Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਸਾਕਸ਼ੀ ਸਾਹਨੀ ਨੇ ਪਰਾਲੀ ਨਾ ਸਾੜਣ ਵਾਲੇ ਕਿਸਾਨਾਂ ਨੂੰ ਹੀਰੋ ਕਿਸਾਨ ਪ੍ਰਸੰਸ਼ਾ ਪੱਤਰ ਦੇ ਕੇ ਕੀਤਾ ਸਨਮਾਨਤ

ਕਿਹਾ ਕਿ- ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਦੇ ਸਰਕਾਰੀ ਦਵਾਰੇ ਕੰਮ ਹੋਣਗੇ ਪਹਿਲ ਦੇ ਅਧਾਰ ਤੇ

Sakshi Sawhney, DC Amritsar, Amritsar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 19 Sep 2025

Last updated on: Sep 20, 2025, 15:31 IST

ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅੱਜ ਮਜੀਠਾ ਹਲਕੇ ਦੇ ਪਿੰਡ ਸੋਹੀਆਂ ਕਲਾਂ ਅਤੇ ਅਜੈਬਵਾਲੀ ਵਿਖੇ ਕਿਸਾਨਾਂ ਦੇ ਖੇਤਾਂ ਵਿਚ ਪਹੁੰਚ ਕੇ  ਜਿਲ੍ਹੇ ਦੇ ਛੋਟੇ ਤੇ ਸੀਮਾਂਤ ਕਿਸਾਨਾਂ ਜਿੰਨਾਂ ਨੇ  ਪਰਾਲੀ ਨੂੰ ਅੱਗ ਨਹੀਂ ਸੀ ਲਗਾਈ ਨੂੰ ਵਿਸ਼ੇਸ ਤੌਰ ਤੇ ਹੀਰੋ ਕਿਸਾਨ ਪ੍ਰਸੰਸ਼ਾ ਪੱਤਰ ਦੇ ਕੇ ਸਨਮਾਨਤ  ਕਰਦਿਆਂ ਕਿਹਾ ਕਿ ਤੁਸੀ ਸਾਡੇ ਹੀਰੋਜ਼ ਹੋ ਜੋ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਇਕ ਮਿਸਾਲ ਕਾਇਮ ਕਰ ਰਹੇ ਹੋ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਦੇ ਸਰਕਾਰੀ ਦਵਾਰੇ ਕੰਮ ਪਹਿਲ ਤੇ ਆਧਾਰ ਤੇ ਕੀਤੇ ਜਾਣਗੇ। ਉਨ੍ਹਾ ਨੇ ਅੱਜ ਸੇਵਾ ਕੇਂਦਰ ਵਿਖੇ ਕਿਸਾਨਾਂ ਨੂੰ ਦਿੱਤੇ ਜਾਣ ਵਾਲੇ ਤਰਜੀਹੀ ਕਾਰਡ ਕਾਊੱਟਰ ਦਾ ਉਦਘਾਟਨ ਵੀ ਕੀਤਾ ਅਤੇ ਕਿਸਾਨਾਂ ਨੂੰ ਤਰਜੀਹੀ ਕਾਰਡ ਵੀ ਵੱਡੇ ਗਏ। 

ਉਨਾਂ ਦੱਸਿਆ ਕਿ  ਇਹ ਕਿਸਾਨ  ਤਰਜੀਹ ਕਾਰਡ ਸੇਵਾ ਕੇਂਦਰਾਂ, ਫਰਦ ਕੇਂਦਰ ਅਤੇ ਹੋਰ ਸਰਕਾਰੀ ਕੰਮਾਂ ਲਈ ਤੁਹਾਡੇ ਵੱਲੋਂ ਵਰਤੇ ਜਾ ਸਕਣਗੇ ਜਿਥੇ ਤੁਹਾਡੇ ਕੰਮ ਪਹਿਲ ਦੇ ਅਧਾਰ ਤੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਾਰੇ ਸਰਕਾਰੀ ਦਫਤਰਾਂ ਵਿੱਚ ਤੁਹਾਡੀ ਪਾਰਕਿੰਗ ਮੁਫ਼ਤ ਹੋਵੇਗੀ।

ਸ੍ਰੀਮਤੀ ਸਾਹਨੀ ਨੇ ਦੱਸਿਆ ਕਿ ਇਸ ਤੋ ਇਲਾਵਾ ਪ੍ਰਸਾਸ਼ਨ ਵੱਲੋਂ ਖੇਤੀ ਸੰਦ ਵੇਚਣ ਵਾਲੀਆਂ ਪ੍ਰਾਈਵੇਟ ਕੰਪਨੀਆਂ ਨਾਲ ਵੀ ਤਾਲਮੇਲ ਕੀਤਾ ਗਿਆ ਹੈ ਅਤੇ ਉਨ੍ਹਾਂ ਕੰਪਨੀਆਂ ਵਲੋ  ਕਿ ਜਿਹੜੇ ਕਿਸਾਨਾਂ ਨੇ ਪਰਾਲੀ ਨੂੰ ਅੱਗ  ਨਹੀਂ ਲਗਾਈ ਉਨ੍ਹਾਂ ਨੂੰ ਖੇਤੀ ਸੰਦਾਂ ਤੇ ਛੋਟ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਤੋਂ ਇਲਾਵਾ ਹੋਰ ਵੀ ਨਿੱਜੀ ਖੇਤਰ ਦੀਆਂ ਕੰਪਨੀਆਂ ਨਾਲ ਰਾਬਤਾ ਕਾਇਮ ਕੀਤਾ ਗਿਆ ਹੈ ਜੋ ਅਗਾਂਹਵਧੂ ਕਿਸਾਨਾਂ ਨੂੰ ਆਪਣੇ ਸਮਾਨ ਤੇ ਛੋਟ ਮੁਹੱਈਆ ਕਰਵਾਉਣਗੀਆਂ। 

ਉਨ੍ਹਾਂ ਕਿਹਾ ਕਿ ਇਨ੍ਹਾਂ ਕਿਸਾਨਾਂ ਨੂੰ ਸਰਕਾਰ ਵੱਲੋਂ ਕਰਵਾਏ ਜਾਂਦੇ ਸਮਾਗਮਾਂ ਵਿੱਚ ਵੀ ਵਿਸ਼ੇਸ਼ ਸੱਦਾ ਪੱਤਰ ਦਿੱਤੇ ਭੇਜੇ ਜਾਣਗੇ ਤਾਂ ਜੋ ਇਨ੍ਹਾਂ ਸਮਾਗਮਾਂ ਵਿੱਚ ਸ਼ਿਰਕਤ ਕਰ ਸਕਣ। ਇਸ ਮੌਕੇ ਆਏ ਹੋਏ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਵਲੋ ਜੋ ਸਾਨੂੰ ਤਰਜੀਹੀ ਕਾਰਡ ਦਿੱਤਾ ਗਿਆ ਹੈ,ਇਸ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਪ੍ਰਸ਼ਾਸਨ ਕਿਸਾਨਾਂ ਦੀ ਹੱਲਾਸ਼ੇਰੀ ਕਰ ਰਿਹਾ ਹੈ ਜਿਸ ਤੋ ਕਿ ਹੋਰ ਕਿਸਾਨ ਵੀ ਪ੍ਰੇਰਨਾ ਲੈਣਗੇ ਅਤੇ ਉਹ ਵੀ ਪਰਾਲੀ ਨੂੰ ਅੱਗ ਨਹੀ ਲਗਾਉਣਗੇ। 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਰੋਹਿਤ ਗੁਪਤਾ, ਖੇਤੀਬਾੜੀ ਵਿਭਾਗ ਤੋ ਡਾ: ਰਮਨ ਕੁਮਾਰ, ਸ: ਤੇਜਿੰਦਰ ਸਿੰਘ ਤੋ ਇਲਾਵਾ ਹੋਰ ਵੀ ਹਾਜ਼ਰ ਸਨ।

 

Tags: Sakshi Sawhney , DC Amritsar , Amritsar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD