Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਨਜੀਤ ਸਿੰਘ ਬਿਲਾਸਪੁਰ ਵੱਲੋਂ ਅਨਾਜ ਮੰਡੀ ਨਿਹਾਲ ਸਿੰਘ ਵਾਲਾ ਦੇ 4 ਕਰੋੜ 96 ਲੱਖ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਪੰਜਾਬ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ

Manjit Singh Bilaspur, Nihal Singh Wala, Moga, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਮੋਗਾ , 19 Sep 2025

Last updated on: Sep 19, 2025, 16:10 IST

ਪੰਜਾਬ ਦਾ ਮੁੱਖ ਕਿੱਤਾ ਖੇਤੀਬਾੜੀ ਹੋਣ ਕਰਕੇ ਤਕਰੀਬਨ ਸਾਰੇ ਧੰਦੇ ਖੇਤੀਬਾੜੀ ਤੇ ਹੀ ਨਿਰਭਰ ਹਨ ਖੇਤੀਬਾੜੀ ਨੂੰ ਉੱਪਰ ਚੁੱਕਣ ਨਾਲ ਹਰ ਵਰਗ ਨੂੰ ਹੁਲਾਰਾ ਮਿਲਦਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ  ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਅਨਾਜ ਮੰਡੀ ਨਿਹਾਲ ਸਿੰਘ ਵਾਲਾ ਵਿੱਚ 4 ਕਰੋੜ 96 ਲੱਖ ਤੋਂ ਵੱਧ ਦੇ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਸਮੇਂ ਕੀਤਾ।  

ਉਨ੍ਹਾਂ ਨਾਲ ਮਾਰਕੀਟ ਕਮੇਟੀ ਦੇ ਚੇਅਰਮੈਨ ਅਤੇ 'ਆਪ' ਦੇ ਜਿਲ੍ਹਾ ਪ੍ਰਧਾਨ ਬਰਿੰਦਰ ਕੁਮਾਰ ਮਧੇਕੇ ਵੀ ਹਾਜਰ ਸਨ। ਵਿਧਾਇਕ ਬਿਲਾਸਪੁਰ ਨੇ ਦੱਸਿਆ ਕਿ ਅਨਾਜ ਮੰਡੀ ਦੀਆਂ ਅੰਦਰੂਨੀ ਸੜਕਾਂ ਅਤੇ ਪਾਰਕਿੰਗਾਂ ਤੇ 2 ਕਰੋੜ 30 ਲੱਖ ਰੁਪਏ ਅਤੇ ਸਟਰੀਟ ਲਾਈਟਾਂ, ਨਵੇਂ ਫੜ੍ਹ, ਕੰਕਰੀਟ ਕੰਧ ਦੀ ਉਸਾਰੀ ਅਤੇ ਮੰਡੀ ਦੀ ਫੁੱਟਕਲ ਜਗ੍ਹਾ ਤੇ ਡੀ ਬੀ ਫਲੋਰਿੰਗ ਤੇ ਤਕਰੀਬਨ 2 ਕਰੋੜ 66 ਲੱਖ ਰੁਪਏ ,ਕੁੱਲ 4 ਕਰੋੜ 96-ਲੱਖ ਰੁਪਏ ਦੀ ਲਾਗਤ ਨਾਲ ਅਨਾਜ ਮੰਡੀ ਨਿਹਾਲ ਸਿੰਘ ਵਾਲਾ ਦੇ ਵਿਕਾਸ ਕਾਰਜ ਮੁਕੰਮਲ ਹੋਏ ਹਨ। 

ਇਸ ਸਮੇਂ ਉਨ੍ਹਾਂ ਨੇ ਹਲਕੇ ਦੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਵਧਾਈ ਦਿੰਦਿਆ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਕਿਸਾਨ ਪਰਿਵਾਰ ਵਿੱਚ ਪੈਦਾ ਹੋਏ ਹਨ ਅਤੇ ਕਿਸਾਨੀ ਦੀਆਂ ਸਮੱਸਿਆਵਾਂ ਨੂੰ ਨੇੜੇ ਤੋਂ ਜਾਣਦੇ ਹਨ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਵੀ ਕਰਦੇ ਹਨ। ਇਸ ਸਮੇਂ ਚੇਅਰਮੈਨ ਬਰਿੰਦਰ ਕੁਮਾਰ ਮਧੇਕੇ ਨੇ ਕਿਹਾ ਕਿ ਪੰਜਾਬ ਸਰਕਾਰ ਆਉਣ ਵਾਲੇ ਝੋਨੇ ਦੇ ਸ਼ੀਜਨ ਵਿੱਚ ਕਿਸਾਨ ਭਰਾਵਾਂ ਨੂੰ ਕੋਈ ਦਿੱਕਤ ਨਹੀਂ ਆਉਣ ਦੇਵੇਗੀ। 

ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨ  ਝੋਨੇ ਦੀ ਫਸਲ ਨੂੰ ਸੁਕਾ ਕੇ ਵੱਢਣ ਤਾਂ ਕਿ ਉਸਨੂੰ ਵੇਚਣ ਵਿੱਚ ਕੋਈ ਦਿੱਕਤ ਨਾ ਆਵੇ। ਚੇਅਰਮੈਨ ਮਧੇਕੇ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਹਲਕੇ ਦੀਆਂ ਮੰਡੀਆਂ ਵਿੱਚ ਹਰ ਪ੍ਰਕਾਰ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ।

ਇਸ ਮੌਕੇ ਨਗਰ ਪੰਚਾਇਤ ਦੇ ਪ੍ਰਧਾਨ ਅਤੇ ਕਿਸਾਨ ਵਿੰਗ ਦੇ ਜੋਨ ਇੰਚਾਰਜ਼ ਜਗਦੀਪ ਸਿੰਘ ਧਾਲੀਵਾਲ (ਗਟਰਾ),ਐਸ ਡੀ ਓ ਮੰਡੀ ਬੋਰਡ ਜਸਵੀਰ ਸਿੰਘ, ਸੈਕਟਰੀ ਮੰਡੀ ਬੋਰਡ ਜਸਪ੍ਰੀਤ ਸਿੰਘ,ਮੈਂਬਰ ਪਲੈਨਿੰਗ ਬੋਰਡ ਦਵਿੰਦਰ ਸਿੰਘ ਤਖਤੂਪੁਰਾ, ਜਿਲ੍ਹਾ ਮੀਡੀਆ ਸੈਕਟਰੀ ਅੰਮ੍ਰਿਤਪਾਲ ਸਿੰਘ ਖਾਲਸਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਵਲੰਟੀਅਰ ਹਾਜਰ ਸਨ।

 

Tags: Manjit Singh Bilaspur , Nihal Singh Wala , Moga , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD