Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਕੁਲਦੀਪ ਸਿੰਘ ਧਾਲੀਵਾਲ ਨੇ ਹੜ੍ਹ ਪੀੜਤਾਂ ਦੇ ਪੁਨਰਵਸੇਬੇ ਲਈ ‘ਮਿਸ਼ਨ ਚੜਦੀ ਕਲਾ’ ਤਹਿਤ ਸਹਾਇਤਾ ਦੀ ਅਪੀਲ ਕੀਤੀ

Kuldeep Singh Dhaliwal, AAP, Aam Aadmi Party, Aam Aadmi Party Punjab, AAP Punjab

5 Dariya News

5 Dariya News

5 Dariya News

ਅੰਮ੍ਰਿਤਸਰ/ਅਜਨਾਲਾ , 19 Sep 2025

Last updated on: Sep 20, 2025, 15:34 IST

ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਖੇਤਰ ਦੇ ਹੜ੍ਹ ਪੀੜਤਾਂ ਨੂੰ ਪੁਨਰ ਵਸੇਬੇ ਦਾ ਭਰੋਸਾ ਦਿੰਦਿਆਂ ਕਿਹਾ ਕਿ ਮੁਗਲ ਕਾਲ ਤੇ ਬ੍ਰਿਿਟਸ਼ ਸ਼ਾਸ਼ਨ ਦੌਰਾਨ ਪੰਜਾਬ, ਪੰਜਾਬੀਅਤ ’ਤੇ ਢਾਹੇ ਜਾਂਦੇ ਰਹੇ ਜ਼ਬਰ ਨਾਲ  ਉਜੜਦੇ ਰਹੇ ਪੰਜਾਬ ਅਤੇ ਕੁਦਰਤੀ ਆਫਤਾਂ ਕਾਰਣ ਵੀ ਹੁੰਦੀ ਰਹੀ ਤਬਾਹੀ ਦੀ ਪੰਜਾਬੀਅਤ ਦੀ ਇਕਮੁੱਠਤਾ ਵਲੋਂ ਪੰਜਾਬ ਨੂੰ ਮੁੜ ਪੈਰਾਂ ਸਿਰ ਖੜੇ ਕਰਨ ਲਈ ਦਿੱਤੀ ਜਾਂਦੀ ਰਹੀ ਬੁਰੀ ਤਰਾਂ ਹਾਰ ਵਾਂਗ ਹੀ ਹੁਣ ਇਸ ਵੇਲੇ ਅਕਹਿ ਤੇ ਅਸਹਿ ਬਰਸਾਤਾਂ ‘ਚ ਕੁਦਰਤੀ ਕਰੋਪੀ ਭਿਆਨਕ ਹੜਾਂ ‘ਚ ਬੁਰੀ ਤਰਾਂ ਅਰਥਿਕ ਤੇ ਸਮਾਜਿਕ ਤੌਰ ਤੇ ਬਰਬਾਦ ਹੋਏ ਪੰਜਾਬ ਦੇ ਪੁਨਰ ਨਿਰਮਾਨ ਲਈ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਥਾਪਿਤ ਕੀਤੇ ਗਏ ‘ਮਿਸ਼ਨ ਚੜਦੀ ਕਲਾ’ ਤਹਿਤ ਪੰਜਾਬ ਸਮੇਤ ਸਮੁੱਚੇ ਦੇਸ਼ ਵਾਸੀਆਂ, ਖਾਸ ਕਰਕੇ ਵਿਦੇਸ਼ਾਂ ’ਚ ਵੱਸਦੇ ਦਾਨੀ ਪੰਜਾਬੀਆਂ ਦੀ ਪੰਜਾਬ ‘ਚ ਇਸ ਸਮੇਂ ਸਭ ਤੋਂ ਔਖੀ ਘੜੀ ’ਚ ਉਦਾਰਤਾ ਭਰੀ ਇਕ ਪੰਜਾਬੀਅਤ ਪਰਿਵਾਰ ਵਜੋਂ ਇਕਮੁਠਤਾ ਅੱਗੇ ਹੜ੍ਹਾਂ ਦੀ ਕਰੋਪੀ ’ਤੇ ਪੰਜਾਬੀਅਤ ਜਲਦੀ ਜਿੱਤ ਹਾਸਲ ਕਰੇਗੀ।

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ. ਧਾਲੀਵਾਲ ਨੇ ਅਜਨਾਲਾ ਖੇਤਰ ਦੇ ਹੜ੍ਹਾਂ ਤੋਂ ਪ੍ਰਭਾਵਿਤ ਪਿੰਡਾਂ ‘ਚ ਸਰਕਾਰੀ ਤੇ ਗੈਰ ਸਰਕਾਰੀ ਸਹਾਇਤਾ ਨਾਲ ਕੀਤੇ ਜਾ ਰਹੇ ਹੜ੍ਹ ਪੀੜਤਾਂ ਦੇ ਪੁਨਰ ਵਸੇਬੇ ਦੀ ਮੁਹਿੰਮ ਜਾਰੀ ਰੱਖਦਿਆਂ ਅੱਜ ਸਰਹੱਦੀ ਪਿੰਡ ਕੋਟ ਰਜਾਦਾ ਤੇ ਸੂਫੀਆਂ  ਆਦਿ ਪਿੰਡਾਂ ‘ਚ ਹੜ੍ਹ ਪੀੜਤਾਂ ਦੇ ਪੁਨਰ ਵਸੇਬੇ ਲਈ ਖੇਤਾਂ ਤੇ ਪਿੰਡਾਂ ‘ਚ ਸਾਫ ਸਫਾਈ ਤੇ ਨੁਕਸਾਨੇ ਘਰਾਂ ਦਾ ਜਾਇਜ਼ਾ ਲੈਣ ਮੌਕੇ ਦਰਪੇਸ਼ ਵੱਖ ਵੱਖ ਸਮੱਸਿਆਵਾਂ ਸੁਨਣ ਤੇ ਹੱਲ ਕਰਨ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਮਿਸ਼ਨ ਚੜਦੀ ਕਲਾ ਤਹਿਤ ਹੀ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਨੇ 26 ਸਤੰਬਰ ਤੋਂ 29 ਸਤੰਬਰ ਤੱਕ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਲਿਆ ਹੈ। 

ਸੈਸ਼ਨ ‘ਚ ਕੇਂਦਰੀ ਸਰਕਾਰ ਦੇ ਰਾਹਤ ਫੰਡ ਦੀ ਨੀਤੀ ਤਹਿਤ ਫਸਲਾਂ ਦੇ 100 ਫੀਸਦੀ ਖਰਾਬੇ ਬਦਲੇ ਦਿੱਤੀ ਜਾਣ ਵਾਲੀ 6800 ਰੁਪਏ ਪ੍ਰਤੀ ਏਕੜ ਮੁਆਵਜਾ, ਮਰੇ ਪਸ਼ੂਆਂ ਦਾ ਪ੍ਰਤੀ ਪਸ਼ੂ 37500 ਰੁਪਏ, ਨੁਕਸਾਨੇ ਗਏ ਘਰਾਂ ਦਾ 40 ਹਜਾਰ ਰੁਪਏ ਅਤੇ ਹੜ੍ਹਾਂ ‘ਚ ਮਾਰੇ ਗਏ ਵਿਅਕਤੀਆਂ ਦੇ ਆਸ਼ਰਿਤਾਂ ਨੂੰ 2-2 ਲੱਖ ਰੁਪਏ ਆਦਿ ਮੁਆਵਜਾ ਰਾਸ਼ੀ ‘ਚ ਸੂਬਾ ਮਾਨ ਸਰਕਾਰ ਵਲੋਂ ਪੰਜਾਬ ਦੇ ਪੁਨਰ ਨਿਰਮਾਣ ਲਈ ਹੰਭਲਾ ਮਾਰਣ ਹਿੱਤ ਕੇਂਦਰੀ ਨੀਤੀ ‘ਚ ਸੋਧਾਂ ਕੀਤੀਆਂ ਜਾਣ ਤਾਂ ਜੋ  ਹੜ੍ਹਾਂ ਕਾਰਣ ਪੰਜਾਬ ਦੇ 23 ਜ਼ਿਿਲਆਂ ਦੇ 2300 ਤੋਂ ਵਧੇਰੇ ਪਿੰਡਾਂ ‘ਚ 3200 ਸਕੂਲਾਂ, 1400 ਸਿਹਤ ਕੇਂਦਰਾਂ, 8500 ਕਿਲੋਮੀਟਰ ਸੜਕਾਂ, 2500 ਪੁੱਲ ਪੁਲੀਆਂ, ਪੰਚਾਇਤ ਘਰਾਂ ਸਮੇਤ 20 ਲੱਖ ਤੋਂ ਵੱਧ ਪ੍ਰਭਾਵਿਤ ਹੋਏ ਲੋਕਾਂ, ਨੁਕਸਾਨੇ ਗਏ ਰਿਹਾਇਸ਼ੀ ਘਰਾਂ, ਹੜ੍ਹਾਂ ‘ਚ 56 ਵਿਅਕਤੀਆਂ ਦੀਆਂ ਹੋਈਆਂ ਗੈਰ ਕੁਦਰਤੀ ਮੌਤਾਂ ਤੇ ਸੈਂਕੜੇ ਪਸ਼ੂਆਂ ਦੇ ਹੜ੍ਹਾਂ ਦੇ ਪਾਣੀ ਚ ਰੁੜ ਜਾਣ ਆਦਿ ਨੁਕਸਾਨ ਦੀ ਭਰਪਾਈ ਤਹਿਤ ਫਸਲਾਂ ਦੇ ਖਰਾਬੇ ਲਈ 20 ਹਜਾਰ ਰੁਪਏ ਪ੍ਰਤੀ ਏਕੜ ਸਮੇਤ ਨੁਕਸਾਨੇ ਘਰਾਂ , ਪਸ਼ੂਆਂ ਆਦਿ ਦੇ ਮੁਆਵਜਾ ਰਾਸ਼ੀ ‘ਚ ਵੀ ਉਚਿਤ ਵਾਧਾ ਕੀਤਾ ਜਾ ਸਕਦਾ। 

ਉਨ੍ਹਾਂ ਨੇ ਦੇਸ਼ ਵਿਦੇਸ਼ ‘ਚ ਵੱਸਦੇ ਸਮੂਹ ਦਾਨੀ ਭਾਰਤੀਆਂ ਨੂੰ ਸੱਦਾ ਦਿੱਤਾ ਕਿ ਪੰਜਾਬ ਦੀ ਕੁਦਰਤੀ ਆਫਤ ਕਾਰਣ ਹੋਈ ਤਬਾਹੀ ਨੂੰ ਹਰਾਉਣ ਲਈ ਮਾਨਵਤਾ ਵਜੋਂ ਖੁੱਲੇ੍ਹ ਦਿਲ ਨਾਲ ਮਿਸ਼ਨ ਚੜਦੀ ਕਲਾ ‘ਚ ਦਾਨ ਭੇਜਿਆ ਜਾਵੇ।

 

Tags: Kuldeep Singh Dhaliwal , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD