Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਜਗਦੀਪ ਸਿੰਘ ਕਾਕਾ ਬਰਾੜ ਨੇ ਮਾਰਕੀਟ ਕਮੇਟੀ ਬਰੀਵਾਲਾ ਅਧੀਨ ਪੈਂਦੀਆਂ ਸੜਕਾਂ ਦੇ ਨਵੀਨੀਕਰਨ ਦੀ ਕਰਵਾਈ ਸ਼ੁਰੂਆਤ

15 ਕਿਲੋਮੀਟਰ ਲੰਬਾਈ ਵਾਲੀਆਂ ਇਨ੍ਹਾ ਸੜਕਾਂ ਨੂੰ ਤਕਰੀਬਨ ਸਾਢੇ 4 ਕਰੋੜ ਰੁਪਏ ਦੀ ਲਾਗਤ ਨਾਲ ਮੁੜ ਤੋਂ ਕਰਵਾਇਆ ਜਾਵੇਗਾ ਤਿਆਰ: ਵਿਧਾਇਕ ਕਾਕਾ ਬਰਾੜ

Jagdeep Singh, Jagdeep Singh Kaka Brar, Kaka Brar, Sri Muktsar Sahib, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 22 Sep 2025

Last updated on: Sep 23, 2025, 13:27 IST

ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਅੱਜ ਮਾਰਕੀਟ ਕਮੇਟੀ ਬਰੀਵਾਲਾ ਅਧੀਨ ਪੈਂਦੀਆਂ ਸੜਕਾਂ ਦੇ ਮੁਰੰਮਤ ਅਤੇ ਨਵੀਨੀਕਰਨ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਬੋਲਦਿਆਂ ਵਿਧਾਇਕ ਕਾਕਾ ਬਰਾੜ ਨੇ ਦੱਸਿਆ ਕਿ 15 ਕਿਲੋਮੀਟਰ ਲੰਬਾਈ ਵਾਲੀਆਂ ਇਨ੍ਹਾ ਸੜਕਾਂ ਨੂੰ ਤਕਰੀਬਨ ਸਾਢੇ 4 ਕਰੋੜ ਰੁਪਏ ਦੀ ਲਾਗਤ ਨਾਲ ਮੁੜ ਤੋਂ ਤਿਆਰ ਕਰਵਾਇਆ ਜਾਵੇਗਾ। ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸੇ ਤਹਿਤ ਹਰ ਹਲਕੇ ਵਿੱਚ ਵਿਕਾਸ ਕਾਰਜ ਪੂਰੇ ਜ਼ੋਰਾਂ ਸ਼ੋਰਾਂ ‘ਤੇ ਚੱਲ ਰਹੇ ਹਨ। 

ਉਨ੍ਹਾਂ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਹਲਕੇ ਵਿੱਚ ਵੀ ਉਨ੍ਹਾਂ ਵੱਲੋਂ ਲੋਕਾਂ ਦੀ ਮੰਗ ਅਨੁਸਾਰ ਬਹੁਤ ਸਾਰੇ ਵਿਕਾਸ ਕਾਰਜ ਉਲੀਕੇ ਜਾ ਰਹੇ ਹਨ ਜਿਨ੍ਹਾਂ ਦਾ ਸਿੱਧਾ ਫਾਇਦਾ ਆਮ ਲੋਕਾਂ ਨੂੰ ਹੋਵੇਗਾ ਅਤੇ ਇਹ ਸੜਕਾਂ ਵੀ ਉਨ੍ਹਾਂ ਕੰਮਾਂ ਦੀ ਲੜੀ ਦਾ ਇੱਕ ਹਿੱਸਾ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਦੀ ਭਲਾਈ ਲਈ ਉਹ ਹਮੇਸ਼ਾ ਡੱਟ ਕੇ ਖੜ੍ਹੇ ਹਨ ਅਤੇ ਭਵਿੱਖ ਵਿੱਚ ਵੀ ਲੋਕਾਂ ਦੀ ਹਰ ਸਹੂਲਤ ਅਤੇ ਮੰਗ ਨੂੰ ਪੂਰਾ ਕਰਨ ਲਈ ਪੁਰਜ਼ੋਰ ਕੋਸ਼ਿਸ਼ਾਂ ਜਾਰੀ ਰੱਖਣਗੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਰਕੀਟ ਕਮੇਟੀ ਬਰੀਵਾਲਾ ਦੇ ਚੇਅਰਮੈਨ ਰਜਿੰਦਰ ਸਿੰਘ ਬਰਾੜ, ਕੇਵਲ ਕ੍ਰਿਸ਼ਨ ਗੋਇਲ ਪ੍ਰਧਾਨ ਨਗਰ ਪੰਚਾਇਤ ਬਰੀਵਾਲਾ, ਵਾਈਸ ਪ੍ਰਧਾਨ ਬਲਵਿੰਦਰ ਸਿੰਘ ਖਾਲਸਾ, ਕੱਚਾ ਆੜਤੀਆ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਕੁਮਾਰ ਚਰਨਾ, ਬਲਾਕ ਪ੍ਰਧਾਨ ਅਮਨਦੀਪ ਸਿੰਘ ਬਰਾੜ ਖੋਖਰ, ਹਰਦੀਪ ਸਿੰਘ ਚੇਅਰਮੈਨ ਸੱਕਾਂਵਾਲੀ, ਸੁਖਪਾਲ ਸਿੰਘ ਸਰਪੰਚ ਸੱਕਾਂਵਲੀ, ਸਰਪੰਚ ਜਸਕਰਨ ਸਿੰਘ ਵੱਟੂ, ਗੁਰਬਿੰਦਰ ਸਿੰਘ ਬਾਜਾ ਮਰਾੜ, ਸੁਖਜਿੰਦਰ ਸਿੰਘ ਬਰਾੜ ਪ੍ਰਧਾਨ ਟਰੱਕ ਯੂਨੀਅਨ, ਬਲਾਕ ਪ੍ਰਧਾਨ ਪਰਮਜੀਤ ਸਿੰਘ ਪੰਮਾ, ਜਤਿੰਦਰ ਸਿੰਘ ਮਹੰਤ, ਅਮਨਦੀਪ ਸਿੰਘ ਮੈਬਰ, ਗੁਰਬਿੰਦਰ ਮਾਂਗਟ, ਕੰਗ ਮਰਾੜ, ਜਗਦੇਵ ਸਿੰਘ ਭੁੱਲਰ ਸਰਪੰਚ ਨਵਾ ਭੁੱਲਰ, ਗੁਰਭੇਜ ਸਰਪੰਚ ਮੁਕੰਦ ਸਿੰਘ ਵਾਲਾ, ਮਨਜਿੰਦਰ ਸਿੰਘ ਮੋਟਲੇਵਾਲਾ, ਸ਼ਮਸ਼ੇਰ ਸਿੰਘ ਵੜਿੰਗ, ਪਰਮਜੀਤ ਸਿੰਘ ਮਰਾੜ, ਜੱਸਾ ਮਰਾੜ, ਤਰਲੋਚਨ ਸਿੰਘ ਸੰਧੂ ਡੋਹਕ, ਧਰਮਿੰਦਰ ਸਿੰਘ ਡੋਹਕ, ਉਪਕਾਰ ਸਿੰਘ ਪ੍ਰਧਾਨ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਸਨ।

 

Tags: Jagdeep Singh , Jagdeep Singh Kaka Brar , Kaka Brar , Sri Muktsar Sahib , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD