Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਰੁਪਿੰਦਰ ਸਿੰਘ ਹੈਪੀ ਵੱਲੋਂ ਮੁਕਾਰੋਂਪੁਰ ਤੇ ਨੌਗਾਵਾਂ ਵਿਖੇ ਆਧੁਨਿਕ ਪੇਂਡੂ ਲਾਇਬ੍ਰੇਰੀਆਂ ਦਾ ਉਦਘਾਟਨ

ਪੰਜਾਬ ਸਰਕਾਰ ਵੱਲੋਂ ਪਿੰਡਾਂ 'ਚ ਪੁਸਤਕ ਸਭਿਆਚਾਰ ਨੂੰ ਪ੍ਰਫੁਲਿਤ ਕੀਤਾ ਜਾ ਰਿਹੈ: ਰੁਪਿੰਦਰ ਸਿੰਘ ਹੈਪੀ

Rupinder Singh Happy, Bassi Pathana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਬਸੀ ਪਠਾਣਾ , 19 Sep 2025

Last updated on: Sep 19, 2025, 15:39 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਆਧੁਨਿਕ ਪੇਂਡੂ ਲਾਇਬ੍ਰੇਰੀਆਂ ਸਥਾਪਤ ਕਰਨ ਦੀ ਚੱਲ ਰਹੀ ਮੁਹਿੰਮ ਤਹਿਤ ਬਸੀ ਪਠਾਣਾ ਹਲਕੇ ਦੇ ਪਿੰਡ ਮੁਕਾਰੋਂਪੁਰ ਤੇ ਨੌਗਾਵਾਂ ਵਿਖੇ ਨਵੀਆਂ ਪੇਂਡੂ ਲਾਇਬ੍ਰੇਰੀਆਂ ਬਣਾਈਆਂ ਗਈਆਂ ਹਨ ਜਿਸ ਦਾ ਉਦਘਾਟਨ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕੀਤਾ। ਇਸ ਮੌਕੇ ਪਿੰਡਾਂ ਦੇ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਪਿੰਡਾਂ ਵਿੱਚ ਪੁਸਤਕ ਸਭਿਆਚਾਰ ਨੂੰ ਪ੍ਰਫੁਲਿਤ ਕਰਨ ਦੀ ਦਿਸ਼ਾ ਵਿੱਚ ਇਹ ਮਹੱਤਵਪੂਰਨ ਕਦਮ ਹੈ ਅਤੇ ਪਿੰਡ ਦੇ ਹਰ ਵਸਨੀਕ ਨੂੰ ਇਸ ਲਾਇਬ੍ਰੇਰੀ ਵਿੱਚ ਆ ਕੇ ਪੁਸਤਕਾਂ ਨਾਲ ਦਿਲੀਂ ਸਾਂਝ ਪਾਉਣੀ ਚਾਹੀਦੀ ਹੈ।

 ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਕਿਤਾਬਾਂ ਇਨਸਾਨ ਦੀ ਤੀਜੀ ਅੱਖ ਹੁੰਦੀਆਂ ਹਨ ਜਿਨ੍ਹਾਂ ਰਾਹੀ਼ ਗਿਆਨ ਵਿੱਚ ਵਾਧਾ ਹੁੰਦਾ ਹੈ ਅਤੇ ਇਨਸਾਨ ਦੀ ਸੋਚ ਸ਼ਕਤੀ ਦਾ ਅਥਾਹ ਵਿਕਾਸ ਹੁੰਦਾ ਹੈ।ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਕਿਹਾ ਕਿ ਹਲਕਾ ਬਸੀ ਪਠਾਣਾ ਦੇ ਪਿੰਡਾਂ ਦੇ ਸਰਵ ਪੱਖੀ ਵਿਕਾਸ ਲਈ ਅਨੇਕਾਂ ਹੋਰ ਉਪਰਾਲੇ ਵੀ ਕੀਤੇ ਜਾ ਰਹੇ ਹਨ ਜਿਸ ਤਹਿਤ ਖੇਡ ਸਟੇਡੀਅਮਾਂ ਤੇ ਪਾਰਕਾਂ ਦਾ ਨਿਰਮਾਣ ਵੀ ਪ੍ਰਗਤੀ ਅਧੀਨ ਹੈ। ਉਨ੍ਹਾਂ ਕਿਹਾ ਕਿ ਹਰ ਉਮਰ ਵਰਗ ਦੇ ਨਾਗਰਿਕਾਂ ਨੂੰ ਵੱਖ ਵੱਖ ਉਸਾਰੂ ਗਤੀਵਿਧੀਆਂ ਨਾਲ ਜੋੜਨਾ ਸਾਡਾ ਟੀਚਾ ਹੈ ਅਤੇ ਹੌਲੀ ਹੌਲੀ ਅਸੀਂ ਇਸ ਵਿੱਚ ਸਫ਼ਲ ਵੀ ਹੋ ਰਹੇ ਹਾਂ।

ਇਸ ਮੌਕੇ ਮੌਜੂਦ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਜਿ਼ਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਕਈ ਪਿੰਡਾਂ ਵਿੱਚ ਸਰਕਾਰ ਦੀ ਤਰਫੋਂ ਅਜਿਹੀਆਂ ਅਤਿ ਆਧੁਨਿਕ ਪੇਂਡੂ ਲਾਇਬ੍ਰੇਰੀਆਂ ਬਣਾਈਆਂ ਗਈਆਂ ਹਨ ਜਿਸ ਦਾ ਲਾਭ ਵਿਦਿਆਰਥੀ ਵਰਗ ਅਤੇ ਆਮ ਲੋਕਾਂ ਵੱਲੋਂ ਉਠਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਅਜਿਹੀਆਂ ਹੋਰ ਲਾਇਬ੍ਰੇਰੀਆਂ ਤਿਆਰ ਕਰਕੇ ਪਿੰਡਾਂ ਦੇ ਲੋਕਾਂ ਨੂੰ ਸਮਰਪਿਤ ਕੀਤੀਆਂ ਜਾਣਗੀਆਂ। ਇਸ ਮੌਕੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਦੀਪਸ਼ਿਖਾ ਸਮੇਤ ਗ੍ਰਾਮ ਪੰਚਾਇਤ ਦੇ ਸਰਪੰਚ, ਪੰਚ ਤੇ ਹੋਰ ਮੋਹਤਬਰ ਵੀ ਮੌਜੂਦ ਸਨ।

 

Tags: Rupinder Singh Happy , Bassi Pathana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD