Friday, 05 June 2026

 

 

ਖ਼ਾਸ ਖਬਰਾਂ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ

 

ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਖ਼ਰੀਦ ਕੀਤੇ ਝੋਨੇ ਦੀ ਚੁਕਾਈ ਤੇ ਅਦਾਇਗੀ ਨਾਲੋ-ਨਾਲ ਯਕੀਨੀ ਬਣਾਉਣ ਦੀ ਹਦਾਇਤ

ਜ਼ਿਲ੍ਹੇ ’ਚ ਝੋਨੇ ਦੀ ਚੱਲ ਰਹੀ ਖ਼ਰੀਦ ਪ੍ਰਕਿਰਿਆ ਦਾ ਲਿਆ ਜਾਇਜ਼ਾ

Himanshu Aggarwal, Dr Himanshu Aggarwal, DC Jalandhar, Jalandhar, Deputy Commissioner Jalandhar

Web Admin

Web Admin

5 Dariya News

ਜਲੰਧਰ , 19 Sep 2025

Last updated on: Sep 20, 2025, 12:33 IST

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਜ਼ਿਲ੍ਹੇ ਵਿੱਚ ਝੋਨੇ ਦੀ ਚੱਲ ਰਹੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਕਿਸਾਨਾਂ ਦੀ ਖ਼ਰੀਦ ਕੀਤੀ ਫ਼ਸਲ ਦੀ ਨਾਲੋ-ਨਾਲ ਲਿਫ਼ਟਿੰਗ ਅਤੇ ਨਿਰਧਾਰਤ ਸਮੇਂ ਦੇ ਅੰਦਰ ਅਦਾਇਗੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਖੁਰਾਕ ਤੇ ਸਿਵਲ ਸਪਲਾਈਜ਼, ਜ਼ਿਲ੍ਹਾ ਮੰਡੀ ਬੋਰਡ ਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਕਿਹਾ ਕਿ ਮੰਡੀਆਂ ਵਿੱਚ ਖ਼ਰੀਦ ਕੀਤੇ ਗਏ ਝੋਨੇ ਦੀ ਚੁਕਾਈ 72 ਘੰਟਿਆਂ ਅੰਦਰ ਯਕੀਨੀ ਬਣਾਈ ਜਾਵੇ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਝੋਨਾ ਲਿਆਉਣ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ। 

ਇਸ ਤੋਂ ਇਲਾਵਾ ਕਿਸਾਨਾਂ ਨੂੰ ਖ਼ਰੀਦ ਗਏ ਝੋਨੇ ਦੀ 48 ਘੰਟਿਆਂ ਅੰਦਰ-ਅੰਦਰ ਅਦਾਇਗੀ ਨੂੰ ਵੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਪੰਜਾਬ ਸਰਕਾਰ ਦੀ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਣ ਦੀ ਵਚਨਬੱਧਤਾ ਦੁਹਰਾਉਂਦਿਆਂ ਡਾ. ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। 

ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿੱਚ ਨਿੱਜੀ ਤੌਰ ’ਤੇ ਦੌਰੇ ਕਰਕੇ ਕਿਸਾਨਾਂ ਨਾਲ ਲਗਾਤਾਰ ਰਾਬਤਾ ਕਾਇਮ ਰੱਖਿਆ ਜਾਵੇ ਅਤੇ ਜੇਕਰ ਉਨ੍ਹਾਂ ਨੂੰ ਆਪਣੀ ਉਪਜ ਦੀ ਵਿਕਰੀ ਸਬੰਧੀ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਤੁਰੰਤ ਉਸ ਦਾ ਹੱਲ ਕੀਤਾ ਜਾਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਕਟਾਈ ਲਈ ਰਾਤ ਸਮੇਂ ਕੰਬਾਈ ਦੀ ਵਰਤੋਂ ਨਾ ਕਰਨ ਅਤੇ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਕਰਵਾਈ ਜਾਵੇ ਤਾਂ ਜੋ ਫ਼ਸਲ ਵਿੱਚ ਨਮੀ ਦੀ ਮਾਤਰਾ ਨਿਰਧਾਰਤ ਮਾਪਦੰਡ ਤੋਂ ਵੱਧ ਨਾ ਹੋਵੇ।

ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕੰਬਾਈਨ ਨਾਲ ਝੋਨੇ ਦੀ ਕਟਾਈ ਸਬੰਧੀ ਹਦਾਇਤਾਂ ਦੀ ਸਖ਼ਤੀ ਨਾਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਝੋਨੇ ਦੀ ਕਟਾਈ ਸਮੇਂ ਕੰਬਾਈਨ ’ਤੇ ਸੁਪਰ ਐਸ.ਐਮ.ਐਮ. ਦੀ ਵਰਤੋਂ ਕੀਤੀ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਝੋਨੇ ਦੀ ਖ਼ਰੀਦ ਸੀਜ਼ਨ ਦੌਰਾਨ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਦੀ ਰੋਕਥਾਮ ਲਈ ਕਿਸਾਨਾਂ ਨੂੰ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਉਣ ਦੇ ਨਾਲ-ਨਾਲ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਜਾਗਰੂਕ ਕੀਤਾ ਜਾਵੇ। 

ਉਨ੍ਹਾਂ ਇਹ ਵੀ ਕਿਹਾ ਕਿ  ਜਿਨ੍ਹਾਂ ਪਿੰਡਾਂ ਵਿੱਚ ਪਿਛਲੀ ਵਾਰ ਪਰਾਲੀ ਨੂੰ ਅੱਗ ਲੱਗਣ ਦੇ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ, ਉੱਥੇ ਵਿਸ਼ੇਸ਼ ਤਵਜੋਂ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਅਜਿਹੀਆਂ ਘਟਨਾਵਾਂ ’ਤੇ ਨਜ਼ਰ ਰੱਖਣ ਅਤੇ ਤੁਰੰਤ ਕਾਰਵਾਈ ਲਈ ਕਲਸਟਰ ਅਧਿਕਾਰੀ ਨਿਯੁਕਤ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਜ਼ਿਲ੍ਹੇ ਦੀਆਂ ਸਹਿਕਾਰੀ ਸਭਾਵਾਂ ਤੇ ਸੁਸਾਇਟੀਆਂ ਪਾਸ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਮੌਜੂਦ ਮਸ਼ੀਨਰੀ ਬਾਰੇ ਵੀ ਵੱਧ ਤੋਂ ਵੱਧ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਕਿਸਾਨ ਮਸ਼ੀਨਰੀ ਦੀ ਵਰਤੋਂ ਕਰਕੇ ਵਾਤਾਵਰਣ ਦੀ ਸੰਭਾਲ ਵਿੱਚ ਯੋਗਦਾਨ ਪਾ ਸਕਣ।

ਮੀਟਿੰਗ ਵਿੱਚ ਡੀ.ਐਫ.ਐਸ.ਈ. ਹਰਵੀਨ ਕੌਰ, ਜ਼ਿਲ੍ਹਾ ਮੰਡੀ ਅਫ਼ਸਰ ਅਰਵਿੰਦਰ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਤੋਂ ਇਲਾਵਾ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ ਵੀ ਮੌਜੂਦ ਸਨ।

 

Tags: Himanshu Aggarwal , Dr Himanshu Aggarwal , DC Jalandhar , Jalandhar , Deputy Commissioner Jalandhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD