Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਬਾਬਾ ਬੰਦਾ ਸਿੰਘ ਬਹਾਦੁਰ ਜੀ ਦੇ ਬਾਰੇ ਵਿੱਚ ਲੋਕਾਂ ਨੂੰ ਵੱਧ ਤੋਂ ਵੱਧ ਪਹੁੰਚੇਗੀ ਜਾਣਕਾਰੀ, ਟਰਸਟ ਦਾ ਫ਼ੇਸਬੁੱਕ ਪੇਜ਼ ਤੇ ਲੋਗੋ ਵੀ ਹੋਇਆ ਲਾਂਚ

ਕੇਂਦਰੀ ਉਰਜਾ ਮੰਤਰੀ ਤੇ ਟਰਸਟ ਦੇ ਚੇਅਰਮੈਨ ਮਨੋਹਰ ਲਾਲ ਨੇ ਫੇਸਬੁੱਕ ਪੇਜ਼ ਕੀਤਾ ਲਾਂਚ, ਲੋਗੋ ਨੂੰ ਵੀ ਕੀਤਾ ਲਾਂਚ

Manohar Lal Khattar, Bharatiya Janata Party, BJP, BJP Haryana, Kanwar Pal

Web Admin

Web Admin

5 Dariya News

ਚੰਡੀਗੜ੍ਹ , 18 Sep 2025

Last updated on: Sep 20, 2025, 11:34 IST

ਬਾਬਾ ਬੰਦਾ ਸਿੰਘ ਬਹਾਦੁਰ ਜੀ ਦੇ ਬਾਰੇ ਵਿੱਚ ਲੋਕਾਂ ਨੂੰ ਵੱਧ ਤੋਂ ਵੱਧ ਜਾਣਕਾਰੀ ਪਹੁੰਚਾਉਣ ਤੇ ਲੋਕਾਂ ਨੂੰ ਜਾਗਰੁਕ ਕਰਨ ਲਈ ਬਾਬਾ ਬੰਦਾ ਸਿੰਘ ਬਹਾਦੁਰ ਲੋਹਗੜ੍ਹ ਫਾਉਂਡੇਸ਼ਨ (ਟਰਸਟ) ਦੇ ਫੇਸਬੁੱਕ ਪੇਜ ਤੇ ਲੋਗੋ ਨੂੰ ਲਾਂਚ ਕੀਤਾ ਗਿਆ। ਫੇਸਬੁੱਕ ਪੇਜ ਤੇ ਲੋਗੋ ਦੀ ਲਾਂਚਿੰਗ ਅੱਜ ਇੱਥੇ ਚੰਡੀਗੜ੍ਹ ਵਿੱਚ ਕੇਂਦਰੀ ਊਰਜਾ ਮੰਤਰੀ ਤੇ ਟਰਸਟ ਦੇ ਚੇਅਰਮੈਨ ਸ੍ਰੀ ਮਨੋਹਰ ਲਾਲ ਨੇ ਕੀਤੀ।

ਸ੍ਰੀ ਮਨੋਹਰ ਲਾਲ ਨੇ ਅੱਜ ਇੱਥੇ ਚੰਡੀਗੜ੍ਹ ਵਿੱਚ ਬਾਬਾ ਬੰਦਾ ਸਿੰਘ ਬਹਾਦੁਰ ਲੋਹਗੜ੍ਹ ਫਾਊਂਡੇਸ਼ਨ ਟਰਸਟ ਦੀ ਮੀਟਿੰਗ ਦੌਰਾਨ ਕਿਹਾ ਕਿ ਜਲਦੀ ਹੀ ਟਰਸਟ ਦੇ ਭਵਨ ਦਾ ਨਿਰਮਾਣ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ ਅਤੇ ਇਸ ਸਬੰਧ ਵਿੱਚ ਸਬੰਧਿਤ ਵਿਭਾਗ ਵੱਲੋਂ ਨੌਨ ਓਬਜੈਕਸ਼ਨ ਸਰਟੀਫਿਕੇਟ ਜਲਦੀ ਹੀ ਜਾਰੀ ਹੋਵੇਗਾ। ਉਨ੍ਹਾਂ ਨੇ ਦਸਿਆ ਕਿ ਕਲਾ ਅਤੇ ਸਭਿਆਚਾਰਕ ਕਾਰਜ ਵਿਭਾਗ ਵੱਲੋਂ ਲਗਭਗ 20 ਏਕੜ ਭੁਮੀ ਦਾ ਟ੍ਰਾਂਸਫਰ ਟਰਸਟ ਨੂੰ ਕਰ ਦਿੱਤਾ ਗਿਆ ਹੈ ਅਤੇ ਅਗਾਮੀ ਕਾਰਵਾਈ 'ਤੇ ਤੇਜੀ ਨਾਲ ਕੰਮ ਜਾਰੀ ਹੈ।

ਅੱਜ ਦੀ ਮੀਟਿੰਗ ਵਿੱਚ ਸੂਚਨਾ, ਜਨਸੰਪਰਕ ਅਤੇ ਭਾਸ਼ਾ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਨੂੰ ਬਾਬਾ ਬੰਦਾ ਸਿੰਘ ਬਹਾਦੁਰ ਲੋਹਗੜ੍ਹ ਫਾਊਂਡੇਸ਼ਨ ਟਰਸਟ ਦਾ ਮੈਂਬਰ ਬਣਾਏ ਜਾਣ ਤਹਿਤ ਮੰਜੁਰੀ ਪ੍ਰਦਾਨ ਕਰ ਦਿੱਤੀ ਗਈ ਹੈ।ਮੀਟਿੰਗ ਵਿੱਚ ਕੇਂਦਰੀ ਮੰਤਰੀ ਤੇ ਟਰਸਟ ਦੇ ਚੇਅਰਮੈਨ ਸ੍ਰੀ ਮਨੋਹਰ ਲਾਲ ਨੇ ਸਬੰਧਿਤ ਅਧਿਕਾਰੀਆਂ ਨੂੰ ਹਿਦਾਇਤਾਂ ਦਿੰਦੇ ਹੋਏ ਕਿਹਾ ਕਿ ਅੱਜ ਸ਼ੁਰੂ ਕੀਤੇ ਫੇਸਬੁੱਕ ਪੇਜ 'ਤੇ ਬਾਬਾ ਬੰਦਾ ਸਿੰਘ ਬਹਾਦੁਰ ਜੀ ਦੇ ਜੀਵਨ ਨਾਲ ਸਬੰਧਿਤ ਉਨ੍ਹਾਂ ਦੀ ਬਹਾਦਰੀ ਭਰੀਆਂ ਕਹਾਣੀਆਂ ਦੇ ਕੰਟੇਂਟ ਨੂੰ ਸਾਂਝਾ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਲੋਕ ਟਰਸਟ ਵੱਲੋਂ ਪ੍ਰਦਾਨ ਕੀਤੀ ਜਾ ਰਹੀ ਜਾਣਕਾਰੀ ਨਾਲ ਜਾਣੂ ਹੋ ਸਕਣ ਅਤੇ ਸਮਾਜ ਨੂੰ ਪੇ੍ਰਰਣਾ ਮਿਲ ਸਕੇ।

ਮਨੋਹਰ ਲਾਲ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਮੌਜੁਦਾ ਵਿੱਚ ਚੱਲ ਰਹੇ ਸੇਵਾ ਪੱਖਵਾੜਾ ਪ੍ਰੋਗਰਾਮ ਦੌਰਾਨ ਬਾਬਾ ਬੰਦਾ ਸਿੰਘ ਬਹਾਦੁਰ ਲੋਹਗੜ੍ਹ ਫਾਉਂਡੇਸ਼ਨ ਟਰਸਟ ਪਰਿਸਰ ਵਿੱਚ ਇੱਕ ਸਵੱਛਤਾ ਮੁਹਿੰਮ ਚਲਾਈ ਜਾਵੇ ਅਤੇ ਜਰੂਰਤਮੰਦ ਲੋਕਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇੱਕ ਖੂਨਦਾਨ ਕੈਂਪ ਵੀ ਆਯੋਜਿਤ ਕੀਤਾ ਜਾਵੇ ਅਤੇ ਟਰਸਟ ਦੀ ਜਮੀਨ 'ਤੇ ਇੱਕ ਬੋਰਡ ਵੀ ਲਗਾਇਆ ਜਾਵੇ। ਇਸ ਬੋਰਡ 'ਤੇ ਬਾਬਾ ਬੰਦਾ ਸਿੰਘ ਬਹਾਦੁਰ ਦੀ ਫੋਟੋ ਅਤੇ ਲੋਗੋ ਵੀ ਹੋਣੇ ਚਾਹੀਦੇ ਹਨ।

ਮਨੋਹਰ ਲਾਲ ਨੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦੁਰ ਜੀ ਜਿਨ੍ਹਾਂ ਥਾਵਾਂ ਤੋਂ ਗੁਜਰੇ ਹਨ ਅਤੇ ਠਹਿਰੇ ਹਨ, ਉਨ੍ਹਾਂ ਥਾਵਾਂ 'ਤੇ ਵੱਖ-ਵੱਖ ਤਰ੍ਹਾ ਦੇ ਪ੍ਰੋਗਰਾਮ ਆਯੋਜਿਤ ਕਰਨ ਲਈ ਇੱਕ ਰੂਪਰੇਖਾ ਤਿਆਰ ਕੀਤੀ ਜਾਵੇ ਤਾਂ ਜੋ ਬਾਬਾ ਬੰਦਾ ਸਿੰਘ ਬਹਾਦੁਰ ਜੀ ਦੀ ਬਹਾਦਰੀ ਭਰੀਆਂ ਕਹਾਣੀਆਂ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਇਆ ਜਾ ਸਕੇ। ਮੀਟਿੰਗ ਦੌਰਾਨ ਫਰੀਦਾਬਾਦ ਤੋਂ ਆਏ ਸ੍ਰੀ ਗੁਰਪ੍ਰਸਾਦ ਸਿੰਘ ਨੇ 11 ਲੱਖ ਰੁਪਏ ਦਾ ਚੈਕ ਟਰਸਟ ਦੇ ਚੇਅਰਮੈਨ ਤੇ ਕੇਂਦਰੀ ਮੰਤਰੀ ਸ੍ਰੀ ਮਨੋਹਰ ਲਾਲ ਨੂੰ ਭੇਂਟ ਕੀਤਾ।

ਮੀਟਿੰਗ ਵਿੱਚ ਸਾਬਕਾ ਮੰਤਰੀ ਸ੍ਰੀ ਕੰਵਰ ਪਾਲ, ਲੋਕ ਨਿਰਮਾਣ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਅਨੁਰਾਗ ਅਗਰਵਾਲ, ਸੂਚਨਾ ਜਨ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਸ੍ਰੀ ਅਮਿਤ ਅਗਰਵਾਲ ਅਤੇ ਡਾਇਰੈਕਟਰ ਜਨਰਲ ਸ੍ਰੀ ਕੇ. ਮਕਰੰਦ ਪਾਂਡਰੰਗ, ਯਮੁਨਾਨਗਰ ਦੇ ਡਿਪਟੀ ਕਮਿਸ਼ਨਰ ਪਾਰਥ ਗੁਪਤਾ, ਮੁੱਖ ਮੰਤਰੀ ਦੇ ਓਐਸਡੀ ਡਾ. ਪ੍ਰਭਲੀਨ ਸਿੰਘ ਅਤੇ ਟਰਸਟ ਦੇ ਮੈਂਬਰ ਤੇ ਅਧਿਕਾਰੀ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

 

Tags: Manohar Lal Khattar , Bharatiya Janata Party , BJP , BJP Haryana , Kanwar Pal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD