Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਜੁਗਰਾਜ ਜੱਗਾ ਦੇ ਕਤਲ ਕੇਸ ਵਿੱਚ ਸ਼ਾਮਲ ਦੋ ਮੁੱਖ ਦੋਸ਼ੀ ਨਾਗਾਲੈਂਡ ਤੋਂ ਗ੍ਰਿਫ਼ਤਾਰ

ਵਿਦੇਸ਼ੀ ਗੈਂਗਸਟਰਾਂ ਮਨੂ ਅਗਵਾਨ, ਜੀਸ਼ਾਨ ਅਖਤਰ ਅਤੇ ਗੋਪੀ ਨਵਾਂਸ਼ਹਿਰੀਆ ਦੇ ਨਿਰਦੇਸ਼ਾਂ 'ਤੇ ਟਾਰਗੇਟ ਕਿਲਿੰਗ ਨੂੰ ਦਿੱਤਾ ਗਿਆ ਸੀ ਅੰਜਾਮ: ਡੀਜੀਪੀ ਗੌਰਵ ਯਾਦਵ

Crime News Punjab, Punjab Police, Police, Crime News, Batala Police, Batala

5 Dariya News

5 Dariya News

5 Dariya News

ਬਟਾਲਾ , 21 Sep 2025

Last updated on: Sep 22, 2025, 15:09 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਮੁਹਿੰਮ ਦੌਰਾਨ ਵੱਡੀ ਸਫਲਤਾ ਵਿੱਚ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਬਟਾਲਾ ਪੁਲਿਸ, ਕੇਂਦਰੀ ਏਜੰਸੀਆਂ ਅਤੇ ਨਾਗਾਲੈਂਡ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਜੁਗਰਾਜ ਸਿੰਘ ਉਰਫ਼ ਜੱਗਾ ਕਤਲ ਕਾਂਡ ਵਿੱਚ ਸ਼ਾਮਲ ਦੋ ਮੁੱਖ ਮੁਲਜ਼ਮਾਂ ਨੂੰ ਨਾਗਾਲੈਂਡ ਦੇ ਕੋਹਿਮਾ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਹਰਮਨਪ੍ਰੀਤ ਸਿੰਘ ਉਰਫ਼ ਹਰਮਨ ਅਤੇ ਉਸਦੇ ਚਚੇਰੇ ਭਰਾ ਗੁਰਪ੍ਰੀਤ ਸਿੰਘ ਉਰਫ਼ ਗੋਪੀ ਦੋਵੇਂ ਵਾਸੀ ਪਿੰਡ ਕਲੇਰ, ਬਟਾਲਾ, ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਕੁਝ ਅਣਪਛਾਤੇ ਵਿਅਕਤੀਆਂ ਨੇ 9 ਸਤੰਬਰ, 2025 ਨੂੰ ਜੁਗਰਾਜ ਸਿੰਘ ਉਰਫ਼ ਜੱਗਾ, ਵਾਸੀ ਚੀਮਾ ਖੁਦੀ, ਬਟਾਲਾ ਦੀ ਉਸਦੇ ਪਿੰਡ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਟਾਰਗੇਟ ਕਿਲਿੰਗ ਵਿਦੇਸ਼ੀ ਗੈਂਗਸਟਰਾਂ ਜਸਵਿੰਦਰ ਸਿੰਘ ਉਰਫ਼ ਮਨੂ ਅਗਵਾਨ, ਮੁਹੰਮਦ ਯਾਸੀਨ ਅਖ਼ਤਰ ਉਰਫ਼ ਜੀਸ਼ਾਨ ਅਖ਼ਤਰ ਅਤੇ ਗੋਪੀ ਨਵਾਂਸ਼ਹਿਰੀਆ ਦੇ ਨਿਰਦੇਸ਼ਾਂ 'ਤੇ ਕੀਤੀ ਗਈ ਸੀ। ਡੀਜੀਪੀ ਨੇ ਕਿਹਾ ਕਿ ਦੋਸ਼ੀਆਂ ਨੂੰ ਨਾਗਾਲੈਂਡ ਦੀ ਸਮਰੱਥ ਅਦਾਲਤ ਤੋਂ ਟਰਾਂਜ਼ਿਟ ਰਿਮਾਂਡ ਪ੍ਰਾਪਤ ਕਰਨ ਤੋਂ ਬਾਅਦ ਪੰਜਾਬ ਲਿਆਂਦਾ ਜਾ ਰਿਹਾ ਹੈ।

ਇਸ ਕਾਰਵਾਈ ਦੇ ਹੋਰ ਵੇਰਵੇ ਸਾਂਝੇ ਕਰਦਿਆਂ ਏਜੀਟੀਐਫ ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਪ੍ਰਮੋਦ ਬਾਨ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ 'ਤੇ ਕਾਰਵਾਈ ਕਰਦਿਆਂ ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਡੀਐਸਪੀ ਏਜੀਟੀਐਫ ਰਾਜਨ ਪਰਮਿੰਦਰ ਦੀ ਨਿਗਰਾਨੀ ਹੇਠ ਬਟਾਲਾ ਪੁਲਿਸ, ਕੇਂਦਰੀ ਏਜੰਸੀਆਂ ਅਤੇ ਨਾਗਾਲੈਂਡ ਪੁਲਿਸ ਦੇ ਤਾਲਮੇਲ ਨਾਲ ਦੋਵਾਂ ਮੁਲਜ਼ਮਾਂ ਨੂੰ ਕੋਹਿਮਾ (ਨਾਗਾਲੈਂਡ) ਦੀ ਮਿਡਲੈਂਡ ਕਲੋਨੀ ਦੇ ਨਿਊ ਮਾਰਕੀਟ ਵਿਖੇ ਹੋਟਲ ਬ੍ਰੌਡਵੇ ਤੋਂ ਗ੍ਰਿਫ਼ਤਾਰ ਕੀਤਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧੀ ਥਾਣਾ ਸ੍ਰੀ ਹਰਗੋਬਿੰਦਪੁਰਾ, ਬਟਾਲਾ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 103, 61(2) ਤੇ 3(5) ਅਤੇ ਅਸਲਾ ਐਕਟ ਦੀ ਧਾਰਾ 25 ਤੇ 27 ਤਹਿਤ ਐਫਆਈਆਰ ਨੰਬਰ 165 ਮਿਤੀ 09.09.2025 ਪਹਿਲਾਂ ਹੀ ਦਰਜ ਕੀਤੀ ਜਾ ਚੁੱਕੀ ਹੈ।

 

Tags: Crime News Punjab , Punjab Police , Police , Crime News , Batala Police , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD