Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਾ. ਸੋਨਾ ਥਿੰਦ ਵੱਲੋਂ ਬੈਂਕਾਂ ਵਿੱਚ ਬਜ਼ੁਰਗ ਨਾਗਰਿਕਾਂ ਦੇ ਕੰਮ ਤਰਜੀਹੀ ਆਧਾਰ 'ਤੇ ਕਰਨ ਦੇ ਆਦੇਸ਼

ਡੀ.ਸੀ ਡਾ. ਸੋਨਾ ਥਿੰਦ ਖੁਦ ਕਰਨਗੇ ਬੈਂਕਾਂ ਦਾ ਅਚਨਚੇਤ ਦੌਰਾ, ਬਜ਼ੁਰਗ ਨਾਗਰਿਕਾਂ ਤੋਂ ਲੈਣਗੇ ਫੀਡਬੈਕ

Dr Sona Thind, DC Fatehgarh Sahib, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 18 Sep 2025

Last updated on: Sep 18, 2025, 18:03 IST

ਬਜ਼ੁਰਗ ਨਾਗਰਿਕਾਂ ਦੀ ਦੇਖਭਾਲ ਅਤੇ ਭਲਾਈ ਲਈ ਗਠਿਤ ਜਿ਼ਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਜਿ਼ਲ੍ਹਾ ਲੀਡ ਬੈਂਕ ਮੈਨੇਜਰ ਨੂੰ ਹਦਾਇਤ ਕੀਤੀ ਕਿ ਬੈਂਕਾਂ ਵਿੱਚ ਆਪਣੇ ਕੰਮ ਕਾਰ ਕਰਵਾਉਣ ਲਈ ਜਾਣ ਵਾਲੇ ਬਜ਼ੁਰਗਾਂ ਦੇ ਕੰਮ ਤਰਜੀਹੀ ਆਧਾਰ 'ਤੇ ਕਰਨ ਨੂੰ ਯਕੀਨੀ ਬਣਾਇਆ ਜਾਵੇ। 

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੁਝ ਬਜ਼ੁਰਗਾਂ ਵੱਲੋਂ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਕੁਝ ਬੈਂਕਾਂ ਵਿੱਚ ਹਾਲੇ ਵੀ ਸੀਨੀਅਰ ਸਿਟੀਜ਼ਨ ਲਈ ਵੱਖਰੇ ਤੌਰ 'ਤੇ ਲਾਈਨ ਦਾ ਪ੍ਰਬੰਧ ਨਾ ਹੋਣ ਕਾਰਨ ਉਹ ਲੰਬੀਆਂ ਕਤਾਰਾਂ ਵਿੱਚ ਖੜ੍ਹਨ ਨੂੰ ਮਜਬੂਰ ਹੁੰਦੇ ਹਨ ਅਤੇ ਕਾਫ਼ੀ ਖੱਜਲ ਖੁਆਰੀ ਹੁੰਦੀ ਹੈ। 

ਡਾ. ਸੋਨਾ ਥਿੰਦ ਨੇ ਕਿਹਾ ਕਿ ਇਹ ਚਿੰਤਾ ਦਾ ਵਿਸ਼ਾ ਹੈ ਅਤੇ ਜਿ਼ਲ੍ਹਾ ਲੀਡ ਬੈਂਕ ਮੈਨੇਜਰ ਇਸ ਦੀ ਪਾਲਣਾ ਨੂੰ ਸੁਨਿਸ਼ਚਿਤ ਕਰਦੇ ਹੋਏ ਸਮੂਹ ਬੈਂਕਾਂ ਦੇ ਅਧਿਕਾਰੀਆਂ ਨੂੰ ਇਸ ਬਾਰੇ ਜਾਣੂ ਕਰਵਾਉਣ ਦੇ ਪਾਬੰਦ ਹੋਣਗੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਖੁਦ ਵੀ ਆਉਣ ਵਾਲੇ ਦਿਨਾਂ ਵਿੱਚ ਬੈਂਕਾਂ ਦਾ ਅਚਨਚੇਤ ਦੌਰਾ ਕਰਕੇ ਬਜ਼ੁਰਗ ਨਾਗਰਿਕਾਂ ਤੋਂ ਫੀਡਬੈਕ ਲੈਣਗੇ ਅਤੇ ਬਜ਼ੁਰਗਾਂ ਦੀ ਬੇਲੋੜੀ ਖੱਜਲ ਖੁਆਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਸਮੂਹ ਸਰਕਾਰੀ ਵਿਭਾਗਾਂ ਦੇ ਮੁਖੀਆਂ ਨੂੰ ਵੀ ਹਦਾਇਤ ਕੀਤੀ ਹੈ ਕਿ ਸਰਕਾਰੀ ਕੰਮਕਾਜ ਕਰਵਾਉਣ ਲਈ ਆਉਂਦੇ ਬਜ਼ੁਰਗਾਂ ਦੇ ਮਾਣ ਸਤਿਕਾਰ ਨੂੰ ਯਕੀਨੀ ਬਣਾਇਆ ਜਾਵੇ ਅਤੇ ਕੰਮਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇ। ਉਨ੍ਹਾਂ ਨੇ ਜਿ਼ਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ ਤੋਂ ਪੈਨਸ਼ਨਾਂ ਦੀ ਵੰਡ ਲਈ ਕੀਤੀ ਜਾ ਰਹੀ ਕਾਰਵਾਈ ਦਾ ਵੀ ਜਾਇਜ਼ਾ ਲਿਆ। 

ਸ਼੍ਰੀ ਟਿਵਾਣਾ ਨੇ ਦੱਸਿਆ ਕਿ ਅਗਸਤ 2025 ਤੱਕ ਦੀ ਬਣਦੀ ਪੈਨਸ਼ਨ ਰਾਸ਼ੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾ ਚੁੱਕੀ ਹੈ ਅਤੇ ਆਨਲਾਈਨ ਤੇ ਆਫ਼ ਲਾਈਨ ਪ੍ਰਾਪਤ ਹੋਣ ਵਾਲੇ ਨਵੇਂ ਕੇਸਾਂ ਨੂੰ ਵੀ ਨਾਲੋ ਨਾਲ ਨਿਪਟਾਉਣ ਦੇ ਕਾਰਜ ਪ੍ਰਗਤੀ ਅਧੀਨ ਹਨ।ਮੀਟਿੰਗ ਦੌਰਾਨ ਓਲਡ ਏਜ ਹੋਮ ਵਿੱਚ ਦਾਖਲ ਬਜੁ਼ਰਗਾਂ ਨੂੰ ਮੈਡੀਕਲ ਸੁਵਿਧਾਵਾਂ ਪ੍ਰਦਾਨ ਕਰਨ ਲਈ ਨਿਯਮਤ ਕਾਊਂਸਲਿੰਗ ਅਤੇ ਮਨੋਰੋਗ ਮਾਹਿਰ ਦੇ ਦੌਰੇ ਵਧਾਉਣ ਦੀ ਹਦਾਇਤ ਵੀ ਕੀਤੀ ਗਈ।

ਮੀਟਿੰਗ ਦੌਰਾਨ ਪੁਲਿਸ ਵਿਭਾਗ, ਸਿਹਤ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਨਗਰ ਕੌਂਸਲਾਂ ਦੇ ਅਧਿਕਾਰੀਆਂ ਤੋਂ ਇਲਾਵਾ ਬਜੁ਼ਰਗਾਂ ਦੀ ਭਲਾਈ ਲਈ ਕਾਰਜਸ਼ੀਲ ਸੰਸਥਾਵਾਂ ਦੇ ਨੁਮਾਇੰਦੇ ਵੀ ਹਾਜ਼ਰ ਸਨ।

 

Tags: Dr Sona Thind , DC Fatehgarh Sahib , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD