Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪ੍ਰਭਜੋਤ ਕੌਰ ਵੱਲੋਂ ਪਿੰਡ ਪੱਤੋਂ ਵਿਖੇ ਐਸ.ਸੀ. ਧਰਮਸ਼ਾਲਾ ਦੀ ਮੁਰੰਮਤ ਲਈ 5 ਲੱਖ ਰੁਪਏ ਦੀ ਗ੍ਰਾਂਟ ਜਾਰੀ

Prabhjot Kaur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 22 Sep 2025

Last updated on: Sep 22, 2025, 17:57 IST

ਜ਼ਿਲ੍ਹਾ ਯੋਜਨਾ ਕਮੇਟੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਚੇਅਰਪਰਸਨ, ਇੰਜੀਨੀਅਰ ਪ੍ਰਭਜੋਤ ਕੌਰ ਨੇ ਪਿੰਡ ਪੱਤੋਂ ਦੇ ਨਿਵਾਸੀਆਂ ਨੂੰ ਇੱਕ ਵੱਡੀ ਸੌਗਾਤ ਦਿੰਦਿਆਂ ਪਿੰਡ ਦੀ ਐਸ.ਸੀ. ਧਰਮਸ਼ਾਲਾ ਦੀ ਮੁਰੰਮਤ ਅਤੇ ਸੁਧਾਰ ਕਾਰਜ ਲਈ 5 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਹੈ। ਉਨ੍ਹਾਂ ਨੇ ਇਸ ਸੰਬੰਧੀ ਮਨਜ਼ੂਰੀ ਪੱਤਰ ਜਾਰੀ ਕਰਦੇ ਹੋਏ ਕੰਮ ਨੂੰ ਜਲਦ ਸ਼ੁਰੂ ਕਰਨ ਲਈ ਹਦਾਇਤ ਦਿੱਤੀ।

ਇਸ ਮੌਕੇ ‘ਤੇ ਪਿੰਡ ਦੇ ਸਰਪੰਚ ਗੁਰਜੰਟ ਸਿੰਘ, ਜਸਬੀਰ ਸਿੰਘ, ਸੁਰਿੰਦਰ ਸਿੰਘ ਮਟੌਰ, ਐਡਵੋਕੇਟ ਅਮਰਜੀਤ ਸਿੰਘ ਸਮੇਤ ਪਿੰਡ ਦੇ ਹੋਰ ਪਤਵੰਤੇ ਮੌਜੂਦ ਸਨ, ਜਿਨ੍ਹਾਂ ਨੇ ਚੇਅਰਪਰਸਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਕਦਮ ਨਾਲ ਪਿੰਡ ਵਾਸੀਆਂ ਨੂੰ ਇੱਕ ਮਹੱਤਵਪੂਰਨ ਸੁਵਿਧਾ ਉਪਲਬਧ ਹੋਵੇਗੀ। ਇੰਜੀ. ਪ੍ਰਭਜੋਤ ਕੌਰ ਨੇ ਕਿਹਾ ਕਿ ਪਿੰਡਾਂ ਵਿੱਚ ਧਾਰਮਿਕ, ਸੱਭਿਆਚਾਰਕ ਅਤੇ ਸਮਾਜਕ ਗਤੀਵਿਧੀਆਂ ਲਈ ਧਰਮਸ਼ਾਲਾਵਾਂ ਬੁਨਿਆਦੀ ਕੇਂਦਰ ਹਨ। 

ਇਸ ਲਈ ਸਰਕਾਰ ਵੱਲੋਂ ਇਨ੍ਹਾਂ ਇਮਾਰਤਾਂ ਦੇ ਨਵੀਨੀਕਰਨ ਅਤੇ ਸੁਧਾਰ ‘ਤੇ ਖ਼ਾਸ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੰਤਵ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਦੇ ਬਰਾਬਰ ਸੁਵਿਧਾਵਾਂ ਪ੍ਰਦਾਨ ਕਰਨਾ ਹੈ, ਤਾਂ ਜੋ ਕੋਈ ਵੀ ਪਿੰਡ ਵਿਕਾਸ ਤੋਂ ਵਾਂਝਾ ਨਾ ਰਹਿ ਜਾਵੇ।

ਉਨ੍ਹਾਂ ਨੇ ਇਹ ਵੀ ਭਰੋਸਾ ਦਵਾਇਆ ਕਿ ਪਿੰਡਾਂ ਦੀਆਂ ਹੋਰ ਵਿਕਾਸ ਯੋਜਨਾਵਾਂ ਲਈ ਵੀ ਸਰਕਾਰ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ। ਧਰਮਸ਼ਾਲਾ ਦੀ ਮੁਰੰਮਤ ਪੂਰੀ ਹੋਣ ਨਾਲ ਪਿੰਡ ਦੇ ਨਿਵਾਸੀਆਂ ਲਈ ਇਕੱਠ, ਸਮਾਗਮ ਅਤੇ ਹੋਰ ਕਈ ਸਰਗਰਮੀਆਂ ਕਰਨਾ ਹੋਰ ਸੁਵਿਧਾਜਨਕ ਹੋ ਜਾਵੇਗਾ।

 

Tags: Prabhjot Kaur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD