Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਕੁਲਜੀਤ ਸਿੰਘ ਰੰਧਾਵਾ ਨੇ ਡੇਰਾਬੱਸੀ ਦੀ ਧਨੌਨੀ ਅਤੇ ਅਮਲਾਲਾ ਅਨਾਜ ਮੰਡੀਆਂ ਵਿਖੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ

ਮੰਡੀਆਂ ਵਿੱਚ ਕਿਸਾਨਾਂ ਨੂੰ ਸੁੱਕਾ ਝੋਨਾ ਲਿਆਉਣ ਦੀ ਕੀਤੀ ਅਪੀਲ

Kuljit Singh Randhawa, AAP, Aam Aadmi Party, AAP Punjab, Aam Aadmi Party Punjab, Dera Bassi

Web Admin

Web Admin

5 Dariya News

ਲਾਲੜੂ/ਡੇਰਾਬੱਸੀ (ਐੱਸ.ਏ.ਐੱਸ. ਨਗਰ) , 18 Sep 2025

Last updated on: Sep 18, 2025, 17:56 IST

ਡੇਰਾਬੱਸੀ ਦੇ ਵਿਧਾਇਕ, ਸ. ਕੁਲਜੀਤ ਸਿੰਘ ਰੰਧਾਵਾ ਨੇ ਅੱਜ ਡੇਰਾਬੱਸੀ ਦੀ ਧਨੌਨੀ ਅਤੇ ਲਾਲੜੂ ਦੀ ਅਮਲਾਲਾ ਅਨਾਜ ਮੰਡੀ ਵਿਖੇ ਪਹੁੰਚ ਕੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਐਸ ਡੀ ਐਮ ਡੇਰਾਬੱਸੀ ਅਮਿਤ ਗੁਪਤਾ, ਆੜ੍ਹਤੀ, ਮਾਰਕੀਟ ਕਮੇਟੀ ਸਟਾਫ਼, ਖਰੀਦ ਏਜੰਸੀ ਦੇ ਪ੍ਰਤੀਨਿਧੀ ਅਤੇ ਕਿਸਾਨ ਵੀ ਮੌਜੂਦ ਸਨ। 

ਉਨ੍ਹਾਂ ਕਿਸਾਨ ਭਰਾਵਾਂ ਨੂੰ ਨਵੀਂ ਫ਼ਸਲ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਸਰਕਾਰ ਦੁਆਰਾ ਹਰ ਤਰ੍ਹਾਂ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਸਰਕਾਰ ਦਾ ਵਾਅਦਾ ਹੈ ਕਿ ਮੰਡੀਆਂ ਵਿੱਚ ਫ਼ਸਲ ਵੇਚਣ ਲਈ ਆਏ, ਕਿਸੇ ਵੀ ਕਿਸਾਨ ਨੂੰ ਖੱਜਲ ਖੁਆਰ ਨਹੀ ਹੋਣ ਦਿੱਤਾ ਜਾਵੇਗਾ। ਵਿਧਾਇਕ ਰੰਧਾਵਾ ਨੇ ਕਿਹਾ ਕਿ ਇਸ ਸਾਲ ਝੋਨੇ ਦੀ ਖਰੀਦ ਪਿਛਲੇ ਸਾਲਾਂ ਨਾਲੋਂ ਪਹਿਲਾਂ ਸ਼ੁਰੂ ਹੋ ਗਈ ਹੈ ਤਾਂ ਜੋ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਲਈ ਹੋਰ ਦਿਨ ਮਿਲ ਸਕਣ। 

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਿਰਫ਼ ਉਦੋਂ ਹੀ ਵਾਢੀ ਕਰਨ ਜਦੋਂ ਫਸਲ ਪੂਰੀ ਤਰ੍ਹਾਂ ਪੱਕ ਜਾਵੇ ਤਾਂ ਜੋ ਨਿਰਧਾਰਤ 17 ਪ੍ਰਤੀਸ਼ਤ ਸੀਮਾ ਤੋਂ ਵੱਧ ਨਮੀ ਦੀ ਮਾਤਰਾ ਤੋਂ ਬਚਿਆ ਜਾ ਸਕੇ ਅਤੇ ਮੰਡੀ ਵਿੱਚ ਵਿਕਣ ਲਈ ਸੁੱਕਾ ਝੋਨਾ ਹੀ ਲਿਆਂਦਾ ਜਾਵੇ ਤਾਂ ਜੋ ਫਸਲ ਬਿਨਾਂ ਕਿਸੇ ਖੱਜਲ ਖੁਆਰੀ ਦੇ ਸਮੇਂ ਸਿਰ ਵਿਕ ਸਕੇ।

ਉਨ੍ਹਾਂ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਬਿਨਾਂ, ਜ਼ਿੰਮੇਵਾਰੀ ਨਾਲ ਫ਼ਸਲ ਦੀ ਰਹਿੰਦ-ਖੂੰਹਦ ਦਾ ਪ੍ਰਬੰਧਨ ਕਰਨ ਦੀ ਅਪੀਲ ਵੀ ਕੀਤੀ। ਇਸ ਮੌਕੇ ਐਸ ਡੀ ਐਮ ਡੇਰਾਬੱਸੀ ਅਮਿਤ ਗੁਪਤਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਚੇਅਰਮੈਨ ਮਾਰਕੀਟ ਕਮੇਟੀ ਡੇਰਾਬੱਸੀ, ਐਮ.ਸੀ, ਸਰਪੰਚ, ਪਾਰਟੀ ਦੇ ਕਿਸਾਨ ਵਿੰਗ ਦੇ ਅਹੁਦੇਦਾਰ ਸਮੇਤ ਸਮੁੱਚੀ ਟੀਮ ਉਚੇਚੇ ਤੌਰ ਤੇ ਹਾਜ਼ਰ ਰਹੀ।

 

Tags: Kuljit Singh Randhawa , AAP , Aam Aadmi Party , AAP Punjab , Aam Aadmi Party Punjab , Dera Bassi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD