Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਪਿੰਡ ਘਨੌਰੀ ਕਲਾਂ ਵਿਖੇ ਕਮਿਊਨਿਟੀ ਹਾਲ ਅਤੇ ਪਿੰਡ ਜਹਾਂਗੀਰ ਵਿਖੇ ਪੰਚਾਇਤ ਭਵਨ ਦਾ ਉਦਘਾਟਨ

43 ਪਿੰਡਾਂ ਨੂੰ ਫੌਗਿੰਗ ਮਸ਼ੀਨਾਂ ਵੰਡੀਆਂ

AAP, Aam Aadmi Party, Aam Aadmi Party Punjab, AAP Punjab, Sangrur

Web Admin

Web Admin

5 Dariya News

ਬੱਬਨਪੁਰ/ਜਹਾਂਗੀਰ/ਘਨੌਰੀ ਕਲਾਂ , 22 Sep 2025

Last updated on: Sep 23, 2025, 11:01 IST

ਪੰਜਾਬ ਸਰਕਾਰ ਵੱਲੋਂ ਹਰੇਕ ਪਿੰਡ ਨੂੰ ਬੁਨਿਆਦੀ ਸਹੂਲਤਾਂ ਨਾਲ ਲੈਸ ਕਰਨ ਦੇ ਉਪਰਾਲੇ ਤਹਿਤ ਹਲਕਾ ਧੂਰੀ ਦੇ ਪਿੰਡ ਘਨੌਰੀ ਕਲਾਂ ਵਿਖੇ ਕਮਿਊਨਿਟੀ ਹਾਲ ਅਤੇ ਪਿੰਡ ਜਹਾਂਗੀਰ ਵਿਖੇ ਪੰਚਾਇਤ ਭਵਨ- ਕਮ- ਡਿਜੀਟਲ ਲਾਇਬਰੇਰੀ ਦਾ ਉਦਘਾਟਨ ਕੀਤਾ ਗਿਆ। ਇਸੇ ਤਰ੍ਹਾਂ ਪਿੰਡ ਬੱਬਨਪੁਰ ਕੀਤੇ ਗਏ ਇਕ ਸੰਖੇਪ ਸਮਾਗਮ ਦੌਰਾਨ ਹਲਕੇ ਦੇ 43 ਪਿੰਡਾਂ ਨੂੰ ਫੌਗਿੰਗ ਮਸ਼ੀਨਾਂ ਵੀ ਵੰਡੀਆਂ ਗਈਆਂ। 

ਇਹਨਾਂ ਤਿੰਨਾਂ ਸਮਾਗਮਾਂ ਦੇ ਮੁੱਖ ਮਹਿਮਾਨ ਸ੍ਰ ਸੁਖਵੀਰ ਸਿੰਘ ਓ ਐੱਸ ਡੀ ਮੁੱਖ ਮੰਤਰੀ ਪੰਜਾਬ ਅਤੇ ਸ੍ਰ ਦਲਵੀਰ ਸਿੰਘ ਢਿੱਲੋਂ ਚੇਅਰਮੈਨ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਸਨ। ਸੁਖਵੀਰ ਸਿੰਘ ਅਤੇ ਦਲਵੀਰ ਸਿੰਘ ਢਿੱਲੋਂ ਨੇ ਭਾਰੀ ਇਕੱਠਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿੰਡ ਘਨੌਰੀ ਕਲਾਂ ਵਿਖੇ ਲੋਕਾਂ ਨੂੰ ਵੱਖ ਵੱਖ ਸਮਾਗਮ ਕਰਵਾਉਣ ਲਈ 40 ਲੱਖ ਰੁਪਏ ਦੀ ਲਾਗਤ ਨਾਲ ਕਮਿਊਨਿਟੀ ਹਾਲ ਅਤੇ ਪਿੰਡ ਜਹਾਂਗੀਰ ਵਿਖੇ 35 ਲੱਖ ਰੁਪਏ ਦੀ ਲਾਗਤ ਨਾਲ ਪੰਚਾਇਤ ਭਵਨ- ਕਮ- ਡਿਜੀਟਲ ਲਾਇਬਰੇਰੀ ਦਾ ਉਦਘਾਟਨ ਕੀਤਾ ਗਿਆ ਹੈ। 

ਇਸ ਤਰ੍ਹਾਂ ਦੋਵੇਂ ਪਿੰਡਾਂ ਦੀਆਂ ਲੰਮੇ ਸਮੇਂ ਦੀਆਂ ਮੰਗਾਂ ਨੂੰ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੇ ਆਦੇਸ਼ ਉੱਤੇ ਪੂਰਾ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਇਹ ਪ੍ਰੋਜੈਕਟ ਚਾਲੂ ਹੋਣ ਨਾਲ ਲੋਕਾਂ ਨੂੰ ਬਹੁਤ ਲਾਭ ਮਿਲੇਗਾ। ਉਹਨਾਂ ਕਿਹਾ ਕਿ ਭਾਰੀ ਮੀਂਹ ਕਾਰਨ ਹਲਕਾ ਧੂਰੀ ਵਿੱਚ ਵੀ ਕਈ ਦਿਨ ਹੜ੍ਹ ਵਰਗੇ ਹਾਲਾਤ ਬਣੇ ਰਹੇ। 

ਗੰਦਾ ਪਾਣੀ ਥਾਂ ਥਾਂ ਇਕੱਠਾ ਹੋਣ ਕਾਰਨ ਕਈ ਇਲਾਕਿਆਂ ਵਿੱਚ ਮੱਛਰਾਂ ਦੀ ਭਰਮਾਰ ਦੀਆਂ ਖਬਰਾਂ ਮਿਲੀਆਂ ਸਨ। ਜਿਸ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੇ ਹੁਕਮਾਂ ਉੱਤੇ 43 ਪਿੰਡਾਂ ਨੂੰ 9 ਲੱਖ 67 ਹਜ਼ਾਰ 500 ਰੁਪਏ ਦੀ ਲਾਗਤ ਨਾਲ ਫੌਗਿੰਗ ਮਸ਼ੀਨਾਂ ਪਿੰਡ ਵਾਸੀਆਂ ਨੂੰ ਸਪੁਰਦ ਕੀਤੀਆਂ ਗਈਆਂ ਹਨ। 

ਉਹਨਾਂ ਕਿਹਾ ਕਿ ਇਸ ਨਾਲ ਆਮ ਲੋਕਾਂ ਨੂੰ ਮੌਸਮੀ ਬਿਮਾਰੀਆਂ ਤੋਂ ਬਚਾਉਣ ਵਿੱਚ ਸਹਾਇਤਾ ਮਿਲੇਗੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੁਆਰਾ ਚੁਣੀ ਗਈ ਲੋਕਾਂ ਦੀ ਸਰਕਾਰ ਹੈ। ਪੰਜਾਬ ਸਰਕਾਰ ਹਰੇਕ ਕੰਮ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਹੀ ਕਰਦੀ ਹੈ। 

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਹਲਕਾ ਧੂਰੀ ਵਾਸੀਆਂ ਨੂੰ ਹਰੇਕ ਸਹੂਲਤ ਮੁਹਈਆ ਕਰਵਾਉਣ ਲਈ ਦ੍ਰਿੜ ਵਚਨਬੱਧ ਹੈ। ਉਹਨਾਂ ਕਿਹਾ ਕਿ ਲੋਕਾਂ ਵੱਲੋਂ ਵੀ ਮੁੱਖ ਮੰਤਰੀ ਪੰਜਾਬ ਅਤੇ ਪੰਜਾਬ ਸਰਕਾਰ ਨੂੰ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ। ਜਿਸ ਲਈ ਲੋਕਾਂ ਦਾ ਬਹੁਤ ਧੰਨਵਾਦ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਹਲਕੇ ਦੇ ਲੋਕ ਹਾਜ਼ਰ ਸਨ।

 

Tags: AAP , Aam Aadmi Party , Aam Aadmi Party Punjab , AAP Punjab , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD