Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰਣਬੀਰ ਸਿੰਘ ਭੁੱਲਰ ਨੇ ਅਨਾਜ ਮੰਡੀ ਫ਼ਿਰੋਜ਼ਪੁਰ ਸ਼ਹਿਰ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ

Ranbir Singh Bhullar, Ferozepur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫ਼ਿਰੋਜ਼ਪੁਰ , 23 Sep 2025

Last updated on: Sep 23, 2025, 18:10 IST

ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿਚ ਝੋਨੇ ਦੀ ਆਮਦ ਹੋਣ ਦੇ ਨਾਲ ਹੀ ਸਰਕਾਰੀ ਖ਼ਰੀਦ ਸ਼ੁਰੂ ਹੋ ਗਈ ਹੈ। ਅੱਜ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਅਨਾਜ ਮੰਡੀ ਫ਼ਿਰੋਜ਼ਪੁਰ ਸ਼ਹਿਰ ਵਿਖੇ ਪਹੁੰਚ ਕੇ ਕਿਸਾਨਾਂ ਦਾ ਮੂੰਹ ਮਿੱਠਾ ਕਰਵਾ ਕੇ ਰਸਮੀ ਤੌਰ ’ਤੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। 

ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਕਿਸਾਨ ਵੀਰਾਂ ਨੂੰ ਅਨਾਜ ਮੰਡੀਆਂ ਵਿਚ ਹਰ ਸੁਵਿਧਾ ਉਪਲੱਬਧ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸੀਜ਼ਨ ਦੌਰਾਨ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੁਰਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। 

ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਝੋਨੇ ਦੀ ਆਮਦ, ਖਰੀਦ, ਲਿਫਟਿੰਗ ਅਤੇ ਸਮੇਂ ਸਿਰ ਅਦਾਇਗੀ ਲਈ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਫ਼ਸਲ ਦੇ ਦਾਣੇ-ਦਾਣੇ ਦੀ ਖਰੀਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਮੂਹ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਝੋਨੇ ਦੀ ਖਰੀਦ, ਲਿਫਟਿੰਗ, ਬਾਰਦਾਨੇ ਦੀ ਉਪਲਬੱਧਤਾ, ਟਰਾਂਸਪੋਰਟੇਸ਼ਨ, ਲੇਬਰ ਸਮੇਤ ਬਿਜਲੀ, ਪੀਣ ਲਈ ਸਾਫ਼ ਪਾਣੀ, ਸਾਫ਼ ਸਫ਼ਾਈ, ਪਖਾਨਿਆਂ ਦੀ ਸੁਵਿਧਾ ਸਬੰਧੀ ਕੋਈ ਵੀ ਲਾਪਰਵਾਹੀ ਨਾ ਵਰਤਣ ਅਤੇ ਸਰਕਾਰ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ ਦੇ ਸਪੱਸ਼ਟ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ। 

ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਫ਼ਸਲ ਪੂਰੀ ਤਰ੍ਹਾਂ ਪੱਕ ਜਾਣ ’ਤੇ ਹੀ ਵਾਢੀ ਕਰਨ, ਤਾਂ ਜੋ ਨਿਰਧਾਰਿਤ 17 ਫ਼ੀਸਦੀ ਤੋਂ ਵੱਧ ਨਮੀ ਦੀ ਮਾਤਰਾ ਨਾ ਹੋਵੇ। ਉਨ੍ਹਾਂ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ, ਖੇਤੀਬਾੜੀ ਵਿਭਾਗ ਵੱਲੋਂ ਉਪਲੱਬਧ ਮਸ਼ੀਨਰੀ ਦੀ ਵਰਤੋਂ ਕਰਕੇ ਜ਼ਿੰਮੇਵਾਰੀ ਨਾਲ ਫ਼ਸਲ ਦੀ ਰਹਿੰਦ-ਖੂਹੰਦ ਦਾ ਪ੍ਰਬੰਧਨ ਕਰਨ ਦੀ ਅਪੀਲ ਵੀ ਕੀਤੀ ਤਾਂ ਜੋ ਵਾਤਾਵਰਣ ਪ੍ਰਦੂਸ਼ਿਤ ਨਾ ਹੋਵੇ।

ਇਸ ਮੌਕੇ ਜਿਤਿਨ ਵਰਮਾ ਡੀ.ਐਫ਼.ਐਸ.ਸੀ., ਜਸਮੀਤ ਸਿੰਘ ਬਰਾੜ ਜ਼ਿਲ੍ਹਾ ਮੰਡੀ ਅਫ਼ਸਰ, ਬਲਰਾਜ ਸਿੰਘ ਕਟੋਰਾ ਚੇਅਰਮੈਨ ਮਾਰਕਿਟ ਕਮੇਟੀ ਫ਼ਿਰੋਜ਼ਪੁਰ ਸ਼ਹਿਰ, ਬਿਕਰਮਜੀਤ ਸਿੰਘ ਸਕੱਤਰ ਮਾਰਕਿਟ ਕਮੇਟੀ, ਤਿਲਕ ਰਾਜ ਪ੍ਰਧਾਨ (ਆੜ੍ਹਤੀਆ ਐਸੋਸੀਏਸ਼ਨ) ਤੋਂ ਇਲਾਵਾ ਮਾਰਕੀਟ ਕਮੇਟੀ ਅਤੇ ਫੂਡ ਸਪਲਾਈ ਵਿਭਾਗ ਦੇ ਅਧਿਕਾਰੀ ਮੌਜੂਦ ਸਨ।

 

Tags: Ranbir Singh Bhullar , Ferozepur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD