Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਸ਼ੂਆਂ ਲਈ ਵੈਟਰਨਰੀ ਪੋਲੀਕਲਿਨਿਕ ’ਚ ਐਕਸ ਰੇ ਦੀ ਸਹੂਲਤ ਸ਼ੁਰੂ

ਪਟਿਆਲਾ ਬਣਿਆ ਸਹੂਲਤ ਦੇਣ ਵਾਲਾ ਸੂਬੇ ਦਾ ਪਹਿਲਾ ਜ਼ਿਲ੍ਹਾ

Gurmeet Khudian, Gurmeet Singh Khudian, AAP, Aam Aadmi Party, Aam Aadmi Party Punjab, AAP Punjab, Chetan Singh Jauramajra, Ajit Pal Singh Kohli, Patiala

Web Admin

Web Admin

5 Dariya News

ਪਟਿਆਲਾ , 19 Sep 2025

Last updated on: Sep 19, 2025, 18:15 IST

ਪੰਜਾਬ ਦੇ ਪਸ਼ੂ ਪਾਲਣ, ਖੇਤੀਬਾੜੀ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪਟਿਆਲਾ ਤੋਂ ਸਰਕਾਰੀ ਵੈਟਰਨਰੀ ਪੋਲੀਕਲਿਨਿਕ ’ਚ ਸੂਬੇ ਦੀ ਪਹਿਲੀ ਪਸ਼ੂਆਂ ਲਈ ਡਿਜ਼ੀਟਲ ਐਕਸ ਰੇ ਦੀ ਸਹੂਲਤ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਦੇ ਨਾਲ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤਜਿੰਦਰ ਮਹਿਤਾ ਵੀ ਮੌਜੂਦ ਸਨ।

ਇਸ ਮੌਕੇ ਉਨ੍ਹਾਂ ਕਿਹਾ ਕਿ ਪਟਿਆਲਾ ਦੇ ਸਰਕਾਰੀ ਵੈਟਰਨਰੀ ਪੋਲੀਕਲਿਨਿਕ ’ਚ 56 ਲੱਖ ਰੁਪਏ ਦੀ ਆਧੁਨਿਕ 800 ਐਮ.ਏ.ਐਸ. ਐਕਸ-ਰੇ ਮਸ਼ੀਨ ਲਗਾਈ ਗਈ ਹੈ ਜੋ ਕਿ ਸੂਬੇ ’ਚ ਸਭ ਤੋਂ ਪਹਿਲੀ ਹੈ ਤੇ ਆਉਣ ਵਾਲੇ ਦਿਨਾਂ ਵਿੱਚ ਇਹ ਮਸ਼ੀਨ ਸੂਬੇ ਦੇ ਹੋਰਨਾਂ ਸਰਕਾਰੀ ਵੈਟਰਨਰੀ ਪੋਲੀਕਲਿਨਿਕ ਵਿੱਚ ਵੀ ਲਗਾਈ ਜਾਵੇਗੀ। ਪਸ਼ੂ ਪਾਲਣ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਰਾਜ ਭਰ ਦੇ ਵੈਟਰਨਰੀ ਹਸਪਤਾਲਾਂ ਅਤੇ ਪੋਲੀਕਲਿਨਿਕ ਨੂੰ ਆਧੁਨਿਕ ਸਿਹਤ ਸਹੂਲਤਾਂ ਨਾਲ ਲੈਸ ਕਰਨ ਲਈ ਵਚਨਬੱਧ ਹੈ। 

ਉਨ੍ਹਾਂ ਕਿਹਾ ਕਿ ਇਹ ਮਸ਼ੀਨ ਪਸ਼ੂਆਂ ਦੀ ਸਾਹ ਸੰਬੰਧੀ ਸਮੱਸਿਆਵਾਂ, ਹੱਡੀਆਂ ਦੀਆਂ ਬਿਮਾਰੀਆਂ, ਪੇਟ ਦੇ ਕੈਂਸਰ ਅਤੇ ਹੋਰ ਕਿਸਮਾਂ ਦੇ ਕੈਂਸਰ ਦੀ ਸਹੀ ਅਤੇ ਸਮੇਂ ਸਿਰ ਪਛਾਣ ਕਰਨ ਵਿੱਚ ਬਹੁਤ ਮਦਦਗਾਰ ਸਾਬਤ ਹੋਵੇਗੀ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਇਹ ਮਸ਼ੀਨ ਰੇਡੀਏਸ਼ਨ ਥੈਰੇਪੀ ਰਾਹੀਂ ਕੈਂਸਰ ਦੇ ਇਲਾਜ ਲਈ ਵੀ ਵਰਤੀ ਜਾ ਸਕਦੀ ਹੈ, ਜੋ ਕਿ ਪੰਜਾਬ ਦੇ ਵੈਟਰਨਰੀ ਸਿਹਤ ਪ੍ਰਣਾਲੀ ਲਈ ਇੱਕ ਮਹੱਤਵਪੂਰਨ  ਉਪਲਬਧੀ ਹੈ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪਸ਼ੂ ਪਾਲਣਾ ਪੰਜਾਬ ਦੀ ਅਰਥਵਿਵਸਥਾ ਦਾ ਅਟੁੱਟ ਹਿੱਸਾ ਹੈ। ਪਸ਼ੂ ਪਾਲਣ ਸੇਵਾਵਾਂ ਨੂੰ ਮਜ਼ਬੂਤ ਕਰਨ ਨਾਲ ਪਸ਼ੂਆਂ ਦੀ ਸਿਹਤ ਵਿੱਚ ਸੁਧਾਰ ਆਵੇਗਾ ਅਤੇ ਦੁੱਧ ਦੀ ਪੈਦਾਵਾਰ ਵਿੱਚ ਵਾਧਾ ਹੋਵੇਗਾ, ਜਿਸ ਨਾਲ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ। 

ਉਨ੍ਹਾਂ ਦੱਸਿਆ ਕਿ ਪਟਿਆਲਾ ਦੇ ਵੈਟਰਨਰੀ ਪੋਲੀਕਲਿਨਿਕ ਵਿਖੇ ਆਈ.ਪੀ.ਡੀ. ਦੀ ਸਹੂਲਤ ਵੀ ਮੌਜੂਦ ਹੈ ਜਿਸਦੇ ਰਹਿੰਦੀਆਂ ਇਲਾਜ ਅਧੀਨ ਪਸ਼ੂ/ ਕੁੱਤਾ ਜਾਂ ਬਿੱਲੀ ਨੂੰ ਰਾਤ ਦੇ ਸਮੇਂ ਵੀ ਹਸਪਤਾਲ ਵਿੱਚ ਦਾਖਲ ਰੱਖਿਆ ਜਾ ਸਕਦਾ ਹੈ। ਇਹ ਪੰਜਾਬ ਸਰਕਾਰ ਦੀ ਨਿਵੇਕਲੀ ਪਹਿਲ ਕਦਮੀ ਹੈ ਕਿ ਪਸ਼ੂ ਪਾਲਕ ਆਪਣੇ ਪਸ਼ੂ ਨਾਲ ਹਸਪਤਾਲ ਵਿੱਚ ਹੀ ਰਹਿ ਸਕਦੇ ਹਨ, ਜਿਸ ਨਾਲ ਪਸ਼ੂ ਨੂੰ ਇਲਾਜ ਲਈ/ ਓਪਰੇਸ਼ਨ ਉਪਰੰਤ ਵਾਰ ਵਾਰ ਹਸਪਤਾਲ ਲਿਆਉਣ ਦਾ ਖਰਚਾ ਵੀ ਬਚਦਾ ਹੈ। 

ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਕਿਹਾ ਕਿ ਹੜ੍ਹਾਂ ਕਾਰਨ ਪੰਜਾਬ ਦਾ ਵੱਡਾ ਨੁਕਸਾਨ ਹੋਇਆ ਹੈ ਅਤੇ ਹਾਲੇ ਤੱਕ ਤਕਰੀਬਨ 20 ਹਜ਼ਾਰ ਕਰੋੜ ਰੁਪਏ ਦਾ ਅਨੁਮਾਨ ਲਗਾਇਆ ਗਿਆ ਹੈ ਅਤੇ 5 ਹਜ਼ਾਰ ਏਕੜ ’ਚ ਫ਼ਸਲ ਤਬਾਹ ਹੋਈ ਹੈ। ਉਨ੍ਹਾਂ ਦੱਸਿਆ ਕਿ 2500 ਦੇ ਕਰੀਬ ਮਰੇ ਪਸ਼ੂਆਂ ਦੀ ਸ਼ਨਾਖਤ ਹੋ ਚੁੱਕੀ ਹੈ ਤੇ ਹਾਲੇ ਹੋਰ ਸ਼ਨਾਖਤ ਕੀਤੀ ਜਾ ਰਹੀ ਹੈ, ਕਿਉਂਕਿ ਹਾਲੇ ਕਈ ਥਾਵਾਂ ’ਤੇ ਹਾਲੇ ਪਾਣੀ ਖੜਾਂ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ, ਡਾਇਰੈਕਟਰ ਪਸ਼ੂ ਪਾਲਣ ਡਾ. ਪਰਮਜੀਤ ਸਿੰਘ ਵਾਲੀਆਂ, ਡਿਪਟੀ ਡਾਇਰੈਕਟਰ ਡਾ. ਬਿਕਰਮਜੀਤ ਸਿੰਘ, ਡਿਪਟੀ ਡਾਇਰੈਕਟਰ, ਰੌਣੀ ਫਾਰਮ ਡਾ. ਰਾਜੀਵ ਗੋਰਵਰ, ਅਸਿਸਟੈਂਟ ਡਾਇਰੈਕਟਰ ਡਾ. ਸੋਨਿੰਦਰ ਕੌਰ, ਡਾ. ਰਜਨੀਕ ਭੌਰਾ, ਡਾ. ਕੰਵਰ ਅਨੂਪ ਕਲੇਰ, ਡਾ. ਜਗਵਿੰਦਰ ਕੌਰ, ਡਾ. ਗਗਨਦੀਪ ਥਾਪਰਵਾਲ, ਡਾ. ਗੁਰਪ੍ਰੀਤ ਸਿੰਘ, ਡਾ. ਸੰਜੂ ਸਿੰਗਲਾ, ਡਾ. ਰਵੀ ਸਿੰਗਲਾ, ਡਾ. ਜਸਵਿੰਦਰ ਸਿੰਘ, ਡਾ. ਵਨੀਤ ਮਲਹੋਤਰਾ, ਡਾ. ਜਗਪ੍ਰੀਤ ਸਿੰਘ ਅਤੇ ਵਿਭਾਗ ਦੇ ਹੋਰ ਅਧਿਕਾਰੀਆਂ ਵੀ ਮੌਜੂਦ ਸਨ ।

 

Tags: Gurmeet Khudian , Gurmeet Singh Khudian , AAP , Aam Aadmi Party , Aam Aadmi Party Punjab , AAP Punjab , Chetan Singh Jauramajra , Ajit Pal Singh Kohli , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD