Thursday, 04 June 2026

 

 

ਖ਼ਾਸ ਖਬਰਾਂ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

 

ਹੜ੍ਹ ਪ੍ਰਭਾਵਿਤ ਖੇਤਰ ਦੇ ਸਮੂਹ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਕਿੱਟ ਦਿਤੀਆਂ ਜਾਣਗੀਆਂ - ਸਾਕਸ਼ੀ ਸਾਹਨੀ

ਕਿਹਾ ਕਿ- ਜ਼ਿਲ੍ਹਾ ਪ੍ਰਸਾਸ਼ਨ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਸਦਕਾ ਵਿਦਿਆਰਥੀਆਂ ਦੀ ਪੜਾਈ ਲਈ ਜਰੂਰੀ ਸਮਾਨ ਮੁਹੱਈਆ ਕਰਵਾਏਗਾ

Sakshi Sawhney, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 18 Sep 2025

Last updated on: Sep 18, 2025, 18:16 IST

ਬੀਤੇ ਕੁਝ ਦਿਨ ਪਹਿਲਾਂ ਜ਼ਿਲ੍ਹਾ ਅੰਮ੍ਰਿਤਸਰ ਦੇ ਕੁਝ ਖੇਤਰਾਂ ਵਿੱਚ ਰਾਵੀ ਦਰਿਆ ਦੇ ਨਾਲ ਲੱਗਦੇ ਪਿੰਡਾਂ ਵਿੱਚ ਆਏ ਭਿਆਨਕ ਹੜਾਂ ਵਲੋਂ ਮਚਾਈ ਤਬਾਹੀ ਨਾਲ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਦੇ ਸਕੂਲ ਬੈਗ, ਕਿਤਾਬਾਂ ਅਤੇ ਕਾਪੀਆਂ ਪੂਰੀ ਤਰਾਂ ਖਰਾਬ ਹੋ ਚੁੱਕੀਆਂ ਸਨ ਜਿਸ ਕਾਰਨ ਵਿਦਿਆਰਥੀਆਂ ਨੂੰ ਸਿੱਖਿਆ ਹਾਸਲ ਕਰਨ ਵਿੱਚ ਮੁਸ਼ਕਿਲ ਹੋ ਰਹੀ ਸੀ, ਜਿਸਨੂੰ ਦੇਖਦਿਆਂ  ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼੍ਰੀਮਤੀ ਸਾਕਸ਼ੀ ਸਾਹਨੀ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਸਮੂਹ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਕਿੱਟ ਮਹੱਈਆ ਕਰਵਾਏ ਜਾਣ ਦਾ ਐਲਾਣ ਕੀਤਾ।

ਇਸ ਦੌਰਾਨ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਸਰਕਾਰੀ ਸਕੁਲਾਂ ਦੀ ਜਮੀਨੀ ਪੱਧਰ ਤੇ ਕੀਤੇ ਸਰਵੇਖਣ ਉਪਰੰਤ ਸ਼੍ਰੀ ਰਜੇਸ਼ ਕੁਮਾਰ ਸ਼ਰਮਾ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿੱ) ਅੰਮ੍ਰਿਤਸਰ, ਸ. ਕੰਵਲਜੀਤ ਸਿੰਘ ਸੰਧੂ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿੱ) ਅੰਮ੍ਰਿਤਸਰ ਵਲੋਂ ਦਿਤੀ ਰਿਪੋਰਟ ਅਨੁਸਾਰ ਹੜਾਂ ਕਾਰਨ 10 ਹਜਾਰ ਤੋਂ ਵੱਧ ਵਿਦਿਆਰਥੀਆਂ ਨੂੰ ਸਕੂਲ ਬੈਗ ਕਿੱਟਾਂ ਦੀ ਲੋੜ ਦਰਸਾਈ ਗਈ, ਜਿਸ ਸੰਬੰਧੀ ਕਾਰਵਾਈ ਕਰਦਿਆਂ ਮ ਡਿਪਟੀ ਕਮਿਸ਼ਨਰ ਮੈਡਮ ਸਾਕਸੀ ਸਾਹਨੀ ਵਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਕਿੱਟ ਦੇਣ ਲਈ ਸ਼੍ਰੀ ਸੈਮਸਨ ਮਸੀਹ ਸਕੱਤਰ ਰੈਡ ਕਰਾਸ ਅੰਮ੍ਰਿਤਸਰ ਨੂੰ ਸਮਾਜ ਸੇਵੀ ਸੰਸਥਾਵਾਂ ਨਾਲ ਤਾਲਮੇਲ ਕਰਲੇ ਅਤੇ ਲੋੜ ਅਨੁਸਾਰ ਸਕੂਲ ਬੈਗ ਕਿੱਟਾਂ ਦੀ ਖਰੀਦ ਕਰਕੇ ਲੋੜਵੰਦ ਵਿਦਿਆਰਥੀਆਂ ਤੱਕ ਪਹੁੰਚਾਏ ਜਾਣ ਦੇ ਆਦੇਸ਼ ਦਿਤੇ ਗਏ ਤਾਂ ਜੋ ਕਿਸੇ ਵੀ ਵਿਦਿਆਰਥੀ ਨੂੰ ਸਿੱਖਿਆ ਹਾਸਲ ਕਰਨ ਵਿੱਚ ਕੋਈ ਮੁਸ਼ਕਿਲ ਨਾ ਹੋਵੇ। 

ਇਥੇ ਜਿਕਰਯੋਗ ਹੈ ਕਿ ਹੜਾਂ ਕਾਰਨ ਸਰਕਾਰੀ ਸਕੂਲਾਂ ਦੇ ਹਜਾਰਾਂ ਵਿਦਿਆਰਥੀ ਸਕੂਲ ਬੈਗ ਖਰਾਬ ਹੋਣ ਕਾਰਨ ਸਿੱਖਿਆ ਹਾਸਲ ਕਰਨ ਵਿੱਚ ਮੁਸ਼ਕਿਲ ਦਾ ਸਾਹਮਣਾ ਕਰ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਪ੍ਰਸਾਸ਼ਨ ਅਤੇ ਰੈਡ ਕਰਾਸ ਵਲੋਂ ਕੀਤੇ ਉਪਰਾਲਿਆਂ ਕਾਰਨ ਮਾਣਯੋਗ ਸੁਪਰੀਮ ਕੋਰਟ ਦੇ ਚਾਰਟਰਡ ਅਕਾਊਂਟੈਟ ਅਤੇ ਸੀਨੀਅਰ ਵਕੀਲਾਂ ਵਲੋਂ ਸਕੂਲੀ ਵਿਦਿਆਰਥੀਆਂ ਲਈ 1500 ਤੋ ਜਿਆਦਾ ਕਿੱਟਾਂ (ਜਿਸ ਵਿੱਚ ਸਕੂਲ ਬੈਗ, ਕਾਪੀਆਂ, ਪੈਨਸਿਲਾਂ, ਰੰਗ, ਸ਼ਾਰਪਨਰ, ਰਬੜ, ਪਾਣੀ ਦੀ ਬੋਤਲ ਅਤੇ ਹੋਰ ਸਿੱਖਿਆ ਸਮੱਗਰੀ ਸ਼ਾਮਿਲ ਹੈ) ਭੇਜੀਆਂ ਗਈਆਂ, ਜਿੰਨਾਂ ਨੂੰ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਮੈਡਮ ਸਾਕਸੀ ਸਾਹਨੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਰਜੇਸ਼ ਕੁਮਾਰ ਸ਼ਰਮਾ ਡੀ.ਈ.ਓ. (ਸੈਕੰਡਰ), ਸ. ਕੰਵਲਜੀਤ ਸਿੰਘ ਡੀ.ਈ.ਓ. (ਐਲੀਮੈਂਟਰੀ), ਰਜੇਸ਼ ਖੰਨਾ ਡਿਪਟੀ ਡੀ.ਈ.ਓ. ਨੂੰ ਸ਼੍ਰੀ ਸੈਮਸਨ ਮਸੀਹ ਸਕੱਤਰ ਰੈਡ ਕਰਾਸ, ਮੈਡਮ ਰਸ਼ਿਮੀ ਜੈਨ ਚਾਰਟਰਡ ਅਕਾਊਂਟੈਂਟ ਮਾਨਯੋਗ ਸੁਪਰੀਮ ਕੋਰਟ, ਐਡਵੋਕੇਟ ਐਚ.ਸੀ. ਭਾਟੀਆ, ਐਡਵੋਕੇਟ ਸੁਸ਼ੀਲ ਵਰਮਾ, ਐਡਵੋਕੇਟ ਰਾਜਮਨੀ ਜਿੰਦਲ, ਐਡਵੋਕੇਟ ਨਰਿੰਦਰ ਅਹੂਜਾ, ਅਤੇ ਮੈਡਮ ਵਰਸਾ ਜੈਨ ( ਸਮੂਹ ਮੈਂਬਰ ਦਿੱਲੀ ਜੀ.ਐਸ.ਟੀ. ਪ੍ਰੋਫੈਸ਼ਨਲ ਗਰੁੱਪ ਵਲੋਂ ਸਕੂਲੀ ਵਿਦਿਆਰਥੀਆਂ ਨੂੰ ਦੇਣ ਲਈ ਭੇਟ ਕੀਤੀਆਂ ਗਈਆਂ। 

ਇਸ ਮੌਕੇ ਸ:   ਪਰਮਿੰਦਰ ਸਿੰਘ  ਜ਼ਿਲ੍ਹਾ ਮੀਡੀਆ ਕੋਆਰਡੀਨੇਟਰ, ਸੁਪਰਡੈਂਟ ਵਿਨੋਦ ਕੁਮਾਰ, ਸਿਸ਼ਪਾਲ ਸਿੰਘ ਸੀਨੀਅਰ ਕਲਰਕ, ਮੁਕਲ ਕੁਮਾਰ, ਮਿਸ ਨੇਹਾ ਸਮੇੱ ਹੋਰ ਹਾਜਰ ਸਨ।

 

Tags: Sakshi Sawhney , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD