Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਅਗਲੀ ਫਸਲ ਪੱਕ ਕੇ ਮੰਡੀ ਵਿੱਚ ਆਉਣ ਤੱਕ ਹੜ੍ਹ ਪ੍ਰਭਾਵਿਤ ਕਿਸਾਨਾਂ ਦੇ ਨਾਲ ਖੜੀ ਹੈ –ਡਾ ਬਲਬੀਰ ਸਿੰਘ

ਪਿੰਡ ਝੰਗੜ ਭੈਣੀ ਵਿੱਚ ਡੀਐਮਸੀ ਦੇ ਸਹਿਯੋਗ ਨਾਲ ਲਗਾਏ ਕੈਂਪ ਵਿੱਚ ਪਹੁੰਚੇ ਪੰਜਾਬ ਦੇ ਸਿਹਤ ਮੰਤਰੀ

Dr Balbir Singh, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Amandeep Singh Goldy Musafir, Narinder Pal Singh Sawna, Fazilka

Web Admin

Web Admin

5 Dariya News

ਫਾਜ਼ਿਲਕਾ , 19 Sep 2025

Last updated on: Sep 19, 2025, 17:23 IST

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ  ਬਲਬੀਰ ਸਿੰਘ ਨੇ ਅੱਜ ਕੌਮਾਂਤਰੀ ਸਰਹੱਦ ਦੇ ਨੇੜੇ ਵਸੇ ਪਿੰਡ ਝੰਗੜ ਭੈਣੀ ਵਿੱਚ ਡੀਐਮਸੀ ਲੁਧਿਆਣਾ ਦੇ ਸਹਿਯੋਗ ਨਾਲ ਲਗਾਏ ਇੱਕ ਵਿਸੈਸ਼ ਮੈਡੀਕਲ ਕੈਂਪ ਵਿੱਚ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਗਲੀ ਫਸਲ ਬਿਜਾਈ ਤੋਂ ਬਾਅਦ ਫਸਲ ਪੱਕ ਕੇ ਮੰਡੀ ਵਿੱਚ ਆਉਣ ਤੱਕ ਹੜ ਪ੍ਰਭਾਵਿਤ ਲੋਕਾਂ ਦੀ ਹਰ ਮਦਦ ਕਰੇਗੀ।

ਉਹਨਾਂ ਨੇ ਇਸ ਮੌਕੇ ਕਿਹਾ ਕਿ ਵਿਭਾਗ ਵੱਲੋਂ ਜਿੱਥੇ ਬਿਮਾਰੀਆਂ ਦੀ ਰੋਕਥਾਮ ਲਈ ਉਪਰਾਲੇ ਕੀਤੇ ਜਾ ਰਹੇ ਹਨ ਉਥੇ ਹੀ ਸਿਹਤ ਮਾਹਿਰਾਂ ਨੂੰ ਵੀ ਇਹਨਾਂ ਪਿੰਡਾਂ ਵਿੱਚ ਭੇਜਿਆ ਜਾ ਰਿਹਾ ਹੈ। ਉਹਨਾਂ ਨੇ ਕਿਹਾ ਕਿ ਅੱਜ ਦੇ ਕੈਂਪ ਵਿੱਚ ਡੀਐਮਸੀ ਦੇ ਮਾਹਿਰਾਂ ਦੀ ਟੀਮ ਇੱਥੇ ਪਹੁੰਚੀ ਹੈ। ਉਹਨਾਂ ਨੇ ਕਿਹਾ ਕਿ ਪ੍ਰਭਾਵਿਤ ਪਿੰਡਾਂ ਵਿੱਚ ਮੱਛਰਾਂ ਦੇ ਫੈਲਾਅ ਨੂੰ ਰੋਕਣ ਲਈ ਲਗਾਤਾਰ ਫੋਗਿੰਗ ਕਰਵਾਈ ਜਾ ਰਹੀ ਹੈ ਪੀਣ ਵਾਲਾ ਸਾਫ ਪਾਣੀ ਪਹੁੰਚੇ ਇਸ ਲਈ ਸਖਤ ਨਿਰਦੇਸ਼ ਦਿੱਤੇ ਗਏ ਹਨ। 

ਵਿਭਾਗ ਕੋਲ ਦਵਾਈਆਂ ਜਰੂਰਤ ਅਨੁਸਾਰ ਉਪਲਬਧ ਹਨ। ਜ਼ਿਲ੍ਹੇ ਵਿਚ ਨਵੀਂਆਂ ਫੌਗਿੰਗ ਮਸ਼ੀਨਾਂ ਵੀ ਭੇਜੀਆਂ ਗਈਆਂ ਹਨ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਮੈਡੀਕਲ ਸਬੰਧੀ ਜਾਣਕਾਰੀ ਲੈਣ ਲਈ ਵਿਭਾਗ ਦੇ ਹੈਲਪਲਾਈਨ ਨੰਬਰ 104 ਤੇ ਕਾਲ ਕੀਤਾ ਜਾ ਸਕਦਾ ਹੈ। ਇਸ ਮੌਕੇ ਉਹਨਾਂ ਨੇ ਵਿਸ਼ੇਸ਼ ਤੌਰ ਤੇ ਕਿਹਾ ਕਿ ਜੀਵਨ ਵਿੱਚ ਔਖੇ ਸੌਖੇ ਸਮੇਂ ਆਉਂਦੇ ਰਹਿੰਦੇ ਹਨ ਅਤੇ ਅਜਿਹੇ ਸਮੇਂ ਮਾਨਸਿਕ ਤੌਰ ਤੇ ਕਮਜੋਰ ਹੋ ਕੇ ਕੋਈ ਗਲਤ ਕਦਮ ਨਹੀਂ ਚੁੱਕਣਾ ਸਗੋਂ ਜੇਕਰ ਕੋਈ ਮੁਸ਼ਕਿਲ ਹੈ ਤਾਂ ਸਰਕਾਰ ਨੂੰ ਦੱਸੋ, ਅਸੀਂ ਹਰ ਸੰਭਵ ਸਹਾਇਤਾ ਕਰਾਂਗੇ। 

ਉਹਨਾਂ ਨੇ ਇਸ ਮੌਕੇ ਪਿੰਡ ਵਿੱਚ ਆਮ ਆਦਮੀ ਕਲੀਨਿਕ ਖੋਲਣ ਦਾ ਐਲਾਨ ਵੀ ਕੀਤਾ। ਇਸ ਮੌਕੇ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਸ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨਾਂ ਦੌਰਾਨ ਹੜ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਮਦਦ ਮੁਹਈਆ ਕਰਵਾਈ ਗਈ ਹੈ ਅਤੇ ਅੱਗੇ ਵੀ ਇਹ ਮਦਦ ਇਸੇ ਤਰ੍ਹਾਂ ਜਾਰੀ ਰਹੇਗੀ।

ਉਹਨਾਂ ਨੇ ਕਿਹਾ ਕਿ ਕੱਚੀਆਂ ਜਮੀਨਾਂ ਵਾਲੇ ਕਿਸਾਨਾਂ ਨੂੰ ਵੀ ਮੁਆਵਜ਼ਾ ਮਿਲੇਗਾ ਅਤੇ ਗਰਦਾਵਰੀ ਦਾ ਕੰਮ ਤੇਜ਼ੀ ਨਾਲ ਜਾਰੀ ਹੈ। ਉਨ੍ਹਾਂ ਨੇ ਕੈਂਪ ਲਈ ਪੁੱਜੀ ਡੀਐਮਸੀ ਦੀ ਪੂਰੀ ਟੀਮ ਦਾ ਧੰਨਵਾਦ ਵੀ ਕੀਤਾ। ਇਸ ਕੈਂਪ ਵਿਚ ਆਸਪਾਸ ਦੇ ਅੱਧੀ ਦਰਜਨ ਪਿੰਡਾਂ ਦੇ ਲੋਕਾਂ ਨੇ ਲਾਭ ਲਿਆ। 

ਇਸ ਮੌਕੇ ਬੱਲੂਆਣਾ ਦੇ ਵਿਧਾਇਕ ਸ਼੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨਾਲ ਵਿਸ਼ੇਸ਼ ਤੌਰ ਤੇ ਪਹੁੰਚੇ ਬੋਲੀਵੁੱਡ ਅਦਾਕਾਰ ਰਾਜਪਾਲ ਯਾਦਵ ਨੇ ਵੀ ਪਿੰਡ ਵਾਸੀਆਂ ਨੂੰ ਸੰਬੋਧਨ ਕੀਤਾ ਤੇ ਕਿਹਾ ਕਿ ਪੰਜਾਬ ਦੇਸ਼ ਦੇ ਕਿਸੇ ਵੀ ਕੋਨੇ ਵਿੱਚ ਆਈ ਆਪਦਾ ਸਮੇਂ ਹਾਜ਼ਰ ਹੁੰਦਾ ਹੈ ਅਤੇ ਅੱਜ ਪੂਰਾ ਦੇਸ਼ ਪੰਜਾਬ ਦੇ ਨਾਲ ਖੜਾ ਹੈ। ਉਹਨਾਂ ਨੇ ਪੰਜਾਬੀਆਂ ਦੇ ਇਸ ਜਜ਼ਬੇ ਨੂੰ ਸਲਾਮ ਕੀਤੀ ਅਤੇ ਅਰਦਾਸ ਕੀਤੀ ਕਿ ਜਲਦੀ ਹੀ ਪੰਜਾਬ ਮੁੜ ਆਪਣੇ ਪੁਰਾਣੀ ਲੈਅ ਨੂੰ ਬਰਕਰਾਰ ਕਰ ਲਵੇਗਾ।

ਇਸ ਮੌਕੇ ਸਿਵਲ ਸਰਜਨ ਡਾ: ਰਾਜ ਕੁਮਾਰ, ਸਹਾਇਕ ਸਿਵਲ ਸਰਜਨ ਡਾ: ਰੋਹਿਤ ਗੋਇਲ, ਐਸਐਮਓ ਡਾ: ਅਰਪਿਤ ਗੁਪਤਾ, ਡਾ: ਨਿਸ਼ਾਂਤ ਸੇਤੀਆ ਵੀ ਹਾਜਰ ਸਨ। ਕੈਂਪ ਵਿਚ ਡੀਐਮਸੀ ਲੁਧਿਆਣਾ ਤੋਂ ਡਾ: ਵਿਪਨ ਕੁਮਾਰ, ਡਾ: ਜਸਨੀਤ ਕੌਰ, ਡਾ: ਸਟਿਫਨ, ਡਾ: ਬਰਿੰਦਰ ਸਾਗਰ, ਡਾ: ਰੁਪੇਸ਼ ਕੁਮਾਰ ਅਤੇ ਸਿਹਤ ਵਿਭਾਗ ਤੋਂ ਡਾ: ਅਭਿਨਵ, ਡਾ ਆਸ਼ੀਮਾ, ਡਾ: ਗੁਰਮੀਤ, ਡਾ: ਅਨੁਜ ਕੁਮਾਰ, ਡਾ: ਪ੍ਰਦੁਮਨ ਸਿੰਘ ਡਾ ਮਨੀਸ਼ ਕੁਮਾਰ ਨੇ ਸੇਵਾ ਨਿਭਾਈ।

 

Tags: Dr Balbir Singh , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Amandeep Singh Goldy Musafir , Narinder Pal Singh Sawna , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD