Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਸ਼ਾਕਸ਼ੀ ਸਾਹਨੀ ਵੱਲੋਂ ਮੰਡੀਆਂ ਵਿੱਚ ਝੋਨੇ ਦੀ ਫਸਲ ਲਈ ਸੁਚਾਰੂ ਖਰੀਦ ਕਰਨ ਉਤੇ ਜੋ਼ਰ

ਪਰਾਲੀ ਸਾੜਣ ਦੀ ਰੋਕਥਾਮ ਅਤੇ ਨਿਗਰਾਨੀ ਲਈ ਨੋਡਲ ਅਤੇ ਕਲਸਟਰ ਅਫਸਰ ਕੀਤੇ ਨਿਯੁਕਤ

Sakshi Sawhney, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 17 Sep 2025

Last updated on: Sep 18, 2025, 17:52 IST

ਜ਼ਿਲੇ੍ ਵਿਚ ਝੋਨੇ ਦੀ ਖਰੀਦ ਸ਼ੁਰੂ ਹੋ ਚੁੱਕੀ ਹੈ ਅਤੇ ਮੰਡੀਆਂ ਵਿਚ ਕਿਸਾਨਾਂ ਲਈ ਫਸਲ ਦੀ ਸੁਚਾਰੂ ਖਰੀਦ ਨੂੰ ਸਹੀ ਤਰੀਕੇ ਨਾਲ ਕਰਵਾਇਆ ਜਾਵੇ ਤਾਂ ਜੋ ਮੰਡੀਆਂ ਵਿਚ ਆ ਰਹੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਪਰੇ਼ਸਾਨੀ ਦਾ ਸਾਮਣਾ ਨਾ ਕਰਨਾ ਪਵੇ। ਝੋਨੇ ਦੀ ਖਰੀਦ ਸਬੰਧੀ ਕੀਤੀਆਂ ਗਈਆਂ ਤਿਆਰੀਆਂ ਦਾ ਜਾਇਜ਼ਾ ਲੈਦੇ ਹੋਏ ਡਿਪਟੀ ਕਮਿਸ਼ਨਰ ਨੇ ਸਮੂਹ ਐਸ.ਡੀ.ਐਮਜ਼,ਖੇਤੀਬਾੜੀ ਅਧਿਕਾਰੀਆਂ ਅਤੇ ਮੰਡੀ ਅਧਿਕਾਰੀਆਂ ਨੂੰ ਕਿਹਾ ਕਿ ਉਹ ਖ਼ੁਦ ਮੰਡੀਆਂ ਦਾ ਦੋਰਾ ਕਰਨ ਤੇ ਯਕੀਨੀ ਬਣਾਉਣ ਕਿ ਮੰਡੀਆਂ ਵਿਚ ਕਿਸਾਨਾਂ ਦੇ ਪੀਣ ਵਾਲੇ ਪਾਣੀ,ਬੈਠਣ ਦਾ ਪ੍ਰਬੰਧ,ਮੰਡੀਆਂ ਦੀ ਸਾਫ ਸਫਾਈ ,ਲਾਇਟਾਂ ਅਤੇ ਬਾਥਰੂਮਾਂ ਦੀ ਵਿਵਸਥਾ ਅਤੇ ਮੰਡੀਆਂ ਨੂੰ ਆਉਣ ਵਾਲੇ ਰਸਤੇ ਠੀਕ  ਹੋਣ। 

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਿਰਫ਼ ਉਦੋਂ ਹੀ ਵਾਢੀ ਕਰਨ ਜਦੋਂ ਫਸਲ ਪੂਰੀ ਤਰ੍ਹਾਂ ਪੱਕ ਜਾਵੇ ਤਾਂ ਜੋ ਨਿਰਧਾਰਤ 17 ਪ੍ਰਤੀਸ਼ਤ ਸੀਮਾ ਤੋਂ ਵੱਧ ਨਮੀ ਦੀ ਮਾਤਰਾ ਤੋਂ ਬਚਿਆ ਜਾ ਸਕੇ। ਉਨ੍ਹਾਂ ਨੇ ਮੰਡੀਆਂ ਵਿੱਚ ਸਿਰਫ਼ ਸੁੱਕਾ ਝੋਨਾ ਲਿਆਉਣ ਅਤੇ ਪਰਾਲੀ ਸਾੜਨ ਤੋਂ ਬਿਨਾਂ, ਜ਼ਿੰਮੇਵਾਰੀ ਨਾਲ ਫ਼ਸਲ ਦੀ ਰਹਿੰਦ-ਖੂੰਹਦ ਦਾ ਪ੍ਰਬੰਧਨ ਕਰਨ ਦੀ ਅਪੀਲ ਵੀ ਕੀਤੀ।

ਡਿਪਟੀ ਕਮਿਸ਼ਨਰ ਨੇ ਮੀਟਿੰਗ ਦੋਰਾਨ ਦੱਸਿਆ ਕਿ ਪਰਾਲੀ ਸਾੜਣ ਦੀ ਰੋਕਥਾਮ ਅਤੇ ਨਿਗਰਾਨੀ ਲਈ 318 ਨੋਡਲ ਅਧਿਕਾਰੀ,108 ਕਲਸਟਰ ਅਧਿਕਾਰੀ ਅਤੇ 1206 ਹੋਰ ਕਰਮਚਾਰੀ ਜਿੰਨ੍ਹਾਂ ਵਿਚ ਤਹਿਸੀਲਦਾਰ/ਨਾਇਬ ਤਹਿਸੀਲਦਾਰ,ਬਲਾਕ ਵਿਕਾਸ ਤੇ ਪੰਚਾਇਤ ਅਫਸਰ, ਸਹਾਇਕ ਰਜਿਸਟਰਾਰ/ਨਿਰੀਖਕ ਸਹਿਕਾਰੀ ਸਭਾਵਾਂ, ਐਸ.ਐਚ.ਓ, ਖੇਤੀਬਾੜੀ ਵਿਕਾਸ ਅਫਸਰ/ਖੇਤੀਬਾੜੀ ਵਿਸਥਾਰ ਅਫਸਰ ਪਰਾਲੀ ਸੁਰੱਖਿਆ ਫੋਰਸ ਵਿਚ ਸ਼ਾਮਲ ਹੋਣਗੇ। 

ਉਨ੍ਹਾਂ ਕਿਹਾ ਕਿ ਇਹ ਸਾਰੇ ਅਧਿਕਾਰੀ ਪਿੰਡਾਂ ਵਿਚ ਜਾ ਕੇ ਕਿਸਾਨਾਂ ਨਾਲ ਸਿੱਧਾ ਰਾਬਤਾ ਕਾਇਮ ਕਰਨਗੇ ਅਤੇ ਕਿਸਾਨਾਂ ਨੂੰ ਜਾਗਰੂਕ ਕਰਨਗੇ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ। ਉਨ੍ਹਾਂ ਦੱਸਿਅ ਕਿ ਇਸ ਪਰਾਲੀ ਸੁਰੱਖਿਆ ਫੋਰਸ ਦਾ ਕੰਮ ਪਿੰਡ ਪੱਧਰ ਤੇ ਪਰਾਲੀ ਸਾੜਣ ਦੇ ਮਾਮਲਿਆਂ ਦੀ ਨਿਗਰਾਨੀ/ਰੋਕਥਾਮ ਕਰੇਗੀ ਅਤੇ ਇਸਦੀ ਰਿਪੋਰਟ ਰੋਜਾਨਾ ਐਸ.ਡੀ.ਐਮਜ਼ ਨੂੰ ਦੇਵੇਗੀ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਐਸ.ਡੀ.ਐਮਜ਼ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਬਲਾਕ ਪੱਧਰ ਤੇ ਪਰਾਲੀ ਸੁਰੱਖਿਆ ਫੋਰਸ ਦਾ ਗਠਨ ਕਰਕੇ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਦੀ ਰੋਕਥਾਮ ਨੂੰ ਯਕੀਨੀ ਬਣਾਉਨਗੇ।

ਇਸ ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰੋਹਿਤ ਗੁਪਤਾ, ਜ਼ਿਲ੍ਹਾਂ ਖੁਰਾਕ ਤੇ ਸਪਲਾਈ ਅਫਸਰ ਸ: ਅਮਨਜੀਤ ਸਿੰਘ, ਜ਼ਿਲ੍ਹਾਂ ਮੰਡੀ ਅਫਸਰ ਸ: ਅਮਨਦੀਪ ਸਿੰਘ ਤੋ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ।

 

Tags: Sakshi Sawhney , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD