Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਅਮਲੋਹ ਅਨਾਜ ਮੰਡੀ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ

ਮਾਰਕੀਟ ਕਮੇਟੀ ਵਿੱਚ ਅਧਿਕਾਰੀਆਂ ਅਤੇ ਆੜਤੀਆਂ ਨਾਲ ਕੀਤੀ ਮੀਟਿੰਗ

Gurinder Singh Garry Birring, Gurinder Singh Garry, Amloh, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅਮਲੋਹ , 22 Sep 2025

Last updated on: Sep 23, 2025, 11:53 IST

ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਅਮਲੋਹ ਅਨਾਜ ਮੰਡੀ ਵਿੱਚ ਸਰਕਾਰੀ ਤੌਰ 'ਤੇ ਝੋਨੇ ਦੀ ਖਰੀਦ ਸ਼ੁਰੂ ਹੋ ਗਈ ਹੈ। ਖਰੀਦ ਪ੍ਰਕਿਰਿਆ ਦਾ ਰਸਮੀ ਆਗਾਜ਼ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾ ਕੇ ਕੀਤਾ ਗਿਆ। ਇਸ ਦੌਰਾਨ ਸ਼੍ਰੀ ਬੜਿੰਗ ਨੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਨੂੰ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ ਅਤੇ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਵੋਤਮ ਖਰੀਦ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ। 

ਵਿਧਾਇਕ ਗੈਰੀ ਬੜਿੰਗ ਵੱਲੋਂ ਅਨਾਜ ਮੰਡੀ ਦਾ ਦੌਰਾ ਕੀਤਾ ਗਿਆ ਅਤੇ ਖਰੀਦ ਸਬੰਧੀ ਕੀਤੇ ਗਏ ਸਮੁੱਚੇ ਪ੍ਰਬੰਧਾਂ ਤੋਂ ਇਲਾਵਾ ਕਿਸਾਨਾਂ, ਮਜ਼ਦੂਰਾਂ ਆਦਿ ਲਈ ਕੀਤੇ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਵੱਖ ਵੱਖ ਏਜੰਸੀਆਂ ਦੇ ਪ੍ਰਤੀਨਿਧਾਂ ਨੂੰ ਵੀ ਜਿਣਸ ਦੀ ਨਾਲੋ ਨਾਲ ਖਰੀਦ ਕਰਨ ਅਤੇ ਮੰਡੀਆਂ 'ਚੋਂ ਲਿਫਟਿੰਗ ਕਰਵਾਉਣ ਸਬੰਧੀ ਹਦਾਇਤਾਂ ਦਿੱਤੀਆਂ। ਇਸ ਦੌਰਾਨ ਉਹਨਾਂ ਨੇ ਆੜਤੀਆਂ ਨਾਲ ਮੀਟਿੰਗ ਵੀ ਕੀਤੀ। 

ਐਮਐਲਏ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸਿਰਫ ਸੁੱਕਾ ਝੋਨਾ ਹੀ ਲਿਆਉਣ ਅਤੇ ਰਾਤ ਸਮੇਂ ਕੰਬਾਇਨਾਂ ਨਾਲ ਝੋਨੇ ਦੀ ਬਿਲਕੁਲ ਵੀ ਕਟਾਈ ਨਾ ਕਰਨ। ਉਨ੍ਹਾਂ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ ਖੂੰਹਦ ਨਾ ਸਾੜਨ ਦੀ ਅਪੀਲ ਵੀ ਕੀਤੀ ਅਤੇ ਝੋਨੇ ਦੇ ਸਮੁੱਚੇ ਖਰੀਦ ਕਾਰਜਾਂ ਨੂੰ ਸਹੀ ਢੰਗ ਨਾਲ ਨੇਪਰੇ ਚੜ੍ਹਾਉਣ ਵਿੱਚ ਸਮੂਹ ਸਬੰਧਤ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਨੇਪਰੇ ਚੜ੍ਹਾਉਣ ਦੀਆਂ ਹਦਾਇਤਾਂ ਕੀਤੀਆਂ।

ਇਸ ਮੌਕੇ ਸ਼ਿੰਗਾਰਾ ਸਿੰਘ ਸਲਾਣਾ, ਰਣਜੀਤ ਸਿੰਘ ਪਨਾਗ, ਜਗਦੀਪ ਸਿੰਘ ਚੱਠਾ, ਸੁਖਵਿੰਦਰ ਕੌਰ ਗਹਿਲੋਤ, ਪਰਮਵੀਰ ਸਿੰਘ, ਰਾਜ ਸਿੰਘ ਵਿਰਕ, ਸਕੱਤਰ ਗੁਰਜੀਤ ਸਿੰਘ, ਏਐਫਐਸਓ ਜਸਪਾਲ ਕੌਰ, ਸਾਬਕਾ ਸਕੱਤਰ ਸੁਰਜੀਤ ਸਿੰਘ ਚੀਮਾ, ਸੁਖਬੀਰ ਸਿੰਘ ਗਰੇਵਾਲ, ਵਿਨੋਦ ਅਬਰੋਲ, ਇਕਬਾਲ ਸਿੰਘ ਰਾਏ, ਜਗਤਾਰ ਸਿੰਘ ਕੌਂਸਲਰ, ਲਵਪ੍ਰੀਤ ਸਿੰਘ ਕੌਂਸਲਰ, ਪਾਲੀ ਅਰੋੜਾ ਵੀ ਹਾਜ਼ਰ ਸਨ।

 

Tags: Gurinder Singh Garry Birring , Gurinder Singh Garry , Amloh , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD