Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਪਰਾਲੀ ਸਾੜਨ ਤੋਂ ਬਿਨਾਂ ਕਣਕ ਦੀ ਬਜਾਈ ਲਈ ਕਿਸਾਨਾਂ ਦੀ ਸਹਾਇਤਾ ਕਰਨ ਵਾਸਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਖੋਲ੍ਹਿਆ ਕਿਸਾਨ ਸਹਾਇਤਾ ਕੇਂਦਰ

ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਹਰ ਤਰ੍ਹਾਂ ਦੀ ਮਸ਼ੀਨਰੀ ਮੌਜੂਦ -ਡਿਪਟੀ ਕਮਿਸ਼ਨਰ

Sakshi Sawhney, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 18 Sep 2025

Last updated on: Sep 18, 2025, 18:14 IST

‌ਝੋਨੇ ਦੀ ਕਟਾਈ ਸ਼ੁਰੂ ਹੋਣ ਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਨੇ ਪਰਾਲੀ ਨੂੰ ਸਾੜੇ ਬਿਨਾਂ ਅਗਲੀ ਫਸਲ ਦੀ ਬਿਜਾਈ ਕਰਨ ਵਾਸਤੇ ਕਿਸਾਨਾਂ ਦੀ ਸਹਾਇਤਾ ਕਰਨ ਲਈ ਵਿਸ਼ੇਸ਼ ਉਪਰਾਲੇ ਸ਼ੁਰੂ ਕਰ ਦਿੱਤੇ ਹਨ। ਜਿਸ ਤਹਿਤ ਉਹ ਕਿਸਾਨ ਜੋ ਮੰਡੀ ਵਿੱਚ ਝੋਨਾ ਲੈ ਕੇ ਆ ਰਿਹਾ ਹੈ, ਨੂੰ ਫੋਨ ਉੱਪਰ ਪਰਾਲੀ ਪ੍ਰਬੰਧਨ ਲਈ ਖੇਤੀ ਸੰਦ ਮੁਹਈਆ ਕਰਾਉਣ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ। 

ਇਸ ਦੇ ਨਾਲ ਹੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਕਿਸਾਨ ਸਹਾਇਤਾ ਕੇਂਦਰ ਖੋਲਿਆ ਗਿਆ ਹੈ। ਇਹ ਜਾਣਕਾਰੀ ਦਿੰਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਇਹ ਸਹਾਇਤਾ ਕੇਂਦਰ , ਜਿਸ ਦਾ ਫੋਨ ਨੰਬਰ 0183-2220159 ਹੈ, ਨੰਬਰ ਉੱਤੇ ਫੋਨ ਕਰਕੇ ਕੋਈ ਵੀ ਕਿਸਾਨ ਪਰਾਲੀ ਪ੍ਰਬੰਧਨ ਲਈ ਸਹਾਇਤਾ ਮੰਗ ਸਕਦਾ ਹੈ। 

ਉਹਨਾਂ ਦੱਸਿਆ ਕਿ ਸਾਡੇ ਅਧਿਕਾਰੀ ਪਿੰਡ ਪੱਧਰ ਉੱਪਰ ਵੀ ਪਰਾਲੀ ਨੂੰ ਸਾੜਨ ਤੋਂ ਬਿਨਾਂ ਫਸਲ ਦੀ ਬਿਜਾਈ ਕਰਨ ਲਈ ਅਗਵਾਈ ਕਰਨ ਵਾਸਤੇ ਮੌਜੂਦ ਹਨ। ਉਹਨਾਂ ਦੱਸਿਆ ਕਿ ਇਸ ਵਾਰ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਹਰੇਕ ਤਰ੍ਹਾਂ ਦੀ ਮਸ਼ੀਨਰੀ ਮੌਜੂਦ ਹੈ, ਇਸ ਲਈ ਕਿਸਾਨਾਂ ਨੂੰ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।

ਮੁੱਖ ਖੇਤੀਬਾੜੀ ਅਧਿਕਾਰੀ ਸ ਬਲਜਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਅਸੀਂ ਕਿਸਾਨਾਂ ਨਾਲ ਸੰਪਰਕ ਕਰ ਰਹੇ ਹਾਂ ਤਾਂ ਜੋ ਉਹਨਾਂ ਨੂੰ ਲੋੜ ਅਨੁਸਾਰ ਮਸ਼ੀਨਰੀ ਮੁਹਈਆ ਕਰਵਾਈ ਜਾ ਸਕੇ। ਉਹਨਾਂ ਦੱਸਿਆ ਕਿ ਜਿੰਨਾ ਕਿਸਾਨਾਂ ਨੇ ਪਿਛਲੇ ਸਾਲਾਂ ਦੌਰਾਨ ਪਰਾਲੀ ਨੂੰ ਅੱਗ ਨਹੀਂ ਲਗਾਈ ਉਹਨਾਂ ਦੇ ਖੇਤਾਂ ਵਿੱਚ ਫਸਲਾਂ ਦਾ ਝਾੜ ਲਗਾਤਾਰ ਵਧ ਰਿਹਾ ਹੈ। 

ਉਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਵਾਰ ਇਹ ਪਹਿਲ ਕਰਕੇ ਇਸਦੇ ਹੈਰਾਨੀਜਨਕ ਨਤੀਜੇ ਵੇਖਣ। ਸਹਾਇਕ ਖੇਤੀਬਾੜੀ ਇੰਜੀਨੀਅਰ ਮਨਦੀਪ ਸਿੰਘ ਨੇ ਦੱਸਿਆ ਕਿ ਸਾਡੇ ਕੋਲ ਜ਼ਿਲ੍ਹੇ ਵਿੱਚ ਹੀ ਪਰਾਲੀ ਦੀਆਂ ਗੱਠਾਂ ਬਣਾਉਣ ਲਈ 72 ਬੇਲਰ ਅਤੇ ਪਰਾਲੀ ਇਕੱਠੀ ਕਰਨ ਲਈ 62 ਰੈਕ ਮੌਜੂਦ ਹਨ। 

ਇਸ ਤੋਂ ਇਲਾਵਾ ਖੇਤ ਵਿੱਚ ਪਰਾਲੀ ਨੂੰ ਵਾਹੁਣ ਜਾਂ ਪਰਾਲੀ ਦੇ ਨਾਲ ਹੀ ਕਣਕ ਦੀ ਬਿਜਾਈ ਕਰਨ ਲਈ 4290 ਇਨ ਸੀਟੂ ਮਸ਼ੀਨਾ ਮੌਜੂਦ ਹਨ, ਜਿਸ ਵਿੱਚ 2730 ਸੁਪਰ ਸੀਡਰ, 671 ਜੀ਼ਰੋ ਟਿਲ ਡਰਿਲ, 5 ਸਮਾਰਟ ਸੀਟਰ, 119 ਹੈਪੀ ਸੀਡਰ, 41 ਸਰਫੇਸ ਸੀਡਰ, 124 ਪਲਟਾਵੇ ਹੱਲ, 106 ਮਲਚਰ, 236 ਪੈਡੀ ਸਟਰਾਅ ਚੋਪਰ ਆਦਿ ਮਸ਼ੀਨਾਂ ਜ਼ਿਲੇ ਦੇ ਵਿੱਚ ਸਬਸਿਡੀ ਉੱਤੇ ਮੁਹਈਆ ਕਰਵਾਈਆਂ ਗਈਆਂ ਹਨ। 

ਉਹਨਾਂ ਦੱਸਿਆ ਕਿ ਇਹ ਸਾਰੀ ਮਸ਼ੀਨਰੀ ਹੁਣ ਪਰਾਲੀ ਪ੍ਰਬੰਧਨ ਲਈ ਵਰਤੀ ਜਾ ਰਹੀ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰੋਹਿਤ ਗੁਪਤਾ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਪਰਮਜੀਤ ਕੌਰ, ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਸ ਅਮਨਜੀਤ ਸਿੰਘ, ਜ਼ਿਲ੍ਹਾ ਮੰਡੀ ਅਫਸਰ ਸ ਅਮਨਦੀਪ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

 

 

Tags: Sakshi Sawhney , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD