Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਰਵਜੀਤ ਕੌਰ ਮਾਣੂੰਕੇ ਨੇ ਜੀ.ਟੀ.ਰੋਡ ਤੋਂ ਗੁਰੂਸਰ, ਕਾਉਂਕੇ ਕਲਾਂ ਨਵੀਂ ਸੜਕ ਦਾ ਕੀਤਾ ਉਦਘਾਟਨ

ਗੁਰਦੁਆਰਾ ਪਾਤਸ਼ਾਹੀ ਛੇਵੀਂ ਗੁਰੂਸਰ ਅਤੇ ਨਾਨਕਸਰ ਜਾਣ ਵਾਲੀਆਂ ਸੰਗਤਾਂ ਨੂੰ ਮਿਲੇਗਾ ਵੱਡਾ ਫਾਇਦਾ

Saravjit Kaur Manuke, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਜਗਰਾਉਂ , 18 Sep 2025

Last updated on: Sep 18, 2025, 18:38 IST

ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਵੱਲੋਂ ਜਗਰਾਉਂ-ਮੋਗਾ ਜੀ.ਟੀ.ਰੋਡ ਤੋਂ ਗੁਰਦੁਆਰਾ ਪਾਤਸ਼ਾਹੀ ਛੇਵੀਂ ਗੁਰੂਸਰ ਅਤੇ ਕਾਉਂਕੇ ਕਲਾਂ ਨੂੰ ਜਾਦੀਂ 11 ਫੁੱਟੀ ਸੜਕ ਨੂੰ ਹੁਣ 18 ਫੁੱਟੀ ਬਣਵਾਕੇ ਅੱਜ ਉਸ ਦਾ ਉਦਘਾਟਨ ਕੀਤਾ ਗਿਆ। ਇਹ ਸੜਕ 2 ਕਰੋੜ 35 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਈ ਹੈ ਅਤੇ ਇਸ ਸੜਕ ਦੇ ਨਿਰਮਾਣ ਨਾਲ ਹੁਣ ਗੁਰਦੁਆਰਾ ਪਾਤਸ਼ਾਹੀ 6ਵੀਂ ਸ੍ਰੀ ਗੁਰੂ ਹਰਗੋਬਿੰਦ ਸਿੰਘ ਜੀ ਅਤੇ ਧੰਨ ਧੰਨ ਬਾਬਾ ਨੰਦ ਸਿੰਘ ਜੀ ਦੀ ਵਰੋਸਾਈ ਧਰਤੀ ਨਾਨਕਸਰ ਜਾਣ ਵਾਲੀਆਂ ਸੰਗਤਾਂ ਨੂੰ ਵੀ ਵੱਡਾ ਫਾਇਦਾ ਹੋਵੇਗਾ। 

ਇਸ ਮੌਕੇ ਹਲਕਾ ਵਾਸੀਆਂ ਨੂੰ ਵਧਾਈ ਦਿੰਦੇ ਹੋਏ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਆਖਿਆ ਕਿ ਗੁਰਦੁਆਰਾ ਨਾਨਕਸਰ ਵਿਖੇ ਹੁੰਦੇ ਧਾਰਮਿੱਕ ਸਮਾਗਮਾਂ ਮੌਕੇ ਅੰਤਰ-ਰਾਸ਼ਟਰੀ ਪੱਧਰ ਤੋਂ ਪਹੁੰਚਣ ਵਾਲੀਆਂ ਵੱਡੀ ਗਿਣਤੀ ਸੰਗਤਾਂ ਕਾਰਨ ਆਸੇ-ਪਾਸੇ ਦੇ ਪਿੰਡਾਂ ਦੇ ਲੋਕਾਂ ਨੂੰ ਵੀ ਸਮੱਸਿਆ ਦਾ ਸਾਹਮਣਾ ਕਰਨਾਂ ਪੈਂਦਾ ਸੀ ਅਤੇ ਹੁਣ ਸੜਕ 18 ਫੁੱਟੀ ਹੋਣ ਕਾਰਨ ਰਾਹਗੀਰਾਂ ਨੂੰ ਵੀ ਆਉਣਾ-ਜਾਣਾ ਸੌਖਾ ਹੋ ਜਾਵੇਗਾ ਅਤੇ ਵੱਡੇ ਤੇ ਚੌੜੇ ਵਹੀਕਲ ਵੀ ਇਸ ਸੜਕ ਤੋਂ ਅਸਾਨੀ ਨਾਲ ਜਾ ਸਕਣਗੇ। ਵਿਧਾਇਕਾ ਮਾਣੂੰਕੇ ਨੇ ਆਖਿਆ ਕਿ ਉਹ ਲਗਾਤਾਰ ਯਤਨਸ਼ੀਲ ਹਨ ਕਿ ਹਲਕੇ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਹੋ ਸਕੇ ਅਤੇ ਬਹੁਤ ਜਲਦੀ ਹੀ ਜਗਰਾਉਂ ਦੀ ਕੱਚਾ ਮਲਕ ਰੋਡ ਦੇ ਵੀ ਨਿਰਮਾਣ ਕਾਰਜ ਸ਼ੁਰੂ ਹੋਣ ਜਾ ਰਹੇ ਹਨ, ਜਿਸ ਦੇ ਮੁਕੰਮਲ ਹੋਣ ਨਾਲ ਵੀ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। 

ਉਹਨਾਂ ਆਖਿਆ ਕਿ ਲੋਕਾਂ ਦੀ ਸਹੂਲਤ ਲਈ ਅਖਾੜਾ ਨਹਿਰ ਉਪਰ ਨਵੇਂ ਤੇ ਚੌੜੇ ਪੁਲ ਦਾ ਨਿਰਮਾਣ ਲਗਭਗ ਮੁਕੰਮਲ ਹੋ ਚੁੱਕਾ ਹੈ ਅਤੇ ਜ਼ਲਦੀ ਹੀ ਲੋਕਾਂ ਦੀ ਸਹੂਲਤ ਲਈ ਚਾਲੂ ਕਰ ਦਿੱਤਾ ਜਾਵੇਗਾ। ਪਿੰਡ ਗਿੱਦੜਵਿੰਡੀ ਵਿਖੇ ਨਵਾਂ 66 ਕੇਵੀ ਗਰਿੱਡ ਸਵਾ ਚਾਰ ਕਰੋੜ ਰੁਪਏ ਦਾ ਲਾਗਤ ਨਾਲ ਬਣ ਰਿਹਾ ਹੈ ਅਤੇ ਪਿੰਡ ਬੁਜਰਗ ਵਿੱਚ ਲਗਭਗ 7 ਕਰੋੜ ਰੁਪਏ ਦੀ ਲਾਗਤ ਨਵਾਂ 66 ਕੇਵੀ ਗਰਿੱਡ ਬਣਨਾਂ ਸ਼ੁਰੂ ਹੋ ਜਾਵੇਗਾ ਅਤੇ ਪਿੰਡ ਭੰਮੀਪੁਰਾ ਵਿਖੇ ਵੀ ਨਵਾਂ 66 ਕੇਵੀ ਗਰਿੱਡ ਮੰਨਜੂਰ ਹੋ ਚੁੱਕਾ ਹੈ ਅਤੇ ਪੌਣੇ ਸੱਤ ਕਰੋੜ ਰੁਪਏ ਜਾਰੀ ਹੋ ਚੁੱਕੇ ਹਨ।

ਇਸ ਤੋਂ ਇਲਾਵਾ ਪਿੰਡ ਕਾਉਂਕੇ ਕਲਾਂ ਵਿਖੇ ਵੀ ਨਵਾਂ 66 ਕੇਵੀ ਗਰਿੱਡ ਬਨਾਉਣ ਲਈ ਕਾਰਵਾਈ ਚੱਲ ਰਹੀ ਹੈ ਅਤੇ ਜ਼ਲਦੀ ਹੀ ਮੰਨਜੂਰ ਕਰਵਾ ਲਿਆ ਜਾਵੇਗਾ। ਉਹਨਾ ਕਿਹਾ ਕਿ ਜਗਰਾਉਂ ਸ਼ਹਿਰ ਦੇ ਕਮਲ ਚੌਂਕ ਅਤੇ ਪੁਰਾਣੀ ਸਬਜ਼ੀ ਅਤੇ ਪੁਰਾਣੀ ਦਾਣਾ ਮੰਡੀ ਵਿੱਚ ਖੜਦੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਵੀ ਲਗਾਤਾਰ ਜੁਟੇ ਹੋਏ ਹਨ ਅਤੇ ਜ਼ਲਦੀ ਹੀ ਪੈਸੇ ਮੰਨਜੂਰ ਕਰਵਾਕੇ ਹੱਲ ਕੀਤਾ ਜਾਵੇਗਾ। 

ਉਹਨਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕਾਉਂਕੇ ਤੋਂ ਡੱਲਾ ਸੜਕ ਵਿੱਚ ਨਵੇਂ ਪੁਲ ਦਾ ਨਿਰਮਾਣ ਹੋ ਚੁੱਕਾ ਹੈ, ਪਿੰਡ ਮਲਕ ਤੋਂ ਬੋਦਲਵਾਲਾ ਵਿਚਕਾਰ ਡਰੇਨ ਉਪਰ ਇੱਕ ਕਰੋੜ 82 ਲੱਖ ਰੁਪਏ ਦੀ ਲਾਗਤ ਨਾਲ ਨਵਾਂ ਪੁਲ ਬਣਾਕੇ ਚਾਲੂ ਕਰ ਦਿੱਤਾ ਗਿਆ ਹੈ ਅਤੇ ਡੱਲਾ ਨਹਿਰ ਉਪਰ ਵੀ ਨਵਾਂ ਪੁਲ ਬਣਾਇਆ ਜਾਵੇਗਾ ਅਤੇ ਪਿੰਡ ਗਗੜਾ, ਬਾਰਦੇਕੇ ਕੋਲ ਵੀ ਨਹਿਰ ਉਪਰ ਨਵਾਂ ਪੁੱਲ ਮੰਨਜੂਰ ਕਰਵਾਕੇ ਬਣਾਇਆ ਜਾਵੇਗਾ। ਵਿਧਾਇਕਾ ਮਾਣੂੰਕੇ ਨੇ ਆਖਿਆ ਕਿ ਉਹਨਾਂ ਲੋਕਾਂ ਦੀਆਂ ਮੁਸ਼ਕਲਾਂ ਹੱਲ ਕਰਨ ਲਈ ਹੀ ਸਿਆਸਤ ਵਿੱਚ ਆਏ ਹਨ ਅਤੇ ਲਗਾਤਾਰ ਲੋਕਾਂ ਦੇ ਦੁੱਖ-ਸੁੱਖ ਵਿੱਚ ਖੜਕੇ ਮਸਲੇ ਹੱਲ ਕਰਦੇ ਰਹਿਣਗੇ। 

ਇਸ ਮੌਕੇ ਉਹਨਾ ਦੇ ਨਾਲ ਪ੍ਰੋਫੈਸਰ ਸੁਖਵਿੰਦਰ ਸਿੰਘ, ਮੰਡੀ ਬੋਰਡ ਦੇ ਐਕਸੀਅਨ ਜਤਿਨ ਸਿੰਗਲਾ, ਮਾਰਕੀਟ ਕਮੇਟੀ ਹਠੂਰ ਦੇ ਚੇਅਰਮੈਨ ਕਰਮਜੀਤ ਸਿੰਘ ਡੱਲਾ, ਐਸ.ਡੀ.ਓ.ਦਲਜੀਤ ਸਿੰਘ, ਪਰਮਿੰਦਰ ਸਿੰਘ ਜੇਈ, ਭਵਨਪ੍ਰੀਤ ਸਿੰਘ ਜੇਈ, ਕੁਲਵਿੰਦਰ ਸਿੰਘ ਕਾਲਾ, ਅਮਰਦੀਪ ਸਿੰਘ ਟੂਰੇ, ਸੁਖਦੇਵ ਸਿੰਘ ਕਾਉਂਕੇ, ਸਰਪੰਚ ਗੁਰਪ੍ਰੀਤ ਸਿੰਘ ਡਾਂਗੀਆਂ, ਸਰਪੰਚ ਗੁਰਪ੍ਰੀਤ ਸਿੰਘ ਭੰਮੀਪੁਰਾ, ਕੌਂਸਲਰ ਕੰਵਰਪਾਲ ਸਿੰਘ, ਸਾਬਕਾ ਕੌਂਸਲਰ ਕਰਮਜੀਤ ਕੈਂਥ, ਸਾਜਨ ਮਲਹੋਤਰਾ, ਪੰਚ ਬੂਟਾ ਸਿੰਘ ਕਾਉਂਕੇ, ਕਾਕਾ ਪੰਚ ਕਾਉਂਕੇ, ਮਿੰਟੂ ਕਾਉਂਕੇ, ਦਲਜੀਤ ਸਿੰਘ ਡੱਲਾ, ਅਕਾਸ਼ਦੀਪ ਸਿੰਘ, ਗੁਰਪ੍ਰੀਤ ਸਿੰਘ ਕਾਉਂਕੇ, ਲਖਵੀਰ ਸਿੰਘ ਲੱਖਾ ਗੁਰੂਸਰ, ਰਣਜੀਤ ਸਿੰਘ ਮਿੰਟੂ, ਜਗਦੀਸ਼ ਸਿੰਘ ਦੀਸ਼ਾ, ਹਰਬੰਸ ਸਿੰਘ, ਨਿਰੰਜਣ ਸਿੰਘ, ਪ੍ਰਿਤਪਾਲ ਸਿੰਘ, ਬਲਵੀਰ ਸਿੰਘ ਡੱਲਾ, ਰਾਜਵੰਤ ਸਿੰਘ ਕੰਨੀਅਂਾਂ, ਗੁਰਪ੍ਰੀਤ ਸਿੰਘ, ਸੁਰਜੀਤ ਸਿੰਘ, ਬਲਜੀਤ ਸਿੰਘ ਪੰਚ, ਰਣਜੀਤ ਸਿੰਘ ਭੰਮੀਪੁਰਾ, ਪੰਚ ਗੁਰਨਾਮ ਸਿੰਘ, ਮਲਕੀਤ ਕੌਰ ਆਦਿ ਵੀ ਹਾਜ਼ਰ ਸਨ। 

 

Tags: Saravjit Kaur Manuke , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD