲਾ ਕੇ ਦੇਸ਼ ਵਿੱਚ ਕਰੋੜਾਂ ਰੁੱਖ ਲਗਵਾਏ। ਇਸੇ ਕੜੀ ਵਿੱਚ ਅਸੀਂ ਵੀ ਤੈਅ ਕੀਤਾ ਕਿ ਉਨ੍ਹਾਂ ਦੇ ਜਨਮਦਿਨ ਦੇ ਮੌਕੇ ‘ਤੇ ਦਿੱਲੀ ਦੇ ਆਈਸੀਏਆਰ, ਪੂਸਾ ਵਿੱਚ ਜਿੱਥੋਂ ਤੋਂ ਦੇਸ਼ ਦੀ ਖੇਤੀਬਾੜੀ ਨੂੰ ਇੱਕ ਨਵੀਂ ਦਿਸ਼ਾ ਮਿਲੀ ਹੈ ਰੁੱਖ ਲਗਵਾਏ ਜਾਣ। 

ਉਨ੍ਹਾਂ ਨੇ ਕਿਹਾ ਕਿ ਇੱਥੋਂ ਦੇ ਡਾਇਰੈਕਟਰ ਜਨਰਲ ਸਮੇਤ ਖੇਤੀਬਾੜੀ ਵਿਗਿਆਨਿਕ ਅਤੇ ਅਧਿਕਾਰੀ ਰੁੱਖ ਲਗਾਉਣ ਦੇ ਕੰਮ ਵਿੱਚ ਲਗੇ ਹੋਏ ਹਨ। ਖੇਤੀਬਾੜੀ ਅਤੇ ਪੇਂਡੂ ਵਿਕਾਸ ਮੰਤਰੀ ਨੇ ਕਿਹਾ ਕਿ ਆਈਸੀਏਆਰ, ਪੂਸਾ ਤੋਂ ਰੁੱਖ ਲਗਾਉਣ ਦੀ ਸ਼ੁਰੂਆਤ ਹੋਈ ਹੈ। ਇਸ ਤੋਂ ਬਾਅਦ ਆਈਸੀਏਆਰ ਦੇ ਸਾਰੇ 113 ਸੰਸਥਾਨਾਂ ਸਮੇਤ ਖੇਤੀਬਾੜੀ ਵਿਗਿਆਨ ਕੇਂਦਰਾਂ ਵਿੱਚ ਰੁੱਖ ਲਗਾਏ ਜਾਣਗੇ। 

ਨਾਲ ਹੀ ਬਾਕੀ ਥਾਵਾਂ ‘ਤੇ ਵੀ ਲੋਕਾਂ ਨੂੰ ਰੁੱਖ ਲਗਾਉਣ ਲਈ ਪ੍ਰੇਰਿਤ ਕਰਨ ਦਾ ਕੰਮ ਕੀਤਾ ਜਾਵੇਗਾ। ਅੰਤ ਵਿੱਚ ਕੇਂਦਰੀ ਮੰਤਰੀ ਸ਼੍ਰੀ ਚੌਹਾਨ ਨੇ ਕਿਹਾ ਕਿ ਮੇਰੀ ਇਹੀ ਕਾਮਨਾ ਹੈ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਲੰਬੀ ਉਮਰ ਹੋਵੇ ਅਤੇ ਦੇਸ਼ ਦੀ ਅਗਵਾਈ ਕਰਦੇ ਰਹਿਣ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਭਾਰਤ ਨੂੰ ਵਿਸ਼ਵ ਬੰਧੂ ਬਣਾਇਆ ਹੈ ਅਤੇ ਵਸੁਧੈਵ ਕੁਟੁੰਬਕਮ ਦੀ ਧਾਰਨਾ ਨੂੰ ਉਹ ਸਾਕਾਰ ਕਰ ਰਹੇ ਹਨ।

 

Tags: Shivraj Singh Chouhan , Shivraj Chauhan , BJP , Bharatiya Janata Party

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD