Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਾਗਰ ਸੇਤੀਆ ਵੱਲੋਂ ਸਿਵਲ ਵੈਟਨਰੀ ਹਸਪਤਾਲ ਮੋਗਾ ਵਿਖੇ ਇੱਕ ਮਹੀਨੇ ਦੇ ਅੰਦਰ ਡਾਗ ਕਲੀਨਿਕ ਸਥਾਪਿਤ ਕਰਕੇ ਓ.ਪੀ.ਡੀ. ਖੋਲਣ ਦੇ ਆਦੇਸ਼

ਪਸ਼ੂਆਂ ਦੀ ਭਲਾਈ ਲਈ ਸਥਾਪਿਤ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਹੋਈ

Sagar Setia, DC Moga, Deputy Commissioner Moga, Moga

Web Admin

Web Admin

5 Dariya News

ਮੋਗਾ , 18 Sep 2025

Last updated on: Sep 18, 2025, 15:36 IST

ਪਸ਼ੂਆਂ ਤੇ ਅੱਤਿਆਚਾਰਾਂ ਨੂੰ ਰੋਕਣ ਲਈ ਜ਼ਿਲ੍ਹੇ ਵਿੱਚ ਸਥਾਪਿਤ ਕੀਤੀ ਗਈ ਜਾਨਵਰਾਂ ਤੇ ਜੁਲਮ ਰੋਕੂ ਸੰਸਥਾ ਆਪਣਾ ਕੰਮ ਪੂਰੀ ਤਨਦੇਹੀ ਨਾਲ ਕਰੇ। ਜ਼ਿਲ੍ਹਾ ਪ੍ਰਸ਼ਾਸ਼ਨ ਪਸ਼ੂਆਂ ਨੂੰ ਸੁਰੱਖਿਅਤ ਰੱਖਣ ਸਮੇਤ ਹੋਰ ਸੁਵਿਧਾਵਾਂ ਲਈ ਸੰਸਥਾ ਨੂੰ ਬਣਦਾ ਯੋਗਦਾਨ ਕਰੇਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਵੱਲੋਂ ਸੰਸਥਾ ਵਿਚਲੀ ਕਾਰਜਕਾਰੀ ਕਮੇਟੀ ਵਿੱਚ ਸ਼ਾਮਿਲ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਅਤੇ ਮੈਂਬਰਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕਰਦਿਆਂ ਕੀਤਾ। 

ਇਸ ਮੀਟਿੰਗ ਵਿੱਚ ਉਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਗਵਿੰਦਰਜੀਤ ਸਿੰਘ ਗਰੇਵਾਲ, ਨਗਰ ਨਿਗਮ ਦੇ ਅਧਿਕਾਰੀ ਅਤੇ ਜ਼ਿਲੇ ਦੇ ਸਮਾਜ ਸੇਵੀ ਵੀ ਹਾਜ਼ਰ ਸਨ। ਮੀਟਿੰਗ ਵਿੱਚ ਸੰਸਥਾ ਵੱਲੋਂ ਬੇਸਹਾਰਾ ਪਸ਼ੂ/ਪੰਛੀਆਂ ਉਪਰ ਹੋਣ ਵਾਲੇ ਅੱਤਿਆਚਾਰਾਂ ਨੂੰ ਰੋਕਣ ਲਈ ਕੀਤੇ ਗਏ ਉਪਰਾਲਿਆਂ ਉਪਰ ਵਿਚਾਰ-ਵਟਾਂਦਰਾ ਕੀਤਾ ਗਿਆ। 

ਮੀਟਿੰਗ ਵਿੱਚ ਐਸ.ਪੀ.ਸੀ.ਏ ਮੈਂਬਰਸ਼ਿਪ ਵਧਾਉਣ ਅਤੇ ਫ਼ੰਡ ਰੇਜਿੰਗ ਲਈ ਕੀਤੇ ਜਾ ਸਕਣ ਵਾਲੇ ਉਪਰਾਲਿਆਂ ਬਾਰੇ ਵੀ ਵਿਚਾਰ ਚਰਚਾ ਕੀਤੀ। ਉਹਨਾਂ ਡਾ. ਹਰਵੀਨ ਕੌਰ ਡਿਪਟੀ ਡਾਇਰਕੈਟਰ ਪਸ਼ੂ ਪਾਲਣ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੀਆਂ ਸਾਰੀਆਂ ਪ੍ਰਾਈਵੇਟ ਜਾਂ ਸਰਕਾਰੀ ਗਊਸ਼ਾਲਾਵਾਂ ਦੀ ਸਮਰੱਥਾ ਦੇ ਵੇਰਵੇ ਆਪਣੇ ਪੱਧਰ ਤੇ ਇਕੱਤਰਤ ਕੀਤੇ ਜਾਣ। 

ਉਹਨਾਂ ਕਿਹਾ ਕਿ ਸਿਵਲ ਵੈਟਨਰੀ ਹਸਪਤਾਲ ਮੋਗਾ ਵਿਖੇ ਇੱਕ ਮਹੀਨੇ ਦੇ ਅੰਦਰ ਡਾਗ ਕਲੀਨਿਕ ਸਥਾਪਿਤ ਕਰਕੇ ਓ.ਪੀ.ਡੀ. ਖੋਲਣ ਦੀ ਹਦਾਇਤ ਕੀਤੀ, ਤਾਂ ਜੋ ਹਰੇਕ ਵਿਅਕਤੀ ਪਾਲਤੂ ਕੁੱਤੇ ਦਾ ਇਲਾਜ ਸੁਖਾਵੇਂ ਢੰਗ ਨਾਲ ਮੋਗਾ ਵਿਖੇ ਰਹਿ ਕੇ ਕਰਵਾ ਸਕੇ। ਉਹਨਾਂ ਕਿਹਾ ਕਿ ਜ਼ਿਲ੍ਹੇ ਦੀਆਂ ਗਊਸ਼ਾਲਾਵਾਂ ਨਾਲ ਡੌਗ ਹਾਊਸ ਬਣਾਉਣ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾਣ। 

ਉਹਨਾਂ ਵੈਟਨਰੀ ਵਿਭਾਗ ਦੇ ਅਧਿਕਾਰੀਆਂ ਨੂੰ ਪਸ਼ੂਆਂ ਦੀ ਭਲਾਈ ਲਈ ਬਣੀ ਕਮੇਟੀ ਦੇ ਮੈਂਬਰਾਂ/ਵਲੰਟੀਅਰਾਂ ਨੂੰ ਸ਼ਨਾਖਤੀ ਕਾਰਡ ਜਾਰੀ ਕੀਤੇ ਜਾਣ ਦੇ ਆਦੇਸ਼ ਦਿੱਤੇ, ਤਾਂ ਜੋ ਇਹ ਮੈਂਬਰ ਅਗਰ ਕੋਈ ਸ਼ਿਕਾਇਤ ਦਰਜ਼ ਕਰਵਾਉਣ ਵਾਸਤੇ ਪੁਲਿਸ ਪ੍ਰਸ਼ਾਸਨ ਕੋਲ ਜਾਣ ਤਾਂ ਉਸਦੀ ਰਿਪੋਰਟ ਪਹਿਲ ਦੇ ਅਧਾਰ ਉਤੇ ਦਰਜ ਕੀਤੀ ਜਾਵੇ। ਉਹਨਾਂ ਜ਼ਿਲ੍ਹਾ ਮੋਗਾ ਅੰਦਰ ਪੈਟ ਸ਼ਾਪਸ ਅਤੇ ਡਾਗ ਬਰੀਡਰਾਂ ਦੀ ਚੱਲ ਰਹੀ ਰਜਿਸਟ੍ਰੇਸ਼ਨ ਦਾ ਰੀਵਿਊ ਵੀ ਕੀਤਾ ਅਤੇ ਇਸ ਕੰਮ ਵਿੱਚ ਹੋਰ ਤੇਜੀ ਲਿਆਉਣ ਦੇ ਨਿਰਦੇਸ਼ ਜਾਰੀ ਕੀਤੇ। 

ਉਹਨਾਂ ਕਿਹਾ ਕਿ ਜੇਕਰ ਪਾਲਤੂ ਜਾਂ ਅਵਾਰਾ ਪਸ਼ੂਆਂ ਜਾਨਵਰਾਂ ਨਾਲ ਕਿਸੇ ਪ੍ਰਕਾਰ ਦਾ ਅੱਤਿਆਚਾਰ ਹੁੰਦਾ ਹੈ ਤਾਂ ਪੁਲਿਸ ਡੀ.ਐਸ.ਪੀ. ਦੇ ਮੋਬਾਇਲ 91685-00001 ਜਾਂ ਡਾ ਹਰਵੀਨ ਕੌਰ ਜਨਰਲ ਸੈਟਕਰੀ ਐਸ.ਪੀ.ਸੀ.ਏ. 94173-16068 ਦੇ ਧਿਆਨ ਵਿੱਚ ਲਿਆਂਦਾ ਜਾ ਸਕਦਾ ਹੈ।

 

            

 

Tags: Sagar Setia , DC Moga , Deputy Commissioner Moga , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD