Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਜਨਾਲਾ 'ਚ ਵਿਕਰਮਜੀਤ ਸਿੰਘ ਸਾਹਨੀ ਨੇ ਸ਼ੁਰੂ ਕੀਤਾ ਹੜ੍ਹ ਰਾਹਤ ਅਤੇ ਖੇਤਾਂ ਵਿਚੋਂ ਰੇਤ ਹਟਾਉਣ ਦੀ ਮੁਹਿੰਮ

ਸਰਹੱਦੀ ਪਿੰਡ ਦਰਿਆ ਮੂਸਾ ਨੂੰ ਬਸ ਭੇਂਟ ਕਰਨ ਦਾ ਐਲਾਨ, ਸਥਾਨਕ ਸਕੂਲ ਨੂੰ ਅਪਗਰੇਡ ਕਰਨ ਦਾ ਭਰੋਸਾ

Kuldeep Singh Dhaliwal, AAP, Aam Aadmi Party, Aam Aadmi Party Punjab, AAP Punjab, Dr Vikramjit Singh Sahney

Web Admin

Web Admin

5 Dariya News

ਅੰਮ੍ਰਿਤਸਰ , 21 Sep 2025

Last updated on: Sep 22, 2025, 17:16 IST

ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਪੁਨਰਵਾਸ ਤੇ ਰਾਹਤ ਕੰਮਾਂ ਲਈ ਸ਼ੁਰੂ ਕੀਤੇ ਗਏ ਮਿਸ਼ਨ ਚੜ੍ਹਦੀ ਕਲਾ ਨੂੰ ਉਸ ਵਕਤ ਵੱਡਾ ਬਲ ਮਿਲਿਆ ਜਦ ਪਦਮਸ਼੍ਰੀ ਡਾ. ਵਿਕਰਮਜੀਤ ਸਿੰਘ ਸਾਹਨੀ, ਰਾਜ ਸਭਾ ਸਾਂਸਦ ਅਤੇ ਸਨ ਫਾਊਂਡੇਸ਼ਨ ਦੇ ਚੇਅਰਮੈਨ ਨੇ ਐਤਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਬਲਾਕ ਵਿਚ ਵੱਡੇ ਪੱਧਰ 'ਤੇ  ਹੜ੍ਹ ਰਾਹਤ ਤੇ ਖੇਤਾਂ ਤੋਂ ਰੇਤ ਹਟਾਉਣ (ਡੀਸਿਲਟਿੰਗ) ਦੀ ਮੁਹਿੰਮ ਸ਼ੁਰੂ ਕਰ ਦਿੱਤੀ।

ਇਸ ਮੁਹਿੰਮ ਅਧੀਨ ਪਿੰਡ ਨੰਗਲ ਸੋਹਲ ਅਤੇ ਮਹਿਮਤ ਮੰਦੀਰਾ ਵਾਲੀ ਸਮੇਤ ਆਸਪਾਸ ਦੇ ਖੇਤਰਾਂ ਵਿਚ 15 ਟਰੈਕਟਰ ਅਤੇ 5 ਜੇਸੀਬੀ ਮਸ਼ੀਨਾਂ ਰੇਤ ਹਟਾਉਣ ਲਈ ਲਗਾਈਆਂ ਗਈਆਂ। ਅਰਦਾਸ ਕਰਨ ਤੋਂ ਬਾਅਦ ਡਾ. ਸਾਹਨੀ ਨੇ ਦੱਸਿਆ ਕਿ ਇਨ੍ਹਾਂ ਪਿੰਡਾਂ ਵਿਚ ਲਗਭਗ 40,000 ਹੈਕਟੇਅਰ ਫਸਲਾਂ ਅੱਠ ਫੁੱਟ ਤੱਕ ਪਾਣੀ ਭਰਨ ਕਾਰਨ ਨਸ਼ਟ ਹੋ ਗਈਆਂ ਹਨ, ਜਿਸ ਨਾਲ ਗਰੀਬ ਕਿਸਾਨਾਂ ਨੂੰ ਤੁਰੰਤ ਮਦਦ ਦੀ ਲੋੜ ਹੈ। 

ਉਨ੍ਹਾਂ ਨੇ ਭਰੋਸਾ ਦਿੱਤਾ ਕਿ ਮਸ਼ੀਨਰੀ, ਸਟਾਫ਼ ਅਤੇ ਮਜ਼ਦੂਰ ਤਦ ਤੱਕ ਪਿੰਡ ਵਿੱਚ ਤੈਨਾਤ ਰਹਿਣਗੇ ਜਦ ਤੱਕ ਕਿਸਾਨ ਪੂਰੀ ਤਰ੍ਹਾਂ ਸੰਤੁਸ਼ਟ ਹੋ ਕੇ ਆਪਣੀ ਅਗਲੀ ਫਸਲ ਦੀ ਬਿਜਾਈ ਸ਼ੁਰੂ ਨਹੀਂ ਕਰ ਲੈਂਦੇ। ਉਨ੍ਹਾਂ ਦੱਸਿਆ ਕਿ ਫਾਊਂਡੇਸ਼ਨ ਨੇ ਬੰਧ (ਸਟਾਪ ਡੈਮ) ਬਣਾਉਣ ਲਈ 10,000 ਪੀਪੀ ਬੈਗ ਵੀ ਭੇਜੇ ਹਨ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਅਤੇ ਸਥਾਨਕ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।

ਇਸ ਤੋਂ ਬਾਅਦ ਡਾ. ਸਾਹਨੀ ਸਰਹੱਦੀ ਪਿੰਡ ਦਰਿਆ ਮੂਸਾ ਪਹੁੰਚੇ, ਜਿੱਥੇ ਉਨ੍ਹਾਂ ਨੇ ਬਾੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਘਰੇਲੂ ਸਮਾਨ ਜਿਵੇਂ ਕਿ ਬਿਸਤਰੇ, ਗੱਦੇ, ਫਾਗਿੰਗ ਮਸ਼ੀਨਾਂ, ਫਰਨੀਚਰ, ਚੌਲ ਆਦਿ ਵੰਡੇ। ਪਿੰਡ ਦੀਆਂ ਖਰਾਬ ਸੜਕਾਂ ਅਤੇ ਹਾਈ ਸਕੂਲ ਦੀ ਨਾ ਹੋਣ ਕਾਰਨ, ਜਿਸ ਕਰਕੇ ਬੱਚਿਆਂ ਨੂੰ ਲਗਭਗ ਅੱਠ ਕਿਲੋਮੀਟਰ ਪੈਦਲ ਤੁਰ ਕੇ ਪੜ੍ਹਾਈ ਲਈ ਜਾਣਾ ਪੈਂਦਾ ਹੈ, ਇਸ ਗੰਭੀਰ ਸਮੱਸਿਆ ਨੂੰ ਦੇਖਦਿਆਂ, ਡਾ. ਸਾਹਨੀ ਨੇ ਤੁਰੰਤ ਪਿੰਡ ਦੇ ਸਰਕਾਰੀ ਸਕੂਲ ਲਈ ਇਕ ਸਕੂਲ ਬਸ ਦੇਣ ਦਾ ਐਲਾਨ ਕੀਤਾ। 

ਨਾਲ ਹੀ ਉਨ੍ਹਾਂ ਇਹ ਭਰੋਸਾ ਵੀ ਦਵਾਇਆ ਕਿ ਉਹ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਗੱਲ ਕਰਕੇ ਪਿੰਡ ਦੇ ਸਕੂਲ ਨੂੰ ਉੱਚ ਕਲਾਸਾਂ ਤੱਕ ਅਪਗਰੇਡ ਕਰਨ ਦਾ ਯਤਨ ਕਰਨਗੇ।

 

Tags: Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , Dr Vikramjit Singh Sahney

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD