Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਮਹਾਰਾਜਾ ਅਗਰਸੈਨ ਨੇ ਸਮਾਜ ਨੂੰ ਬਰਾਬਰੀ ਅਤੇ ਏਕਤਾ ਦਾ ਸੰਦੇਸ਼ ਦਿੱਤਾ : ਗੁਰਿੰਦਰ ਸਿੰਘ ਗੈਰੀ ਬੜਿੰਗ

ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਮੌਕੇ ਵੱਖ-ਵੱਖ ਸਮਾਗਮਾਂ ਵਿੱਚ ਸ਼ਿਰਕਤ

Gurinder Singh Garry Birring, Gurinder Singh Garry, Amloh, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅਮਲੋਹ/ ਮੰਡੀ ਗੋਬਿੰਦਗੜ੍ਹ , 22 Sep 2025

Last updated on: Sep 23, 2025, 11:06 IST

ਅੱਜ ਮਹਾਰਾਜਾ ਅਗਰਸੈਨ ਜਯੰਤੀ ਅਮਲੋਹ ਅਤੇ ਮੰਡੀ ਗੋਬਿੰਦਗੜ੍ਹ ਵਿਖੇ ਵੱਖ-ਵੱਖ ਥਾਵਾਂ ਉੱਤੇ ਬੜੀ ਧੂਮਧਾਮ ਅਤੇ ਸ਼ਰਧਾ ਨਾਲ ਮਨਾਈ ਗਈ। ਇਸ ਮੌਕੇ 'ਤੇ ਵੱਖ-ਵੱਖ ਥਾਵਾਂ ਤੇ ਆਯੋਜਿਤ ਸਮਾਗਮਾਂ ਦੌਰਾਨ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਮਹਾਰਾਜਾ ਅਗਰਸੈਨ ਦੀ ਤਸਵੀਰ 'ਤੇ ਫੁੱਲ ਮਾਲਾਵਾਂ ਭੇਟ ਕਰਕੇ ਕੀਤੀ ਗਈ। 

ਇਸ ਤੋਂ ਬਾਅਦ ਵਿਧਾਇਕ ਗੈਰੀ ਬੜਿੰਗ ਨੇ ਆਪਣੇ ਸੰਬੋਧਨ ਵਿੱਚ ਮਹਾਰਾਜਾ ਅਗਰਸੈਨ ਦੇ ਜੀਵਨ ਅਤੇ ਉਨ੍ਹਾਂ ਦੇ ਸਮਾਜਿਕ ਸੁਧਾਰਾਂ ਬਾਰੇ ਚਾਨਣਾ ਪਾਇਆ। ਉਨ੍ਹਾਂ ਨੇ ਕਿਹਾ ਕਿ ਮਹਾਰਾਜਾ ਅਗਰਸੈਨ ਨੇ ਸਮਾਜ ਨੂੰ ਬਰਾਬਰੀ ਅਤੇ ਏਕਤਾ ਦਾ ਸੰਦੇਸ਼ ਦਿੱਤਾ ਸੀ। ਉਨ੍ਹਾਂ ਦਾ 'ਇੱਕ ਇੱਟ, ਇੱਕ ਰੁਪਿਆ' ਦਾ ਸਿਧਾਂਤ ਅੱਜ ਵੀ ਸਾਡੇ ਲਈ ਪ੍ਰੇਰਣਾ ਸਰੋਤ ਹੈ, ਜੋ ਸਮਾਜ ਦੇ ਹਰ ਵਰਗ ਨੂੰ ਨਾਲ ਲੈ ਕੇ ਚੱਲਣ ਦੀ ਗੱਲ ਕਰਦਾ ਹੈ।

ਵਿਧਾਇਕ ਗੁਰਿੰਦਰ ਸਿੰਘ ਗੈਰੀ ਨੇ ਅੱਗੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਹਾਰਾਜਾ ਅਗਰਸੈਨ ਦੇ ਆਦਰਸ਼ਾਂ 'ਤੇ ਚੱਲਦੇ ਹੋਏ ਸਮਾਜ ਭਲਾਈ ਦੇ ਕੰਮਾਂ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਮੰਡੀ ਗੋਬਿੰਦਗੜ੍ਹ ਵਿਖੇ ਆਯੋਜਿਤ ਸਮਾਗਮ ਵਿੱਚ ਨਗਰ ਕੌਂਸਲ ਦੇ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਨੇ ਨੌਜਵਾਨਾਂ ਨੂੰ ਇਸ ਮਹਾਨ ਸ਼ਖਸੀਅਤ ਦੇ ਇਤਿਹਾਸ ਬਾਰੇ ਜਾਨਣ ਅਤੇ ਉਨ੍ਹਾਂ ਦੇ ਸਿਧਾਂਤਾਂ ਨੂੰ ਅਪਣਾਉਣ ਦੀ ਅਪੀਲ ਕੀਤੀ।

ਇਸ ਮੌਕੇ ਨਰਾਇਣ ਸਿੰਗਲਾ, ਰਮੇਸ਼ ਮਿੱਤਲ, ਵਿਨੋਦ ਗੋਇਲ, ਸੁਰੇਸ਼ ਗੁਪਤਾ, ਸੱਜਣ ਗੋਇਲ, ਯਸ਼ਪਾਲ ਜੈਨ, ਹੇਮੰਤ ਗੋਇਲ, ਰੋਹਿਤ ਗੋਇਲ, ਰਣਜੀਤ ਪਨਾਗ, ਵਿਵੇਕ ਸਿੰਗਲਾ, ਰਿਸ਼ੀ ਗੋਇਲ, ਸੁਮਨ ਗੋਇਲ, ਸੰਜੇ ਗਰਗ, ਰਿੰਕੂ ਅਗਰਵਾਲ, ਸ਼ਿਵਮ, ਮਹਿੰਦਰ ਗੋਇਲ, ਸੰਜੀਵ ਮਿੱਤਲ, ਵਿਨੋਦ ਗੋਇਲ, ਰਾਮ ਨਿਵਾਸ ਗੋਇਲ, ਰੋਸ਼ਨ ਗਰਗ ਅਤੇ ਸੰਜੇ ਵੀ ਮੌਜੂਦ ਸਨ।

 

Tags: Gurinder Singh Garry Birring , Gurinder Singh Garry , Amloh , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD