Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਫਗਵਾੜਾ ਸਾਈਬਰ ਧੋਖਾਧੜੀ ਮਾਮਲਾ: 2.05 ਕਰੋੜ ਰੁਪਏ ਦੀ ਹਵਾਲਾ ਮਨੀ ਨਾਲ ਇੱਕ ਹੋਰ ਕਾਬੂ

ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 39 ਤੱਕ ਪਹੁੰਚੀ

Crime News Punjab, Punjab Police, Police, Crime News, Kapurthala Police, Kapurthala

Web Admin

Web Admin

5 Dariya News

ਕਪੂਰਥਲਾ , 23 Sep 2025

Last updated on: Sep 24, 2025, 10:47 IST

ਫਗਵਾੜਾ ਵਿੱਚ ਵੱਡੇ ਅੰਤਰਰਾਸ਼ਟਰੀ ਸਾਈਬਰ ਧੋਖਾਧੜੀ ਸਿੰਡੀਕੇਟ ਦੇ ਹਾਲ ਹੀ ਵਿੱਚ ਹੋਏ ਪਰਦਾਫਾਸ਼ ਤੋਂ ਬਾਅਦ ਅਹਿਮ ਕਾਰਵਾਈ ਤਹਿਤ ਕਪੂਰਥਲਾ ਪੁਲਿਸ ਨੇ ਲੁਧਿਆਣਾ ਤੋਂ ਇੱਕ ਹੋਰ ਮੁਲਜ਼ਮ ਨੂੰ 2.05 ਕਰੋੜ ਰੁਪਏ ਹਵਾਲਾ ਰਾਸ਼ੀ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਸ ਦੇ ਨਾਲ ਗ੍ਰਿਫ਼ਤਾਰੀਆਂ ਦੀ ਗਿਣਤੀ ਹੁਣ 39 ਹੋ ਗਈ ਹੈ ਅਤੇ ਇਸ ਮਾਮਲੇ ਵਿੱਚ ਕੁੱਲ  ਬਰਾਮਦ ਕੀਤੀ ਗਈ ਰਕਮ ਹੁਣ 2.15 ਕਰੋੜ ਰੁਪਏ ਤੱਕ ਪਹੁੰਚ ਗਈ ਹੈ। 

ਇਹ ਜਾਣਕਾਰੀ ਅੱਜ ਪੰਜਾਬ ਦੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਪਵਨ ਵਜੋਂ ਹੋਈ ਹੈ, ਜੋ ਰਾਜਸਥਾਨ ਦੇ ਬੀਕਾਨੇਰ ਦਾ ਰਹਿਣ ਵਾਲਾ ਹੈ। ਜਾਣਕਾਰੀ ਅਨੁਸਾਰ, ਕਪੂਰਥਲਾ ਪੁਲਿਸ ਨੇ ਫਗਵਾੜਾ ਵਿੱਚ  38 ਵਿਅਕਤੀਆਂ ਨੂੰ 40 ਲੈਪਟਾਪ, 67 ਮੋਬਾਈਲਾਂ ਅਤੇ 10,000 ਦੀ ਨਕਦੀ ਸਮੇਤ ਗ੍ਰਿਫਤਾਰ ਕਰਕੇ ਇੱਕ ਵੱਡੇ ਸਾਈਬਰ ਧੋਖਾਧੜੀ ਰੈਕੇਟ ਦਾ ਪਰਦਾਫਾਸ਼ ਕੀਤਾ ਸੀ। 

ਇਸ ਮਾਡਿਊਲ ਵੱਲੋਂ ਸਾਫਟਵੇਅਰ ਸਬੰਧੀ ਸੇਵਾਵਾਂ ਪ੍ਰਦਾਨ ਕਰਨ ਦੀ ਆੜ ਵਿੱਚ ਅਮਰੀਕਾ ਅਤੇ ਕੈਨੇਡਾ ਦੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਲੁਧਿਆਣਾ ਸਥਿਤ ਇੱਕ ਹਵਾਲਾ ਆਪਰੇਟਰ `ਤੇ ਵੀ ਤਿੱਖੀ ਨਜ਼ਰ ਰੱਖੀ ਹੋਈ ਹੈ ਅਤੇ ਉਸਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। 

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਲੈਣ-ਦੇਣ ਮੁੱਖ ਤੌਰ `ਤੇ ਬਿਟਕੋਇਨ ਰਾਹੀਂ ਕੀਤਾ ਜਾਂਦਾ ਸੀ ਅਤੇ ਹਵਾਲਾ ਚੈਨਲ ਵੀ ਵਰਤੇ ਜਾਂਦੇ ਸਨ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਜ ਅਗਲੇ ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਸਬੰਧਤ ਗਠਜੋੜ ਦਾ ਪਰਦਾਫਾਸ਼ ਕੀਤਾ ਜਾ ਸਕੇ। ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦੇ ਹੋਏ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਕਪੂਰਥਲਾ ਗੌਰਵ ਤੂਰਾ ਨੇ ਕਿਹਾ ਕਿ ਮਾਮਲੇ ਦੀ ਤਕਨੀਕੀ ਜਾਂਚ ਦੌਰਾਨ ਪੁਲਿਸ ਟੀਮਾਂ ਵੱਲੋਂ ਇਸ ਰੈਕੇਟ ਵਿੱਚ ਲੁਧਿਆਣਾ ਦੇ ਵਿਅਕਤੀ ਦੀ ਸ਼ਮੂਲੀਅਤ ਹੋਣ ਦਾ ਪਤਾ ਲੱਗਾ।

ਜਿਸ ‘ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਐਸ.ਪੀ. ਇਨਵੈਸਟੀਗੇਸ਼ਨ ਪ੍ਰਭਜੋਤ ਸਿੰਘ ਵਿਰਕ ਦੀ ਨਿਗਰਾਨੀ ਅਤੇ ਡੀਐਸਪੀ ਡਿਟੈਕਟਿਵ ਪਰਮਿੰਦਰ ਸਿੰਘ ,ਇੰਚਾਰਜ ਸੀ.ਆਈ.ਏ. ਜਰਨੈਲ ਸਿੰਘ ਅਤੇ ਐਸ.ਐਚ.ਓ ਸਾਈਬਰ ਕ੍ਰਾਈਮ ਅਮਨਦੀਪ ਕੌਰ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਲੁਧਿਆਣਾ ਵਿੱਚ ਹਵਾਲਾ ਆਪਰੇਟਰ ਦੇ ਘਰ ਛਾਪਾ ਮਾਰਿਆ, ਜਿੱਥੇ ਉਸਦੇ ਸਹਾਇਕ ਪਵਨ ਨੂੰ 2.05 ਕਰੋੜ ਰੁਪਏ ਦੀ ਨਕਦੀ ਨਾਲ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ।

ਐਸਐਸਪੀ ਨੇ ਕਿਹਾ ਕਿ ਇਹ ਗਿਰੋਹ ਇੱਕ ਸਥਾਨਕ ਵਿਅਕਤੀ ਦੁਆਰਾ ਚਲਾਇਆ ਜਾ ਰਿਹਾ ਸੀ, ਜਿਸਦੀ ਪਛਾਣ ਅਮਰਿੰਦਰ ਸਿੰਘ ਉਰਫ਼ ਸਾਭੀ ਟੋਹਰੀ ਵਜੋਂ ਹੋਈ ਹੈ। ਜਿਸਨੇ ਫਗਵਾੜਾ ਵਿੱਚ ਇਮਾਰਤ ਕਿਰਾਏ `ਤੇ ਲਈ ਹੋਈ ਸੀ ਅਤੇ ਉਹ ਦਿੱਲੀ ਦੇ ਸੂਰਜ ਨਾਲ ਜੁੜਿਆ ਹੋਇਆ ਸੀ ਜੋ ਅੱਗੇ ਕੋਲਕਾਤਾ ਦੇ ਸ਼ੇਨ ਨਾਮਕ ਸ਼ੱਕੀ ਨਾਲ ਸਬੰਧਤ ਹੈ।

ਇਸ ਸਬੰਧ ਵਿੱਚ, ਐਫਆਈਆਰ ਨੰ. 14 ਮਿਤੀ 19.09.2025 ਨੂੰ ਧਾਰਾ 111, 318(4) ਅਤੇ 61(2) ਬੀਐਨਐਸ ਅਤੇ ਸੂਚਨਾ ਤਕਨਾਲੋਜੀ ਐਕਟ ਦੀਆਂ ਧਾਰਾਵਾਂ 66 ਅਤੇ 66 ਤਹਿਤ ਪੁਲਿਸ ਸਟੇਸ਼ਨ ਸਾਈਬਰ ਕ੍ਰਾਈਮ ਕਪੂਰਥਲਾ ਵਿਖੇ ਕੇਸ ਪਹਿਲਾਂ ਹੀ ਦਰਜ ਹੈ।

 

Tags: Crime News Punjab , Punjab Police , Police , Crime News , Kapurthala Police , Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD