Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਬੀਬੀਐਮਬੀ ਨੂੰ ਪੰਜਾਬ ਹਵਾਲੇ ਕਰਨ ਦਾ ਮੁੱਦਾ ਸੰਸਦ ‘ਚ ਉਠਾ ਕੇ ਰਾਹੁਲ ਗਾਂਧੀ ਆਪਣੀ ਦਾਦੀ ਇੰਦਰਾ ਗਾਂਧੀ ਦੀ ਗਲਤੀ ਦਾ ਪਛਤਾਵਾ ਕਰ ਸਕਦੇ ਹਨ- ਧਾਲੀਵਾਲ

ਹੜ੍ਹ ਪੀੜਤਾਂ ਲਈ ਕੇਂਦਰੀ 1600 ਕਰੋੜ ਰਾਹਤ ਰਾਸ਼ੀ ਦੇ ਮੁੱਦੇ ਨੂੰ ਰਾਹੁਲ ਗਾਂਧੀ ਵਲੋਂ ਸੰਸਦ ‘ਚ ਉਠਾਉਣ ਦਾ ਐਲਾਨ ਪੰਜਾਬ ਲਈ ਨਾਕਾਫੀ- ਧਾਲੀਵਾਲ

Kuldeep Singh Dhaliwal, AAP, Aam Aadmi Party, Aam Aadmi Party Punjab, AAP Punjab, Amritsar, Ajnala

Web Admin

Web Admin

5 Dariya News

ਅੰਮ੍ਰਿਤਸਰ/ਅਜਨਾਲਾ , 17 Sep 2025

Last updated on: Sep 20, 2025, 10:47 IST

ਅਜਨਾਲਾ ਖੇਤਰ ‘ਚ ਹੜ੍ਹਾਂ ਤੋਂ ਪ੍ਰਭਾਵਿਤ ਪਿੰਡਾਂ ਗੁਝਾਪੀਰ, ਡਿਆਲ ਭੱਟੀ, ਸੰਮੋਵਾਲ ਤੇ ਲੰਗੋਮਾਹਲ ਆਦਿ ਪਿੰਡਾਂ ਦਾ ਅੱਜ ਹਲਕਾ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਸ. ਕੁਲਦੀਪ ਸਿੰਘ ਧਾਲੀਵਾਲ ਨੇ ਦੌਰਾ ਕਰਕੇ ਹੜ੍ਹਾਂ ਤੇ ਭਾਰੀ ਬਾਰਿਸ਼ਾਂ ਕਾਰਣ ਨੁਕਸਾਨੀਆਂ ਗਈਆਂ ਫਸਲਾਂ ਤੇ ਹੋਰ ਤਬਾਹੀ ਦੇ ਮੰਜ਼ਰ ਦਾ ਜਾਇਜ਼ਾ ਲਿਆ। ਅਤੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਹੜ੍ਹ ਪੀੜਤ ਕਿਸਾਨਾਂ ਤੇ ਮਜਦੂਰਾਂ ਨੂੰ ਮੁਆਵਜਾ ਦੇਣ ਲਈ ਵਚਣਬੱਧ ਹੈ। 

ਉਪਰੰਤ ਗੱਲਬਾਤ ਦੌਰਾਨ ਵਿਧਾਇਕ ਤੇ ਸਾਬਕਾ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਲੋਕ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਤੇ ਕਾਂਗਰਸ ਦੇ ਸਿਖਰਲੇ ਆਗੂ ਰਾਹੁਲ ਗਾਂਧੀ ਵਲੋਂ ਪੰਜਾਬ ‘ਚ ਆਏ ਭਿਅੰਕਰ ਹੜਾਂ ਦੀ ਬਰਬਾਦੀ ਦਾ ਸੰਤਾਪ ਭੋਗ ਰਹੇ ਹੜ੍ਹ ਪੀੜਤਾਂ ਦੀ ਸੁੱਧ ਲੈਣ ਲਈ ਬੀਤੇ ਦਿਨ ਕਰੀਬ 2 ਮਹੀਨਿਆਂ ਬਾਅਦ ਪਹੁੰਚਣ ਨੂੰ ਜਿੱਥੇ ਸਿਰਫ ਇਕ ਰਸਮੀ (ਫਰਜੀ) ਸਿਆਸੀ ਕਸਰਤ ਦੱਸਿਆ, ਉਥੇ ਰਾਹੁਲ ਗਾਂਧੀ ਵੱਲੋਂ ਪੰਜਾਬ ‘ਚ ਹੜ੍ਹਾਂ ਦੀ ਭਿਅੰਕਰ ਤਬਾਹੀ ਵਜੋਂ ਮੋਦੀ ਸਰਕਾਰ ਦੇ ਪੰਜਾਬ ਨੂੰ 1600 ਕਰੋੜ ਰੁਪਏ ਰਾਹਤ ਪੈਕੇਜ ਦੇਣ ਦੇ ਕੀਤੇ ਗਏ ਐਲਾਨ ਨੂੰ ਵੀ ਨਾਕਾਫੀ ਹੋਣ ਦਾ ਮੁੱਦਾ ਸੰਸਦ ਵਿੱਚ ਉਠਾਏ ਜਾਣ ਦੇ ਫੈਸਲੇ ਤੇ ਅਸੰਤੁਸ਼ਟੀ ਪ੍ਰਗਟ ਕੀਤੀ। 

ਵਿਧਾਇਕ ਤੇ ਸਾਬਕਾ ਮੰਤਰੀ ਸ. ਧਾਲੀਵਾਲ ਨੇ ਕਿਹਾ ਕਿ ਜੇਕਰ ਕਾਂਗਰਸ ਦੇ ਕੌਮੀ ਆਗੂ ਰਾਹੁਲ ਗਾਂਧੀ ਪੰਜਾਬ ਦੇ ਹੜ੍ਹ ਪੀੜਤਾਂ ਦੀ ਦਿਲੋਂ ਸਾਰ ਲੈਣ ਲਈ ਗੰਭੀਰ ਹਨ, ਤਾਂ ਕੁਦਰਤੀ ਕਰੋਪੀ ਤੋਂ ਇਲਾਵਾ ਹੜ੍ਹਾਂ ਲਈ ਬਰਾਬਰ ਦੋਸ਼ਾਂ ਦੇ ਕਟਹਿਰੇ ‘ਚ ਖੜ੍ਹੇ ਕੀਤੇ ਜਾ ਰਹੇ ਭਾਖੜਾ ਬਿਆਸ ਮੈਨਜਮੈਂਟ ਬੋਰਡ ਦਾ ਪ੍ਰਬੰਧ, ਜਿਸਨੂੰ ਉਨ੍ਹਾਂ (ਰਾਹੁਲ ਗਾਂਧੀ ) ਦੀ ਦਾਦੀ ਤੱਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵਲੋਂ ਸਿੱਧੇ ਤੇ ਅਸਿੱਧੇ ਤੌਰ ਤੇ ਪੰਜਾਬ ਕੋਲੋਂ ਖੋਹ ਕੇ ਕੇਂਦਰੀ ਸਰਕਾਰ ਨੂੰ ਸੌਂਪ ਦਿੱਤਾ ਗਿਆ ਸੀ, ਨੂੰ ਪੰਜਾਬ ਦੇ ਮੁੜ ਹਵਾਲੇ ਕਰਨ ਲਈ ਅਤੇ ਪੰਜਾਬ ਦੇ ਹੱਕ ‘ਚ ਦਰਿਆਈ ਪਾਣੀਆਂ ਦੇ ਚੱਲ ਰਹੇ ਸੁਪਰੀਮ ਕੋਰਟ ‘ਚ ਕੇਸ ਨੂੰ ਪੰਜਾਬ ਦੀ ਕਾਂਗਰਸ ਸਰਕਾਰ ਕੋਲੋਂ ਸਾਲ 1982 ‘ਚ ਵਾਪਸ ਕਰਵਾ ਕੇ ਸ੍ਰੀਮਤੀ ਇੰਦਰਾ ਗਾਂਧੀ ਵਲੋਂ ਹੀ ਪੰਜਾਬ ਦੇ ਦਰਿਆਈ ਪਾਣੀਆਂ ਤੇ ਡਾਕਾ ਮਾਰਨ ਲਈ ਸਤਲੁਜ ਜਮਨਾ ਲੰਿਕ ਨਹਿਰ(ਐਸ ਵਾਈ ਐਲ)ਦੀ ਉਸਾਰੀ ਦੇ ਦਿੱਤੇ ਅਵਾਰਡ ਨੂੰ ਵੀ ਰੱਦ ਕਰਵਾਉਣ ਲਈ ਆਪਣੀ ਦਾਦੀ ਸ੍ਰੀਮਤੀ ਇੰਦਰਾ ਗਾਂਧੀ ਦੇ ਪੰਜਾਬ ਵਿਰੋਧੀ ਫੈਸਲਿਆਂ ਤੇ ਪਛਤਾਵਾ ਕਰਨ ਹਿੱਤ  ਇਨ੍ਹਾਂ ਗੰਭੀਰ ਮੁੱਦਿਆਂ ਤੇ ਮਤੇ ਲਿਆ ਕੇ ਸੰਸਦ ‘ਚ ਕੇਂਦਰੀ ਮੋਦੀ ਸਰਕਾਰ ਨੂੰ ਮਤਿਆਂ ਦੇ ਹੱਕ ‘ਚ ਫੈਸਲਾ ਲੈਣ ਲਈ ਮਜਬੂਰ ਕੀਤਾ ਜਾਵੇ। 

ਸ. ਧਾਲੀਵਾਲ ਨੇ ਇਹ ਵੀ ਕਿਹਾ ਕਿ ਰਾਹੁਲ ਗਾਂਧੀ,  ਪੰਜਾਬ ਦੇ ਹੜ੍ਹ ਪੀੜਤਾਂ ਦਾ ਦੁੱਖ ਵੰਡਾਉਣ ‘ਚ ਸੁਹਿਰਦ ਹੁੰਦੇ ਤਾਂ ਲੋਕ ਸਭਾ ਤੇ ਰਾਜ ਸਭਾ ਦੇ ਆਪਣੇ ਕੁੱਲ 150 ਦੇ ਕਰੀਬ ਸੰਸਦ ਮੈਂਬਰਾਂ ਦੇ ਖਾਤਿਆਂ ‘ਚੋਂ 2-2 ਕਰੋੜ ਰੁਪਏ ਭਾਵ 300 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਸਕਦੇ ਸਨ। ਜਿਸ ਦੇ ਨਤੀਜੇ ਵਜੋਂ ਫਿਲਹਾਲ ਪੰਜਾਬ ‘ਚ ਹੜ੍ਹ ਪੀੜਤਾਂ ਦੀ ਸੱੁਧ ਲੈਣ ਲਈ ਰਾਹੁਲ ਗਾਂਧੀ ਦੀ ਫੇਰੀ ਖਾਲੀ ਹੱਥੀ ਹੀ ਰਹੀ।

 

Tags: Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , Amritsar , Ajnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD