Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਵਿਧਾਇਕਾ ਮਾਣੂੰਕੇ ਦੇ ਯਤਨਾਂ ਸਦਕਾ ਜਗਰਾਉਂ ਦੀ ਕੱਚਾ ਮਲਕ ਰੋਡ ਬਣਨੀ ਸ਼ੁਰੂ

ਦੋ ਮਹੀਨੇ 'ਚ ਮੁਕੰਮਲ ਕਰਕੇ ਸੜਕ ਲੋਕਾਂ ਦੀ ਸਹੂਲਤ ਲਈ ਚਾਲੂ ਕਰ ਦਿੱਤੀ ਜਾਵੇਗੀ-ਬੀਬੀ ਮਾਣੂੰਕੇ

Saravjit Kaur Manuke, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਜਗਰਾਉਂ , 20 Sep 2025

Last updated on: Sep 22, 2025, 11:57 IST

ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦੇ ਯਤਨਾਂ ਸਦਕਾ ਜਗਰਾਉਂ ਸ਼ਹਿਰ ਦੀ ਅਹਿਮ ਸੜਕ ਕੱਚਾ ਮਲਕ ਰੋਡ, ਜੋ ਕਿ ਬੁਰੀ ਤਰ੍ਹਾਂ ਟੁੱਟ ਚੁੱਕੀ ਸੀ, ਮੁੜ ਬਣਨੀ ਸ਼ੁਰੂ ਹੋ ਚੁੱਕੀ ਹੈ। ਇਸ ਸੜਕ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਵਿਧਾਇਕਾ ਮਾਣੂੰਕੇ ਵੱਲੋਂ ਟੱਕ ਲਗਾਕੇ ਕੀਤੀ ਗਈ। ਇਸ ਮੌਕੇ ਉਹਨਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਆਗੂ ਪ੍ਰੋਫੈਸਰ ਸੁਖਵਿੰਦਰ ਸਿੰਘ ਵੀ ਵਿਸ਼ੇਸ਼ ਤੌਰਤੇ ਹਾਜ਼ਰ ਸਨ। 

ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਇਸ ਮੌਕੇ ਆਖਿਆ ਕਿ ਜਗਰਾਉਂ ਸ਼ਹਿਰ ਦੀ ਇਸ 'ਕੱਚਾ ਮਲਕ ਰੋਡ' ਸੜਕ ਦੀ ਮਿਆਦ ਸਾਲ 2027 ਤੱਕ ਖਤਮ ਹੁੰਦੀ ਸੀ ਅਤੇ ਨਿਯਮਾਂ ਮੁਤਾਬਿਕ ਸਰਕਾਰ ਵੱਲੋਂ ਇਹ ਸੜਕ 2027 ਵਿੱਚ ਹੀ ਮੁੜ ਬਣਾਈ ਜਾਣੀ ਸੀ, ਪਰੰਤੂ ਸੀਵਰੇਜ ਦੀ ਸਮ਼ੱਸਿਆ ਆ ਜਾਣ ਕਾਰਨ ਅਤੇ ਪਾਣੀ ਦੀਆਂ ਪਾਈਪ ਲਾਈਨਜ਼ ਪਾਉਣ ਕਾਰਨ ਇਹ ਸੜਕ ਕਈ ਥਾਵਾਂ, ਖਾਸ ਕਰਕੇ ਫਾਟਕਾਂ ਤੋਂ ਸ਼ਹਿਰ ਵਾਲੇ ਪਾਸੇ ਬਹੁਤ ਹੀ ਬੁਰੀ ਤਰਾਂ ਨਾਲ ਟੁੱਟ ਗਈ ਸੀ। 

ਜਿਸ ਕਾਰਨ ਲੋਕਾਂ ਦਾ ਲੰਘਣਾ ਬਹੁਤ ਮੁਸ਼ਕਲ ਹੋ ਗਿਆ ਸੀ ਅਤੇ ਲੋਕ ਭਾਰੀ ਪ੍ਰੇਸ਼ਾਨੀ ਵਿੱਚੋਂ ਗੁਜ਼ਰ ਰਹੇ ਸਨ। ਇਸ ਲਈ ਲੋਕਾਂ ਦੀਆਂ ਪ੍ਰੇਸ਼ਾਨੀਆਂ ਨੂੰ ਵੇਖਦੇ ਹੋਏ ਉਹਨਾਂ ਵੱਲੋਂ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸ੍ਰ.ਭਗਵੰਤ ਮਾਨ ਜੀ ਕੋਲ ਰੱਖਿਆ ਗਿਆ, ਜਿੰਨਾਂ ਵੱਲੋਂ 'ਕੱਚਾ ਮਲਕ ਰੋਡ' ਸੜਕ ਨੂੰ ਮੁੜ ਬਨਾਉਣ ਲਈ ਮੰਨਜੂਰੀ ਦੇ ਦਿੱਤੀ ਅਤੇ ਫੰਡ ਜਾਰੀ ਕਰ ਦਿੱਤਾ। ਵਿਧਾਇਕਾ ਮਾਣੂੰਕੇ ਨੇ ਹੋਰ ਦੱਸਿਆ ਕਿ ਇਸ ਸੜਕ ਦੇ ਨਿਰਮਾਣ ਉਪਰ ਇੱਕ ਕਰੋੜ ਰੁਪਏ ਦਾ ਖਰਚਾ ਆਵੇਗਾ ਅਤੇ ਇਸ ਸੜਕ ਉਪਰ ਫਾਟਕਾਂ ਤੋਂ ਸ਼ਹਿਰ ਵਾਲੇ ਪਾਸੇ 750 ਮੀਟਰ 80 ਐਮ.ਐਮ. ਦੀ ਇੰਟਰਲੌਕਿੰਗ ਟਾਈਲਾਂ ਲਗਾਈਆਂ ਜਾਣਗੀਆਂ ਅਤੇ ਫਾਟਕਾਂ ਤੋਂ ਜੀ.ਟੀ.ਰੋਡ ਤੱਕ ਬਜ਼ਰੀ ਅਤੇ ਪ੍ਰੀਮੈਕਸ ਨਾਲ 22 ਫੁੱਟ ਚੌੜੀ ਬਣਾਈ ਜਾਵੇਗੀ। 

ਉਹਨਾਂ ਦੱਸਿਆ ਕਿ ਜੇਕਰ ਮੌਸਮ ਸਹੀ ਰਿਹਾ ਤਾਂ ਇਸ ਸੜਕ ਦੋ ਮਹੀਨੇ ਦੇ ਅੰਦਰ ਅੰਦਰ ਤਿਆਰ ਕਰਕੇ ਲੋਕਾਂ ਦੀ ਸਹੂਲਤ ਲਈ ਚਾਲੂ ਕਰ ਦਿੱਤੀ ਜਾਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੰਡੀ ਬੋਰਡ ਦੇ ਜੇਈ ਪਰਿਮੰਦਰ ਸਿੰਘ, ਕੌਂਸਲਰ ਅਮਰਜੀਤ ਸਿੰਘ ਮਾਲਵਾ, ਕੌਂਸਲਰ ਸਤੀਸ਼ ਕੁਮਾਰ ਪੱਪੂ, ਕੌਂਸਲਰ ਕੰਵਰਪਾਲ ਸਿੰਘ, ਸਾਬਕਾ ਕੌਂਸਲਰ ਕਰਮਜੀਤ ਕੈਂਥ, ਸਾਜਨ ਮਲਹੋਤਰਾ, ਅਮਰਦੀਪ ਸਿੰਘ ਟੂਰੇ ਤੋਂ ਇਲਾਵਾ ਵੱਡੀ ਗਿਣਤੀ ਕੱਚਾ ਮਲਕ ਰੋਡ ਨਿਵਾਸੀ ਵੀ ਹਾਜ਼ਰ ਸਨ।

ਲੋਕ ਸੜਕ ਬਣਨ ਤੋਂ ਪਹਿਲਾਂ ਪਾਈਪ ਲਾਈਨ ਦਾ ਕੰਮ ਮੁਕੰਮਲ ਕਰਵਾਉਣ-ਵਿਧਾਇਕਾ ਮਾਣੂੰਕੇ

ਸੜਨ ਦੇ ਨਿਰਮਾਣ ਕਾਰਜ ਸ਼ੁਰੂ ਕਰਨ ਵੇਲੇ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਕੱਚਾ ਮਲਕ ਰੋਡ ਦੇ ਵਸਨੀਕਾਂ ਨੂੰ ਅਪੀਲ ਕਰਦੇ ਹੋਏ ਆਖਿਆ ਕਿ ਉਹ ਆਪੋ-ਆਪਣੇ ਘਰਾਂ ਅੱਗੇ ਸੀਵਰੇਜ ਅਤੇ ਪਾਣੀ ਦੀਆਂ ਪਾਈਪਾਂ ਪਾਉਣ ਦਾ ਕੰਮ ਮੁਕੰਮਲ ਸੜਕ ਬਣਨ ਤੋਂ ਪਹਿਲਾਂ-ਪਹਿਲਾਂ ਕਰਵਾ ਲੈਣ ਅਤੇ ਜੇਕਰ ਕੋਈ ਬਾਅਦ ਵਿੱਚ ਸੜਕ ਪੁੱਟਕੇ ਪਾਈਪ ਲਾਈਨ ਪਾਵੇਗਾ ਤਾਂ ਇਸ ਨਾਲ ਜਿੱਥੇ ਸੜਕ ਜ਼ਲਦੀ ਟੁੱਟ ਜਾਂਦੀ ਹੈ ਅਤੇ ਬਿਨਾਂ ਵਜ੍ਹਾ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾਂ ਪੈ ਸਕਦਾ ਹੈ। ਇਸ ਲਈ ਲੋਕ ਵੀ ਸਾਥ ਦੇਣ ਸੜਕ ਦੀ ਲੰਮਾਂ ਸਮਾਂ ਮਿਆਦ ਲਈ ਸੜਕ ਨੂੰ ਟੁੱਟਣ ਤੋਂ ਬਚਾਉਣ ਲਈ ਆਪੋ-ਆਪਣੀ ਜ਼ਿੰਮੇਵਾਰੀ ਜ਼ਰੂਰ ਸਮਝਣ।

 

Tags: Saravjit Kaur Manuke , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD