Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਹੜ੍ਹ ਪੀੜਤਾਂ ਨੂੰ ਮਹਿੰਗੇ ਇਲਾਜਾਂ ਲਈ ਪਹਿਲ ਦੇ ਅਧਾਰ ਤੇ 10 ਲੱਖ ਰੁਪਏ ਮੁਫਤ ਸਿਹਤ ਬੀਮਾ ਦੀ 2 ਅਕਤੂਬਰ ਤੋਂ ਸ਼ੁਰੂ ਹੋਵੇਗੀ ਮੁਹਿੰਮ : ਕੁਲਦੀਪ ਸਿੰਘ ਧਾਲੀਵਾਲ

ਕਤਾਰ ‘ਚ ਖੜੇ ਹਰੇਕ ਅੰਤਲੇ ਹੜ੍ਹ ਪੀੜਤ ਨੂੰ ਫਸਲਾਂ, ਘਰਾਂ, ਪਸ਼ੂਆਂ ਦਾ ਮੁਆਵਜਾ ਦੇਣ ਲਈ ਮਾਨ ਸਰਕਾਰ ਪ੍ਰਤੀਬੱਧ- ਧਾਲੀਵਾਲ

Kuldeep Singh Dhaliwal, AAP, Aam Aadmi Party, Aam Aadmi Party Punjab, AAP Punjab, Amritsar, Ajnala

Web Admin

Web Admin

5 Dariya News

ਅੰਮ੍ਰਿਤਸਰ/ ਅਜਨਾਲਾ , 18 Sep 2025

Last updated on: Sep 20, 2025, 10:48 IST

ਰਾਵੀ ਦਰਿਆ ‘ਚ ਆਏ ਭਿਅੰਕਰ ਹੜ ਕਾਰਣ ਧੁੱਸੀ ਬੰਨ੍ਹ ‘ਚ ਪਾੜ ਪੈਣ ਕਾਰਣ ਸਭ ਤੋਂ ਪਹਿਲਾਂ ਪਾਣੀ ਦੀ ਮਾਰ ਹੇਠ ਝੰਭੇ ਗਏ ਹਲਕਾ ਅਜਨਾਲਾ ਤਹਿਤ ਪੈਂਦੇ ਜ਼ਿਲਾ੍ਹ ਅੰਮ੍ਰਿਤਸਰ ਦੇ ਆਖਰੀ ਪਿੰਡ ਘੋਹਨੇਵਾਲਾ ਵਿਖੇ ਹਲਕਾ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਵਲੋਂ ਮੁਢਲੀਆਂ ਸਿਹਤ ਸੇਵਾਵਾਂ ਦੀ ਬਹਾਲੀ ਲਈ ਸਿਵਲ ਡਿਸਪੈਂਸਰੀ ਦੀ ਸਾਫ ਸਫਾਈ ਲਈ ਖੁੱਦ ਅਗਵਾਈ ਕਰਨ ਸਮੇਤ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਘੋਹਨੇਵਾਲਾ ਦੇ ਗੁਆਂਢੀ ਪਿੰਡ ਗੱਗੜ ਵਿਖੇ ਖੁੱਦ ਮੱਛਰ ਮਾਰਨ ਵਾਲੀ ਦਵਾਈ ਦੀ ਮਸ਼ੀਨ ਨਾਲ ਫੌਗਿੰਗ ਕੀਤੀ।

ਹੜ੍ਹ ਪੀੜਤਾਂ ਵਲੋਂ ਸੰਭਾਵੀ ਬਿਮਾਰੀਆਂ ਦੇ ਮਹਿੰਗੇ ਇਲਾਜ ਦਾ ਮੁੱਦਾ ਉਠਾਏ ਜਾਣ ਦੇ ਜੁਆਬ ‘ਚ ਸ. ਧਾਲੀਵਾਲ ਨੇ ਹੜ੍ਹ ਪੀੜਤਾਂ ਨੂੰ ਭਰੋਸਾ ਦਿੱਤਾ ਕਿ ਪਹਿਲਾਂ ਤਾਂ ਉਨ੍ਹਾਂ ਦੀ ਪ੍ਰਮਾਤਮਾ ਅੱਗੇ ਅਰਦਾਸ ਹੈ ਕਿ ਹੁਣ ਤੱਕ ਕਿਸੇ ਵਿਸ਼ੇਸ਼ ਵੱਡੇ ਰੋਗਾਂ ਤੋਂ ਬਚਿਆ ਹੋਇਆ ਹੜ੍ਹ ਪੀੜਤ ਹਲਕਾ ਅਜਨਾਲਾ ਦੇ ਕਿਸੇ ਵੀ ਵਿਅਕਤੀ ਨੂੰ ਕੋਈ ਬੱਜ਼ਰ  ਰੋਗ ਨਾ ਲੱਗੇ, ਜੇਕਰ ਕੋਈ ਅਜਿਹਾ ਰੋਗ ਲੱਗ ਜਾਂਦਾ ਹੈ ਤਾਂ ਵੱਡੇ ਪ੍ਰਾਈਵੇਟ ਹਸਪਤਾਲਾਂ ‘ਚੋਂ ਮਹਿੰਗੇ  ਇਲਾਜ ਲਈ ਰੋਗੀ ਵਿਅਕਤੀ ਨੂੰ ਪੈਸੇ ਦੀ ਥੁੜ ਅੜਿੱਕੇ ਨਹੀਂ ਆਵੇਗੀ, ਕਿਉਂਕਿ ਅਗਲੇ ਮਹੀਨੇ 2 ਅਕਤੂਬਰ ਤੋਂ ਪੰਜਾਬ ਦੇ ਹਰ ਉਸ ਪਰਿਵਾਰ ਦਾ ਵੀ ਭਾਵੇਂ ਨਿੱਜੀ  ਜਾਂ ਸਰਕਾਰੀ ਨੌਕਰੀ, ਪੈਨਸ਼ਨਰ, ਇਨਕਮ ਟੈਕਸ ਅਦਾ ਕਰਨ ਵਾਲਾ, ਵੱਡੇ ਸ਼ਾਹੂਕਾਰ, ਦੁਕਾਨਦਾਰ ਆਦਿ ਕੋਈ ਵੀ ਪਰਿਵਾਰ ਸ਼ਾਮਲ ਹੋਵੇ, ਦਾ 10 ਲੱਖ ਰੁਪਏ ਤੱਕ ਮੁੱਖ ਮੰਤਰੀ ਪੰਜਾਬ ਮੁਫਤ ਇਲਾਜ ਬੀਮਾ ਕਰਨ ਦੀ ਰਸਮੀ ਤੌਰ ਤੇ ਮੁਹਿੰਮ ਵਿੱਢੀ ਜਾ ਰਹੀ ਹੈ।

 ਜਿਸ ‘ਚ ਹਲਕਾ ਅਜਨਾਲਾ ਦੇ ਹੜ੍ਹਾਂ ਤੋਂ ਪ੍ਰਭਾਵਿਤ 100 ਪਿੰਡਾਂ ਸਮੇਤ ਪੰਜਾਬ ਭਰ ਦੇ ਹੜ੍ਹਾਂ ਦੀ ਮਾਰ ਹੇਠ ਸ਼ਨਾਖਤ ਕੀਤੇ ਗਏ 2303 ਪਿੰਡਾਂ  ਨੂੰ ਪਹਿਲ ਦੇ ਅਧਾਰ ਤੇ ਮੁੱਖ ਮੰਤਰੀ ਮੁਫਤ ਇਲਾਜ ਬੀਮਾ ਸਕੀਮ ਦੇ ਘੇਰੇ ‘ਚ ਲਿਆਉਣ ਲਈ ਬੀਮਾ ਸਕੀਮ ਕਾਰਡ ਬਣਾਏ ਜਾਣਗੇ। ਵਿਧਾਇਕ ਤੇ ਸਾਬਕਾ ਮੰਤਰੀ ਸ. ਧਾਲੀਵਾਲ ਨੇ ਹੜ੍ਹ ਪੀੜਤਾਂ ਨੂੰ ਇਹ ਵੀ ਭਰੋਸਾ ਦਿੱਤਾ ਕਿ ਸਿਹਤ ਸੁਰੱਖਿਆ ਪੱਖੋਂ ਹਰੇਕ ਹੜ ਪ੍ਰਭਾਵਿਤ ਪਿੰਡ ਨੂੰ ਮਜਬੂਤ ਕਰਨ ਲਈ ਫੌਗਿੰਗ ਸ਼ੁਰੂ ਕੀਤੀ ਗਈ ਹੈ। 

ਮੁਫਤ ਇਲਾਜ ਲਈ ਮੈਡੀਕਲ ਕੈਂਪ ਵੀ ਬਰਾਬਰ ਲਗਾਉਣ ਦਾ ਆਗਾਜ਼ ਕੀਤਾ ਗਿਆ ਹੈ, ਐਮਰਜੰਸੀ ਹਾਲਤਾਂ ‘ਚ ਮਰੀਜ ਨੂੰ ਔਖੇ ਪੈਂਢੇ ਵਾਲੇ ਸ਼ਹਿਰਾਂ ਜਾਂ ਮਹਾਂਨਗਰਾਂ ‘ਚ ਇਲਾਜ ਲਈ ਲਿਜਾਉਣ ਲਈ ਬਕਾਇਦਾ 550 ਮੈਡੀਕਲ ਐਂਬੂਲੈਸਾਂ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਇਹ ਵੀ ਪ੍ਰਗਟਾਵਾ ਕੀਤਾ ਕਿ ਅੱਜ ਤੋਂ 5 ਦਿਨ ਬਾਅਦ ਤੱਕ ਪਿੰਡਾਂ, ਖੇਤਾਂ, ਬੰਬੀਆਂ , ਸਿਹਤ ਡਿਸਪੈਂਸਰੀਆਂ, ਸਕੂਲਾਂ, ਹੋਰ ਸਰਕਾਰੀ ਇਮਾਰਤਾਂ ਸਮੇਤ ਹੋਰ ਸਰਕਾਰੀ ਇਮਾਰਤਾਂ ਨੂੰ 24 ਸਤੰਬਰ ਤੱਕ ਗਾਰ ਤੇ ਮਲਬੇ ਤੋਂ ਮੁਕਤ ਕੀਤੇ ਜਾਣ ਦਾ ਟੀਚਾ ਰੱਖਿਆ ਗਿਆ ਹੈ। 

ਉਨ੍ਹਾਂ ਨੇ ਹੜ੍ਹ ਪੀੜਤਾਂ ਦੇ ਨਿੱਕੇ ਮੋਟੇ ਸ਼ੰਕਿਆਂ ਨੂੰ ਨਵਿਰਤ ਕਰਦਿਆਂ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਔਖੀ ਘੜੀ ‘ਚ ਹੜ੍ਹ ਪੀੜਤਾਂ ਦੇ ਨਾਲ ਮਜ਼ਬੂਤ ਚਟਾਨ ਵਾਂਗ ਖੜੀ ਹੈ। ਅਤੇ ਫਸਲਾਂ ਦੇ ਖਰਾਬੇ , ਪਸ਼ੂਆਂ, ਨੁਕਸਾਨੇ ਗਏ ਘਰਾਂ ਆਦਿ  ਦਾ ਮੁਆਵਜਾ ਦੇਣ ਲਈ ਸੂਬਾ ਮਾਨ ਸਰਕਾਰ ਕਤਾਰ ‘ਚ ਖੜੇ ਅਖੀਰਲੇ ਪ੍ਰਭਾਵਿਤ ਵਿਅਕਤੀ ਨੂੰ ਹਰ ਹੀਲੇ ਮੁਆਵਜਾ ਲਈ ਵਚਣਬੱਧ ਹੈ। 

 

Tags: Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , Amritsar , Ajnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD